Dailynews Punjab

Dailynews Punjab Daily Punjabi news headlines now available on Punjab News text website, Punjab News , political updates, world news, entertainment news in Punjabi.

It covers news from all over the world, India and Punjab local

विजिलेंस ब्यूरो के नए प्रमुख नागेश्वर राव ने संभाला पदभार, भ्रष्टाचार के खिलाफ सख्त कार्रवाई का ऐलान— डेलीनियुज़ पंजाबचं...
18/02/2025

विजिलेंस ब्यूरो के नए प्रमुख नागेश्वर राव ने संभाला पदभार, भ्रष्टाचार के खिलाफ सख्त कार्रवाई का ऐलान
— डेलीनियुज़ पंजाब

चंडीगढ़, 18 फरवरी (नवीन गोगना ) वरिष्ठ आईपीएस अधिकारी एवं अतिरिक्त पुलिस महानिदेशक (ADGP) जी. नागेश्वर राव ने आज एस.ए.एस. नगर स्थित विजिलेंस भवन में पंजाब विजिलेंस ब्यूरो (VB) के मुख्य निदेशक का पदभार ग्रहण किया।

इस अवसर पर मुख्यमंत्री भगवंत सिंह मान के भ्रष्टाचार मुक्त पंजाब के संकल्प को दोहराते हुए, श्री राव ने स्पष्ट किया कि भ्रष्टाचार के प्रति राज्य सरकार की जीरो टॉलरेंस नीति को सख्ती से लागू किया जाएगा। उन्होंने कहा कि सरकार के सभी विभागों में भ्रष्टाचार को खत्म करने के लिए सख्त कदम उठाए जाएंगे और किसी भी तरह की लापरवाही बर्दाश्त नहीं की जाएगी।

भ्रष्टाचार के खिलाफ कड़ी कार्रवाई
विजिलेंस ब्यूरो के नए प्रमुख ने कहा कि प्रशासन में पारदर्शिता और दक्षता सुनिश्चित करने के लिए सभी भ्रष्टाचार मामलों और विजिलेंस जांचों को पेशेवर, तेज और गहराई से निपटाया जाएगा। उन्होंने भरोसा दिलाया कि भ्रष्टाचार के मामलों में दोषियों को कड़ी सजा दिलाने के लिए अदालतों में ठोस सबूतों के साथ मुकदमा लड़ा जाएगा।

सख्त चेतावनी और जनता की भागीदारी पर जोर
श्री राव ने स्पष्ट चेतावनी देते हुए कहा कि यदि विजिलेंस ब्यूरो का कोई अधिकारी या कर्मचारी भ्रष्टाचार में लिप्त पाया गया तो उसे किसी भी सूरत में बख्शा नहीं जाएगा। उन्होंने जनता से अपील की कि वे भ्रष्टाचार के खिलाफ जागरूक रहें और किसी भी भ्रष्टाचार संबंधी शिकायत को मुख्यमंत्री की भ्रष्टाचार विरोधी एक्शन लाइन पर दर्ज कराएं, जिससे एक पारदर्शी और जवाबदेह प्रणाली को मजबूती दी जा सके।

लंबित मामलों की समीक्षा के लिए बैठक बुलाई
विजिलेंस ब्यूरो की मौजूदा स्थिति की समीक्षा करने के लिए श्री राव ने 19 फरवरी को एस.ए.एस. नगर में विजिलेंस ब्यूरो के सभी एस.एस.पीज़ की बैठक बुलाई है, जिसमें लंबित मामलों और विजिलेंस जांचों की प्रगति का आकलन किया जाएगा।

*ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ; ਸਫਾਈ ਅਤੇ ਕੂੜਾ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ...
17/02/2025

*ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ; ਸਫਾਈ ਅਤੇ ਕੂੜਾ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਨਿਰਦੇਸ਼*

*ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਢੇ ਦਰਿਆ ਵਿੱਚ ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਦੀ ਡੰਪਿੰਗ ਨੂੰ ਰੋਕਣ ਲਈ ਵੀ ਕੀਤੀ ਮੀਟਿੰਗ*

*ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮਹੀਨਾਵਾਰ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ - ਡਾ. ਰਵਜੋਤ ਸਿੰਘ*

ਲੁਧਿਆਣਾ, 17 ਫਰਵਰੀ:
ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਸ਼ਹਿਰ ਭਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸੋਮਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਮਿਸ਼ਨ, ਕੂੜਾ ਪ੍ਰਬੰਧਨ, ਐਲ.ਈ.ਡੀ ਸਟਰੀਟ ਲਾਈਟਾਂ ਪ੍ਰੋਜੈਕਟ, ਪਸ਼ੂ ਜਨਮ ਨਿਯੰਤਰਣ ਪ੍ਰੋਜੈਕਟ ਆਦਿ ਸਮੇਤ ਵੱਖ-ਵੱਖ ਸਿਰਲੇਖਾਂ ਹੇਠ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਮੀਟਿੰਗ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਵਿਧਾਇਕ ਮਦਨ ਲਾਲ ਬੱਗਾ ਦੇ ਪ੍ਰਤੀਨਿਧੀ - ਕੌਂਸਲਰ ਅਮਨ ਬੱਗਾ, ਸਵਰਗੀ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਡਾ. ਸੁਖਚੈਨ ਗੋਗੀ ਬੱਸੀ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਜਗਦੀਪ ਸਹਿਗਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਏ.ਡੀ.ਸੀ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਸਥਾਨਕ ਵਿਧਾਇਕਾਂ ਅਤੇ ਕੌਂਸਲਰਾਂ ਨੂੰ ਸ਼ਾਮਲ ਕਰਨ ਅਤੇ ਵਸਨੀਕਾਂ ਨੂੰ ਲਾਭ ਪਹੁੰਚਾਉਣ ਲਈ ਪ੍ਰੋਜੈਕਟਾਂ ਨੂੰ ਜਲਦੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਸ਼ਹਿਰ ਦੇ ਪ੍ਰਵੇਸ਼ ਸਥਾਨਾਂ ਨੂੰ ਸੁੰਦਰ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ। ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

*(ਬਾਕਸ ਸਟੋਰੀ) ਕੈਬਨਿਟ ਮੰਤਰੀ, ਰਾਜ ਸਭਾ ਮੈਂਬਰ ਨੇ ਬੁੱਢੇ ਦਰਿਆ ਵਿੱਚ ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਦੀ ਡੰਪਿੰਗ ਨੂੰ ਰੋਕਣ ਲਈ ਵੀ ਕੀਤੀ ਮੀਟਿੰਗ*

ਬਾਅਦ ਸ਼ਾਮ ਨੂੰ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ 225 ਐਮ.ਐਲ.ਡੀ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਵਿਖੇ ਇੱਕ ਮੀਟਿੰਗ ਕੀਤੀ ਜਿੱਥੇ ਬੁੱਢੇ ਦਰਿਆ ਵਿੱਚ ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਦੀ ਡੰਪਿੰਗ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।

ਮੀਟਿੰਗ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਅਮਰਜੀਤ ਬੈਂਸ ਸਮੇਤ ਪੀ.ਪੀ.ਸੀ.ਬੀ, ਪੀ.ਡਬਲਯੂ.ਐਸ.ਐਸ.ਬੀ ਆਦਿ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਡੇਅਰੀ ਯੂਨਿਟਾਂ ਤੋਂ ਗੋਬਰ ਨੂੰ ਚੁੱਕਣਾ ਯਕੀਨੀ ਬਣਾਉਣ ਅਤੇ ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਵਿੱਚ ਬਾਇਓ-ਗੈਸ ਪਲਾਂਟ ਸਥਾਪਤ ਹੋਣ ਤੱਕ ਨਿਰਧਾਰਤ ਥਾਵਾਂ 'ਤੇ ਡੰਪ ਕਰਨ। ਪੇਡਾ ਅਜਿਹੇ ਪਲਾਂਟ ਸਥਾਪਤ ਕਰਨ ਲਈ ਕੰਮ ਕਰ ਰਿਹਾ ਹੈ ਜਿੱਥੇ ਗੋਬਰ ਦੀ ਵਰਤੋਂ ਬਾਇਓਗੈਸ ਪੈਦਾ ਕਰਨ ਲਈ ਕੀਤੀ ਜਾਵੇਗੀ।

ਨਗਰ ਨਿਗਮ ਪਹਿਲਾਂ ਹੀ ਡੇਅਰੀ ਕੰਪਲੈਕਸਾਂ ਤੋਂ ਗੋਬਰ ਚੁੱਕ ਰਿਹਾ ਹੈ ਅਤੇ ਇਸਨੂੰ ਨਿਰਧਾਰਤ ਥਾਵਾਂ 'ਤੇ ਸੁੱਟਿਆ ਜਾ ਰਿਹਾ ਹੈ। ਅਧਿਕਾਰੀਆਂ ਨੂੰ ਡੇਅਰੀ ਯੂਨਿਟਾਂ ਤੋਂ ਗੋਬਰ ਚੁੱਕਣ ਲਈ ਇੱਕ ਨਿੱਜੀ ਠੇਕੇਦਾਰ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਠੇਕੇਦਾਰ ਨੂੰ ਨਿਯੁਕਤ ਕਰਨ ਲਈ ਪਹਿਲਾਂ ਹੀ ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ।

ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ 'ਤੇ ਕੰਮ ਕਰ ਰਹੇ ਠੇਕੇਦਾਰ ਨੂੰ ਡੇਅਰੀ ਕੰਪਲੈਕਸਾਂ ਵਿੱਚ ਗਲੀਆਂ/ਸੜਕਾਂ ਦਾ ਪੁਨਰ ਨਿਰਮਾਣ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਤਾਂ ਜੋ ਗੋਬਰ ਚੁੱਕਣ ਵਿੱਚ ਕੋਈ ਮੁਸ਼ਕਲ ਨਾ ਆਵੇ।

ਨਗਰ ਨਿਗਮ ਅਤੇ ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੀਵਰ ਲਾਈਨਾਂ ਵਿੱਚ ਬਿਨਾਂ ਟ੍ਰੀਟ ਕੀਤੇ ਰੰਗਾਈ ਉਦਯੋਗ ਗੰਦੇ ਪਾਣੀ ਦੀ ਡੰਪਿੰਗ 'ਤੇ ਨਿਯਮਤ ਤੌਰ 'ਤੇ ਜਾਂਚ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ।

ਇਸ ਤੋਂ ਪਹਿਲਾਂ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਸ ਜਗ੍ਹਾ ਦਾ ਨਿਰੀਖਣ ਵੀ ਕੀਤਾ ਜਿੱਥੇ ਤਾਜਪੁਰ ਰੋਡ 'ਤੇ ਬੁੱਢੇ ਦਰਿਆ ਦੇ ਕੰਢੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਤਹਿਤ 'ਇਸ਼ਨਾਨ ਘਾਟ' ਸਥਾਪਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਉਹ ਉਦਯੋਗ ਜਾਂ ਡੇਅਰੀ ਫਾਰਮਿੰਗ ਦੇ ਵਿਰੁੱਧ ਨਹੀਂ ਹਨ, ਪਰ ਕਿਸੇ ਨੂੰ ਵੀ ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਗੰਦਾ ਪਾਣੀ ਸੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਡੇਅਰੀ ਕਿਸਾਨਾਂ ਅਤੇ ਉਦਯੋਗਿਕ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਬੁੱਢਾ ਦਰਿਆ ਨੂੰ ਸਾਫ਼ ਕਰਨ ਦੇ ਪ੍ਰੋਜੈਕਟ ਵਿੱਚ ਸਰਕਾਰ ਦਾ ਸਮਰਥਨ ਕਰਨ।

17/02/2025

- कारोबारी ही निकला हत्यारोपी, सुपारी किलर्स से करवाई पत्नी की हत्या

- आरोपी पति, प्रेमिका व चार सुपारी किलर गिरफ्तार, गाड़ियां भी बरामद


17/02/2025

Ludhiana -ਨਜਾਇਜ਼ ਸਬੰਧਾਂ ਦੇ ਚਲਦੇ ਸੁਪਾਰੀ ਦੇ ਕੇ ਪਤੀ ਨੇ ਹੀ ਕਰਵਾਈ ਸੀ ਪਤਨੀ ਦੀ ਹੱਤਿਆ, ਕਾਰੋਬਾਰੀ ਤੇ ਉਸ ਦੀ ਗਰਲਫਰੈਂਡ ਸਮੇਤ ਛੇ ਮੁਲਜ਼ਮ ਗ੍ਰਿਫ਼ਤਾਰ

17/02/2025
11/02/2025

ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਮੀਟਿੰਗ ਤੋਂ ਬਾਅਦ ਕੈਬਨਿਟ ਦੇ ਸਾਥੀਆਂ ਨਾਲ ਮੀਡੀਆ ਦੇ ਰੂਹ-ਬ-ਰੂਹ, ਦਿੱਲੀ ਤੋਂ ......

राष्ट्रीय संयोजक अरविंद केजरीवाल जी के साथ मीटिंग के बाद कैबिनेट सहयोगियों के साथ मीडिया से बातचीत, दिल्ली से

ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾ ਕਮੇਟੀ ਦੇ ਚੈਅਰਮੈਨ ਮਦਨ ਲਾਲ ਬੱਗਾ ਆਪਣੇ  ਵਿਧਾਇਕ ਸਾਥੀ ਅਤੇ ਅਫਸਰ ਸਾਹਿਬਾਨਾ ਨਾਲ ਪਲੇਠੀ ਮੀਟਿਗ ਦੀ ਅਗਵ...
11/02/2025

ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾ ਕਮੇਟੀ ਦੇ ਚੈਅਰਮੈਨ ਮਦਨ ਲਾਲ ਬੱਗਾ ਆਪਣੇ ਵਿਧਾਇਕ ਸਾਥੀ ਅਤੇ ਅਫਸਰ ਸਾਹਿਬਾਨਾ ਨਾਲ ਪਲੇਠੀ ਮੀਟਿਗ ਦੀ ਅਗਵਾਈ ਕਰਦੇ ਹੌਏ| Bhagwant Mann Arvind Kejriwal Aam Aadmi Party Aam Aadmi Party - Punjab

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨ...
10/02/2025

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ 10 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਸਾਹਨੇਵਾਲ ਰੋਡ, ਲੁਧਿਆਣਾ ਦੇ ਨਿਊ ਸਤਿਗੁਰੂ ਨਗਰ ਦੇ ਵਸਨੀਕ ਇੰਦਰਾ ਪ੍ਰਸਾਦ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਾਇਰ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਦੁਕਾਨ ਵੇਚਣ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ ਅਤੇ ਮੁੱਖ ਮੁਨਸ਼ੀ ਰਾਮ ਮੂਰਤੀ ਨੇ ਉਸਨੂੰ ਪੁਲਿਸ ਚੌਕੀ ਬੁਲਾਇਆ ਸੀ, ਪਰ ਉਸ ਮੌਕੇ ਹੌਲਦਾਰ ਰਣਜੀਤ ਸਿੰਘ ਨੇ ਉਸਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ।
ਸ਼ਿਕਾਇਤ ਅਨੁਸਾਰ ਉਕਤ ਮੁਲਜ਼ਮ ਹੌਲਦਾਰ ਨੇ ਉਸਦੀ ਜੇਬ ਚੋਂ 800 ਰੁਪਏ ਮੌਕੇ ਤੇ ਹੀ ਕੱਢ ਲਏ ਤੇ ਉਸਨੂੰ ਛੱਡ ਦਿੱਤਾ। ਬਾਅਦ ਵਿੱਚ, ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਗੂਗਲ ਪੇਅ ਰਾਹੀਂ 10,000 ਰੁਪਏ ਅਤੇ 7000 ਰੁਪਏ ਨਕਦੀ ਦੇ ਰੂਪ ਵਿੱਚ ਰਿਸ਼ਵਤ ਲਈ।
ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਪੜਤਾਲ ਤੇ ਦੌਰਾਨ ਸ਼ਿਕਾਇਤਕਰਤਾ ਦੁਆਰਾ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਅਤੇ ਪ੍ਰਾਪਤ ਹੋਏ ਮੌਖਿਕ, ਆਡੀਓ ਅਤੇ ਦਸਤਾਵੇਜੀ ਸਬੂਤਾਂ ਤੋਂ ਵੀ ਉਕਤ ਦੋਸ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ, ਉਕਤ ਮੁਲਜ਼ਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਸਹਾਇਕ ਸਬ-ਇੰਸਪੈਕਟਰ ਮੇਵਾ ਸਿੰਘ, ਸਹਾਇਕ ਸਬ-ਇੰਸਪੈਕਟਰ ਰਾਮ ਮੂਰਤੀ ਅਤੇ ਸਬੰਧਤ ਐਸ.ਐਚ.ਓ. ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

08/02/2025

ਭਾਰਤੀ ਜਨਤਾ ਪਾਰਟੀ ਦੀ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਹੋਈ ਇਤਿਹਾਸਿਕ ਜਿੱਤ ਤੇ ਭਾਜਪਾ ਪੰਜਾਬ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਜਿੱਤ ਦਾ ਜਸ਼ਨ

Insp. Rajesh Sharma ਬਣੇ DSP
07/02/2025

Insp. Rajesh Sharma ਬਣੇ DSP

Address

Ludhiana
141001

Alerts

Be the first to know and let us send you an email when Dailynews Punjab posts news and promotions. Your email address will not be used for any other purpose, and you can unsubscribe at any time.

Videos

Share

Category