Live Punjab

Live Punjab ਵਾਹਿਗੁਰੂ ਜੀ
ਪੇਜ ਨੂੰ ਲਾਈਕ ਤੇ ਫੋਲੋ ਕਰੋ

05/18/2024

ਹੁਣ ਸੋਚ ਸਮਝ ਕੇ ਵੋਟ ਪਾਉਣੀ , ਜਿਸ ਨੂੰ ਪੰਥਕ ਪਾਰਟੀ ਮੰਨਦੇ ਉਸ ਨੇ ਸਿੱਖ ਕੋਮ ਲਈ ਕੀ ਕੀਤਾ ਹੁਣ ਤੱਕ 🙏🏻

05/05/2024

🙏🏻🙏🏻

04/25/2024

🙏🏻🙏🏻

09/23/2023
04/11/2023

ਹੁਕਮਨਾਮਾ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ
11-04-2023 ਅੰਗ 651

ਸਲੋਕੁ ਮਃ ੩ ॥
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥
~ ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ),

ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।

ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥

ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ,

ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥

ਤਾਂ ਹੇ ਨਾਨਕ! ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ ॥੧॥

ਮਃ ੩ ॥

ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥

ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥

(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ,

ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥

ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥

ਪਉੜੀ ॥

ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥

ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ;

ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥

ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ।

ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥

ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥

ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ;

ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ॥੨੨॥

ਵਾਹਿਗੁਰੂ ਜੀ ਕਿ੍ਪਾ ਕਰਨ
ਅਾਪ ਸਾਰਿਆਂ ਨੂੰ ਚੜਦੀ ਕਲਾ , ਨਾਮ ਸਿਮਰਨ ਤੇ ਤੰਦਰੁਸਤੀ ਦੀਆਂ ਦਾਤਾਂ ਬਖਸ਼ਣ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀ ,,,

04/03/2023

ਜੇ ਕਿਤੇ ਗ੍ਰੰਥੀ ਸਿੰਘ ਨੇ ਕਿਸੇ ਦਾ ਹੱਥ ਵੱਢਿਆ ਹੁੰਦਾ ਤਾਂ ਹੁਣ ਤੱਕ ਚਾਰੇ ਪਾਸੇ ਚੀਕਾਂ ਵੱਜ ਜਾਣੀਆ ਸੀ ਗੁਰੂ ਘਰ ਨੂੰ ਪੁਲਿਸ਼ ਨੂੰ ਘੇਰਿਆ ਹੋਣਾ ਸੀ ਪਿੰਡ ਛਾਉਣੀ ਚ ਬਦਲ ਜਾਣਾ ਉਸ ਇਲਾਕੇ ਦਾ ਨੈੱਟਵਰਕ ਬੰਦ ਹੋ ਜਾਣਾ ਸੀ

ਢੰਡਰੀਆਂ ਵਾਲੇ ਨੇ ਲਾਈਵ ਹੋ ਕੇ ਦਲੀਲਾਂ ਦੇਣੀਆਂ ਸੀ ਰਵਨੀਤ ਬਿੱਟੂ ਵਰਗਿਆਂ ਨੇ ਕਹਿਣਾ ਸੀ ਪੰਜਾਬ ਚ ਅੱਤਵਾਦ ਆ ਗਿਆ ਨੈਸ਼ਨਲ ਟੀਵੀ ਤੇ ਖਬਰ ਚੱਲਣੀ ਸੀ,ਪੰਜਾਬ ਦਾ ਸਾਰਾ ਮੀਡੀਆ ਕਾਵਾਂ ਰੋਲੀ ਪਾ ਰਿਹਾ ਹੁੰਦਾ, ਗ੍ਰੰਥੀ ਸਿੰਘ ਦੇ ਆਈ ਐਸ ਆਈ ਨਾਲ ਸੰਬੰਧ ਵੀ ਕੱਢ ਦੇਣੇ ਸੀ ।

03/21/2023

ਹੁਕਮਨਾਮਾ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ
21-03-2023 ਅੰਗ 682

ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
~ ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ।

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ।

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ਰਹਾਉ॥

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)।

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

ਵਾਹਿਗੁਰੂ ਜੀ ਕਿ੍ਪਾ ਕਰਨ
ਅਾਪ ਸਾਰਿਆਂ ਨੂੰ ਚੜਦੀ ਕਲਾ , ਨਾਮ ਸਿਮਰਨ ਤੇ ਤੰਦਰੁਸਤੀ ਦੀਆਂ ਦਾਤਾਂ ਬਖਸ਼ਣ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀ ,,,

Address


Alerts

Be the first to know and let us send you an email when Live Punjab posts news and promotions. Your email address will not be used for any other purpose, and you can unsubscribe at any time.

Contact The Business

Send a message to Live Punjab:

Videos

Share