Punjabi Broadcast

Punjabi Broadcast ਸਿੱਖੀ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਤੋਂ ਸ?

https://punjabinewshub.com/%e0%a8%b8%e0%a9%b0%e0%a8%97%e0%a8%a4%e0%a8%be%e0%a8%82-%e0%a8%aa%e0%a9%8d%e0%a8%b0%e0%a9%8b-%...
23/12/2023

https://punjabinewshub.com/%e0%a8%b8%e0%a9%b0%e0%a8%97%e0%a8%a4%e0%a8%be%e0%a8%82-%e0%a8%aa%e0%a9%8d%e0%a8%b0%e0%a9%8b-%e0%a8%a6%e0%a8%b0%e0%a8%b8%e0%a8%bc%e0%a8%a8-%e0%a8%b8%e0%a8%bf%e0%a9%b0%e0%a8%98-%e0%a8%a8%e0%a9%82/

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤਾਂ ਦੇ ਨਾਂ ਤੇ ਇੱਕ ਅਹਿਮ ਆਦੇਸ਼ ਜਾਰੀ ਕੀਤਾ ਹੈ। ਇਹ ਆਦੇਸ਼ ਰਾਗੀ ...

10/04/2022

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੀ ਸੰਪੂਰਨਤਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 21 ਅਪ੍ਰੈਲ ਨੂੰ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 8 ਅਪ੍ਰੈਲ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਪਿਛਲੇ ਸਾਲ ਆਰੰਭ ਕੀਤੇ ਗਏ ਸਮਾਗਮਾਂ ਦੀ ਸੰਪੂਰਨਤਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 21 ਅਪ੍ਰੈਲ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਦੀ ਵਿਸ਼ੇਸ਼ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 1 ਮਈ 2021 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ ਸਨ ਅਤੇ ਪੂਰਾ ਸਾਲ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ ਪੁਰਬ ਮੌਕੇ 21 ਅਪ੍ਰੈਲ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਕੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਕੀਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਸਬੰਧ ਵਿਚ 19 ਅਪ੍ਰੈਲ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਦੇ ਭੋਗ 21 ਅਪ੍ਰੈਲ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਨੂੰ ਸੋਦਰਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਹਾਜ਼ਰੀ ਭਰਨਗੇ। 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਨਗੇ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਸ਼ਸਤਰਾਂ ਵਾਲੀ ਵਿਸ਼ੇਸ਼ ਬੱਸ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਦੀਪਮਾਲਾ ਕੀਤੀ ਜਾਵੇਗੀ ਅਤੇ ਸੋਦਰਿ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਹੋਵੇਗੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸਰਵਣ ਸਿੰਘ ਕੁਲਾਰ, ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।

03/04/2022

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 1 ਅਪ੍ਰੈਲ-
ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਤੇ ਪਹਿਰਾ ਦੇਣ ਦੀ ਖੁੱਲ ਹੈ। ਪਰ ਇਸ ਦੇ ਬਾਵਜੂਦ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਮੰਤਰਾਲੇ ਨੇ ਵਾਪਸ ਲਿਆ ਸੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਇਕ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਇਕ ਪੁਲਿਸ ਮੁਲਾਜਮ ਕਿਰਪਾਨ ਉਤਾਰ ਕੇ ਸਾਈਜ਼ ਚੈੱਕ ਕਰਵਾਉਣ ਲਈ ਮਜਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਵੀ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋਸ਼ੀ ਪੁਲਿਸ ਮੁਲਾਜਮ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਨਾ ਚੁੱਕ ਸਕੇ।

25/03/2022

ਅਮਰੀਕਾ ਨਿਵਾਸੀ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜ ਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਰਨ ਕਾਰਵਾਈ-ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਬੀੜ ਛਾਪਣ ਅਤੇ ਉਸ ਦਾ ਪੀਡੀਐਫ ਵੈੱਬਸਾਈਟ ’ਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਬੰਧ ਵਿਚ ਮਿਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ’ਤੇ ਪੀਡੀਐਫ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਭੇਜ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੁਰਬਾਣੀ ਦੀ ਘੋਰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਖਿਲਾਫ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿਚ ਤੁਰੰਤ ਵਿਚਾਰ ਕਰਕੇ ਆਦੇਸ਼ ਜਾਰੀ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕਿਸੇ ਨੂੰ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵੀ ਆਪਣੇ ਆਪ ਨਹੀਂ ਕਰ ਸਕਦਾ। ਅਮਰੀਕਾ ਵਾਸੀ ਵਿਅਕਤੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ, ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ’ਤੇ 2014 ਵਿਚ ਚੀਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਛਪਵਾ ਕੇ ਡਾਕ ਰਾਹੀਂ ਵੰਡਣ ਕਰਕੇ ਵੀ ਸ਼੍ਰੋਮਣੀ ਕਮੇਟੀ ਵੱਲੋਂ 295-ਏ ਦਾ ਪਰਚਾ ਦਰਜ ਕਰਵਾਇਆ ਗਿਆ ਸੀ। ਹੁਣ ਫਿਰ ਇਸ ਨੇ ਇਕ ਵਾਰ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਦੇਖਦਿਆਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਉਸ ਵੱਲੋਂ ਵੈੱਬਸਾਈਟ ਜਰੀਏ ਵੰਡੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਡਾਊਨਲੋਡ ਕਰਕੇ ਅੱਗੇ ਨਾ ਵਧਾਇਆ ਜਾਵੇ।

04/03/2022

ਯੂਕ੍ਰੇਨ ਤੋਂ ਕਰੜੀ ਜੱਦੋਜਹਿਦ ਬਾਅਦ ਪੋਲੈਂਡ ਪੁੱਜੇ ਭਾਰਤੀ ਵਿਦਿਆਰਥੀਆਂ ਲਈ ਪੋਲੈਂਡ ਦੇ ਵਾਰਸਾ ਵਿਚ ਗੁਰਦੁਆਰਾ ਸਿੰਘ ਸਭਾ ਧਰਵਾਸ ਬਣਿਆ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੋਲੈਂਡ ਦ੍ਰਿੜਤਾ ਨਾਲ ਪੰਥਕ ਮਰਯਾਦਾ ਦੀ ਪਹਿਰੇਦਾਰੀ ਵਾਲਾ ਗੁਰੂਘਰ ਹੈ। ਇਸ ਦੇ ਪ੍ਰਬੰਧਕ JJ Singh ਪੰਜਾਬੀ ਕਮਿਊਨਿਟੀ ਦੀ ਮਦਦ ਲਈ ਸਦਾ ਤਤਪਰ ਰਹਿੰਦੇ ਨੇ।

06/02/2022

ਸ਼੍ਰੋਮਣੀ ਕਮੇਟੀ ਨੇ ਯੂ.ਕੇ. ਦੀ ਗ੍ਰਹਿ ਸਕੱਤਰ ਵੱਲੋਂ ਸਿੱਖਾਂ ਵਿਰੁੱਧ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 5 ਫ਼ਰਵਰੀ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ. ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ ਬਿਆਨ ਦਿੱਤਾ ਸੀ, ਜੋ ਹੁਣ ਸਾਹਮਣੇ ਆਇਆ ਹੈ। ਉਸ ਨੇ ਕਿਹਾ ਸੀ ਕਿ ਸਿੱਖ ਵੱਖਵਾਦੀ ਕੱਟੜਪੰਥੀਆਂ ਨੇ ਵੀ ਹਾਲ ਹੀ ਦੇ ਸਾਲਾਂ ਵਿਚ ਕਾਫੀ ਤਣਾਅ ਪੈਦਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ 19 ਨਵੰਬਰ 2021 ਨੂੰ ਯੂ.ਕੇ. ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਵਾਸ਼ਗਿਟਨ ਡੀਸੀ ਵਿਚ ਇਕ ਭਾਸ਼ਨ ਦਿੱਤਾ ਸੀ, ਜਿਸ ਵਿਚ ਸਿੱਖਾਂ ਵਿਰੁੱਧ ਵਿਚਾਰ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੇ ਇਸ ਮੁੱਦੇ ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਦਾ ਸੰਬੋਧਨ ਸਿੱਖ ਕੌਮ ਦੇ ਅਕਸ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਯੂਕੇ ਵਿਚ ਸਿੱਖਾਂ ਦਾ ਸਕਾਰਾਤਮਕ ਯੋਗਦਾਨ ਪਾਉਣ ਦਾ ਲੰਮਾ ਇਤਿਹਾਸ ਹੈ। ਕੋਵਿਡ-19 ਮਹਾਂਮਾਰੀ ਦੌਰਾਨ, ਯੂਕੇ ਸਮੇਤ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਨੇ ਮਾਨਵਤਾਵਾਦੀ ਯਤਨਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੇ ਆਪਣੀ ਮਿਹਤਨ ਨਾਲ ਵੱਖ-ਵੱਖ ਦੇਸ਼ਾਂ ਵਿਚ ਉੱਚ ਪੱਧਰ ’ਤੇ ਮੁਕਾਮ ਹਾਸਲ ਕੀਤਾ ਹੈ, ਪਰ ਪਟੇਲ ਵਰਗੇ ਨੇਤਾਵਾਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਡੂੰਘੀ ਚਿੰਤਾ ਹੈ ਕਿ ਸੀਨੀਅਰ ਸਿਆਸਤਦਾਨਾਂ ਦੁਆਰਾ ਵੰਡਣ ਵਾਲੀ ਬੇਬੁਨਿਆਦ ਬਿਆਨਬਾਜ਼ੀ ਦੁਨੀਆਂ ਭਰ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਸਕੱਤਰ ਪਟੇਲ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਕੇ ਸਿੱਖ ਸਮਾਜ ਦੇ ਵਿਰੁੱਧ ਬੇਬੁਨਿਆਦ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਸਿੱਖ ਭਾਈਚਾਰੇ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਮੁਆਫ਼ੀ ਮੰਗਣ ਅਤੇ ਇਸ ਬੇਬੁਨਿਆਦ ਬਿਆਨ ਨੂੰ ਵਾਪਸ ਲੈਣ।

10/01/2022
09/01/2022

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੇ ਮੇਚ ਨਹੀਂ- ਐਡਵੋਕੇਟ ਧਾਮੀ
-ਪ੍ਰਧਾਨ ਮੰਤਰੀ ਦਾ ਐਲਾਨ ਸਤਿਕਾਰ ਚੋਂ ਉਪਜਿਆ ਤਾਂ ਹੋ ਸਕਦਾ, ਪਰ ਸਿੱਖ ਰਵਾਇਤਾਂ ਅਨੁਸਾਰ ਨਹੀਂ
ਅੰਮ੍ਰਿਤਸਰ, 9 ਜਨਵਰੀ-
ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਕਰਨ ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਅਸੀਂ ਕਦਰ ਕਰਦੇ ਹਾਂ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਮੇਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ, ਸਿਧਾਤਾਂ ਅਤੇ ਪ੍ਰੰਪਰਾਵਾਂ ਦੇ ਮਦੇਨਜ਼ਰ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ। ਸਿੱਖ ਇਤਿਹਾਸ ਵਿਚ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਾਰ ਅੰਦਰ ਕਿਸੇ ਵੀ ਵੀਚਾਰ ਨੂੰ ਕੌਮੀ ਮਾਨਤਾ ਦੇਣ ਲਈ ਕਸਵੱਟੀ ਸਾਡਾ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤ, ਅਤੇ ਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਾਨਤਾ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ’ਤੇ ਅਗਵਾਈ ਦੇਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਥਕ ਰਵਾਇਤਾਂ, ਮਾਨਤਾਵਾਂ ਅਤੇ ਸਿੱਖ ਸਰੋਕਾਰ ਬਹੁਤ ਵਿਲੱਖਣ ਅਤੇ ਲਾਸਾਨੀ ਹੋਣ ਕਰਕੇ ਇਨ੍ਹਾ ਨਾਲ ਸਬੰਧਤ ਕਿਸੇ ਵੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਲੈ ਕੇ ਹੀ ਕੋਈ ਫੈਸਲਾ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਤੇ ਐਲਾਨ ਸਤਿਕਾਰ ਦੀ ਭਾਵਨਾ ਚੋਂ ਉਪਜਿਆ ਤਾਂ ਹੋ ਸਕਦਾ ਹੈ, ਪਰ ਪੰਥ ਪ੍ਰਵਾਨਤ ਨਹੀਂ ਸਮਝਿਆ ਜਾ ਸਕਦਾ।

09/01/2022

PM ਵਲੋਂ 'ਵੀਰ ਬਾਲ ਦਿਵਸ' ਦੇ ਐਲਾਨ 'ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਤਾਇਆ ਇਤਰਾਜ਼




ਖ਼ਬਰ ਪੜ੍ਹੋ: https://bit.ly/3tf31Si

03/01/2022

KISAN ਕਿਉਂ ਨਹੀਂ ਕਰਨਗੇ AAP ਨਾਲ ਸਮਝੌਤਾ, ਇਹ ਹੈ ਅਸਲ ਕਾਰਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਲਈ ਚੁਣੌਤੀ ਬਣਨ ਲੱਗੀ ‘ਡੈਸਟੀਨੇਸ਼ਨ ਅਨੰਦ ਕਾਰਜ’ ਦੀ ਬਿਮਾਰੀ...ਵਿਦੇਸ਼ੀ ਸਿੱਖਾਂ ਵਿਚ ‘ਡੈਸਟੀਨੇਸ਼...
30/11/2021

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਲਈ ਚੁਣੌਤੀ ਬਣਨ ਲੱਗੀ ‘ਡੈਸਟੀਨੇਸ਼ਨ ਅਨੰਦ ਕਾਰਜ’ ਦੀ ਬਿਮਾਰੀ...
ਵਿਦੇਸ਼ੀ ਸਿੱਖਾਂ ਵਿਚ ‘ਡੈਸਟੀਨੇਸ਼ਨ ਆਨੰਦ ਕਾਰਜ’ ਦਾ ਰੁਝਾਨ ਲਗਾਤਾਰ ਵੱਧਦਾ ਜਾ ਰਿਹਾ ਹੈ। ‘ਡੈਸਟੀਨੇਸ਼ਨ ਆਨੰਦ ਕਾਰਜ’ ਤੋਂ ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਨੰਦ ਕਾਰਜ ਲਈ ਗੁਰਦੁਆਰਾ ਸਾਹਿਬ ਤੋਂ ਬਾਹਰ ਕਿਸੇ ਵੀ ਜਨਤਕ ਸਥਾਨ, ਕਿਸੇ ਵਿਸ਼ੇਸ਼ ਪਾਰਕ, ਬੀਚ, ਜੰਗਲ ਜਾਂ ਪੈਲੇਸ-ਮੋਟਲ ਵਿਚ ਲੈ ਕੇ ਜਾਣ ਤੋਂ ਹੈ। ‘ਡੈਸਟੀਨੇਸ਼ਨ ਅਨੰਦ ਕਾਰਜ’ ਦੇ ਰੁਝਾਨ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਤੇ ਮਾਣ-ਮਰਯਾਦਾ ਨੂੰ ਵੱਡੀ ਪੱਧਰ ‘ਤੇ ਢਾਹ ਲੱਗ ਰਹੀ ਹੈ। ਵਿਦੇਸ਼ ਤੋਂ ਬਾਅਦ ਹੁਣ ਦੇਖਾ-ਦੇਖੀ ਭਾਰਤ ਵਿਚ ਵੀ ਇਹ ਰੁਝਾਨ ਸ਼ੁਰੂ ਹੋਣ ਲੱਗ ਪਿਆ ਹੈ। ਹਾਲਾਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਮੈਰੇਜ ਪੈਲੇਸਾਂ ਵਿਚ ਲਿਜਾਣ ‘ਤੇ ਮਨਾਹੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਹੋਇਆ ਸੀ ਪਰ ਬਦਲਦੇ ਜ਼ਮਾਨੇ ਵਿਚ ਹੁਣ ਲੋਕ ਬੀਚਾਂ, ਪਾਰਕਾਂ ਤੇ ਜੰਗਲਾਂ ਵਿਚ, ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਦੇ ਨਜ਼ਰੀਏ ਤੋਂ ਕੁਝ ਵਿਸ਼ੇਸ਼ ‘ਲੋਕੇਸ਼ਨਾਂ’ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਜਾ ਕੇ ਅਨੰਦ ਕਾਰਜ ਕਰਨ ਲੱਗ ਪਏ ਹਨ। ਇਸ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਤੇ ਸਰਵਸ੍ਰੇਸ਼ਟਤਾ ਨਾਲੋਂ ਵਿਆਹ ਵਾਲੀ ਜੋੜੀ ਤੇ ਲੋਕੇਸ਼ਨ ਨੂੰ ਪ੍ਰਥਮਤਾ ਦਿੱਤੀ ਜਾਣ ਲੱਗੀ ਹੈ। ਮਰਯਾਦਾ ਅਨੁਸਾਰ ਤਾਂ ਆਨੰਦ ਕਾਰਜ ਗੁਰਦੁਆਰਾ ਸਾਹਿਬਾਨ ਦੀ ਹਦੂਦ ਦੇ ਅੰਦਰ ਜਾਂ ਉਨ੍ਹਾਂ ਘਰਾਂ ਵਿਚ ਹੀ ਹੋਣੇ ਚਾਹੀਦੇ ਹਨ, ਜਿੱਥੇ ਅਦਬ-ਸਤਿਕਾਰ ਤੇ ਮਾਣ-ਮਰਯਾਦਾ ਬਿਹਤਰੀਨ ਤਰੀਕੇ ਨਾਲ ਕਾਇਮ ਰਹਿ ਸਕੇ। ਇਸ ਕਰਕੇ ‘ਡੈਸਟੀਨੇਸ਼ਨ ਅਨੰਦ ਕਾਰਜਾਂ’ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਹੁ-ਪੱਖੀ ਪਹੁੰਚ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਇਸ ਸਬੰਧੀ ਢੁੱਕਵਾਂ ਆਦੇਸ਼ ਜਾਰੀ ਹੋਣਾ ਚਾਹੀਦਾ ਹੈ। ਜਾਗਰੂਕਤਾ ਦੇ ਪੱਧਰ ‘ਤੇ ਵੀ ਗੁਰਬਾਣੀ, ਸਿੱਖ ਇਤਿਹਾਸ ਤੇ ਪਰੰਪਰਾਵਾਂ ਦੇ ਜ਼ਰੀਏ ਇਸ ਗੱਲ ਦਾ ਪ੍ਰਚਾਰ ਕਰਨ ਦੀ ਲੋੜ ਹੈ ਕਿ ‘ਡੈਸਟੀਨੇਸ਼ਨ ਅਨੰਦ ਕਾਰਜ’ ਸਿੱਖ ਮਰਯਾਦਾ ਦੇ ਉਲਟ ਹੈ। ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਇਸ ਗ਼ਲਤ ਰੁਝਾਨ ਦੇ ਵਿਰੁੱਧ ਇਕਮਤ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ।
-ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਦੇ fb ਤੋਂ ਧੰਨਵਾਦ ਸਹਿਤ

06/12/2020

ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਯੂਕੇ ਦੇ ਮੈਂਬਰ ਪਾਰਲੀਮੈਂਟ

Address

Amritsar
143001

Website

Alerts

Be the first to know and let us send you an email when Punjabi Broadcast posts news and promotions. Your email address will not be used for any other purpose, and you can unsubscribe at any time.

Contact The Business

Send a message to Punjabi Broadcast:

Videos

Share