ਖਬਰ ਪੰਜਾਬ ਦੀ

ਖਬਰ ਪੰਜਾਬ ਦੀ Stay Update With ਖਬਰ ਪੰਜਾਬ ਦੀ!! Get Geared Up For Full Entertainment And Daily
(2)

ਮੁੱਖਮੰਤਰੀ ਮਾਨ ਵਲੋਂ..ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਬਾਹੋਵਾਲ ਵਿਖੇ ਪਾਰਟੀ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ 'ਚ ਜਨ ਸਭਾ ਨੂੰ ਸੰਬੋਧਨ ...
06/11/2024

ਮੁੱਖਮੰਤਰੀ ਮਾਨ ਵਲੋਂ..ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਬਾਹੋਵਾਲ ਵਿਖੇ ਪਾਰਟੀ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ 'ਚ ਜਨ ਸਭਾ ਨੂੰ ਸੰਬੋਧਨ ਕੀਤਾ।....

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਪੀ.ਓ. ਸਟਾਫ ਵੱਲੋਂ 01 ਕੇਸਾ ਵਿੱਚ ਲੋੜੀਂਦੇ 01 ਭਗ...
06/11/2024

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਪੀ.ਓ. ਸਟਾਫ ਵੱਲੋਂ 01 ਕੇਸਾ ਵਿੱਚ ਲੋੜੀਂਦੇ 01 ਭਗੋੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

As part of the campaign to make Punjab a crime-free state,PO Staff of Commissionerate Police Amritsar has arrested 01 POs (Proclaimed Offender) wanted in 01 cases.

Amritsar Police is committed to provide a safe environment in every possible way.

06/11/2024

ਕਰਨ ਕਰਾਵਨ ਆਪੇ ਆਪਿ ਮਾਨਸ ਕੇ ਕਿਛੁ ਨਾਹੀ ਹਾਥ ਪ੍ਰਮਾਤਮਾ ਦੀ ਦਿੱਤੀ ਹੋਈ ਸੋਝੀ ਮੁਤਾਬਿਕ ਜਿੰਨਾ ਕੁ ਹੋ ਸਕਦਾ ਲੋਕਾਂ ਲਏ ਖੜ੍ਹੇ ਹਾਂ.... ਡਿੱਮਪੀ ਢਿੱਲੋਂ

ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.ਅੰਮ੍...
06/11/2024

ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.
ਅੰਮ੍ਰਿਤਸਰ, 6 ਨਵੰਬਰ, 2024--
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨ ਜਥੇਬੰਦੀ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮਾਰਕਫੈੱਡ ਨਾਲ ਸਾਂਝੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖਾਦ ਮਿਲਣ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਉਹਨਾਂ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਖਾਦ ਮੁੱਹਈਆ ਕਰਵਾਉਣ ਲਈ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਮੁੱਖ ਸਕੱਤਰ-ਕਮ- ਵਿੱਤੀ ਕਮਿਸ਼ਨਰ, ਸਹਿਕਾਰਤਾ, ਪੰਜਾਬ ਵੱਲੋਂ ਹਿਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ। ਉਹਨਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਦੇ ਡੀ.ਏ.ਪੀ ਖਾਦ ਦੇ ਇੰਡੈਂਟ ਨੂੰ ਮੁੜ ਚੈਕ ਕੀਤਾ ਗਿਆ ਹੈ ਅਤੇ ਲੋੜੀਂਦੀ ਸੋਧ ਕਰਦੇ ਹੋਏ ਸਹਿਕਾਰੀ ਸਭਾਵਾਂ ਦਾ ਇੰਡੈਂਟ ਵਧਾ ਦਿੱਤਾ ਗਿਆ ਹੈ। ਉਹਨਾਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅੰਮ੍ਰਿਤਸਰ ਨੂੰ ਹਿਦਾਇਤ ਕੀਤੀ ਕਿ ਸਹਿਕਾਰੀ ਸਭਾਵਾਂ ਦੇ ਸੋਧੇ ਹੋਏ ਇੰਡੈਂਟ ਤੁਰੰਤ ਖਾਦ ਸਪਲਾਇਰ ਕੰਪਨੀਆਂ ਨੂੰ ਭੇਜੇ ਜਾਣ ਤਾਂ ਜੋ ਸੋਧੇ ਹੋਏ ਇੰਡੈਂਟ ਅਨੁਸਾਰ ਸਹਿਕਾਰੀ ਸਭਾਵਾਂ ਨੂੰ ਖਾਦ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਜਿੰਦਰ ਸਿੰਘ ਅਤੇ ਕਿਸਾਨ ਜਥੇਬੰਦੀ ਦੇ ਨੁਮਾਇੰਦੇ ਵੀ ਹਾਜਰ ਸਨ।
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲੱਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਵੀ ਕਣਕ ਦੀ ਬਿਜਾਈ ਵਾਸਤੇ ਉਪਲੱਬਧ ਹੈ। ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਦੇ ਹੋਵੇ ਇਸ ਨਾਲ 20 ਕਿਲੋਗ੍ਰਾਮ ਪ੍ਰਤੀ ਏਕੜ ਯੂਰੀਆ ਖਾਦ ਬਿਜਾਈ ਸਮੇਂ ਛੱਟੇ ਨਾਲ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅੇਨ.ਪੀ.ਕੇ 16-16-16, ਅੇਨ.ਪੀ.ਕੇ 15-15-15, ਅੇਨ.ਪੀ.ਕੇ 12-32-16, 10-26-26 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕਣਕ ਦੀ ਬਿਜਾਈ ਲਈ ਕੀਤੀ ਜਾ ਸਕਦੀ ਹੈ।

ਅੰਮ੍ਰਿਤਸਰ ਪੁਲਿਸ ਮਹਿਕਮੇ ਵਿੱਚ ਅਫ਼ਸਰ ਬਦਲੇ....
06/11/2024

ਅੰਮ੍ਰਿਤਸਰ ਪੁਲਿਸ ਮਹਿਕਮੇ ਵਿੱਚ ਅਫ਼ਸਰ ਬਦਲੇ....

06/11/2024

ਬਜ਼ੁਰਗਾਂ ਦੇ 5 ਲੱਖ ਤੱਕ ਦੇ ਫ੍ਰੀ ਇਲਾਜ਼ ਕਾਰਡ ਬਣਾਉਣ ਲਈ... ਆਪ ਆਗੂ ਅਤੇ ਸਾਬਕਾ ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ ਦੇ ਦਫਤਰ ਪੁੱਜੋ....

ਪੰਜਾਬ ਦੇ ਮਾਨਯੋਗ ਰਾਜਪਾਲ ਜੀ ਨੇ ਵੀ.ਡੀ.ਸੀਜ਼ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਜਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਭਿੱਖੀਵਿੰਡ ਦਾ ਦੌਰਾ ਕੀਤਾ।...
06/11/2024

ਪੰਜਾਬ ਦੇ ਮਾਨਯੋਗ ਰਾਜਪਾਲ ਜੀ ਨੇ ਵੀ.ਡੀ.ਸੀਜ਼ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਜਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਭਿੱਖੀਵਿੰਡ ਦਾ ਦੌਰਾ ਕੀਤਾ। ਨਸ਼ਾ ਮੁਕਤ ਪੰਜਾਬ 'ਤੇ ਜ਼ੋਰ ਦਿੰਦੇ ਹੋਏ, ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਬਰਾਮਦ ਕੀਤੇ ਡਰੋਨ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਉਜਾਗਰ ਕਰਨ ਵਾਲੀ ਇੱਕ ਪ੍ਰਦਰਸ਼ਨੀ ਦੇ ਨਾਲ ਸੁਰੱਖਿਆ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦਾ ਸਬੂਤ ਦਿੱਤਾ।

06/11/2024

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਾਰਕੋਟਿਕ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 03 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 01 ਕਿਲੋ ਆਈਸ ,01 ਕਿਲੋ ਹੈਰੋਇਨ ਅਤੇ 01 ਕਾਰ ਬ੍ਰਾਮਦ ਕੀਤੀ ਗਈ।

ਫੜੇ ਗਏ ਦੋਸ਼ੀਆ ਤੋਂ ਬੈਕਵਰਡ ਅਤੇ ਫਾਰਵਰਡ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Under the campaign to make Punjab a drug-free state, Commissionerate Police Amritsar busted a cross-border narcotic network and arrested 03 accused and recovered 01 Kg ICE (Methamphetamine Drug), 01 kg he**in and 01 car from them.

Further investigation is being done to find out the backward and forward links of the arrested accused.

Amritsar Police is committed to provide a safe environment in every possible way.

ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵ...
06/11/2024

ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 1 ਕਿੱਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਵਿਅਕਤੀ ਕਰਨਦੀਪ, ਪੰਜਾਬ ਵਾਪਸ ਆਉਣ ਤੋਂ ਪਹਿਲਾਂ ਦੁਬਈ, ਯੂ.ਏ.ਈ ਅਤੇ ਮਾਸਕੋ, ਰੂਸ ਵਿੱਚ ਰਹਿ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਜੁੜਿਆ ਹੋਇਆ ਸੀ। ਕਰਨਦੀਪ, ਵਿਦੇਸ਼ ਸਥਿਤ ਗੈਂਗਸਟਰ ਗੁਰਦੇਵ ਉਰਫ ਜੈਸਲ ਦੇ ਸੰਪਰਕ ਵਿੱਚ ਵੀ ਸੀ।

ਪਾਕਿਸਤਾਨ ਸਥਿਤ ਡਰੱਗ ਸਮੱਗਲਰ ਤੋਂ ਨਸ਼ੇ ਦੀ ਢੋਆ-ਢੁਆਈ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ।

ਪੁਲਿਸ ਸਟੇਸ਼ਨ ਹਵਾਈ ਅੱਡੇ 'ਤੇ NDPS ਐਕਟ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸੰਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

In a major breakthrough against trans-border narcotic smuggling networks, Amritsar Commissionerate Police apprehends three persons and seizes 1 Kg Ice (Methamphetamine) & 1 Kg He**in

Preliminary investigation revealed that arrested person Karandeep, was earlier living in , & , before coming back to and was connected with based Smugglers. Karandeep was also in touch with foreign-based Gangster Gurdev @ Jaisal.

Drones were used to transport drugs from -based drug smuggler

FIR under NDPS Act registered at PS Airport and Investigations on-going to establish backward & forward linkages

ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਤਰਨ ਤਾਰਨ ਪੁਲਿਸ (ਥਾਣਾ ਸਰਾਏ ਅਮਾਨਤ ਖਾਂ) ਨੇ 257 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮਾ ਨੂੰ ਗ੍ਰਿਫ਼ਤਾਰ ...
06/11/2024

ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਤਰਨ ਤਾਰਨ ਪੁਲਿਸ (ਥਾਣਾ ਸਰਾਏ ਅਮਾਨਤ ਖਾਂ) ਨੇ 257 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮਾ ਨੂੰ ਗ੍ਰਿਫ਼ਤਾਰ ਕਰਕੇ ਮੁੱਕਦਮਾ ਦਰਜ ਕੀਤਾ ਹੈ।

As part of the Anti-Drug drive, Tarn Taran Police (PS Sarai Amanat Khan) have arrested 2 accused along with 257 grams of he**in and registered a case.

ਕਲਗੀਧਰ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਾਨ-ਕੋਟਿ ਪ੍ਰਣਾਮ।
06/11/2024

ਕਲਗੀਧਰ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਾਨ-ਕੋਟਿ ਪ੍ਰਣਾਮ।

ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਪ੍ਰਣਾਮ!
06/11/2024

ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਪ੍ਰਣਾਮ!

ਸਾਹਿਬ-ਏ-ਕਮਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ-ਜੋਤਿ ਦਿਵਸ ‘ਤੇ ਗੁਰੂ ਸਾਹਿਬ ਦੇ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ ।    ...
06/11/2024

ਸਾਹਿਬ-ਏ-ਕਮਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ-ਜੋਤਿ ਦਿਵਸ ‘ਤੇ ਗੁਰੂ ਸਾਹਿਬ ਦੇ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ ।

06/11/2024

ਗਿੱਦੜਬਾਹਾ ਵਾਲਿਓ, ਇਹਨਾਂ ਕਾਂਗਰਸੀਆਂ 'ਤੇ ਬਿਲਕੁਲ ਵੀ ਯਕੀਨ ਨਾ ਕਰਿਓ... ਜਿਨ੍ਹਾਂ ਨੇ 13 ਸਾਲਾਂ 'ਚ ਕੁਝ ਨਹੀਂ ਸੰਵਾਰਿਆ ਉਹਨਾਂ ਨੇ ਹੁਣ ਕੀ ਸੰਵਾਰਨਾ ਹੈ.. ਤੁਸੀਂ ਡਿੰਪੀ ਢਿੱਲੋਂ ਨੂੰ ਜਿਤਾ ਕੇ ਸਿੱਧਾ ਸਰਕਾਰ 'ਚ ਆਪਣਾ ਹਿੱਸਾ ਪਾਓ ਤਾਂ ਜੋ ਤੁਹਾਡੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਹੋ ਸਕਣ...... ਸੀ ਐਮ ਮਾਨ

05/11/2024

ਗਿੱਦੜਬਾਹਾ ਵਾਲਿਓ, ਆਉਣ ਵਾਲੀ 20 ਨਵੰਬਰ ਨੂੰ ਝਾੜੂ ਵਾਲਾ ਬਟਨ ਦਬਾਅ ਕੇ 'ਆਪ' ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਜਿਤਾ ਦਿਓ... ਅਸੀਂ ਤੁਹਾਡੇ ਨਾਲ ਵਾਅਦਾ ਕਰਦੇ ਹਾਂ ਕਿ ਤੁਹਾਡੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰੀਆਂ ਕਰਾਂਗੇ.............ਸੀ ਐਮ ਮਾਨ

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਵੱਲੋਂ 01 ਮੁਲਜ਼ਮ ਨੂੰ ਗ੍ਰਿਫਤਾਰ...
05/11/2024

ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਵੱਲੋਂ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਗਲੋਕ ਪਿਸਟਲ ਅਤੇ 08 ਰੌਂਦ ਜਿੰਦਾ ਬ੍ਰਾਮਦ ਕੀਤੇ ਗਏ।

ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

As part of the campaign to make Punjab a crime-free state, PS Cantonment of Commissionerate Police Amritsar arrested 01accused and recovered 01 G***k pistol and 08 live cartridge from him.

Amritsar Police is committed to provide a safe environment in every possible way.

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਏਅਰਪੋਰਟ ਵੱਲੋਂ ਵਹੀਕਲ ਚੋਰੀ ਕਰਨ ਵਾਲੇ 01 ਮੁਲਜਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਮੋਟਰਸਾਇਕਲ ਬ੍ਰ...
05/11/2024

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਏਅਰਪੋਰਟ ਵੱਲੋਂ ਵਹੀਕਲ ਚੋਰੀ ਕਰਨ ਵਾਲੇ 01 ਮੁਲਜਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਮੋਟਰਸਾਇਕਲ ਬ੍ਰਾਮਦ ਕੀਤੇ ਗਏ।

ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

As part of the campaign to make Punjab a crime-free state, PS Airport of Commissionerate Police Amritsar arrested 01 vehicle thief and recovered 05 motercycle from him.

Amritsar Police is committed to provide a safe environment in every possible way.

ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਾਂਝੇ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮੌਡੀ...
05/11/2024

ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਾਂਝੇ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮੌਡੀਊਲ ਨੂੰ ਤਬਾਹ ਕੀਤਾ ਗਿਆ, ਜੋ ਕਿ ਵਿਦੇਸ਼-ਅਧਾਰਤ ਹਰਜੀਤ ਸਿੰਘ ਉਰਫ ਲਾਡੀ ਅਤੇ ਸਾਬੀ ਵੱਲੋਂ ਚਲਾਇਆ ਜਾ ਰਿਹਾ ਸੀ। ਇਸ ਆਪ੍ਰੇਸ਼ਨ ਦੁਆਰਾ 16 ਅਕਤੂਬਰ, 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ 'ਤੇ ਹੋਏ ਹਮਲੇ ਅਤੇ ਹਾਲ ਹੀ ਵਿੱਚ 2 ਨਵੰਬਰ, 2024 ਨੂੰ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਵਿੱਚ ਹਰਕੀਰਤ ਸਿੰਘ ਖੁਰਾਣਾ ਦੇ ਘਰ ਦੀ ਘਟਨਾ ਸਮੇਤ ਸ਼ਿਵ ਸੈਨਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਦੀਆਂ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕੀਤਾ ਗਿਆ।

ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਅਤੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜੋ ਰੈਕੀ ਅਤੇ ਟਰੈਕਿੰਗ ਲਈ ਵਰਤੇ ਗਏ ਸਨ।

ਅੱਗੇ ਦੀ ਜਾਂਚ ਜਾਰੀ ਹੈ, ਪਿਛੜੇ ਅਤੇ ਅਗਲੇ ਸਬੰਧਾਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਹੋਰ ਗ੍ਰਿਫਤਾਰੀਆਂ ਕੀਤੀਆਂ ਜਾਣਗੀਆਂ।

ਹਰਜੀਤ ਸਿੰਘ ਉਰਫ਼ ਲਾਡੀ ਜੋ ਕਿ ਨੰਗਲ, ਪੰਜਾਬ ਵਿੱਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਵੀ ਲੋੜੀਂਦਾ ਮੁਲਜ਼ਮ ਹੈ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਉਸ ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਗਿਆ ਹੈ।

In a major breakthrough, Counter Intelligence and Ludhiana Police have jointly dismantled a Babbar Khalsa International (BKI) module operated by foreign-based individuals Harjit Singh @ Laddi, and Sabi. This operation has successfully solved the petrol bomb incidents targeting Shiv Sena leaders, including the October 16, 2024, attack on Yogesh Bakshi’s residence and the recent November 2, 2024, incident at Harkirat Singh Khurana’s home in Model Town Extension, Ludhiana.

Four persons have been apprehended, and seized a motorcycle and two mobile phones used for reconnaissance and tracking.

Further investigations are ongoing, focusing on backward and forward linkages, with additional arrests to be made.

Harjit Singh, alias Laddi, is also an accused wanted individual in the murder of Vikas Prabhakar in Nangal, Punjab, and carries a bounty of Rs. 10 Lakhs as announced by National Investigation Agency ( )

04/11/2024

ਅੱਧੀ ਰਾਤ.....ਮੰਡੀ ਵਿੱਚ ਕਿਸਾਨਾਂ... ਦੀਆਂ ਮੁਸ਼ਕਲਾਂ ਸੁਣ ਰਹੇ ਪੰਜਾਬ ਕਾਂਗਰਸ ਪ੍ਰਧਾਨ...ਰਾਜਾ ਵੜਿੰਗ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਮੁੱਖ ਅਫਸਰ ਕੰਟੋਨਮੈਂਟ ਵੱਲੋਂ ਬਲਾਇੰਡ ਮਾਡਰ ਕੇਸ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਨ ਤੇ ਉਹਨਾਂ ਦ...
04/11/2024

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਮੁੱਖ ਅਫਸਰ ਕੰਟੋਨਮੈਂਟ ਵੱਲੋਂ ਬਲਾਇੰਡ ਮਾਡਰ ਕੇਸ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਨ ਤੇ ਉਹਨਾਂ ਦੀ ਹੌਸਲਾ ਅਫਜ਼ਾਈ ਲਈ DGP ਡਿਸਕ ਦੇ ਨਾਲ ਸਨਮਾਨਿਤ ਕੀਤਾ ਗਿਆ।

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ ਸਬੰਧਤ ਅਧਿਕਾਰੀਆਂ ਨੂੰ ਸਾਫ਼ ...
04/11/2024

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ
ਸਬੰਧਤ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ 4 ਨਵੰਬਰ 2024 –
ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।

04/11/2024

ਪ੍ਰਤਾਪ ਬਾਜਵਾ ਨੇ ਟੋਲ ਪਲਾਜ਼ੇ ਲਗਵਾਏ, ਬਾਦਲਾਂ ਨੇ ਵਧਾਏ, ਫ਼ਿਰ ਕੈਪਟਨ ਨੇ ਵੀ ਵਧਾਏ… ਇਸ ਲੜੀ ਨੂੰ ਠੱਲ੍ਹ ਪਾਉਂਦੇ ਹੋਏ ਅਸੀਂ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਜਿਸ ਨਾਲ ਪੰਜਾਬੀਆਂ ਦੇ ਹਰ ਰੋਜ਼ ਦੇ ₹62 ਲੱਖ ਰੁਪਏ ਬੱਚ ਰਹੇ ਨੇ….. ਸੀ ਐਮ ਮਾਨ

03/11/2024

ਅਮ੍ਰਿਤਾ ਵੜਿੰਗ ਲਈ ਵੋਟ ਮੰਗਣ ਗਿੱਦੜਬਾਹਾ ਪੁੱਜੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ....

ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੋਂ ਪ੍ਰ...
03/11/2024

ਖਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਗੁਰਮਤਿ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਦਾ ਆਦਰਸ਼ ਬਣਾਈਏ।

Address

Amritsar
143001

Telephone

7837941326

Website

Alerts

Be the first to know and let us send you an email when ਖਬਰ ਪੰਜਾਬ ਦੀ posts news and promotions. Your email address will not be used for any other purpose, and you can unsubscribe at any time.

Contact The Business

Send a message to ਖਬਰ ਪੰਜਾਬ ਦੀ:

Videos

Share