The Great Amritsar

The Great Amritsar Amritsar, the "Holy City" takes the onus of spreading divine vibes. Where Food & People are too good

ਬੋਲੀਵੁਡ ਐਕਟਰ ਸੋਨੂ ਸੂਦ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਆਮ ਲੋਕਾਂ ਨੂੰ ਮਿਲਦਾ ਹੋਇਆ ਅਤੇ ਕੁਲਚੇ ਬਣਾਉਣੇ ਵੀ ਸਿੱਖੇ
01/01/2025

ਬੋਲੀਵੁਡ ਐਕਟਰ ਸੋਨੂ ਸੂਦ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਆਮ ਲੋਕਾਂ ਨੂੰ ਮਿਲਦਾ ਹੋਇਆ ਅਤੇ ਕੁਲਚੇ ਬਣਾਉਣੇ ਵੀ ਸਿੱਖੇ

ਅੰਮ੍ਰਿਤਸਰ ਵਿੱਚ ਗਲਤ ਪਾਰਕਿੰਗ ਗੱਡੀਆਂ ਚੁੱਕਣ ਵਾਲੀ ਗੱਡੀ ਦੀ ਆਪਣੀ ਇੰਸੂਰੈਂਸ ਵੀ ਖ਼ਤਮ ਹੋਈ ਹੈ 😊
01/01/2025

ਅੰਮ੍ਰਿਤਸਰ ਵਿੱਚ ਗਲਤ ਪਾਰਕਿੰਗ ਗੱਡੀਆਂ ਚੁੱਕਣ ਵਾਲੀ ਗੱਡੀ ਦੀ ਆਪਣੀ ਇੰਸੂਰੈਂਸ ਵੀ ਖ਼ਤਮ ਹੋਈ ਹੈ 😊

ਕੱਲ ਰਾਤ 12 ਵਜੇ ਗੁਰਦੁਵਾਰਾ ਸ਼ਹੀਦਾਂ ਸਾਹਿਬ ਵਿਖ਼ੇ ਹਜ਼ਾਰਾ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਚ ਨਵੇਂ ਸਾਲ ਦਾ ਸਵਾਗਤ ਕੀਤਾ
01/01/2025

ਕੱਲ ਰਾਤ 12 ਵਜੇ ਗੁਰਦੁਵਾਰਾ ਸ਼ਹੀਦਾਂ ਸਾਹਿਬ ਵਿਖ਼ੇ ਹਜ਼ਾਰਾ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਚ ਨਵੇਂ ਸਾਲ ਦਾ ਸਵਾਗਤ ਕੀਤਾ

AMRIT VELE DA HUKAMNAMA  DARBAR SAHIB AMRITSAR, ANG 696, 01-JAN.-2025ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥ਮੇਰੈ ਹੀਅਰੈ ਰਤਨੁ ਨਾਮੁ ਹਰਿ...
01/01/2025

AMRIT VELE DA HUKAMNAMA DARBAR SAHIB AMRITSAR, ANG 696, 01-JAN.-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

जैतसरी महला ४ घरु १ चउपदे ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1||
O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

अर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ।(हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1।हे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2।हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਟੀਮ ਵੱਲੋਂ ਲਿਫਟ ਲੈਣ ਦੇ ਬਹਾਨੇ ਕਾਰ ਚਾਲਕ ਪਾਸੋਂ ਲੁੱਟਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ...
31/12/2024

ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਟੀਮ ਵੱਲੋਂ ਲਿਫਟ ਲੈਣ ਦੇ ਬਹਾਨੇ ਕਾਰ ਚਾਲਕ ਪਾਸੋਂ ਲੁੱਟਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।
ਅਗਲੇਰੀ ਜਾਂਚ ਜਾਰੀ ਹੈ।
The police team of Ranjit Avenue police station arrested two accused who robbed the car driver on pretending of taking a lift Further investigation is ongoing.

ਦਿਲਜੀਤ ਦੋਸਾਂਝ ਆਪਣੇ ਲੁੱਧਿਆਣੇ ਸ਼ੋਅ ਤੋਂ ਪਹਿਲਾਂ ਮਨੁੱਖਤਾ ਦੀ ਸੇਵਾ ਕੇਂਦਰ ਪਹੁੰਚਿਆ ਅਤੇ ਉੱਥੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ
31/12/2024

ਦਿਲਜੀਤ ਦੋਸਾਂਝ ਆਪਣੇ ਲੁੱਧਿਆਣੇ ਸ਼ੋਅ ਤੋਂ ਪਹਿਲਾਂ ਮਨੁੱਖਤਾ ਦੀ ਸੇਵਾ ਕੇਂਦਰ ਪਹੁੰਚਿਆ ਅਤੇ ਉੱਥੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ

31/12/2024

ਪੰਜਾਬ 'ਚ ਸਰਦੀ ਦੀਆਂ ਛੁੱਟੀਆਂ 'ਚ 7 ਜਨਵਰੀ ਤੱਕ ਵਾਧ, ਠੰਢ ਦੇ ਪ੍ਰਕੋਪ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਫੈਸਲਾ|
ਹੁਣ 8 ਜਨਵਰੀ ਨੂੰ ਖੁੱਲ੍ਹਣਗੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 🎒📚

ਅੰਮ੍ਰਿਤ ਵੇਲੇ ਹੁਕਮਨਾਮਾ  ਸ੍ਰੀ  ਦਰਬਾਰ ਸਾਹਿਬ ਅੰਮ੍ਰਿਤਸਰ                      31 ਦਸੰਬਰ 2024ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ...
31/12/2024

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31 ਦਸੰਬਰ 2024

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥

Shalok, Third Mehl: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. ||1||

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥

(पूर्व किये कर्मो अनुसार)आरम्भ से जो (संसार-रूप लेख) लिखा (भाव-उकेरा) हुआ है और जो करतार ने संवय लिख दिया है वह (जरूर) कमाना पड़ता है, ( उस लेख अनुसार ही) मोह की ठगबूटी (जिस को) मिल गयी है उस को गुणों का खज़ाना भाव हरी बिसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सन्मुख हो कर नाम नहीं सुमिरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे , वह) पुत्र स्त्री तो कोई साथ नहीं जाएगा , संसार के लोगो में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका एतबार खत्म हो जाता है। गुरू नानक जी कहते हैं, हे नानक! गुरमुखों को बहुत सुख होता है क्योंकि उनके हृदय में नाम का निवास होता है॥१॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!

ਚਾਈਨਾ ਡੋਰ ਖਿਲਾਫ਼ ਅੰਮ੍ਰਿਤਸਰ ਪੁਲਿਸ ਦਾ ਸਭ ਤੋਂ ਵੱਡਾ ਐਕਸ਼ਨ, ਡਰੋਨ ਰਾਹੀਂ ਚਾਈਨਾ ਡੋਰ ਨਾਲ ਗੁਡੀਆਂ ਉਡਾਉਣ ਵਾਲੇ ਬੱਚਿਆਂ ਨੂੰ ਫੜ ਕੇ ਮਾਪਿਆਂ ...
30/12/2024

ਚਾਈਨਾ ਡੋਰ ਖਿਲਾਫ਼ ਅੰਮ੍ਰਿਤਸਰ ਪੁਲਿਸ ਦਾ ਸਭ ਤੋਂ ਵੱਡਾ ਐਕਸ਼ਨ, ਡਰੋਨ ਰਾਹੀਂ ਚਾਈਨਾ ਡੋਰ ਨਾਲ ਗੁਡੀਆਂ ਉਡਾਉਣ ਵਾਲੇ ਬੱਚਿਆਂ ਨੂੰ ਫੜ ਕੇ ਮਾਪਿਆਂ ਨੂੰ ਦਿੱਤੀ ਵਾਰਨਿੰਗ | ਨਾਲ ਹੀ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਉੱਪਰ ਮੁਕੱਦਮੇ ਹੋਏ ਦਰਜ਼ | ਇਸ ਪੋਸਟ ਨੂੰ ਚਾਈਨਾ ਡੋਰ ਨਾਲ ਗੁੱਡੀ ਉਡਾਉਣ ਵਾਲੇ ਆਪਣੇ ਦੋਸਤਾਂ ਨਾਲ ਜ਼ਰੂਰ ਸ਼ੇਅਰ ਕਰ ਦੇਣਾ
Pls share this post who use China dor for kite flying, Amritsar Police is watching with drone now and registering case's.

30/12/2024

Amritsar Band Live.
Punjab Band call was given by farmers against their demand's and for Jagjit Singh Dalewal who is on fast from last 27 day's

ਪੰਜਾਬ ਬੰਦ ਦਾ ਅੰਮ੍ਰਿਤਸਰ ਵਿੱਚ ਦਿਸ ਰਿਹਾ ਪੂਰਾ ਅਸਰ| ਐਮਰਜੇਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਜੀ ਟੀ ਰੋਡ ਜਾਮ, ਬੱਸਾਂ ਬੰਦ, ਪੈਟਰੋਲ ਪੰਪ ਬੰਦ...
30/12/2024

ਪੰਜਾਬ ਬੰਦ ਦਾ ਅੰਮ੍ਰਿਤਸਰ ਵਿੱਚ ਦਿਸ ਰਿਹਾ ਪੂਰਾ ਅਸਰ| ਐਮਰਜੇਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਜੀ ਟੀ ਰੋਡ ਜਾਮ, ਬੱਸਾਂ ਬੰਦ, ਪੈਟਰੋਲ ਪੰਪ ਬੰਦ, ਮੁੱਖ ਬਾਜ਼ਾਰ ਬੰਦ, ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ | ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾਂ ਨਿਕਲੋ
Only emergencies services, medical shops, hospitals working

Amrit wele da mukhwakh shri Harmandar sahib amritsar sahib ji, Ang-833-834,30-December-2024ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀਬਿਲ...
30/12/2024

Amrit wele da mukhwakh shri Harmandar sahib amritsar sahib ji, Ang-833-834,
30-December-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ {ਪੰਨਾ 833-834}

ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।
ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧।
ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
ਅਰਥ: ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।
ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।
ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।
ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ {ਪੰਨਾ 834}

ਅਰਥ: ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।
ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

बिलावलु महला ४ ॥ हरि हरि नामु सीतल जलु धिआवहु हरि चंदन वासु सुगंध गंधईआ ॥ मिलि सतसंगति परम पदु पाइआ मै हिरड पलास संगि हरि बुहीआ ॥१॥ जपि जगंनाथ जगदीस गुसईआ ॥ सरणि परे सेई जन उबरे जिउ प्रहिलाद उधारि समईआ ॥१॥ रहाउ ॥ भार अठारह महि चंदनु ऊतम चंदन निकटि सभ चंदनु हुईआ ॥ साकत कूड़े ऊभ सुक हूए मनि अभिमानु विछुड़ि दूरि गईआ ॥२॥ {पन्ना 833-834}

अर्थ: हे भाई! जगत के नाथ, जगत के ईश्वर, धरती के पति प्रभू का नाम जपा कर। जो मनुष्य प्रभू की शरण आ पड़ते हैं, वह मनुष्य (संसार-समुंद्र में से) बच निकलते हैं, जैसे प्रहलाद (आदि भक्तों) को (परमात्मा ने संसार-समुंद्र से) पार लंघा के (अपने चरणों में) लीन कर लिया।1। रहाउ।
हे प्रभू! प्रभू का नाम सिमरा करो, ये नाम ठंडक पहुँचाने वाला जल है, ये नाम चंदन की सुगंधि है जो (सारी बनस्पति को) सुगन्धित कर देती है। हे भाई! साध-संगति में मिल के सभ से ऊँचा आत्मिक दर्जा हासिल किया जा सकता है। जैसे अरण्डी और पलाह (आदि निकम्मे पौधे चंदन की संगति में) सुगंधित हो जाते हैं, (वैसे ही) मेरे जैसे जीव (हरी नाम की बरकति से ऊँचे जीवन वाले बन जाते हैं)।1।
हे भाई! सारी बनस्पतियों में चंदन सबसे श्रेष्ठ (वृक्ष) है, चंदन के नजदीक (उगा हुआ) हरेक पौधा चंदन बन जाता है। पर परमात्मा से टूटे हुए माया-ग्रसित प्राणी (उन पौधों जैसे हैं जो धरती से खुराक मिलने पर भी) खड़े हुए ही सूख जाते हैं, (उनके) मन में अहंकार बसता है, (इस वास्ते परमात्मा से) विछुड़ केवे कहीं दूर पड़े रहते हैं।2।
हरि गति मिति करता आपे जाणै सभ बिधि हरि हरि आपि बनईआ ॥ जिसु सतिगुरु भेटे सु कंचनु होवै जो धुरि लिखिआ सु मिटै न मिटईआ ॥३॥ रतन पदारथ गुरमति पावै सागर भगति भंडार खुल्हईआ ॥ गुर चरणी इक सरधा उपजी मै हरि गुण कहते त्रिपति न भईआ ॥४॥ परम बैरागु नित नित हरि धिआए मै हरि गुण कहते भावनी कहीआ ॥ बार बार खिनु खिनु पलु कहीऐ हरि पारु न पावै परै परईआ ॥५॥ {पन्ना 834}

अर्थ: हे भाई! परमात्मा कैसा है और कितना बड़ा है- यह बात वह स्वयं ही जानता है। (जगत की) सारी मर्यादाएं उसने खुद ही बनाई हुई हैं। (उस मर्यादा के अनुसार) जिस मनुष्य को गुरू मिल जाता है, वह सोना बन जाता है (स्वच्छ जीवन वाला बन जाता है)। हे भाई! धुर दरगाह से (जीवों के किए कर्मों के अनुसार जीवों के माथे ऊपर जो लेख) लिखे जाते हैं, वह लेख (किसी के अपने उद्यम से) मिटाए मिट नहीं सकता (गुरू को मिल के ही लोहे से कंचन बनता) है।3।
हे भाई! (गुरू के अंदर) भगती के समुंद्र (भरे पड़े) हैं, भगती के खजाने खुले पड़े हैं, गुरू की मति पर चल के ही मनुष्य (ऊँचे आत्मिक गुण) रत्न प्राप्त कर सकता है। (देखो) गुरू के चरणों में लग के (ही मेरे अंदर) एक परमात्मा के लिए प्यार पैदा हुआ है (अब) परमात्मा के गुण गाते हुए मेरा मन भरता नहीं है।4।
हे भाई! जो मनुष्य सदा ही परमात्मा का ध्यान धरता रहता है उसके अंदर सबसे ऊँची लगन बन जाती है। प्रभू के गुण गाते-गाते जो प्यार मेरे अंदर बना है, (मैंने तुम्हें उसका हाल) बताया है। सो, हे भाई! बार बार, हरेक पल, हरेक छिन, परमात्मा का नाम जपना चाहिए (पर, यह याद रखो कि) परमात्मा परे से परे है, कोई जीव उस (की हस्ती) का परला छोर ढूँढ नहीं सकता।5।
सासत बेद पुराण पुकारहि धरमु करहु खटु करम द्रिड़ईआ ॥ मनमुख पाखंडि भरमि विगूते लोभ लहरि नाव भारि बुडईआ ॥६॥ नामु जपहु नामे गति पावहु सिम्रिति सासत्र नामु द्रिड़ईआ ॥ हउमै जाइ त निरमलु होवै गुरमुखि परचै परम पदु पईआ ॥७॥ इहु जगु वरनु रूपु सभु तेरा जितु लावहि से करम कमईआ ॥ नानक जंत वजाए वाजहि जितु भावै तितु राहि चलईआ ॥८॥२॥५॥ {पन्ना 834}

अर्थ: हे भाई! वेद-पुरान-शास्त्र (आदि धर्म पुस्तकें इसी बात पर) जोर देते हैं (कि खट-कर्मी) धर्म कमाया करो, इन छह धार्मिक कर्मों के बारे में ही दृढ़ करते हैं। अपने मन के पीछे चलने वाले मनुष्य (इसी) पाखण्ड में भटकना में (पड़ कर) दुखी होते रहते हैं, (उनकी जिंदगी की) बेड़ी (अपने ही पाखण्ड के) भार से लोभ की लहर में डूब जाती है।6।
हे भाई! परमात्मा का नाम जपा करो, नाम में जुड़ के ही उच्च आत्मिक अवस्था प्राप्त करोगे। (अपने हृदय में परमात्मा का) नाम दृढ़ करके टिकाए रखो, (गुरू के सन्मुख रहने वाले मनुष्य के लिए ये हरी-नाम ही) स्मृतियों-शास्त्रों का उपदेश है। (हरी-नाम के द्वारा ही जब मनुष्य के अंदर से) अहंकार दूर हो जाता है, तब मनुष्य पवित्र जीवन वाला बन जाता है। गुरू की शरण पड़ कर मनुष्य (परमात्मा के नाम में) पतीजता है, तब सबसे ऊँचा आत्मिक दर्जा हासिल कर लेता है।7।
हे नानक! (कह- हे प्रभू!) यह सारा जगत तेरा ही रूप है तेरा ही रंग है। जिस तरफ तू (जीवों को) लगाता है, जीव वही कर्म करते है। जीव (तेरे बाजे हैं) जैसे तू बजाता है, वैसे ही बजते हैं। जिस राह पर चलाना तुझे अच्छा लगता है, उसी राह पर जीव चलते हैं।8।2।

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree.
fragrant by their association. ||1||

Meditate on the Lord of the Universe, the Master of the world, the Lord of creation.

Those humble beings who seek the Lord's Sanctuary are saved, like Prahlaad; they are emancipated and merge with the Lord. ||1||Pause||

Of all plants, the sandalwood tree is the most sublime. Everything near the sandalwood tree becomes fragrant like sandalwood.

The stubborn, false faithless cynics are dried up; their egotistical pride separates them far from the Lord. ||2||

Only the Creator Lord Himself knows the state and condition of everyone; the Lord Himself makes all the arrangements.

One who meets the True Guru is transformed into gold. Whatever is pre-ordained, is not erased by erasing. ||3||

The treasure of jewels is found in the ocean of the Guru's Teachings. The treasure of devotional worship is opened to me.

Focused on the Guru's Feet, faith wells up within me; chanting the Glorious Praises of the Lord, I hunger for more. ||4||

I am totally detached, continually, continuously meditating on the Lord; chanting the Glorious Praises of the Lord, I express my love for Him.

Time and time again, each and every moment and instant, I express it. I cannot find the Lord's limits; He is the farthest of the far. ||5||

The Shaastras, the Vedas and the Puraanas advise righteous actions, and the performance of the six religious rituals.

The hypocritical, self-willed manmukhs are ruined by doubt; in the waves of greed, their boat is heavily loaded, and it sinks. ||6||

So chant the Naam, the Name of the Lord, and through the Naam, find emancipation. The Simritees and Shaastras recommend the Naam.

Eradicating egotism, one becomes pure. The Gurmukh is inspired, and obtains the supreme status. ||7||

This world, with its colors and forms, is all Yours, O Lord; as You attach us, so do we do our deeds.

O Nanak, we are the instruments upon which He plays; as He wills, so is the path we take. ||8||2||5||

ਸੋਨੂ ਸੂਦ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਆਪਣੇ ਫਿਲਮ ਫ਼ਤਹਿ ਲਈ ਕੀਤੀ ਅਰਦਾਸ ਜਿਸਦੀ ਸ਼ੂਟਿੰਗ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਹੋਈ ਸੀ
29/12/2024

ਸੋਨੂ ਸੂਦ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਆਪਣੇ ਫਿਲਮ ਫ਼ਤਹਿ ਲਈ ਕੀਤੀ ਅਰਦਾਸ ਜਿਸਦੀ ਸ਼ੂਟਿੰਗ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਹੋਈ ਸੀ

ਮਨਾਲੀ ਤੋਂ ਬਾਅਦ ਡਲਹੌਜੀ ਵਿਖ਼ੇ ਹੋਈ ਭਾਰੀ ਬਰਫ਼ਬਾਰੀ, ਸੈਂਕੜੇ ਗੱਡੀਆਂ ਡਲਹੌਜੀ ਤੋਂ ਪਹਿਲਾਂ ਬਣੀਖੇਤ ਵਿਖ਼ੇ ਫਸੀਆਂ | ਪ੍ਰੋਗਰਾਮ ਬਣਾਉਣ ਵਾਲੇ ਪਹਿ...
29/12/2024

ਮਨਾਲੀ ਤੋਂ ਬਾਅਦ ਡਲਹੌਜੀ ਵਿਖ਼ੇ ਹੋਈ ਭਾਰੀ ਬਰਫ਼ਬਾਰੀ, ਸੈਂਕੜੇ ਗੱਡੀਆਂ ਡਲਹੌਜੀ ਤੋਂ ਪਹਿਲਾਂ ਬਣੀਖੇਤ ਵਿਖ਼ੇ ਫਸੀਆਂ | ਪ੍ਰੋਗਰਾਮ ਬਣਾਉਣ ਵਾਲੇ ਪਹਿਲਾਂ ਰਸਤੇ ਦਾ ਪਤਾ ਕਰਕੇ ਜਾਓ

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ  ਦਰਬਾਰ ਸਾਹਿਬ ਅੰਮ੍ਰਿਤਸਰ                     29 ਦਸੰਬਰ 2024ਵਡਹੰਸੁ ਮਹਲਾ ੧ ॥   ਜਿਨਿ ਜਗੁ ਸਿਰਜਿ ਸਮਾਇ...
29/12/2024

ਅੰਮ੍ਰਿਤ ਵੇਲੇ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 29 ਦਸੰਬਰ 2024
ਵਡਹੰਸੁ ਮਹਲਾ ੧ ॥
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲ ਸੋ ਸਾਹਿਬੁ ਪਰਵਾਣੋ ॥੧॥

वडहंसु महला १ ॥
जिनि जगु सिरजि समाइआ सो साहिबु कुदरति जाणोवा ॥ सचड़ा दूरि न भालीऐ घटि घटि सबदु पछाणोवा ॥ सचु सबदु पछाणहु दूरि न जाणहु जिनि एह रचना राची ॥ नामु धिआए ता सुखु पाए बिनु नावै पिड़ काची ॥ जिनि थापी बिधि जाणै सोई किआ को कहै वखाणो ॥ जिनि जगु थापि वताइआ जालो सो साहिबु परवाणो ॥१॥

Wadahans, First Mehl: The One who creates and dissolves the world - that Lord and Master alone knows His creative power. Do not search for the True Lord far away; recognize the Word of the Shabad in each and every heart. Recognize the Shabad, and do not think that the Lord is far away; He created this creation. Meditating on the Naam, the Name of the Lord, one obtains peace; without the Naam, he plays a losing game. The One who established the Universe, He alone knows the Way; what can anyone say? The One who established the world cast the net of Maya over it; accept Him as your Lord and Master. ||1||

(ਹੇ ਭਾਈ!) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। (ਹੇ ਭਾਈ!) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ। ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ (ਤੇ ਵਿਕਾਰਾਂ ਦਾ ਜ਼ੋਰ ਭੀ ਇਸ ਉਤੇ ਨਹੀਂ ਪੈ ਸਕਦਾ, ਪਰ) ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਕੋਈ ਜੀਵ (ਉਸ ਦੇ ਉਲਟ) ਕੋਈ (ਹੋਰ) ਉਪਦੇਸ਼ ਨਹੀਂ ਕਰ ਸਕਦਾ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ (ਤੇ ਉਹੀ ਇਸ ਜਾਲ ਵਿਚੋਂ ਜੀਵਾਂ ਨੂੰ ਬਚਾਣ ਦੇ ਸਮਰੱਥ ਹੈ)।੧।

(हे भाई!) जिस परमात्मा ने जगत पैदा कर के इस को अपने आप में लीन करने की ताकत भी अपने पास रखी हुई है उस मालिक को इस कुदरत में वास करता समझ। (हे भाई!) सदा=थिर रहने वाले परमात्मा को (रची कुदरत से) दूर (किसी और जगह) खोजने का यतन नहीं काटना चाहिए। हरेक सरीर में उसी का हुकम बरतता पहचान। (हे भाई!) जिस परमात्मा ने यह रचना रची है उस को इस से दूर (कोई अलग) न समझो, (हर एक सरीर में) उस का अटल हुकम चलता पहचानो। जब मनुख परमात्मा का नाम सुमिरन करता है तब आत्मिक आनंद मनाता है (और विकारों का जोर भी इस पर नहीं आ सकता, परन्तु) प्रभु के नाम के बिना मनुखता विकारों को टक्कर दे जीतने में असमर्थ हो जाती है। जिस परमात्मा ने रचना रची है वोही इस की रक्षा की विधि भी जानता है, कोई जीव (उस के विपरीत) कोई (और) उपदेश नहीं कर सकता। जिस प्रभु ने जगत पैदा कर के (इस के ऊपर माया के मोह का) जाल बिशा रखा है वोही एक मशहूर जगत मालिक है (और वोही इस जाल में से जीवों को बचाने में समर्थ है।१।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

28/12/2024

30 ਦਿਸੰਬਰ ਨੂੰ ਕਿਸਾਨਾਂ ਵਲੋਂ ਮੁਕੰਮਲ ਤੋਰ ਪੰਜਾਬ ਬੰਦ ਦਾ ਐਲਾਨ, 7 ਤੋਂ 4 ਵਜੇ ਤਕ ਰਹੇਗਾ ਪੰਜਾਬ ਬੰਦ-
ਰੇਲ ਤੇ ਬੱਸਾਂ ਦੀ ਆਵਾਜਾਈ, ਦੁਕਾਨਾਂ , ਸਰਕਾਰੀ/ਗ਼ੈਰ ਸਰਕਾਰੀ ਦਫ਼ਤਰ, ਪ੍ਰਾਈਵੇਟ/ਸਰਕਾਰੀ ਵਾਹਨ, ਪੈਟਰੋਲ ਪੰਪ, ਸਬਜ਼ੀ ਮੰਡੀਆਂ, ਦੁੱਧ ਦੀ ਸਪਲਾਈ ਬੰਦ

ਵਿਆਹ ਵਾਲਿਆਂ ਨੂੰ, ਐਮਰਜੈਂਸੀ ਸੇਵਾਵਾਂ ਨੂੰ, ਨੌਕਰੀ ਇੰਟਰਵੀਊ ਤੇ ਜਾਣ ਵਾਲਿਆਂ ਨੂੰ ਇਜਾਜ਼ਤ

200,300 ਥਾਵਾਂ 'ਤੇ ਹੋਵੇਗੀ ਨਾਕੇਬੰਦੀ, ਆਮ ਜਨਤਾ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੀ ਅੰਤਿਮ ਯਾਤਰਾ ਦੇ ਦ੍ਰਿਸ਼Last Journey of Ex Prime Minister Manmohan Singh ji
28/12/2024

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੀ ਅੰਤਿਮ ਯਾਤਰਾ ਦੇ ਦ੍ਰਿਸ਼

Last Journey of Ex Prime Minister Manmohan Singh ji

AMRIT VELE DA HUKAMNAMA SRI DARBAR SAHIB SRI AMRITSAR, ANG 615, 28-DEC.-2024ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍...
28/12/2024

AMRIT VELE DA HUKAMNAMA SRI DARBAR SAHIB SRI AMRITSAR, ANG 615, 28-DEC.-2024

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥

Sorat'h, Fifth Mehl: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1|| The Perfect Guru has dispelled the darkness of doubt. Remember God with love and devotion; He is near at hand. ||Pause|| Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? ||2|| One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. ||3|| All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. ||4||12||23||

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

अर्थ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसका माया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।(हे भाई! पूरे गुरू की शरण पड़ कर) सर्व-व्यापक नाश-रहित प्रभू के गुण गाया कर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देता है। (ये जगत विकारों की) आग का समुंद्र (है, इस में से पार लांघना) बहुत कठिन है (सिफत सालाह के गीत गाने वाले मनुष्य को गुरू) साध-संगति में (रख के इस समुंद्र में से) पार लंघा देता है।1।हे भाई! परमात्मा का नाम (सारे रसों का खजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओर से) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2।हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू के द्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वाला हो जाता है वह मनुष्य आत्मिक सूझ का ज्ञाता हो जाता है।3।हे नानक! कह– जिस मनुष्य पर प्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उस मनुष्य की जमों वाली जंजीरें काटी गई ( उसके गले से माया के मोह की फाही कट गई जो आत्मिक मौत ला के उसे जमों के वश में करती है), उसके सारे दुख-कलेश-कष्ट दूर हो गए।4।12।23।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address

Amritsar
143001

Website

Alerts

Be the first to know and let us send you an email when The Great Amritsar posts news and promotions. Your email address will not be used for any other purpose, and you can unsubscribe at any time.

Contact The Business

Send a message to The Great Amritsar:

Share