Lok Saanjh TV - ਲੋਕ ਸਾਂਝ ਟੀ.ਵੀ.

  • Home
  • Bathinda
  • Lok Saanjh TV - ਲੋਕ ਸਾਂਝ ਟੀ.ਵੀ.

Lok Saanjh TV - ਲੋਕ ਸਾਂਝ ਟੀ.ਵੀ. ਲੋਕ ਸਾਂਝ ਟੀ.ਵੀ. ਦੇਖਣ ਲਈ ਆਪ ਸਭ ਦਾ ਸਵਾਗਤ ਹ?

09/01/2023
01/12/2022
ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਾਥੀਆਂ ਨੇ ਯੂਨੀਅਨ ਦੇ ਪੇਜ 'ਤੇ ਸਾਂਝੀ ਕੀਤੀ ਤਸਵੀਰਲਿਖਿਆ :- "ਗਰਦਨ ਸਿੱਧੀ" ਰੱਖਣ ...
21/11/2022

ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਾਥੀਆਂ ਨੇ ਯੂਨੀਅਨ ਦੇ ਪੇਜ 'ਤੇ ਸਾਂਝੀ ਕੀਤੀ ਤਸਵੀਰ
ਲਿਖਿਆ :-
"ਗਰਦਨ ਸਿੱਧੀ" ਰੱਖਣ ਦਾ ਮੁੱਲ ਤਾਰ ਰਹੇ ਹਾਂ ਜਨਾਬ!
ਬੇ-ਸ਼ਰਮਾਂ ਦਾ ਤਾਂ ਨੀਂਵੀਂ ਪਾ ਕੇ ਵੀ ਸਰ ਜਾਂਦਾ ਹੈ !!

ਘੱਟ ਰੇਟਾਂ ਤੇ ਟੈਸਟ ਕਰਵਾਓ ਜੀ।
13/10/2022

ਘੱਟ ਰੇਟਾਂ ਤੇ ਟੈਸਟ ਕਰਵਾਓ ਜੀ।

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਕਰਨਗੇ: ਮੀਤ ਹੇਅਰਅੰਡਰ...
09/08/2022

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਕਰਨਗੇ: ਮੀਤ ਹੇਅਰ

ਅੰਡਰ 14 ਤੋਂ 50 ਸਾਲ ਤੋਂ ਵੱਧ ਵੈਟਰਨ ਸਣੇ ਖਿਡਾਰੀ ਲੈਣਗੇ ਹਿੱਸਾ

ਖੇਡ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਦੇ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਦੇ ਤਮਗਾ ਜੇਤੂ 18 ਖਿਡਾਰੀਆਂ ਨੂੰ ਮਿਲੇਗੀ ਨਗਦ ਇਨਾਮ ਰਾਸ਼ੀ

ਪੰਜਾਬ ਦੇ ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ

ਚਾਂਦੀ ਦੇ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ

ਚੰਡੀਗੜ੍ਹ, 9 ਅਗਸਤ
ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ ਵਿੱਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵੱਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਕੌਮੀ ਖੇਡ ਦਿਵਸ ਮੌਕੇ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਇਹ ਖੇਡ ਮੇਲਾ ਸ਼ੁਰੂ ਹੋਵੇਗਾ।

ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਖੇਡ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਰਾਸ਼ਟਰਮੰਡਲ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖੇਡ ਦਲ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਤਮਗਾ ਜੇਤੂ 18 ਖਿਡਾਰੀਆਂ ਲਈ ਨਗਦ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਦੇ 18 ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਚਾਂਦੀ ਦਾ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ।

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ 11 ਖਿਡਾਰੀ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਕ੍ਰਿਸ਼ਨ ਪਾਠਕ, ਜਰਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਸਨ। ਚਾਂਦੀ ਦਾ ਤਮਗਾ ਜਿੱਤਣ ਵਾਲੀ ਮਹਿਲਾ ਕ੍ਰਿਕਟ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਤਾਨੀਆ ਭਾਟੀਆ ਪੰਜਾਬ ਤੋਂ ਸਨ। ਮਹਿਲਾ ਹਾਕੀ ਵਿੱਚ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਵੇਟਲਿਫਟਿੰਗ ਵਿੱਚ ਪੰਜਾਬ ਦੇ ਵਿਕਾਸ ਠਾਕੁਰ ਨੇ ਚਾਂਦੀ ਅਤੇ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਕਾਂਸੀ ਦੇ ਤਮਗੇ ਜਿੱਤੇ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਇਸ ਖੇਡ ਮਹਾਂਕੁੰਭ ਵਿੱਚ ਗਰੇਡਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 4 ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਇਹ ਖੇਡ ਮੇਲਾ ਦੋ ਮਹੀਨੇ ਤੱਕ ਚੱਲੇਗਾ। ਇਸ ਸਬੰਧੀ ਹਿੱਸਾ ਲੈਣ ਦੇ ਇਛੁੱਕ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਿਹੜੀ 11 ਅਗਸਤ ਤੋਂ 25 ਅਗਸਤ ਤੱਕ ਚੱਲੇਗੀ।
ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖਿਡਾਰੀਆਂ ਵਿੱਚ ਹੁਨਰ ਤੇ ਸਮਰੱਥਾ ਦੀ ਘਾਟ ਨਹੀਂ, ਲੋੜ ਹੈ ਸਿਰਫ ਇਸ ਦੀ ਸ਼ਨਾਖਤ ਕਰਕੇ ਸ਼ਿੰਗਾਰਨ ਦੀ। ਇਸ ਖੇਡ ਮੇਲੇ ਵਿੱਚ ਪੰਜਾਬ ਦਾ ਹਰ ਪਿੰਡ ਤੇ ਸ਼ਹਿਰ ਕਵਰ ਹੋਵੇਗਾ।
-------
ਫੋਟੋ ਕੈਪਸ਼ਨ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ।

ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਮਹਿਲਾ ਹਾਕੀ ਵਿੱਚ ਭਾਰਤ ਨੇ ਘਾਨਾ ਨੂੰ 5-0 ਨਾਲ ਹਰਾਇਆ। ਗੁਰਜੀਤ ਕੌਰ ਨੇ 2 ਗੋਲ ਕੀਤੇ ਜਦੋਂਕਿ ਨੇਹਾ ਗੋਇਲ,...
29/07/2022

ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022

ਮਹਿਲਾ ਹਾਕੀ ਵਿੱਚ ਭਾਰਤ ਨੇ ਘਾਨਾ ਨੂੰ 5-0 ਨਾਲ ਹਰਾਇਆ। ਗੁਰਜੀਤ ਕੌਰ ਨੇ 2 ਗੋਲ ਕੀਤੇ ਜਦੋਂਕਿ ਨੇਹਾ ਗੋਇਲ, ਸੰਗੀਤਾ ਕੁਮਾਰੀ ਤੇ ਸਲੀਮਾ ਟੇਟੇ ਨੇ 1-1 ਗੋਲ ਕੀਤਾ।

22/07/2022

ਸੀ.ਬੀ.ਐਸ.ਈ. ਨੇ 10+2 ਦਾ ਨਤੀਜਾ ਐਲਾਨਿਆ

18/07/2022

ਕਿਸਾਨ ਜਥੇਬੰਦੀਆਂ ਨਾਲ ਵਾਅਦੇ ਮੁਤਾਬਕ ਕੇਂਦਰ ਸਰਕਾਰ ਵੱਲੋਂ ਕਮੇਟੀ ਦਾ ਗੱਠਨ-ਏਜੰਡੇ 'ਚ MSP'ਤੇ ਕਾਨੂੰਨ ਬਣਾਉਣ ਦਾ ਕੋਈ ਜ਼ਿਕਰ ਨਹੀਂ

18/07/2022

ਬਿਲ ਗੇਟਸ ਨੂੰ ਪਛਾੜ ਕੇ ਗੌਤਮ ਅਡਾਨੀ ਬਣੇ ਦੁਨੀਆ ਦੇ ਚੌਥੇ ਸਭ ਤੋਂ ਅਮੀਰ ਵਿਅਕਤੀ

ਸਰਕਾਰ ਦੁਆਰਾ ਸ਼ਹਿਰੀ ਅਤੇ ਦਿਹਾਤੀ ਖੇਤਰ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟ ਵਿੱਚ ਵਾਧੇ ਖਿਲਾਫ ਤਹਿਸੀਲਦਾਰ ਬਠਿੰਡਾ ਦੇ ਦਫਤਰ ਅੱਗੇ ਧਰਨਾ ਲਗਾ ਕੇ ...
11/07/2022

ਸਰਕਾਰ ਦੁਆਰਾ ਸ਼ਹਿਰੀ ਅਤੇ ਦਿਹਾਤੀ ਖੇਤਰ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟ ਵਿੱਚ ਵਾਧੇ ਖਿਲਾਫ ਤਹਿਸੀਲਦਾਰ ਬਠਿੰਡਾ ਦੇ ਦਫਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਗਟਾਉਂਦੇ ਹੋਏ, ਬਠਿੰਡਾ ਦੇ ਪ੍ਰੋਪਰਟੀ ਡੀਲਰ।

ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੰਤਰੀਆਂ ਨੂੰ ਸੌਂਪੇ ਗਏ ਵਿਭਾਗਾਂ ਦੀ ਸੂਚੀ ਜਾਰੀ।
05/07/2022

ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੰਤਰੀਆਂ ਨੂੰ ਸੌਂਪੇ ਗਏ ਵਿਭਾਗਾਂ ਦੀ ਸੂਚੀ ਜਾਰੀ।

04/07/2022

ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ, ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਅਤੇ ਬੋਰਡਾਂ 'ਤੇ ਪੰਜਾਬੀ ਭਾਸ਼ਾ ਸਭ ਤੋਂ ਉੱਪਰ ਲਿਖਣ ਦੇ ਦਿੱਤੇ ਆਦੇਸ਼
ਕਿਹਾ - ਜੇ ਕੋਈ ਹੋਰ ਭਾਸ਼ਾ ਲਿਖਣੀ ਵੀ ਹੈ ਤਾਂ ਪੰਜਾਬੀ ਤੋਂ ਹੇਠਾਂ ਲਿਖੀ ਜਾਵੇ

03/07/2022

ਕੈਪਟਨ ਅਮਰਿੰਦਰ ਸਿੰਘ ਹੋ ਸਕਦੇ ਨੇ ਭਾਜਪਾ ਗਠਜੋੜ ਵੱਲੋਂ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ।

03/07/2022

ਬੇਅਦਬੀ ਕਾਂਡ ਸੰਬੰਧੀ ਸਿੱਟ ਦੀ ਰਿਪੋਰਟ ਜਨਤਕ।

02/07/2022

ਦੁਨੀਆਂ ਵਿੱਚ ਵਸਦੇ ਖੇਡ ਪ੍ਰੇਮੀਆਂ ਖੇਡ ਲੇਖਕਾਂ ਨੂੰ ਵਿਸ਼ਵ ਖੇਡ ਦਿਵਸ ਦੀਆਂ ਲੱਖ ਲੱਖ ਵਧਾਈਆਂ। ਖੇਡ ਪੱਤਰਕਾਰ ਖੇਡ ਗਰਾਊਂਡਾਂ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਬਚਾਉਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਸਾਡੇ ਮਹਾਨ ਹਾਕੀ ਓਲੰਪੀਅਨ ਵਰਿੰਦਰ ਸਿੰਘ ਜੀ ਅੱਜ ਅਕਾਲ ਚਲਾਣਾ ਕਰ ਗਏ। ਰਾਈਟ ਆਫ਼ ਦੀ ਪੁਜ਼ੀਸ਼ਨ ਉੱਤੇ ਖੇਡਦੇ ਵਰਿੰਦਰ ਸਿੰਘ ਜੀ ਜਿੱਥੇ 1975 ਵਿ...
28/06/2022

ਸਾਡੇ ਮਹਾਨ ਹਾਕੀ ਓਲੰਪੀਅਨ ਵਰਿੰਦਰ ਸਿੰਘ ਜੀ ਅੱਜ ਅਕਾਲ ਚਲਾਣਾ ਕਰ ਗਏ।

ਰਾਈਟ ਆਫ਼ ਦੀ ਪੁਜ਼ੀਸ਼ਨ ਉੱਤੇ ਖੇਡਦੇ ਵਰਿੰਦਰ ਸਿੰਘ ਜੀ ਜਿੱਥੇ 1975 ਵਿੱਚ ਵਿਸ਼ਵ ਕੱਪ ਜੇਤੂ ਟੀਮ ਦੇ ਅਹਿਮ ਮੈਂਬਰ ਸਨ ਉੱਥੇ 1972 ਵਿੱਚ ਮਿਊਨਿਖ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਟੀਮ ਦੇ ਵੀ ਮੈਂਬਰ ਰਹੇ ਹਨ।
ਵਰਿੰਦਰ ਸਿੰਘ ਜੀ ਨੇ 1973 ਵਿਸ਼ਵ ਕੱਪ ਅਤੇ ਦੋ ਵਾਰ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਧਿਆਨ ਚੰਦ ਐਵਾਰਡੀ ਵਰਿੰਦਰ ਸਿੰਘ ਜੀ ਨੇ ਬਤੌਰ ਕੋਚ ਵੀ ਸੇਵਾਵਾਂ ਨਿਭਾਈਆਂ ਹਨ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਅਤੇ ਹਾਕੀ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

28/06/2022

PSEB (ਪੰਜਾਬ ਸਕੂਲ ਸਿੱਖਿਆ ਬੋਰਡ) ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ‘ਚ ਚੋਟੀ ਦੇ ਅੰਕ ਲੈ ਕੇ ਪਾਸ ਹੋਈਆਂ ।
ਅਰਸ਼ਦੀਪ ਕੌਰ (ਲੁਧਿਆਣਾ), ਅਰਸ਼ਪ੍ਰੀਤ (ਮਾਨਸਾ), ਕੁਲਵਿੰਦਰ (ਫ਼ਰੀਦਕੋਟ) ਨੂੰ ਵਧਾਈਆਂ..
ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵੀ ਵਧਾਈਆਂ..ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ..

ਨਹੀਂ ਰਿਹਾ ਪੰਜਾਬੀ ਫਿਲਮਾਂ ਦਾ ਹਾਸਰਸੀ ਕਲਾਕਾਰ ਡਾ. ਸੁਰਿੰਦਰ ਸ਼ਰਮਾਂਪੁਰਾਣੀਆਂ ਪੰਜਾਬੀ ਫਿਲਮਾਂ ਵਿੱਚ ਬੰਨਦੇ ਰਹੇ ਸਨ ਆਪਣੀਆਂ ਹਾਸਰਸੀ ਗੱਲਾਂ ਨ...
27/06/2022

ਨਹੀਂ ਰਿਹਾ ਪੰਜਾਬੀ ਫਿਲਮਾਂ ਦਾ ਹਾਸਰਸੀ ਕਲਾਕਾਰ ਡਾ. ਸੁਰਿੰਦਰ ਸ਼ਰਮਾਂ
ਪੁਰਾਣੀਆਂ ਪੰਜਾਬੀ ਫਿਲਮਾਂ ਵਿੱਚ ਬੰਨਦੇ ਰਹੇ ਸਨ ਆਪਣੀਆਂ ਹਾਸਰਸੀ ਗੱਲਾਂ ਨਾਲ ਰੰਗ

26/06/2022

ਸਿਮਰਨਜੀਤ ਸਿੰਘ ਮਾਨ ਦੀ ਰੋਡ ਸ਼ੋ ਦੌਰਾਨ ਵਿਗੜੀ ਸਿਹਤ
ਡਾਕਟਰ ਨੇ ਬੋਲਣ ਤੋਂ ਕੀਤਾ ਮਨ੍ਹਾ, ਸਾਰੇ ਪ੍ਰੋਗਰਾਮ ਰੱਦ

26/06/2022

ਸੰਗਰੂਰ ਜਿਮਨੀ ਚੋਣਾਂ ਵਿੱਚ ਸਿਮਰਨਜੀਤ ਸਿੰਘ ਮਾਨ 7052 ਵੋਟਾਂ ਨਾਲ ਅੱਗੇ

Sangrur ਜ਼ਿਮਨੀ ਚੋਣ : ਧੂਰੀ ਵਿਧਾਨ ਸਭਾ ਹਲਕੇ ਤੋਂ Simranjit Singh Mann 5103 ਵੋਟਾਂ ਨਾਲ ਜੇਤੂ
26/06/2022

Sangrur ਜ਼ਿਮਨੀ ਚੋਣ : ਧੂਰੀ ਵਿਧਾਨ ਸਭਾ ਹਲਕੇ ਤੋਂ Simranjit Singh Mann 5103 ਵੋਟਾਂ ਨਾਲ ਜੇਤੂ

26/06/2022

ਮਾਲੇਰਕੋਟਲਾ ਤੋਂ ਸਿਮਰਨਜੀਤ ਸਿੰਘ ਮਾਨ ਨੇ 8101 ਵੋਟਾਂ ਦੇ ਫ਼ਰਕ ਨਾਲ ਮਾਰੀ ਬਾਜ਼ੀ
Kisan Simranjit Singh Mann

26/06/2022

ਸੰਗਰੂਰ ਚੋਣਾਂ : ਸਿਮਰਨਜੀਤ ਸਿੰਘ ਮਾਨ ਲਗਾਤਾਰ ਅੱਗੇ, ਨਜ਼ਦੀਕ ਪਹੁੰਚੇ ਜਿੱਤ ਦੇ ਕਦੇ ਵੀ ਹੋ ਸਕਦਾ ਵੱਡਾ ਐਲਾਨ !

ਸਿਮਰਨਜੀਤ ਸਿੰਘ ਮਾਨ ਦੀ ਲੀਡ ਬਰਕਰਾਰ    Kisan Simranjit Singh Mann
26/06/2022

ਸਿਮਰਨਜੀਤ ਸਿੰਘ ਮਾਨ ਦੀ ਲੀਡ ਬਰਕਰਾਰ
Kisan Simranjit Singh Mann

26/06/2022

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਗਿਣਤੀ (ਹੁਣ ਤੱਕ)

ਹੁਣ ਤੱਕ ਬਰਨਾਲਾ ਚ 4 ਰਾਊਂਡ ਅਤੇ ਮਹਿਲਾ ਕਲਾ, ਧੂਰੀ ਤੇ ਭਦੌੜ 1-1 ਰਾਊਂਡ ਬਾਕੀ ਹਨ।

ਸਿਮਰਨਜੀਤ ਸਿੰਘ ਮਾਨ 4843 ਨਾਲ ਅੱਗੇ

ਸਿਮਰਨਜੀਤ ਸਿੰਘ ਮਾਨ- 2,42,488
ਗੁਰਮੇਲ ਸਿੰਘ (ਆਪ)- 2,37,645
ਦਲਵੀਰ ਗੋਲਡੀ (ਕਾਂਗਰਸ) - 77,546
ਕੇਵਲ ਢਿੱਲੋ (ਭਾਜਪਾ)- 64,237
ਕਮਲਦੀਪ ਕੌਰ ਰਾਜੋਆਣਾ (ਬਾਦਲ ਦਲ)- 42,990

Address

Bathinda
151001

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm
Sunday 9am - 5pm

Telephone

+919467435723

Website

Alerts

Be the first to know and let us send you an email when Lok Saanjh TV - ਲੋਕ ਸਾਂਝ ਟੀ.ਵੀ. posts news and promotions. Your email address will not be used for any other purpose, and you can unsubscribe at any time.

Contact The Business

Send a message to Lok Saanjh TV - ਲੋਕ ਸਾਂਝ ਟੀ.ਵੀ.:

Videos

Share

Category