16/01/2024
Punjab News: ਪੰਜਾਬ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ, ED ਨੇ ਛਾਪੇਮਾਰੀ ਕਰਕੇ ਸ਼ਿਕੰਜਾ ਕੱਸਿਆ ਸਾਬਕਾ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਮੰਤਰੀ ਹੁੰਦਿਆਂ ਹੋਏ ਕਥਿਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੋਮਵਾਰ ਨੂੰ ਈਡੀ ਨੇ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਸੀ। ਰਾਤ ਨੂੰ ਸਿਵਲ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ। ਈਡੀ ਉਸ ਨੂੰ ਰਿਮਾਂਡ 'ਤੇ ਲੈਣ ਲਈ ਮੰਗਲਵਾਰ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕਰੇਗੀ।