Punjab prime News

Punjab prime News news web portal channel

27/05/2024

*ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ*

- ਸਿਬਿਨ ਸੀ ਨੇ ਸਵੀਪ ਟੀਮਾਂ ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ, 27 ਮਈ ( ਪ੍ਰੋਫੈਸਰ ਅਵਤਾਰ ਸਿੰਘ ) :-ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ।

ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ, ਮਾਡਲ ਬੂਥਾਂ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਲਈ ਬੂਥਾਂ 'ਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।

ਧਾਰਮਿਕ ਪ੍ਰੀਖਿਆ ਵਿੱਚੋਂ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਕਾਲਜ ਦੇ ਵਿਦਿਆਰਥੀਆਂ ਨੇ ਵਜ਼ੀਫੇ ਤੇ ਮੈਡਲ ਹਾਸਲ ਕੀਤੇਖੰਨਾ, 24 ਮਈ (...
24/05/2024

ਧਾਰਮਿਕ ਪ੍ਰੀਖਿਆ ਵਿੱਚੋਂ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਕਾਲਜ ਦੇ ਵਿਦਿਆਰਥੀਆਂ ਨੇ ਵਜ਼ੀਫੇ ਤੇ ਮੈਡਲ ਹਾਸਲ ਕੀਤੇ

ਖੰਨਾ, 24 ਮਈ ( ਪ੍ਰੋਫੈਸਰ ਅਵਤਾਰ ਸਿੰਘ ) :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਯੋਗ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ।ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਰਹਿਤ ਮਰਯਾਦਾ ਦੀ ਵੱਡਮੁੱਲੀ ਜਾਣਕਾਰੀ ਦੇਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ । ਪ੍ਰੀੰਖਿਆ ਵਿੱਚੋਂ 70 ਪ੍ਰਤੀਸ਼ਤ ਨੰਬਰ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਜਾਂਦੇ ਹਨ।ਸੈਸ਼ਨ 2023-24 ਦੌਰਾਨ ਹੋਈ ਧਾਰਮਿਕ-ਪ੍ਰੀਖਿਆ ਵਿੱਚ ਕਾਲਜ ਦੇ ਵਿਦਿਆਰਥੀਆਂ ਅਮਨਪ੍ਰੀਤ ਕੌਰ, ਕਮਲਪ੍ਰੀਤ ਕੌਰ ਨੇ ਤੀਜੇ ਦਰਜੇ ਦੀ ਪ੍ਰੀਖਿਆ 'ਚੋਂ 70% ਤੋਂ ਵੱਧ ਅੰਕ ਪ੍ਰਾਪਤ ਕਰਕੇ ਕ੍ਰਮਵਾਰ 3100-3100 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫਾ ਹਾਸਿਲ ਕੀਤਾ ਅਤੇ ਬਬਲੀਨ ਮਾਂਗਟ ,ਕਿਰਨਦੀਪ ਕੌਰ,ਸਿਮਰਪ੍ਰੀਤ ਕੌਰ,ਕਮਲਜੀਤ ਕੌਰ,ਰਾਜਦੀਪ ਕੌਰ ਤੇ ਪ੍ਰਭਕਿਰਨ ਕੌਰ ਨੇ 60% ਤੋਂ ਵੱਧ ਨੰਬਰ ਹਾਸਿਲ ਕਰਕੇ ਮੈਡਲ ਪ੍ਰਾਪਤ ਕੀਤੇ। ਧਾਰਮਿਕ ਵਿਸ਼ੇ ਦੇ ਪ੍ਰੋਫੈਸਰ ਹਰਪਿੰਦਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਸ ਸੁਚੱਜੇ ਕਾਰਜ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਨਾਲ ਵਿਦਿਆਰਥੀ ਗੁਰਬਾਣੀ ਤੇ ਇਤਿਹਾਸ ਦੀ ਜਾਣਕਾਰੀ ਪ੍ਰਾਪਤ ਕਰਦੇ ਹਨ ਅਤੇ ਵਜੀਫੇ ਦੇ ਨਾਲ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਵੀ ਮਿਲ ਜਾਂਦੀ ਹੈ। ਕਾਲਜ ਪ੍ਰਿੰਸੀਪਲ ਡਾ.ਗਗਨਦੀਪ ਸਿੰਘ ਨੇ ਦੱਸਿਆ ਕਿ ਕਾਲਜ ਵਿਖੇ ਵਿਦਿਆਰਥੀ ਦੁਨਿਆਵੀ ਵਿਦਿਆ ਦੇ ਨਾਲ-ਨਾਲ ਧਾਰਮਿਕ ਵਿਦਿਆ ਵੀ ਪ੍ਰਾਪਤ ਕਰਦੇ ਹਨ,ਧਾਰਮਿਕ ਪ੍ਰੀਖਿਆਵਾਂ ਵਿੱਚੋਂ ਵਜੀਫੇ ਤੇ ਮੈਡਲ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਤੇ ਭਵਿੱਖ ਵਿੱਚ ਹੋਰ ਵੀ ਉੁਚੇ ਮੁਕਾਮ ਹਾਸਿਲ ਕਰਨ ਲਈ ਉਤਸ਼ਾਹਿਤ ਕੀਤਾ ।

"ਆਪ ਦੀ ਸਰਕਾਰ ,ਆਪ ਦੇ ਦੁਆਰ" ਕਹਿਣ ਵਾਲੀ  ਆਮ  ਆਦਮੀ ਪਾਰਟੀ ਦੀ ਸਰਕਾਰ ਦਾ ਖੰਨਾਂ ਵਾਸੀਆਂ ਨੂੰ ਤੋਹਫਾ, 31 ਮਈ ਨੂੰ  ਹਾਈ ਸਕਿਉਰਟੀ ਨੰਬਰ ਪਲੇਟ...
24/05/2024

"ਆਪ ਦੀ ਸਰਕਾਰ ,ਆਪ ਦੇ ਦੁਆਰ" ਕਹਿਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਖੰਨਾਂ ਵਾਸੀਆਂ ਨੂੰ ਤੋਹਫਾ, 31 ਮਈ ਨੂੰ ਹਾਈ ਸਕਿਉਰਟੀ ਨੰਬਰ ਪਲੇਟਾਂ ਲਾਉਣ ਵਾਲੇ ਸੈਂਟਰ ਦੀਆਂ ਸੇਵਾਵਾਂ ਹੋਣਗੀਆਂ ਪੱਕੇ ਤੌਰ ਤੇ ਠੱਪ,ਪਲੇਟਾਂ ਲਗਵਾਉਣ ਲਈ ਜਾਣਾ ਪਵੇਗਾ ਲੁਧਿਆਣਾ

ਖੰਨਾਂ,24 ਮਈ ( ਪ੍ਰੋਫੈਸਰ ਅਵਤਾਰ ਸਿੰਘ ) ਖੰਨਾਂ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਪਿਛਲੇ ਕਾਫੀ ਸਮੇਂ ਤੋਂ ਵੱਖ ਵੱਖ ਸਮਾਜਿਕ, ਧਾਰਮਿਕ ਜਥੇਬੰਦੀਆਂ ਵੱਲੋਂ ਕੀਤੀ ਜਾਂਦੀ ਰਹੀ ਹੈ। ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਖੰਨਾ ਨੂੰ ਜ਼ਿਲ੍ਹਾ ਬਣਾਉਣ ਦੇ ਐਲਾਨ ਵੀ ਕੀਤੇ ਜਾਂਦੇ ਰਹੇ ਹਨ, ਪਰ ਰਾਜਨੀਤਿਕ ਪਾਰਟੀਆਂ ਦੇ ਇਹ ਐਲਾਨ ਤਾਂ ' ਊਂਠ ਦਾ ਬੁੱਲ "ਹੀ ਸਾਬਿਤ ਹੋਏ ਹਨ। ਜਿਸ ਕਾਰਨ ਤਹਿਸੀਲ ਪੱਧਰ ਤੇ ਮਿਲ ਰਹੀਆਂ ਸਹੂਲਤਾਂ ਲਈ ਹੁਣ ਲੋਕਾਂ ਨੂੰ ਜ਼ਿਲ੍ਹਾ ਦਫਤਰਾਂ ਵਿੱਚ ਭੱਜ ਦੌੜ ਕਰਨੀ ਪਵੇਗੀ। ਜਿਸ ਦੀ ਤਾਜ਼ਾ ਮਿਸਾਲ ਖੰਨਾਂ ਦੇ ਆਟੋ ਮੈਟਿਕ ਡਰਾਈਵਿੰਗ ਟੈਸਟ ਟਰੈਕ ਵਿਖੇ ਵੱਖ ਵੱਖ ਤਰ੍ਹਾਂ ਦੇ ਵਹੀਕਲਜ਼ ਉਪਰ ਲੱਗ ਰਹੀਆਂ ਹਾਈ ਸਿਕਿਉਰਟੀ ਨੰਬਰ ਪਲੇਟਾਂ 31 ਮਈ ਤੋਂ ਬਾਅਦ ਬੰਦ ਕਰ ਦਿੱਤੀਆਂ ਜਾਣਗੀਆਂ। ਲੋਕਾਂ ਨੂੰ ਇਹ ਹਾਈ ਸਕਿਉਰਟੀ ਨੰਬਰ ਪਲੇਟਾਂ ਲਗਵਾਉਣ ਲਈ ਜ਼ਿਲ੍ਹਾ ਹੈਡ ਕੁਆਰਟਰ ਲੁਧਿਆਣਾ ਜਾਣਾ ਪਵੇਗਾ।ਇਸ ਦੇ ਨਾਲ ਇਲਾਕੇ ਦੇ 30 ਕਿਲੋਮੀਟਰ ਅੰਦਰ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਲੋਕ ਪ੍ਰਭਾਵਿਤ ਹੋਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਇਹ ਹਾਈ ਸਕਿਉਰਟੀ ਨੰਬਰ ਪਲੇਟਾਂ ਲਗਵਾਉਣ ਦਾ ਠੇਕਾ ਐਗਰੋ ਇੰਪੈਕਸ ਇੰਡੀਆ ਪ੍ਰਾਈਵੇਟ ਲਿਮਿਟਡ ਮੋਹਾਲੀ ਨੂੰ ਦਿੱਤਾ ਗਿਆ ਸੀ। ਜਿਸ ਵੱਲੋਂ ਲਗਭਗ ਪਿਛਲੇ ਚਾਰ ਸਾਲਾਂ ਤੋਂ ਹਾਈ ਸਕਿਉਰਟੀ ਨੰਬਰ ਪਲੇਟਾਂ ਖੰਨਾਂ ਦੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਵਿਖੇ ਫਿੱਟ ਕੀਤੀਆਂ ਜਾਦੀਆਂ ਹਨ। ਪਰ ਕੰਪਨੀ ਵੱਲੋਂ ਲੋਕਾਂ ਨੂੰ ਬਿਨਾਂ ਅਗਾਂਊ ਸੂਚਨਾ ਦਿੱਤੇ ਖੰਨਾਂ ਸੈਂਟਰ ਤੋਂ ਨੰਬਰ ਪਲੇਟਾਂ ਲਗਾਉਣ ਲਈ ਪੋਰਟਲ ਤੋਂ ਰਜਿਸਟਰੇਸ਼ਨ 4 ਮਈ ਤੋਂ ਬੰਦ ਕਰ ਦਿੱਤੀ ਗਈ ਸੀ। ਜਿਨਾਂ ਲੋਕਾਂ ਵੱਲੋਂ ਨੰਬਰ ਪਲੇਟਾਂ ਲਗਵਾਉਣ ਲਈ ਰਜਿਸਟਰੇਸ਼ਨ ਕਰਵਾਈ ਗਈ ਸੀ, ਉਹਨਾਂ ਨੂੰ ਬਾਰ-ਬਾਰ ਮੈਸੇਜ ਭੇਜ ਕੇ ਕਿਹਾ ਜਾ ਰਿਹਾ ਹੈ ਕਿ ਉਹ 31 ਮਈ ਤੋਂ ਪਹਿਲਾਂ ਪਹਿਲਾਂ ਆਪਣੀਆਂ ਨੰਬਰ ਪਲੇਟਾਂ ਖੰਨਾਂ ਸਟੇਸ਼ਨ ਤੋਂ ਫਿੱਟ ਕਰਵਾ ਲੈਣ ਨਹੀਂ ਤਾਂ ਬਾਅਦ ਵਿੱਚ ਉਹਨਾਂ ਦੀਆਂ ਨੰਬਰ ਪਲੇਟਾਂ ਖੰਨਾ ਸੈਂਟਰ ਵਿੱਚ ਫਿੱਟ ਨਹੀਂ ਕੀਤੀਆਂ ਜਾਣਗੀਆਂ ਅਤੇ ਉਨਾਂ ਨੂੰ ਜਾਰੀ ਕੀਤੇ ਨਵੇਂ ਸੈਂਟਰ ਉੱਪਰ ਜਾਣਾ ਪਵੇਗਾ।
ਇਸ ਸਬੰਧੀ ਜਦੋਂ ਐਗਰੋ ਇੰਪੈਕਸ ਇੰਡੀਆ ਪ੍ਰਾਈਵੇਟ ਲਿਮਿਟਡ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਆਖਿਆ ਕਿ ਕੰਪਨੀ ਵੱਲੋਂ ਹਾਈ ਸਕਿਉਰਟੀ ਨੰਬਰ ਪਲੇਟਾਂ ਫਿਟ ਕਰਨ ਦੀ ਸੁਵਿਧਾ ਜ਼ਿਲ੍ਹਾ ਪੱਧਰ ਉੱਪਰ ਹੀ ਸੀ। ਪਰ ਕੰਪਨੀ ਵੱਲੋਂ ਖੰਨਾ ਵਿਖੇ ਇਹ ਸੁਵਿਧਾ ਆਰਜ਼ੀ ਤੌਰ ਤੇ ਛੇ ਮਹੀਨੇ ਲਈ ਸ਼ੁਰੂ ਕੀਤੀ ਗਈ ਸੀ ਜੋ ਕਿ ਲਗਭਗ ਪਿਛਲੇ ਚਾਰ ਸਾਲਾਂ ਤੋਂ ਜਾਰੀ ਹੈ। ਪਰ ਪਿਛਲੇ ਕੁਝ ਮਹੀਨਿਆਂ ਤੋਂ ਖੰਨਾਂ ਸੈਂਟਰ ਉੱਪਰ ਹਾਈ ਸਕਿਉਰਟੀ ਨੰਬਰ ਪਲੇਟਾਂ ਲਗਵਾਉਣ ਵਾਲਿਆਂ ਦੀ ਗਿਣਤੀ ਕਾਫੀ ਘੱਟ ਗਈ ਹੈ ।ਜਿਸ ਕਾਰਨ ਕੰਪਨੀ ਵੱਲੋਂ ਮਜਬੂਰੀ ਵੱਸ ਇਹ ਸੈਂਟਰ 31 ਮਈ ਤੋਂ ਬੰਦ ਕੀਤਾ ਜਾ ਰਿਹਾ ਹੈ। ਇਸ ਤਰੀਕ ਤੋਂ ਬਾਅਦ ਜਿਨਾਂ ਲੋਕਾਂ ਨੇ ਆਪਣੇ ਵਹੀਕਲ ਦੇ ਉੱਪਰ ਹਾਈ ਸਕਿਉਰਟੀ ਨੰਬਰ ਪਲੇਟ ਲਗਵਾਉਣੀ ਹੋਵੇਗੀ ਉਨਾਂ ਨੂੰ ਜ਼ਿਲ੍ਹਾ ਹੈਡ ਕੁਆਰਟਰ ਉੱਪਰ ਜਾਣਾ ਪਵੇਗਾ।
ਆਮ ਲੋਕਾਂ ਨੂੰ ਪੇਸ਼ ਆਉਣ ਵਾਲੀ ਇਸ ਪਰੇਸ਼ਾਨੀ ਸਬੰਧੀ ਜਦੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਸਾਹਮਣੇ ਝੂਠ ਬੋਲ ਕੇ ਵੋਟਾਂ ਲੈਣਾ ਚਾਹੁੰਦੀ ਹੈ ।ਇੱਕ ਪਾਸੇ ਤਾਂ ਸਰਕਾਰ ਵੱਲੋਂ ਆਪ ਦੀ ਸਰਕਾਰ ਆਪਕੇ ਦੁਆਰ ਦਾ ਸਲੋਗਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਕਿਹਾ ਜਾ ਰਿਹਾ ਹੈ ਕਿ ਸਾਰੀਆਂ ਸਹੂਲਤਾਂ ਲੋਕਾਂ ਨੂੰ ਉਹਨਾਂ ਦੇ ਘਰਾਂ ਵਿੱਚ ਹੀ ਪ੍ਰਾਪਤ ਹੋਣਗੀਆਂ ।ਜਦ ਕਿ ਸਾਡੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਕੰਮ ਬੰਦ ਕੀਤੇ ਜਾ ਰਹੇ ਹਨ । ਜਿਸ ਦੀ ਤਾਜਾ ਮਿਸਾਲ ਖੰਨਾ ਸੈਂਟਰ ਵਿਖੇ ਫਿਟ ਹੋ ਰਹੀਆਂ ਹਾਈ ਸਕਿਉਰਟੀ ਨੰਬਰ ਪਲੇਟਾਂ ਦਾ ਸੈਂਟਰ ਬੰਦ ਕਰਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਐਲਾਨ ਅਨੁਸਾਰ ਅਜੇ ਤੱਕ ਔਰਤਾਂ ਨੂੰ 1000 ਰੁਪਏ ਮਹੀਨਾ ਨਹੀਂ ਦਿੱਤਾ ਗਿਆ। ਨਾ ਹੀ ਲੋਕਾਂ ਦੇ ਘਰ ਘਰ ਤੱਕ ਰਾਸ਼ਨ ਪਹੁੰਚਾਇਆ ਗਿਆ । ਜਿਸ ਤੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਸਹਾਰੇ ਚੱਲ ਰਹੀ ਹੈ ।

ਸਮਾਜ ਸੇਵੀ ਅਤੇ ਵਿਧਾਨ ਸਭਾ ਹਲਕਾ ਪਾਇਲ ਤੋਂ ਆਜ਼ਾਦ ਚੋਣ ਲੜ ਚੁੱਕੇ ਗੁਰਦੀਪ ਸਿੰਘ ਕਾਲੀ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਹਰ ਵਾਰ ਹੀ ਖੰਨੇ ਦੇ ਲੋਕਾਂ ਨਾਲ ਧੋਖਾ ਕਰਦੀਆਂ ਹਨ ।ਪਹਿਲਾਂ ਕਾਂਗਰਸ ਨੇ ਹਲਕੇ ਖੰਨਾ ਦੇ ਲੋਕਾਂ ਦੀਆਂ ਵੋਟਾਂ ਲੈਣ ਲਈ ਵੱਡੀਆਂ ਵੱਡੀਆਂ ਸਹੂਲਤਾਂ ਦੇਣ, ਦੇ ਨਾਲ ਨਾਲ ਖੰਨਾਂ ਨੂੰ ਜ਼ਿਲ੍ਹਾ ਬਣਾਉਣ ਦਾ ਲੋਲੀਪੋਪ ਖੰਨਾ ਨਿਵਾਸੀਆਂ ਨੂੰ ਦਿੱਤਾ। ਫਿਰ ਇਹ ਲੋਲੀਪੋਪ ਝਾੜੂ ਵਾਲਿਆਂ ਨੇ ਦਿੱਤਾ ਤੇ ਕਿਹਾ ਕਿ ਅਸੀਂ ਜ਼ਿਲ੍ਹਾ ਬਣਾਵਾਂਗੇ ਅਤੇ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ। ਪ੍ਰੰਤੂ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਸਰਕਾਰੇ ਦਰਬਾਰੇ ਅਤੇ ਹੋਰ ਪਾਸੇ ਆਮ ਲੋਕਾਂ ਦੀ ਲੁੱਟ ਸਿਖਰਾਂ ਤੇ ਹੈ। ਜੋ ਥੋੜੀਆਂ ਬਹੁਤੀਆਂ ਸਹੂਲਤਾਂ ਮਿਲਦੀਆਂ ਸਨ ਉਹ ਵੀ ਖਤਮ ਕੀਤੀਆਂ ਜਾ ਰਹੀਆਂ ਹਨ, ਜਿਸ ਤਰ੍ਹਾਂ ਖੰਨਾਂ ਵਿਖੇ ਹਾਈ ਸਿਕਿਉਰਟੀ ਨੰਬਰ ਪਲੇਟਾਂ ਲੱਗਣੀਆਂ ਬੰਦ ਹੋ ਰਹੀਆਂ ਹਨ। ਇਸ ਤੋਂ ਸਪਸ਼ਟ ਹੈ ਕਿ ਜੋ ਆਮ ਲੋਕਾਂ ਨੂੰ ਹੋਰ ਸਹੂਲਤਾਂ ਮਿਲਦੀਆਂ ਹਨ ਉਹ ਵੀ ਸਰਕਾਰ ਜਲਦ ਤੋਂ ਜਲਦ ਖਤਮ ਕਰਕੇ ਲੋਕਾਂ ਨੂੰ ਸਰਮਾਏਦਾਰਾਂ ਪਾਸ ਧੱਕੇਗੀ। ਜਿੱਥੇ ਲੋਕਾਂ ਦੀ ਲੁੱਟ ਖਸੁੱਟ ਵਧੇਗੀ ਅਤੇ ਠੇਕੇਦਾਰ ਲਈ ਇਹ ਫਾਇਦੇਮੰਦ ਹੋਵੇਗਾ।

ਵਿਧਾਨ ਸਭਾ ਹਲਕਾ ਖੰਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਪਹਿਲਾਂ ਸਾਡੀ ਸਰਕਾਰ ਵੱਲੋਂ ਹੀ ਸੇਵਾ ਕੇਂਦਰ ਸ਼ੁਰੂ ਕੀਤੇ ਗਏ ਸਨ । ਇਸ ਨਿਕੰਮੀ ਸਰਕਾਰ ਨੇ ਉਹ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਲੋਕਾਂ ਦੀ ਉਹ ਸਹੂਲਤ ਵੀ ਖੋਹ ਲਈ ਹੈ ।ਨੰਬਰ ਪਲੇਟਾਂ ਲਗਵਾਉਣ ਵਾਲੇ ਸੈਂਟਰ ਦਾ ਬੰਦ ਕਰਨਾ ਇਹ ਵੀ ਇੱਕ ਸਰਕਾਰ ਦੀ ਨਲਾਇਕੀ ਹੈ । ਲੱਗਭੱਗ 40 ਕਿਲੋਮੀਟਰ ਦੇ ਦਾਇਰੇ ਵਿੱਚ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਸੈਂਟਰ ਦੇ ਨਾਲ ਮਲੇਰ ਕੋਟਲਾ ਅਤੇ ਸਤਲੁਜ ਦਰਿਆ ਦੀ ਹੱਦ ਤੱਕ ਦੇ ਲੋਕੀਂ ਇਸ ਸੈਂਟਰ ਨਾਲ ਜੁੜੇ ਹੋਏ ਹਨ। ਜਿਹੜੇ ਕਿ ਸਿੱਧੇ ਤੌਰ ਤੇ ਪ੍ਰਭਾਵਿਤ ਹੋਣਗੇ। ਸਾਡੀ ਪਾਰਟੀ ਇਸ ਦੇ ਖਿਲਾਫ ਐਸਡੀਐਮ ਸਾਹਿਬ ਖੰਨਾ ਨੂੰ ਮੰਗ ਪੱਤਰ ਦੇਵੇਗੀ ਅਤੇ ਕੰਪਨੀ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਜਾਵੇਗੀ ਤਾਂ ਕਿ ਇਹ ਸੈਂਟਰ ਬੰਦ ਨਾ ਕੀਤਾ ਜਾਵੇ ਅਤੇ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਤੋਂ ਬਚਾਇਆ ਜਾ ਸਕੇ ।ਸਾਡੀ ਪਾਰਟੀ ਆਮ ਜਨਤਾ ਨੂੰ ਸਾਰੀਆਂ ਸਹੂਲਤਾਂ ਦੇਣ ਲਈ ਬਚਨ ਵੱਧ ਸੀ ਤੇ ਹੁਣ ਵੀ ਬਚਨ ਵੱਧ ਰਹੇਗੀ।

ਕੋਟਾਂ ਕਾਲਜ ਵਿੱਚ ਵਿਦਿਆਰਥੀਆਂ ਨੂੰ ਵਧਦੀ ਗਰਮੀ ਦੌਰਾਨ ਓ. ਆਰ. ਐੱਸ. ਦੇ ਪੈਕੇਟ ਵੰਡੇ ਗਏਖੰਨਾ, 22 ਮਈ ( ਪ੍ਰੋਫੈਸਰ ਅਵਤਾਰ ਸਿੰਘ) :-ਮਾਤਾ ਗੰਗ...
22/05/2024

ਕੋਟਾਂ ਕਾਲਜ ਵਿੱਚ ਵਿਦਿਆਰਥੀਆਂ ਨੂੰ ਵਧਦੀ ਗਰਮੀ ਦੌਰਾਨ ਓ. ਆਰ. ਐੱਸ. ਦੇ ਪੈਕੇਟ ਵੰਡੇ ਗਏ

ਖੰਨਾ, 22 ਮਈ ( ਪ੍ਰੋਫੈਸਰ ਅਵਤਾਰ ਸਿੰਘ) :-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਵੱਧ ਰਹੇ ਤਾਪਮਾਨ ਅਤੇ ਕਹਿਰ ਦੀ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰੀ ਸਿਹਤ ਵਿਭਾਗ ਵਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੀ ਡਿਸਪੈਂਸਰੀ ਰਾਹੀਂ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਓ. ਆਰ.ਐੱਸ. ਦੇ ਪੈਕੇਟ ਵੰਡੇ ਗਏ। ਡਾ. ਅੰਮ੍ਰਿਤ ਕੌਰ ਬਾਂਸਲ ( ਮੁਖੀ ਜੀਵ ਵਿਗਿਆਨ ਵਿਭਾਗ ) ਨੇ ਵਿਦਿਆਰਥੀਆਂ ਨੂੰ ਓ. ਆਰ. ਐੱਸ. ਦੇ ਫਾਇਦਿਆਂ ਅਤੇ ਕੜਕਦੀ ਗਰਮੀ ਦੌਰਾਨ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਗਰਮੀ ਤੋਂ ਬਚਣ ਲਈ ਨੁਕਤੇ ਦੱਸੇ । ਪ੍ਰਿੰਸੀਪਲ ਸਾਹਿਬ ਅਤੇ ਕਾਲਜ ਸਟਾਫ਼ ਨੇ ਡਾ. ਹਰਵਿੰਦਰ ਸਿੰਘ ( ਸੀਨੀਅਰ ਮੈਡੀਕਲ ਅਫ਼ਸਰ) ਸੀ. ਐੱਚ. ਸੀ. ਪਾਇਲ ਅਤੇ ਮੈਡਮ ਪ੍ਰਭਜੋਤ ਕੌਰ ਦਾ ਸਮੇਂ- ਸਮੇਂ ਤੇ ਕੀਤੀ ਮਦਦ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਹਰਿੰਦਰ ਕੌਰ, ਡਾ. ਅੰਮ੍ਰਿਤ ਕੌਰ ਬਾਂਸਲ , ਲੈਕ. ਗੁਰਵਿੰਦਰ ਕੌਰ, ਲੈਕ. ਗੁਰਪ੍ਰੀਤ ਕੌਰ , ਲੈਕ.ਸੁਰਿੰਦਰ ਕੌਰ, ਲੈਕ. ਕਰਮਪ੍ਰੀਤ ਕੌਰ,ਪ੍ਰੋ. ਪਵਨਜੀਤ ਕੌਰ, ਡਾ. ਸੀਮਾ ਅਤੇ ਸ. ਬਲਜਿੰਦਰ ਸਿੰਘ ਮੌਜੂਦ ਸਨ।

ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ...
20/05/2024

ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ, 20 ਮਈ, ( ਪ੍ਰੋਫੈਸਰ ਅਵਤਾਰ ਸਿੰਘ ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ।

ਪੰਜਾਬ ਭਵਨ ਕਨੇਡਾ ਵੱਲੋਂ ਮੈਡਮ ਰਾਜਵਿੰਦਰ ਕੌਰ ਸੰਧੂ ਨੂੰ ਜ਼ਿਲਾ ਅੰਮ੍ਰਿਤਸਰ ਤੋਂ  ਸੰਪਾਦਕ  ਨਿਯੁਕਤ ਕੀਤਾ ਗਿਆ-ਮੈਂ  ਆਪਣੀ ਇਸ ਜਿੰਮੇਵਾਰੀ ਨੂੰ...
16/05/2024

ਪੰਜਾਬ ਭਵਨ ਕਨੇਡਾ ਵੱਲੋਂ ਮੈਡਮ ਰਾਜਵਿੰਦਰ ਕੌਰ ਸੰਧੂ ਨੂੰ ਜ਼ਿਲਾ ਅੰਮ੍ਰਿਤਸਰ ਤੋਂ ਸੰਪਾਦਕ ਨਿਯੁਕਤ ਕੀਤਾ ਗਿਆ

-ਮੈਂ ਆਪਣੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੀ ਅਤੇ ਪ੍ਰੋਜੈਕਟ ਨੂੰ ਹੋਰ ਪ੍ਰਫੁਲਤ ਕਰਨ ਲਈ ਯਤਨ ਕਰਾਂਗੀ-- ਰਾਜਵਿੰਦਰ ਸੰਧੂ

ਅੰਮ੍ਰਿਤਸਰ,15 ਮਈ ( ਪ੍ਰੋਫੈਸਰ ਅਵਤਾਰ ਸਿੰਘ ):- ਅੰਤਰਰਾਸ਼ਟਰੀ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਦੇ ਬਾਨੀ ਅਤੇ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਜੀ ਵੱਲੋਂ ਸਮਾਜ ਸੇਵਕਾ ਅਤੇ ਅਧਿਆਪਕਾ ਮੈਡਮ ਰਾਜਵਿੰਦਰ ਕੌਰ ਸੰਧੂ ਨੂੰ ਉਨਾਂ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ਦਾ ਸੰਪਾਦਕ ਨਿਯੁਕਤ ਕੀਤਾ ਗਿਆ। ਮੈਡਮ ਰਾਜਵਿੰਦਰ ਸੰਧੂ ਨੇ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗੀ ਅਤੇ ਪ੍ਰੋਜੈਕਟ ਨੂੰ ਹੋਰ ਪ੍ਰਫੁਲਤ ਕਰਨ ਲਈ ਯਤਨ ਕਰਾਂਗੀ। ਵਿਦਿਆਰਥੀਆਂ ਨੂੰ ਪ੍ਰੇਰਤ ਕਰਕੇ ਵੱਧ ਤੋਂ ਵੱਧ ਇਸ ਪ੍ਰੋਜੈਕਟ ਨਾਲ ਜੋੜਿਆ ਜਾਵੇਗਾ ਤਾਂ ਜੋ ਵਿਦਿਆਰਥੀ ਸ਼ੁਰੂ ਤੋਂ ਹੀ ਚੰਗੇ ਪਾਸੇ ਜੁੜ ਸਕਣ ਅਤੇ ਭਟਕਣਾ ਤੋਂ ਬਚ ਸਕਣ। ਮੈਡਮ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਪ੍ਰੋਜੈਕਟ ਨਾਲ ਆਪਣੇ ਬੱਚਿਆਂ ਨੂੰ ਜੋੜਨ ਅਤੇ ਪੰਜਾਬ ਭਵਨ ਕਨੇਡਾ ਵੱਲੋਂ ਨਵੰਬਰ ਵਿੱਚ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਬਾਲ ਕਾਨਫਰੰਸ ਦਾ ਹਿੱਸਾ ਬਣਨ । ਜਿਸ ਵਿੱਚ ਸ਼੍ਰੋਮਣੀ ਬਾਲ ਸਹਿਤਕਾਰ ਪੁਰਸਕਾਰ ਵਜੋਂ ਵੱਡੇ ਨਕਦ ਇਨਾਮ ਦਿੱਤੇ ਜਾਣਗੇ। ਉਨਾਂ ਦੀ ਨਿਯੁਕਤੀ ਤੇ ਪੰਜਾਬ ਭਵਨ ਕਨੇਡਾ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਜੀ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ, ਪ੍ਰੀਤ ਹੀਰ ਮੁੱਖ ਸੰਚਾਲਿਕਾ ਪੰਜਾਬ ਭਵਨ ਸਬ ਆਫਿਸ ਜਲੰਧਰ, ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ, ਮੁੱਖ ਸਲਾਹਕਾਰ ਗੁਰਵਿੰਦਰ ਸਿੰਘ ਸਿੱਧੂ ਨਵੀਨ ਕੁਮਾਰ, ਰਜਨੀ ਮੈਡਮ ਅਤੇ ਹੋਰ ਸਖਸ਼ੀਅਤਾਂ ਨੇ ਮੁਬਾਰਕਵਾਦ ਦਿੱਤੀ।

ਮਾਤਾ ਨੈਣਾ ਦੇਵੀ ਦੇ ਦਰਬਾਰ ਤੇ ਹੋਇਆ ਵਿਸ਼ਾਲ ਕੁਸਤੀ ਦੰਗਲਝੰਡੀ ਦੀ ਕੁਸਤੀ ਜੱਸਾ ਪੱਟੀ ਨੇ ਪੁਸ਼ਵਿੰਦਰ ਆਲਮਗੀਰ ਨੂੰ ਚਿੱਤ ਕਰਕੇ ਜਿੱਤੀਅਨੰਦਪੁਰ ਸਾ...
16/05/2024

ਮਾਤਾ ਨੈਣਾ ਦੇਵੀ ਦੇ ਦਰਬਾਰ ਤੇ ਹੋਇਆ ਵਿਸ਼ਾਲ ਕੁਸਤੀ ਦੰਗਲ
ਝੰਡੀ ਦੀ ਕੁਸਤੀ ਜੱਸਾ ਪੱਟੀ ਨੇ ਪੁਸ਼ਵਿੰਦਰ ਆਲਮਗੀਰ ਨੂੰ ਚਿੱਤ ਕਰਕੇ ਜਿੱਤੀ

ਅਨੰਦਪੁਰ ਸਾਹਿਬ, 13 ਮਈ : ( ਪ੍ਰੋਫੈਸਰ ਅਵਤਾਰ ਸਿੰਘ ) :-ਮਾਤਾ ਨੈਣਾ ਦੇਵੀ ਦਾ ਧਾਰਮਿਕ ਅਸਥਾਨ ਜੋ ਸ਼ਿਵਾਲਿਕ ਦੀਆਂ ਪਹਾੜੀਆਂ ਦੀ ਜੜ੍ਹਾਂ ਵਿੱਚ ਆਪਣੀ ਹੀ ਇੱਕ ਕਥਾ ਸਮੋਈ ਬੈਠਾ ਹੈ, ਉੱਥੇ ਸਾਲ ਭਰ ਸ਼ਰਧਾਲੂਆਂ ਦਾ ਤਾਂਤਾਂ ਵੀ ਲੱਗਿਆ ਰਹਿੰਦਾ ਹੈ ਅਤੇ ਲੋਕੀਂ ਆਪਣੀਆਂ ਸੁੱਖਾਂ ਵਰ ਆਉਣ ਤੇ ਇੱਥੇ ਨਤਮਸਤਿਕ ਹੋਣ ਆਉਂਦੇ ਹਨ। ਦੰਗਲ ਕਮੇਟੀ ਸ੍ਰੀ ਨੈਣਾ ਦੇਵੀ ਜੀ ਵੱਲੋਂ 35ਵਾਂ ਵਿਸ਼ਾਲ ਦੋ ਰੋਜਾ ਕੁਸਤੀ ਦੰਗਲ ਗੂਫਾ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੰਦਰ ਪ੍ਰਕਾਸ਼, ਸਤਪਾਲ, ਸ਼ੀਸ਼ਪਾਲ, ਦੀਪਕ ਸ਼ਰਮਾ ਨੇ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 600 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ। ਇਸ ਛਿੰਝ ਦੀ ਕੁਮੈਂਟਰੀ ਮਨਜੀਤ ਸਿੰਘ ਕੰਗ, ਸੰਜੂ ਪੰਡਿਤ, ਕੁਲਵੀਰ ਕਾਈਨੌਰ, ਸ਼ਰਮਾ ਨੂਰਪੁਰ ਬੇਦੀ ਨੇ ਲੱਛੇਦਾਰ ਬੋਲਾਂ ਨਾਲ ਕੀਤੀ
ਇਸ ਛਿੰਝ ਦੌਰਾਨ ਤਿੰਨ ਝੰਡੀ ਦੀਆਂ ਕੁਸਤੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਪਹਿਲੀ ਜੱਸਾ ਪੱਟੀ ਅਤੇ ਪੁਸ਼ਵਿੰਦਰ ਆਲਮਗੀਰ ਦਰਮਿਆਨ ਹੋਈ, ਜਿਸ ਵਿੱਚ ਜੱਸਾ ਪੱਟੀ ਦੇ ਕੁਝ ਅਰਸੇ ਦੌਰਾਨ ਧੋਬੀ ਪਟਕਾ ਮਾਰ ਕੇ ਪੁਸ਼ਵਿੰਦਰ ਨੂੰ ਚਿੱਤ ਕਰਕੇ ਝੰਡੀ ਦੀ ਕੁਸਤੀ ਜਿੱਤ ਲਈ। ਦੂਸਰੀ ਝੰਡੀ ਦੀ ਕੁਸਤੀ ਪ੍ਰਿਥਵੀ ਰਾਜ ਮਹਾਂਰਾਸ਼ਟਰ ਅਤੇ ਮਿਰਜਾ ਇਰਾਨੀ ਦਰਮਿਆਨ ਹੋਈ, ਗਹਿਗੱਚਵੇਂ ਮੁਕਾਬਲੇ ਤੋਂ ਬਾਅਦ ਪੁਆਇੰਟਾਂ ਤੇ ਕੁਸਤੀ ਕਰਵਾਈ ਗਈ, ਜਿਸ ਵਿੱਚ ਮਿਰਜਾ ਇਰਾਨੀ ਪਹਿਲਾਂ ਪੁਆਇੰਟ ਬਣਾ ਕੇ ਜੇਤੂ ਰਿਹਾ। ਤੀਜੀ ਝੰਡੀ ਦੀ ਕੁਸਤੀ ਭੁਪਿੰਦਰ ਮਾਛੀਵਾੜਾ ਅਤੇ ਧਰਮਿੰਦਰ ਕੁਹਾਲੀ ਦੇ ਦਰਮਿਆਨ ਹੋਈ, ਜਿਸ ਵਿੱਚ ਕੋਈ ਨਤੀਜਾ ਸਾਹਮਣੇ ਨਾ ਆਉਂਦਾ ਦੇਖ ਪ੍ਰਬੰਧਕਾਂ ਨੇ ਪੁਆਇੰਟਾਂ ਕੁਸਤੀ ਕਰਵਾਈ, ਅਖੀਰ ਭੁਪਿੰਦਰ ਮਾਛੀਵਾੜਾ ਪਹਿਲਾਂ ਪੁਆਇੰਟ ਬਣਾ ਕੇ ਜੇਤੂ ਰਿਹਾ।
ਇਸ ਮੌਕੇ ਦੇ ਹੋਰ ਮੁਕਾਬਲਿਆਂ ਵਿੱਚ ਸ਼ੰਮੀ ਲੁਧਿਆਣਾ ਨੇ ਬਾਬਾ ਦਸੂਹਾ ਨੂੰ ਅੰਕਾਂ ਤੇ, ਬੱਬੂ ਬੱਬੇਹਾਲੀ ਤੇ ਗੌਰਵ ਅਜਨਾਲਾ ਦਰਮਿਆਨ ਕੁਸਤੀ ਬਰਾਬਰ ਰਹੀ। ਸ਼ੇਰਾ ਬਾਬਾ ਫਲਾਹੀ ਨੇ ਗਾਮਾ ਧਲੇਤਾ ਨੂੰ ਚਿੱਤ ਕੀਤਾ। ਮਨਕਰਨ ਡੂਮਛੇੜੀ ਨੇ ਬੰਟੀ ਨੈਣਾ ਦੇਵੀ ਨੂੰ, ਲੱਕੀ ਗਰਚਾ ਨੇ ਰੁਸਤਮ ਬਾਹੜੂਵਾਲ ਨੂੰ, ਸੌਰਵ ਨੈਣਾ ਦੇਵੀ ਨੇ ਸ਼ਿਵ ਊਨਾ ਨੂੰ, ਲੋਟੇ ਨੈਣਾ ਦੇਵੀ ਨੇ ਪੰਛੀ ਰੋਪੜ ਨੂੰ, ਸੁਖੂ ਨੈਣਾ ਦੇਵੀ ਨੇ ਫੌਜੀ ਨੂੰ, ਕਾਕੂ ਨੈਣਾ ਦੇਵੀ ਨੇ ਪਵਨ ਰੋਪੜ ਨੂੰ, ਅਮਿਤ ਆਲਮਗੀਰ ਨੇ ਮਾਨ ਘੱਗਰ ਸਰਾਏ ਨੂੰ, ਪਵਨ ਮਾਛੀਵਾੜਾ ਨੇ ਜਿੰਦਰ ਨੈਣਾ ਦੇਵੀ , ਸਨੀ ਰਾਮੇਵਾਲ ਨੇ ਮੁਕੇਸ਼ ਭੋਗਪੁਰ ਨੂੰ ਕ੍ਰਮਵਾਰ ਚਿੱਤ ਕੀਤਾ।
ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਮੁੱਖ ਮਹਿਮਾਨ ਮਹੰਤ ਰਜਿੰਦਰ ਗਿਰੀ (ਬਾਬਾ ਬਾਲਕ ਨਾਥ), ਮਹੰਤ ਬਿਜਲੀ, ਮਹੰਤ ਮੁਨੀਸ਼ਾ ਨੈਣਾਂ ਦੇਵੀ ਆਦਿ ਤੋਂ ਇਲਾਵਾ ਇਲਾਕੇ ਦੀ ਪ੍ਰਮੁੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੰਗਲ ਮੇਲੇ ਦੇ ਪੁੱਜੇ ਪਹਿਲਵਾਨਾਂ ਅਤੇ ਆਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਕੁਸ਼ਤੀ ਦੰਗਲ ਨੂੰ ਚੰਦਰ ਪ੍ਰਕਾਸ਼ ਪ੍ਰਧਾਨ, ਸਤਪਾਲ, ਸੀਸ਼ਪਾਲ, ਦੀਪਕ ਸ਼ਰਮਾ, ਰੋਬਿਨ ਪੰਡਿਤ, ਪ੍ਰਦੇਸ ਕੁਮਾਰ, ਨਵਨੀਤ, ਮੋਹਣ ਲਾਲ, ਹੈਪੀ, ਸੋਨੂੰ, ਮੋਹਣਾ ਚੌਧਰੀ, ਨੀਟੂ ਆਦਿ ਤੋਂ ਇਲਾਵਾ ਨੈਣਾ ਦੇਵੀ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਨੇ ਨੇ ਦਿਨ ਰਾਤ ਇੱਕ ਕਰਕੇ ਇਸ ਛਿੰਝ ਨੂੰ ਨਿਰਵਿਘਨ ਨੇਪਰੇ ਚਾੜਿਆ।

ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਦਾ ਸੀ.ਬੀ.ਐਸ.ਈ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾਦੋਰਾਹਾ,14 ਮਈ ( ਪ੍ਰੋਫੈਸਰ ਅਵਤਾਰ ਸਿੰਘ...
15/05/2024

ਗੁਰੂ ਨਾਨਕ ਮਾਡਲ ਸਕੂਲ ਦੋਰਾਹਾ ਦਾ ਸੀ.ਬੀ.ਐਸ.ਈ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਦੋਰਾਹਾ,14 ਮਈ ( ਪ੍ਰੋਫੈਸਰ ਅਵਤਾਰ ਸਿੰਘ) :-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਸੀ.ਬੀ.ਐਸ.ਈ ਬੋਰਡ ਨਵੀਂ ਦਿੱਲੀ ਦੁਆਰਾ ਐਲਾਨਿਆ ਗਿਆ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਸਕੂਲ ਦੇ ਬਾਰ੍ਹਵੀਂ ਜਮਾਤ ਦੇ ਕੁੱਲ 193 ਵਿਦਿਆਰਥੀਆਂ ਵਿੱਚੋਂ ਅਸ਼ੀਸ਼ਪਾਲ ਸਿੰਘ ਨਾਨ-ਮੈਡੀਕਲ ਨੇ 97.6 ਫੀਸਦੀ ਅੰਕ, ਲਵਲੀਨ ਕੌਰ ਕਾਮਰਸ ਨੇ 95.8 ਫੀਸਦੀ ਅੰਕ, ਸਮਦ੍ਰਿਸ਼ਟ ਸਿੰਘ ਮੈਡੀਕਲ ਨੇ 95.6 ਫੀਸਦੀ ਅੰਕ, ਹਰਸਿਮਰਨ ਕੌਰ ਕਾਮਰਸ ਨੇ 95 ਫੀਸਦੀ ਅੰਕ, ਖੁਸ਼ਮਿੰਦਰ ਸਿੰਘ ਕਾਮਰਸ ਨੇ 94.2 ਫੀਸਦੀ ਅੰਕ, ਜਸ਼ਨਪ੍ਰੀਤ ਕੌਰ ਕਾਮਰਸ ਨੇ 94 ਫੀਸਦੀ ਅੰਕ, ਹਿਮਕਰਨਦੀਪ ਸਿੰਘ ਮੈਡੀਕਲ ਨੇ 93.8 ਫੀਸਦੀ ਅੰਕ, ਹਰਸ਼ਜੋਤ ਕੌਰ ਮੁੰਡੀ ਕਾਮਰਸ ਨੇ 92.8 ਫੀਸਦੀ ਅੰਕ, ਸਫ਼ਾ ਨਾਜ਼ ਅੰਸਾਰੀ ਮੈਡੀਕਲ ਨੇ 92.6 ਫੀਸਦੀ ਅੰਕ ਅਤੇ ਜਾਨਵੀ ਮੈਡੀਕਲ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ, ਮਾਤਾ-ਪਿਤਾ, ਅਧਿਆਪਕਾਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ਵਿੱਚੋਂ ਵਧੀਆ ਅੰਕ ਪ੍ਰਾਪਤ ਕੀਤੇ।ਪੰਜਾਬੀ ਵਿਸ਼ੇ ਵਿੱਚੋਂ 16 ਵਿਦਿਆਰਥੀਆਂ ਨੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ।ਇਸੇ ਤਰ੍ਹਾਂ ਕਮਿਸਟਰੀ ਵਿਸ਼ੇ ਵਿੱਚੋਂ ਵੀ ਵਿਦਿਆਰਥੀ ਨੇ 100 ਅੰਕ ਪ੍ਰਾਪਤ ਕੀਤੇ ।ਇਸ ਤੋਂ ਇਲਾਵਾ ਫਿਜਕਸ ਅਤੇ ਬਿਜਨਸ ਸਟਡੀਜ ਵਿਸ਼ੇ ਵਿੱਚੋਂ 98 ਅੰਕ, ਅਕਾਊਟ ਤੇ ਇਕਨਾਮਿਕਸ ਵਿਸ਼ੇ ਵਿਚੋਂ 97 ਅੰਕ, ਅੰਗਰੇਜ਼ੀ ਵਿਸ਼ੇ ਵਿਚੋਂ 96 ਅੰਕ, ਬਾਇਉਲੋਜ਼ੀ ਅਤੇ ਹਿਸਾਬ ਵਿਸ਼ੇ ਵਿੱਚੋਂ 95 ਅੰਕ, ਫਿਜੀਕਲ ਐਜੂੁਕੇਸ਼ਨ ਵਿਸ਼ੇ ਵਿਚੋਂ 93 ਅੰਕ ਪ੍ਰਾਪਤ ਕੀਤੇ।
ਇਸੇ ਤਰ੍ਹਾਂ ਦਸਵੀਂ ਜਮਾਤ ਦੇ ਕੁੱਲ 154 ਵਿਦਿਆਰਥੀਆਂ ਵਿੱਚੋਂ ਸੁਖਮਨਪ੍ਰੀਤ ਸਿੰਘ ਗਿੱਲ ਨੇ 92.3 ਫੀਸਦੀ ਅੰਕ, ਸਿਧਾਰਥ ਝਾ ਨੇ 92.2 ਫੀਸਦੀ ਅੰਕ ਅਤੇ ਹਰਲੀਨ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ।
ਇਸ ਮੌਕੇ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਮੀਤ ਪ੍ਰਧਾਨ ਪਵਿੱਤਰਪਾਲ ਸਿੰਘ ਪਾਂਗਲੀ ਤੇ ਸਾਰੇ ਕਮੇਟੀ ਮੈਂਬਰਾਂ ਨੇ ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਡੀ.ਪੀ. ਠਾਕੁਰ, ਸਮੂਹ ਸਟਾਫ, ਮਾਤਾ-ਪਿਤਾ ਅਤੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ ਅਤੇ ਸ਼ਲਾਘਾ ਕੀਤੀ।ਸਕੂਲ ਪ੍ਰਿੰਸੀਪਲ ਡੀ.ਪੀ. ਠਾਕੁਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਵਿਿਦਆਰਥੀ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਕੇ ਪੂਰੇ ਇਲਾਕੇ ਵਿੱਚ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ ਅਤੇ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਨਤੀਜੇ ਬੁਲੰਦੀਆਂ ਨੂੰ ਛੂੰਹਦੇ ਰਹਿਣਗੇ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ**- ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ - ਜ਼ਿਲ੍ਹਾ ਤੇ ਸੈਸ਼ਨ ਜੱਜ**- ਵ...
12/05/2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ*

*- ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ - ਜ਼ਿਲ੍ਹਾ ਤੇ ਸੈਸ਼ਨ ਜੱਜ*

*- ਵੱਖ-ਵੱਖ ਨਿਆਂਇਕ ਅਦਾਲਤਾਂ 'ਚ 25472 ਕੇਸਾਂ ਦਾ ਨਿਪਟਾਰਾ*

*- 63.46 ਕਰੋੜ ਰੁਪਏ ਦੇ ਅਵਾਰਡ ਵੀ ਕੀਤੇ ਪਾਸ*

ਲੁਧਿਆਣਾ, 11 ਮਈ ( ਪ੍ਰੋਫੈਸਰ ਅਵਤਾਰ ਸਿੰਘ) :-- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਗਿਆ ਜਿੱਥੇ ਲੋੜਵੰਦ ਲੋਕਾਂ ਇਸਦਾ ਲਾਭ ਲਿਆ ਹੈ।

ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 39252 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 25472 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 63,46,33,753/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ-ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਮੈਡਮ ਰਾਧਿਕਾ ਪੁਰੀ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 11 ਮਈ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਸਕੱਤਰ ਮੈਡਮ ਰਾਧਿਕਾ ਪੁਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 24 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 6 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ

ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

10/05/2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ*

*- ਆਪਸੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਤੇ ਸਸਤਾ ਨਿਆਂ ਪ੍ਰਾਪਤ ਕਰੋ - ਸਕੱਤਰ ਰਾਧਿਕਾ ਪੂਰੀ*

*- ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਵੀ ਸਥਾਪਿਤ ਕੀਤੇ ਜਾਣਗ ਬੈਂਚ*

ਲੁਧਿਆਣਾ, 09 ਮਈ ( ਪ੍ਰੋਫੈਸਰ ਅਵਤਾਰ ਸਿੰਘ) :- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਧਿਕਾ ਪੂਰੀ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 11 ਮਈ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 'ਨੈਸ਼ਨਲ ਲੋਕ ਅਦਾਲਤ' ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਕੱਤਰ ਰਾਧਿਕਾ ਪੂਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

08/05/2024

*ਲੋਕ ਸਭਾ ਚੋਣਾਂ 2024: ਦੂਜੇ ਦਿਨ ਤਿੰਨ ਨਾਮਜ਼ਦਗੀਆਂ ਦਾਖਲ*

ਲੁਧਿਆਣਾ, 8 ਮਈ ( ਪ੍ਰੋਫੈਸਰ ਅਵਤਾਰ ਸਿੰਘ ) :-ਬੁੱਧਵਾਰ ਨੂੰ ਨਾਮਜ਼ਦਗੀ ਭਰਨ ਦੇ ਦੂਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਵਿੱਚ ਦੋ ਆਜ਼ਾਦ ਉਮੀਦਵਾਰ ਅਤੇ ਭਾਰਤੀ ਜਵਾਨ ਕਿਸਾਨ ਪਾਰਟੀ ਦਾ ਇੱਕ ਉਮੀਦਵਾਰ ਸ਼ਾਮਲ ਹੈ।

ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ)-ਕਮ-ਡਿਪਟੀ ਕਮਿਸ਼ਨਰ (ਡੀ.ਸੀ) ਸਾਕਸ਼ੀ ਸਾਹਨੀ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵਿੱਚ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਭੁਪਿੰਦਰ ਸਿੰਘ, ਵਿਪਨ ਕੁਮਾਰ (ਆਜ਼ਾਦ) ਅਤੇ ਬਲਦੇਵ ਰਾਜ ਕਤਨਾ (ਆਜ਼ਾਦ) ਸ਼ਾਮਲ ਹਨ।

ਡੀ.ਈ.ਓ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਮੰਗਲਵਾਰ (7 ਮਈ) ਨੂੰ ਜਾਰੀ ਕੀਤਾ ਗਿਆ ਸੀ। ਉਮੀਦਵਾਰ 14 ਮਈ, 2024 (ਮੰਗਲਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।

ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ ਅਤੇ ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ। ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।

ਡੀ.ਈ.ਓ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ, 2024 ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ, ਜੋਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਛੁੱਟੀ ਨਹੀਂ ਹੈ। ਇਸ ਲਈ ਉਮੀਦਵਾਰ ਉਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਹਾਲਾਂਕਿ, 11 ਮਈ, 2024, ਮਹੀਨੇ ਦਾ ਦੂਜਾ ਸ਼ਨੀਵਾਰ ਹੋਣ ਕਰਕੇ ਅਤੇ 12 ਮਈ, 2024, ਐਤਵਾਰ ਹੋਣ ਕਰਕੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀਆਂ ਹਨ। ਇਸ ਲਈ, ਇਨ੍ਹਾਂ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ ਹਨ।

ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰਾਂ ਨੇ ਭਾਰਤ ਦੇ ਸੰਵਿਧਾਨ ਦੀ ਪਾਲਣਾ ਕਰਨ, ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਲਿਆ।

ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨਜ਼ਦੀਕ ਬੀਜਾ ਰੋਡ ਤੇ ਬਣੀ ਬਾਇਓ  ਗੈਸ ਫੈਕਟਰੀ ਖਿਲਾਫ  ਇਲਾਕੇ ਦੇ 10 ਤੋਂ 12 ਪਿੰਡਾਂ ਦੇ ਵਸਨੀਕ ਡਟੇ ਖੰਨਾਂ, 0...
08/05/2024

ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨਜ਼ਦੀਕ ਬੀਜਾ ਰੋਡ ਤੇ ਬਣੀ ਬਾਇਓ ਗੈਸ ਫੈਕਟਰੀ ਖਿਲਾਫ ਇਲਾਕੇ ਦੇ 10 ਤੋਂ 12 ਪਿੰਡਾਂ ਦੇ ਵਸਨੀਕ ਡਟੇ

ਖੰਨਾਂ, 07 ਮਈ ( ਪ੍ਰੋਫੈਸਰ ਅਵਤਾਰ ਸਿੰਘ) :-ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨਜ਼ਦੀਕ ਬੀਜਾ ਰੋਡ ਤੇ ਬਣੀ ਬਾਇਓ ਗੈਸ ਫੈਕਟਰੀ ਤੋਂ ਲਗਾਤਾਰ ਬਹੁਤ ਹੀ ਗੰਦੀ ਬਦਬੂ ਉੱਠਦੀ ਹੈ ਜਿਸ ਕਾਰਨ ਇਲਾਕੇ ਦੇ 10 12 ਪਿੰਡਾਂ ਨੂੰ ਸਾਹ ਲੈਣਾ ਔਖਾ ਹੋਇਆ ਪਿਆ ਹੈ । ਗੈਸ ਫੈਕਟਰੀ ਫੈਕਟਰੀ ਖਿਲਾਫ ਰਾਤ ਦੇ ਸਮੇਂ ਵਿੱਚ ਇਲਾਕੇ ਦੇ 10 ਤੋਂ 12 ਪਿੰਡਾਂ ਦੇ ਵਸਨੀਕ ਡਟੇ ਹੋਏ ਹਨ। ਇਸ ਬਾਇਓ ਗੈਸ ਫੈਕਟਰੀ ਦੇ ਕਾਰਨ ਆਲੇ ਦੁਆਲੇ ਦੇ ਪਿੰਡਾਂ ਦੇ ਵਿੱਚ ਖਤਰਨਾਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਾਧਾ ਨਜ਼ਰ ਆ ਰਿਹਾ ।ਬਾਇਓ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕਿਸਾਨੀ ਸੰਘਰਸ਼ ਵਿੱਚ ਉਭਰ ਕੇ ਨਜ਼ਰ ਆਇਆ ਯੂਥ ਕਿਸਾਨ ਮੋਰਚੇ ਵੱਲੋਂ ਬਾਇਓ ਗੈਸ ਫੈਕਟਰੀ ਦੇ ਮੇਨ ਗੇਟ ਦੇ ਸਾਹਮਣੇ ਪੱਕਾ ਮੋਰਚਾ ਲਾਇਆ ਹੋਇਆ ਹੈ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਫੈਕਟਰੀ ਨੂੰ ਜਿੰਦਰਾ ਲੱਗਣ ਤਕ ਇਹ ਪੱਕਾ ਮੋਰਚਾ ਜਾਰੀ ਰਹੇਗਾ। ਜਿਹੜਾ ਕਿ ਮੋਰਚਾ ਅੱਜ ਦੂਜੇ ਦਿਨ ਵਿੱਚ ਦਾਖਲ ਹੋਇਆ ਹੈ। ਮੋਰਚੇ ਵਿੱਚ ਇਲਾਕੇ ਦੀਆਂ ਬੀਬੀਆਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਦੂਸ਼ਿਤ ਗੈਸ ਫੈਕਟਰੀ ਭੂੰਦੜੀ ਨੂੰ ਜਿੰਨਾ ਚਿਰ ਪੱਕਾ ਜਿੰਦਾ ਨਹੀਂ ਲਗਦਾ ਓਨਾ ਚਿਰ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਅਤੇ ਫੈਕਟਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪਿਛਲੇ ਦਿਨੀ ਕਣਕ ਦੀ ਵਾਢੀ ਦੇ ਬਾਵਜੂਦ ਫੈਕਟਰੀ ਬੰਦ ਕਰਵਾਉਣ ਲਈ ਲੋਕ ਪੂਰਾ ਹੁੰਗਾਰਾ ਭਰ ਰਹੇ ਹਨ। ਸਿਵਲ ਪ੍ਰਸ਼ਾਸਨ ਅਤੇ ਫੈਕਟਰੀ ਦੇ ਮੁਲਾਜ਼ਮਾਂ ਨੇ ਆਪਣੇ ਮਨ ਨੂੰ ਝੂਠੀਆਂ ਤਸੱਲੀਆਂ ਦੇ ਰਹੇ ਹਨ। ਲੋਕ ਆਪਣੀਆਂ ਡਿਊਟੀਆਂ ਮੁਤਾਬਕ ਦਿਨ ਰਾਤ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਆਗੂ ਲੋਕਾਂ ਦਾ ਕੀ ਭਲਾ ਕਰਨਗੇ ਜਿਹੜੇ ਰੋਜ਼ ਰੰਗ ਬਦਲਦੇ ਹਨ। ਇਹਨਾਂ ਕਿਹਾ ਕਿ ਅਸਮਾਨ ਤੋਂ ਵਰਦੀ ਅੱਗ ਦੀ ਗਰਮੀ ਵਿੱਚ ਆਪਣੇ ਬੱਚਿਆਂ ਸਮੇਤ ਚੱਲ ਰਹੇ ਧਰਨੇ ਵਿੱਚ ਸ਼ਾਮਿਲ ਹੋ ਰਹੇ।

ਵਿਧਾਇਕ ਸੌਂਦ ਨੇ ਸਮਾਧੀ ਰੋਡ ਦੇ ਆਰਜ਼ੀ ਬੱਸ ਸਟੈਂਡ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਸਥਾਈ ਹੱਲ ਕਰਵਾਇਆ। --ਹਜ਼ਾਰਾਂ ਲੋਕਾਂ ਨੂੰ ਭਾਰੀ ਦਿੱਕਤਾ...
07/05/2024

ਵਿਧਾਇਕ ਸੌਂਦ ਨੇ ਸਮਾਧੀ ਰੋਡ ਦੇ ਆਰਜ਼ੀ ਬੱਸ ਸਟੈਂਡ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਸਥਾਈ ਹੱਲ ਕਰਵਾਇਆ।

--ਹਜ਼ਾਰਾਂ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਹੁਣ ਉਹਨਾਂ ਨੇ ਲਿਆ ਸੁੱਖ ਦਾ ਸਾਹ


ਖੰਨਾ, 7 ਮਈ ( ਪ੍ਰੋਫੈਸਰ ਅਵਤਾਰ ਸਿੰਘ ) :-ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸਮਾਧੀ ਰੋਡ ਚੌਂਕ ਵਿਖੇ ਬਣੇ ਆਰਜ਼ੀ ਬੱਸ ਅੱਡੇ ਦੀ ਸਮੱਸਿਆ ਜੋ ਕਿ ਸਮਾਧੀ ਰੋਡ ਦੇ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਦਹਾਕਿਆਂ ਤੋਂ ਸਮੱਸਿਆ ਬਣੀ ਹੋਈ ਸੀ, ਦਾ ਪੱਕਾ ਹੱਲ ਕਰਵਾ ਕੇ ਇਸ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਹੈ। ਪਿਛਲੇ ਕਈ ਦਹਾਕਿਆਂ ਵਿੱਚ ਕਈ ਸਰਕਾਰਾਂ ਬਣੀਆਂ ਪਰ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ। ਇਹ ਮਸਲਾ ਇਸ ਲਈ ਵੀ ਵੱਡਾ ਤੇ ਗੰਭੀਰ ਸੀ ਕਿਉਂਕਿ ਇਸ ਆਰਜ਼ੀ ਬੱਸ ਅੱਡੇ ਕਾਰਨ ਸਮਾਧੀ ਰੋਡ ’ਤੇ ਬੇਤਰਤੀਬ ਢੰਗ ਨਾਲ ਖੜ੍ਹੀਆਂ ਬੱਸਾਂ ਕਾਰਨ ਸਮਾਧੀ ਰੋਡ, ਨਰੋਤਮ ਨਗਰ, ਬਿੱਲਾਂਵਾਲੀ ਛੱਪੜੀ, ਰਤਨੇਹੇੜੀ ਰੋਡ ’ਤੇ ਵਸੇ ਕਈ ਇਲਾਕਾ ਦਰਜਨਾਂ ਪਿੰਡਾਂ ਦੇ ਲੋਕਾਂ ਨੇ ਜਦੋਂ ਉਨ੍ਹਾਂ ਦਾ ਆਉਣਾ ਜਾਣਾ ਸੀ। ਇਸ ਰਸਤੇ ਤੋਂ ਸ਼ਹਿਰ ਵਿੱਚ ਦਾਖਲ ਹੋਣ ਸਮੇਂ ਸਮਾਧੀ ਰੋਡ ਚੌਕ ਵਿੱਚ ਹਰ ਸਮੇਂ ਬੱਸਾਂ ਖੜ੍ਹੀਆਂ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੁਣ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਇਸ ਸਮੱਸਿਆ ਨੂੰ ਖਤਮ ਕਰਦਿਆਂ ਇਸ ਚੌਕ ਅਤੇ ਇਸ ਤੋਂ ਅੱਗੇ ਬੈਰੀਕੇਡ ਲਗਾ ਕੇ ਇਸ ਸੜਕ ਨੂੰ ਬੱਸਾਂ ਲਈ ਬੰਦ ਕਰ ਦਿੱਤਾ ਹੈ, ਜਦਕਿ ਇਸ ਤੋਂ ਅੱਗੇ ਬੱਸਾਂ ਦੇ ਰੁਕਣ ਦਾ ਪੱਕਾ ਪ੍ਰਬੰਧ ਕੀਤਾ ਗਿਆ ਹੈ। ਇੰਟਰਲਾਕ ਟਾਈਲਾਂ ਲਗਾ ਕੇ ਬੱਸਾਂ ਨੂੰ ਸਹੀ ਢੰਗ ਨਾਲ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਬੱਸ ਚਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਵਿਦਿਆਰਥੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ :-
ਇਹ ਸਮੱਸਿਆ ਉਦੋਂ ਗੰਭੀਰ ਹੋ ਗਈ ਜਦੋਂ ਸਕੂਲ ਬੰਦ ਹੋ ਗਏ। ਜਦੋਂ ਇਲਾਕੇ ਦੇ ਵੱਡੇ ਸੈਕਰਡ ਹਾਰਟ ਸਕੂਲ ਦੇ ਨਾਲ-ਨਾਲ ਸਬੰਧਤ ਇਲਾਕੇ ਦੇ ਹੋਰ ਸਕੂਲਾਂ ਵਿੱਚ ਵੀ ਛੁੱਟੀ ਹੁੰਦੀ ਸੀ ਤਾਂ ਇਸ ਆਰਜ਼ੀ ਬੱਸ ਅੱਡੇ ’ਤੇ ਕਾਫੀ ਦੇਰ ਤੱਕ ਬੱਸਾਂ ਖੜ੍ਹੀਆਂ ਰਹਿਣ ਕਾਰਨ ਸਕੂਲੀ ਬੱਸਾਂ ਦੇ ਚਾਲਕਾਂ ਅਤੇ ਛੋਟੇ ਬੱਚਿਆਂ ਵਿੱਚ ਬੈਠਣ ਵਾਲਿਆਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਗਰਮੀਆਂ ਦੇ ਦਿਨਾਂ ਵਿੱਚ ਸਕੂਲੀ ਬੱਸਾਂ ਨੂੰ ਵੀ ਇੰਤਜ਼ਾਰ ਕਰਨਾ ਪੈਂਦਾ ਸੀ। ਕਈ ਵਾਰ ਇਨ੍ਹਾਂ ਬੱਸਾਂ ਨੂੰ ਲੈ ਕੇ ਝਗੜੇ ਵੀ ਹੋਏ ਪਰ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ।
ਵਿਧਾਇਕ ਬਣਨ ਤੋਂ ਪਹਿਲਾਂ ਸੌਂਦ ਨੇ ਲਾਇਆ ਸੀ ਧਰਨਾ :-
ਦੱਸ ਦੇਈਏ ਕਿ ਤਰੁਨਪ੍ਰੀਤ ਸਿੰਘ ਸੌਂਦ ਦੇ ਵਿਧਾਇਕ ਬਣਨ ਤੋਂ ਪਹਿਲਾਂ ਉਨ੍ਹਾਂ ਨੇ ਇਸ ਅਸਥਾਈ ਬੱਸ ਅੱਡੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਜਦੋਂ ਕਿ ਉਸ ਸਮੇਂ ‘ਆਪ’ ਵਰਕਰ ਵਜੋਂ ਤਰੁਨਪ੍ਰੀਤ ਸਿੰਘ ਸੌਂਦ ਨੇ ਉਕਤ ਆਰਜ਼ੀ ਬੱਸ ਅੱਡੇ ਅੱਗੇ ਪੱਕਾ ਧਰਨਾ ਦੇ ਕੇ ਭੁੱਖ ਹੜਤਾਲ ਵੀ ਕੀਤੀ ਸੀ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਵਿਧਾਇਕ ਬਣਦੇ ਹਨ ਤਾਂ ਇਸ ਆਰਜ਼ੀ ਬੱਸ ਅੱਡੇ ਦਾ ਕੋਈ ਸਥਾਈ ਅਤੇ ਠੋਸ ਹੱਲ ਕੱਢਣਗੇ, ਜਿਸ ਨੂੰ ਪੂਰਾ ਕਰਕੇ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਚੋਣਾਂ ਤੋਂ ਪਹਿਲਾਂ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ।

ਕੌਂਸਲਰ ਤਲਵਿੰਦਰ ਰੋਸ਼ਾ ਨੇ ਕਈ ਵਾਰ ਮੁੱਦਾ ਉਠਾਇਆ :-
ਵਾਰਡ ਨੰਬਰ 10 ਤੋਂ ਕੌਂਸਲਰ ਤਲਵਿੰਦਰ ਕੌਰ ਰੋਸ਼ਾ ਨੇ ਵੀ ਕਈ ਵਾਰ ਨਗਰ ਕੌਂਸਲ ਦੀ ਮਹੀਨਾਵਾਰ ਮੀਟਿੰਗ ਵਿੱਚ ਇਹ ਮਾਮਲਾ ਉਠਾਇਆ ਹੈ ਪਰ ਆਪਣੇ ਪਹਿਲੇ ਕਾਰਜਕਾਲ ਤੋਂ ਬਾਅਦ ਪਿਛਲੇ ਅੱਠ ਸਾਲਾਂ ਵਿੱਚ ਤਲਵਿੰਦਰ ਕੌਰ ਰੋਸ਼ਾ ਕਈ ਵਾਰ ਹਾਊਸ ਮੀਟਿੰਗ ਵਿੱਚ ਇਹ ਮਾਮਲਾ ਉਠਾ ਚੁੱਕੇ ਹਨ। ਅਤੇ ਕਈ ਵਾਰ ਸੰਘਰਸ਼ ਕਰ ਚੁੱਕੇ ਹਨ ਪਰ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ।

ਬੱਸ ਸਟੈਂਡ ਦਾ ਹੱਲ ਕਰਕੇ ਜਨਤਾ ਨਾਲ ਕੀਤਾ ਵਾਅਦਾ ਪੂਰਾ ਕੀਤਾ :- ਵਿਧਾਇਕ ਸੌਂਦ
ਦੂਜੇ ਪਾਸੇ ਗੱਲਬਾਤ ਕਰਦਿਆਂ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਆਰਜ਼ੀ ਬੱਸ ਅੱਡੇ ਕਾਰਨ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਈ ਵਾਰ ਟਰੈਫਿਕ ਪੁਲੀਸ ਦੀ ਮਦਦ ਨਾਲ ਬੱਸਾਂ ਨੂੰ ਇਸ ਥਾਂ ਤੋਂ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਕੁਝ ਦਿਨਾਂ ਤੱਕ ਇਹ ਬੱਸਾਂ ਠੀਕ ਚੱਲੀਆਂ, ਜਿਸ ਤੋਂ ਬਾਅਦ ਬੱਸਾਂ ਮੁੜ ਖੜ੍ਹੀਆਂ ਹੋਣ ਲੱਗੀਆਂ। ਉਨ੍ਹਾਂ ਜਨਤਾ ਨਾਲ ਇਸ ਸਮੱਸਿਆ ਦੇ ਸਥਾਈ ਹੱਲ ਦਾ ਵਾਅਦਾ ਕੀਤਾ ਸੀ। ਅਜਿਹਾ ਨਹੀਂ ਹੈ ਕਿ ਉਨ੍ਹਾਂ ਨੇ ਪਹਿਲਾਂ ਕੋਸ਼ਿਸ਼ ਨਹੀਂ ਕੀਤੀ ਪਰ ਵਾਰ-ਵਾਰ ਕੋਸ਼ਿਸ਼ ਕਰਨ ਤੋਂ ਬਾਅਦ ਹੁਣ ਇਸ ਦਾ ਸਥਾਈ ਹੱਲ ਲੱਭਿਆ ਗਿਆ ਹੈ। ਵਿਧਾਇਕ ਸੌਂਦ ਨੇ ਕਿਹਾ ਕਿ ਉਹ ਹਲਕਾ ਖੰਨਾ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨਗੇ।

07/05/2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ*

ਚੰਡੀਗੜ੍ਹ, 6 ਮਈ ( ਪ੍ਰੋਫੈਸਰ ਅਵਤਾਰ ਸਿੰਘ ) :-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਸਿਬਿਨ ਸੀ ਨੇ ਦੱਸਿਆ ਕਿ 7 ਮਈ 2024 ਤੋਂ 14 ਮਈ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2A ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ‘ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ।

ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੀ ਮਿਤੀ 16 ਮਾਰਚ, 2024 ਤੋਂ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 06.06.2024 ਤੱਕ ਲਾਗੂ ਰਹੇਗਾ।

ਮਾਤਾ ਗੰਗਾ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ, ਮੰਜੀ ਸਾਹਿਬ ਕੋਟਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਅਤੇ ਸਹਿ ਵਿਦਿਅਕ ਸਰਗਰਮ...
03/05/2024

ਮਾਤਾ ਗੰਗਾ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ, ਮੰਜੀ ਸਾਹਿਬ ਕੋਟਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਅਤੇ ਸਹਿ ਵਿਦਿਅਕ ਸਰਗਰਮੀਆਂ ਵਿੱਚ ਵਿਸ਼ੇਸ਼ ਮਾਰੀਆਂ ਮੱਲਾਂ

ਦੋਰਾਹਾ, 03 ਮਈ ( ਪ੍ਰੋਫੈਸਰ ਅਵਤਾਰ ਸਿੰਘ) :-ਐਡਵੋਕੇਟ ਸ. ਹਰਜਿੰਦਰ ਸਿੰਘ ਜੀ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਚੱਲ ਰਹੇ ਮਾਤਾ ਗੰਗਾ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ, ਮੰਜੀ ਸਾਹਿਬ ਕੋਟਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਅਤੇ ਸਹਿ ਵਿਦਿਅਕ ਸਰਗਰਮੀਆਂ ਦੀ ਤਰਜ ਦੇ ਵਿਦਿਅਕ ਖੇਤਰ ਵਿੱਚ ਵਿਸ਼ੇਸ਼ ਮੱਲਾਂ ਮਾਰੀਆਂ ।ਇੱਥੇ ਜ਼ਿਕਰਯੋਗ ਇਹ ਹੈ ਕਿ ਆਰਟਸ, ਮੈਡੀਕਲ ਅਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਨਤੀਜਾ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਾਇੰਸ ਵਿੱਚੋਂ ਨਵਜੋਤ ਕੌਰ ਨੇ 87.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਾਜਨੀਤ ਕੌਰ ਨੇ 84.6% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਅਨਮੋਲਜੋਤ ਕੌਰ ਨੇ 82% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਮਰਸ ਵਿੱਚੋਂ ਹਰਜੋਤ ਕੌਰ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ਾਂਤੀ ਨੇ 91.6% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਹਿਮਾਨੀ ਨੇ 89% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਆਰਟਸ ਵਿੱਚੋਂ ਸਿਮਰਨਪ੍ਰੀਤ ਕੌਰ ਨੇ 84.4% ਅੰਕ ਨਾਲ ਪਹਿਲਾ ਸਥਾਨ, ਕੋਮਲਪ੍ਰੀਤ ਕੌਰ ਨੇ 78.8% ਅੰਕਾਂ ਨਾਲ ਦੂਜਾ ਸਥਾਨ ਅਤੇ ਅਰਸ਼ਪ੍ਰੀਤ ਕੌਰ ਨੇ 78% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।

ਮਨੁੱਖੀ ਅਧਿਕਾਰ ਮੰਚ ਦੀ ਇੱਕ ਅਹਿਮ ਮੀਟਿੰਗ ਐਡਵੋਕੇਟ ਅਵਤਾਰ ਸਿੰਘ ਕੋਆਰਡੀਨੇਟਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਵਿੱਚ ਦੋਰਾਹਾ ਵਿੱਚ ਹੋਈ*ਸੁਖਵ...
01/05/2024

ਮਨੁੱਖੀ ਅਧਿਕਾਰ ਮੰਚ ਦੀ ਇੱਕ ਅਹਿਮ ਮੀਟਿੰਗ ਐਡਵੋਕੇਟ ਅਵਤਾਰ ਸਿੰਘ ਕੋਆਰਡੀਨੇਟਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਵਿੱਚ ਦੋਰਾਹਾ ਵਿੱਚ ਹੋਈ

*ਸੁਖਵਿੰਦਰ ਸਿੰਘ ਨੋਨਾ ਦਾ ਕੀਤਾ ਗਿਆ ਮੰਚ ਵੱਲੋਂ ਵਿਸ਼ੇਸ਼ ਸਨਮਾਨ - ਡਾਕਟਰ ਖੇੜਾ

ਦੋਰਾਹਾ, 30 ਅਪ੍ਰੈਲ ( ਪ੍ਰੋਫੈਸਰ ਅਵਤਾਰ ਸਿੰਘ ):-ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਵੱਲੋਂ ਇੱਕ ਅਹਿਮ ਮੀਟਿੰਗ ਐਡਵੋਕੇਟ ਅਵਤਾਰ ਸਿੰਘ ਕੋਆਰਡੀਨੇਟਰ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਬਲਾਕ ਦੋਰਾਹਾ ਦੇ ਪਿੰਡ ਬੇਗੋਵਾਲ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘਬੀਰ ਸਿੰਘ ਬਡਲਾ, ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਪੰਜਾਬ ਅਤੇ ਕੁਲਵੰਤ ਸਿੰਘ ਲੁਹਾਰ ਮਾਜਰਾ ਪ੍ਰਧਾਨ ਯੂਥ ਵਿੰਗ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਸੁਖਵਿੰਦਰ ਸਿੰਘ ਨੋਨਾ ਚੇਅਰਮੈਨ ਐਂਟੀ ਕ੍ਰਾਇਮ ਸੋੱਲ ਮਨੁੱਖੀ ਅਧਿਕਾਰ ਮੰਚ ਜ਼ਿਲ੍ਹਾ ਲੁਧਿਆਣਾ ਦੀਆਂ ਸਮਾਜ ਪ੍ਰਤੀ ਵੱਡ ਮੁੱਲੀਆਂ ਸੇਵਾਵਾਂ ਨੂੰ ਦੇਖਦਿਆਂ ਅਤੇ ਪੰਜਾਬ ਸਰਕਾਰ ਵੱਲੋਂ ਮੰਡੀਕਰਨ ਬੋਰਡ ਦਾ ਡਾਇਰੈਕਟਰ ਲਗਾਉਣ ਤੇ ਸਨਮਾਨ ਸਰਟੀਫਿਕੇਟ, ਡਾਇਰੀ ਅਤੇ ਲੋਈ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਅਤੇ ਰਘਬੀਰ ਬਡਲਾ ਨੇ ਬੋਲਦਿਆਂ ਕਿਹਾ ਕਿ ਇਹ ਸੁਖਵਿੰਦਰ ਸਿੰਘ ਨੋਨਾ ਕਿਸੇ ਪਹਿਚਾਣ ਦੇ ਮੋਹਤਾਜ ਨਹੀਂ ਇਲਾਕੇ ਵਿੱਚ ਉਭਰਿਆ ਹੋਇਆਂ ਨਾਂ ਹੈ ਪਰਮਾਤਮਾ ਇਨ੍ਹਾਂ ਨੂੰ ਹੋਰ ਬੁਲੰਦੀਆਂ ਵੱਲ ਲੈ ਕੇ ਜਾਣ ਅਤੇ ਸਮਾਜ ਦੀ ਸੇਵਾ ਕਰਨ ਦਾ ਬਲ ਉਦਮ ਬਖਸ਼ਣ। ਸੁਖਵਿੰਦਰ ਨੋਨਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਅਤੇ ਮਨੁੱਖੀ ਅਧਿਕਾਰ ਮੰਚ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਜਸਮਿੰਦਰ ਸਿੰਘ, ਮੁਖਤਿਆਰ ਸਿੰਘ, ਅਮਰਦੀਪ ਸਿੰਘ ਵਿੱਕੀ, ਐਡਵੋਕੇਟ ਨਵਜੋਤ ਕੌਰ ਗਿੱਲ , ਜੈਸਦੀਪ ਸਿੰਘ ਗਿੱਲ, ਐਡਵੋਕੇਟ ਮਨਿੰਦਰ ਪਾਲ ਸਿੰਘ , ਜਸਵੀਰ ਸਿੰਘ, ਸ਼ਰਨਜੀਤ ਸਿੰਘ, ਜੋਗਿੰਦਰ ਸਿੰਘ ਆਜ਼ਾਦ, ਤਰਸੇਮ ਸਿੰਘ ਜਰਗ, ਈਸ਼ਰ ਸਿੰਘ, ਮਨਦੀਪ ਸਿੰਘ, ਸਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਕਰਮਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Address

Doraha
141412

Telephone

+917009909685

Website

Alerts

Be the first to know and let us send you an email when Punjab prime News posts news and promotions. Your email address will not be used for any other purpose, and you can unsubscribe at any time.

Contact The Business

Send a message to Punjab prime News:

Videos

Share

Category


Other Doraha media companies

Show All

You may also like