15/06/2022
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ
ਨਵੀਂ ਦਿੱਲੀ ਏਅਰਪੋਰਟ ਤੱਕ 15 ਜੂਨ ਤੋਂ ਸੁਪਰ ਲਗਜ਼ਰੀ ਬੱਸਾਂ ਚੱਲਣ ਨਾਲ ਐਨ.ਆਰ.ਆਈ. ਭਰਾਂਵਾ ਨੂੰ ਮਿਲੇਗੀ ਵੱਡੀ ਰਾਹਤ - ਵਿਧਾਇਕ ਰਣਬੀਰ ਭੁੱਲਰ
- ਕਿਹਾ, ਪ੍ਰਾਈਵੇਟ ਟਰਾਂਸਪੋਰਟਰਾਂ ਦੀ ਮਨਮਰਜੀ ਤੇ ਲੁੱਟ ਨੂੰ ਪਵੇਗੀ ਨੱਥ
ਫਿਰੋਜ਼ਪੁਰ, 14 ਜੂਨ :
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਵੀਂ ਦਿੱਲੀ ਏਅਰਪੋਰਟ ਤੱਕ 15 ਜੂਨ ਤੋਂ ਸੁਪਰ ਲਗਜ਼ਰੀ ਬੱਸਾਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਟਰਾਂਸਪੋਰਟ ਮਾਫੀਏ ਨੂੰ ਵੱਡੀ ਢਾਹ ਲੱਗੇਗੀ। ਇਹ ਬਿਆਨ ਜਾਰੀ ਕਰਦੇ ਹੋਏ ਆਮ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਭੁੱਲਰ ਨੇ ਕਿਹਾ ਕਿ ਇਸ ਫੈਸਲੇ ਨਾਲ ਸਾਡੇ ਐਨ.ਆਰ.ਆਈ. ਭਰਾਂਵਾ ਨੂੰ ਕਾਫੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਵਸਨੀਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫਰ ਕਿਫਾਇਤੀ ਰੇਟਾਂ 'ਤੇ ਅਰਾਮਦਾਇਕ ਅਤੇ ਆਨੰਦਮਈ ਹੋ ਜਾਵੇਗਾ। ਸ. ਰਣਬੀਰ ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਰ ਖੇਤਰ ਵਿੱਚ ਜਨਤਾ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਮਾਫੀਆ ਰਾਜ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਵੱਡੇ ਪਰਿਵਾਰਾਂ ਦੀਆਂ ਪ੍ਰਾਈਵੇਟ ਬੱਸਾਂ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲ ਕੇ ਦਿੱਲੀ ਏਅਰਪੋਰਟ ਤੱਕ ਚਲਦੀਆਂ ਸਨ ਜਦਕਿ ਸਰਕਾਰੀ ਬੱਸਾਂ ਨੂੰ ਇਹ ਇਜ਼ਾਜਤ ਨਹੀਂ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਲੋਕ ਪੱਖੀ ਕਦਮ ਨਾਲ ਜਿੱਥੇ ਸੂਬੇ ਵਿਚ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਮਨਮਰਜੀ ਤੇ ਲੁੱਟ ਨੂੰ ਨੱਥ ਪਵੇਗੀ ਉੱਥੇ ਹੀ ਸੂਬੇ ਦੇ ਲੋਕਾਂ ਤੇ ਐਨ.ਆਰ.ਆਈ. ਭਰਾਵਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਲਈ ਟਿਕਟਾਂ ਦੀ ਬੁਕਿੰਗ ਕਰਵਾਉਣ ਲਈ http://www.punbusonline.com , ਜਾਂ ਫਿ http://www.pepsuonline.com ਵੈੱਬਸਾਈਟਾਂ ਤੇ ਜਾ ਕੇ ਆਪਣੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਸਾਂ ਦੇ ਆਉਣ-ਜਾਣ ਦੀ ਸਮਾਂ ਸਾਰਨੀ ਸਬੰਧੀ ਡਿਟੇਲ ਵੀ ਵੈਬ ਸਾਈਟਾਂ ਤੇ ਉਪਲਬਧ ਹੈ।
----
PUNBUS / Punjab Roadways Online Bus Tickets Booking, PUNBUS / Punjab Roadways Bus Fare, Schedule and Time Table.