🙏ਜੋ ਕੈਮਟ ਵਿੱਚ ਵਾਹਿਗੁਰੂ ਜੀ ਲਿਖੋ ਜੀ🙏
☬ਵਿਣੁ ਬੋਲਿਆ ਸਭੁ ਕਿਛੁ ਜਾਣਦਾ
ਕਿਸੁ ਆਗੈ ਕੀਚੈ ਅਰਦਾਸਿ☬
Shout out to my newest followers! Excited to have you onboard!
Mandeep Khattra, Gurpreet Kaur, Amarjeet Singh, Devdas Adhikary, Sakander Singh Brar, Gurcharan Singh Bajwa, Satwant Dhaliwal, Mehakdeep Singh, Narinder Singh, Surjeet Sarpanch, Jaidev Dhuri, Js Laddi, Balwinder Singh, Avtar Sahota, Dhaliwal Dhaliwal Billa, Chanan Singh Nagra, Happy Happy, Gurwinder Singh, Nikka Gill, Nishan Singh, Parvindersingh Dhillon, Ranjit Bittu, ਨਿਰਭੈਅ ਸਿੰਘ ਖਾਲਸਾ, Baldev Singh, Shingara Sidhu, A S Badwal, Manpreet Manpreet, Jeet Bai Jeet Bai, Jatinder Singh, Gurmukh Singh, Manjieetsingh Mnjieet, Gurjant Singh Uppal, Amandeep Singh, Shubh Karman, Harjinder Boparai, Gurcharan Gurcharan Singh, Såhètã Sãåb, Manjeet Singh Shera, Jaspal Sharma, Gurwinder Singh, Gursewak Singh, Kulvinder Kulvinder, Gulab Singh Gulab Singh, Jagdish Tungwali, Amarjit Gill, Raju Sing, Thind Laxman Singh, Raju Singh Tailor, Nitish Kumar Araria Jila, Ajaib Dhaliwal
*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-670, 22 ਅਗਸਤ 2023*
*ਧਨਾਸਰੀ ਮਹਲਾ ੪ ॥*
*ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥*
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ।
*ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥*
ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ? ਰਹਾਉ॥
*ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥*
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)।
*ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ* ॥੧॥
ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
*ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥*
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ
*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-706, 21 ਅਗਸਤ 2023*
_ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ_
*ਸਲੋਕ ॥*
*ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥*
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ,
*ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥*
ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥
*ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ* ॥
ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ।
*ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥*
ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥
ਪਉੜੀ ॥
*ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥*
(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ।
*ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸ
*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-685, 20 ਅਗਸਤ 2023*
*ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ॥*
*ੴ ਸਤਿਗੁਰ ਪ੍ਰਸਾਦਿ ॥*
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
*ਗੁਰੁ ਸਾਗਰੁ ਰਤਨੀ ਭਰਪੂਰੇ ॥*
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ।
*ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥*
ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ।
*ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥*
ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ।
*ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥* ੧॥
(ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥
*ਕਿਆ ਬਗੁ ਬਪੁੜਾ ਛਪੜੀ ਨਾਇ ॥*
ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ?
*ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥*
(ਕੁੱਝ ਨਹੀ