Dhan Dhan Shri Guru Ramdass Ji Sodhi Patshah

Dhan Dhan Shri Guru Ramdass Ji Sodhi Patshah ਨਿਮਾਣਿਆਂ ਦੇ ਮਾਣ ਨਿਤਾਣਿਆ ਦੇ ਤਾਣ ਨਿਓਟਿਆਂ ਦੀ ਓਟ ਨਿਆਸਰਿਆਂ ਦਾ ਆਸਰਾ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਸਾਹਿਬ

ਅੰਮ੍ਰਿਤ ਵੇਲੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਅੰਗ 67417 ਅਕਤੂਬਰ 202...
17/10/2024

ਅੰਮ੍ਰਿਤ ਵੇਲੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਅੰਗ 674
17 ਅਕਤੂਬਰ 2024

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਕੱਤਕ ਦੇ ਮਹੀਨੇ ਦੀ ਸੰਗਰਾਂਦ ਦਾ ਹੁਕਮਨਾਮਾ

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।

(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।

ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।

ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।

ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।

ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

🌹*Please cover your head & Remove your shoes before reading Hukamnama sahib Ji*🌹Amrit wele da mukhwakh shri Harmandar sa...
24/08/2024

🌹*Please cover your head & Remove your shoes before reading Hukamnama sahib Ji*🌹

Amrit wele da mukhwakh shri Harmandar sahib amritsar sahib ji, Ang-446,
24-August-2024

ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
ਪਦ ਅਰਥ: ਕੀਰਤਿ = ਸਿਫ਼ਤਿ-ਸਾਲਾਹ। ਮਨਿ = ਮਨ ਵਿਚ। ਭਾਈ = ਚੰਗੀ ਲੱਗੀ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਰਸੁ = ਸੁਆਦ। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਪੁਰਾਨ = ਪੁਰਾਣਾ, ਪਹਿਲਾ। ਨਾਮਿ = ਨਾਮ ਦੀ ਰਾਹੀਂ। ਸੁਹਾਗੁ = ਖਸਮ-ਪ੍ਰਭੂ। ਮਣੀ = ਰਤਨ। ਪ੍ਰਗਟੀ = ਚਮਕ ਪਈ। ਸੋਹਾਇਆ = ਸੋਹਣਾ ਬਣਾ ਦਿੱਤਾ। ਮਾਨ = ਮੰਨ ਗਿਆ।1।
ਅਰਥ: (ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।1।
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ {ਪੰਨਾ 446}
ਪਦ ਅਰਥ: ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਪਰਮ ਪਦੁ = ਉੱਚਾ ਆਤਮਕ ਦਰਜਾ। ਤੇ ਜਨ = ਉਹ ਬੰਦੇ। ਪਰਧਾਨ = ਮੰਨੇ-ਪ੍ਰਮੰਨੇ। ਸਰੇਵਹ = ਅਸੀਂ ਸੇਵਾ ਕਰਦੇ ਹਾਂ। ਧੋਵਹ = ਅਸੀਂ ਧੋਂਦੇ ਹਾਂ। ਪਗ = ਪੈਰ। ਮੁਖਿ = ਮੂੰਹ ਉਤੇ। ਰਤੀ = ਰਤਨ, ਮਣੀ। ਚਾਰੇ = ਚਾਰ, ਸੁੰਦਰ। ਉਰਿ = ਹਿਰਦੇ ਵਿਚ। ਕੰਠਿ = ਗਲ ਵਿਚ। ਸਭ = ਸਾਰੀ ਲੁਕਾਈ। ਸਮਤੁ = ਬਰਾਬਰ, ਇਕੋ ਜਿਹਾ। ਕਰਿ = ਕਰ ਕੇ, ਸਮਝ ਕੇ। ਸਭੁ = ਹਰ ਥਾਂ। ਆਤਮ ਰਾਮੁ = ਸਰਬ-ਵਿਆਪਕ ਪ੍ਰਭੂ।2।
ਅਰਥ: (ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ। (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ, ਅਸੀਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ਅਸੀਂ ਉਹਨਾਂ ਦੇ ਹਰ ਵੇਲੇ ਪੈਰ ਧੋਂਦੇ ਹਾਂ।
(ਹੇ ਭਾਈ!) ਜਿਨ੍ਹਾਂ ਨੂੰ ਪਰਮਾਤਮਾ ਪਿਆਰਾ ਲੱਗਾ, ਉਹਨਾਂ ਸਭ ਤੋਂ ਉੱਚਾ ਆਤਮਕ ਆਨੰਦ ਮਾਣਿਆ, ਉਹਨਾਂ ਦੇ ਮੂੰਹ ਉਤੇ ਚੰਗੇ ਭਾਗਾਂ ਦੀ ਸੁੰਦਰ ਮਣੀ ਚਮਕ ਪਈ।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪਰਮਾਤਮਾ ਦੇ ਗੁਣਾਂ ਦਾ ਪਰਮਾਤਮਾ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਦਾ ਹੈ ਆਪਣੇ ਗਲ ਵਿਚ ਪਾਂਦਾ ਹੈ ਉਹ ਸਾਰੀ ਲੁਕਾਈ ਨੂੰ ਇਕ (ਪਿਆਰ-) ਨਿਗਾਹ ਨਾਲ ਇਕੋ ਜਿਹਾ ਸਮਝ ਕੇ ਵੇਖਦਾ ਹੈ, ਉਹ ਹਰ ਥਾਂ ਸਰਬ-ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣਦਾ ਹੈ। (ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ।2।
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ {ਪੰਨਾ 446}
ਪਦ ਅਰਥ: ਮਨਿ = ਮਨ ਵਿਚ। ਭਾਈ = ਪਿਆਰੀ ਲੱਗੀ। ਹਰਿ ਰਸਨ ਰਸਾਈ = ਹਰਿ-ਨਾਮ ਦੇ ਰਸ ਨਾਲ ਰਸੀ (ਭਿੱਜੀ) ਹੋਈ। ਹਰਿ ਰਸੁ = ਹਰਿ-ਨਾਮ ਦਾ ਸੁਆਦ। ਗੁਰ ਸਬਦਿ = ਗੁਰੂ ਦੇ ਸਬਦ ਦੀ ਰਾਹੀਂ। ਵਿਗਾਸਿਆ = ਖਿੜ ਪੈਂਦਾ ਹੈ। ਬੀਜਾ = ਦੂਜਾ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਜਿਨਿ = ਜਿਸ ਨੇ। ਬਿਧਿ = ਦਸ਼ਾ। ਲਗਿ = (ਚਰਨੀਂ) ਲੱਗ ਕੇ। ਪਛਾਣੈ = ਸਾਂਝ ਪਾਂਦਾ ਹੈ। ਸੇਵਿ = ਸੇਵ ਕੇ, ਸਿਮਰ ਕੇ।3।
ਅਰਥ: (ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ। ਉਹ ਮਨੁੱਖ ਜਿਉਂ ਜਿਉਂ ਪਰਮਾਤਮਾ ਦਾ ਨਾਮ ਆਰਾਧਦਾ ਹੈ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਹਿਰਦਾ) ਖਿੜ ਆਉਂਦਾ ਹੈ ਉਸ ਨੂੰ ਕਿਤੇ ਭੀ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ। ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ। ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ (ਬਿਆਨ ਨਹੀਂ ਕੀਤੀ ਜਾ ਸਕਦੀ) । ਉਹ ਮਨੁੱਖ ਹਰ ਵੇਲੇ ਪੂਰੇ ਗੁਰੂ ਦਾ ਧੰਨਵਾਦ ਕਰਦਾ ਹੈ ਕਿਉਂਕਿ ਗੁਰੂ ਦੀ ਰਾਹੀਂ ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ਗੁਰੂ ਦੀ ਸੰਗਤਿ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਨਾਲ ਡੂੰਘੀ ਸਾਂਝ ਪਾਂਦਾ ਹੈ। ਉਹ ਮਨੁੱਖ ਸਦਾ ਹਰਿ-ਨਾਮ ਹੀ ਸਿਮਰਦਾ ਹੈ ਹਰਿ-ਨਾਮ ਹੀ ਆਰਾਧਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਨੂੰ ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗਦੀ।
(ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ-ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ।3।
ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥ {ਪੰਨਾ 446-447}
ਪਦ ਅਰਥ: ਪ੍ਰਭ = ਹੇ ਪ੍ਰਭੂ! ਪਾਖਣ = ਪੱਥਰ, ਕਠੋਰ-ਦਿਲ। ਸਬਦਿ = (ਗੁਰੂ ਦੇ) ਸ਼ਬਦ ਵਿਚ (ਜੋੜ ਕੇ) । ਸੁਭਾਇ = (ਆਪਣੇ) ਪ੍ਰੇਮ ਵਿਚ (ਜੋੜ ਕੇ) । ਚੀਕੜਿ = ਚਿੱਕੜ ਵਿਚ। ਨਿਘਰਤ ਜਾਤੇ = ਆਤਮਕ ਜੀਵਨ ਵਲੋਂ ਡਿੱਗਦੇ ਜਾ ਰਹੇ ਹਾਂ। ਹਰਿ = ਹੇ ਹਰੀ! ਪ੍ਰਭਿ = ਪ੍ਰਭੂ ਨੇ। ਪਕਰਾਈ = ਫੜਾਈ। ਜਨੁ = (ਉਹ) ਮਨੁੱਖ। ਮੁਖਿ = ਮੂੰਹ ਉਤੇ। ਮਸਤਕਿ = ਮੱਥੇ ਉਤੇ। ਸਭਾਗਾ ਭਾਗੁ = ਚੰਗਾ ਭਾਗ। ਮਨਿ = ਮਨ ਵਿਚ।4।
ਅਰਥ: ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ। ਹੇ ਹਰੀ! ਅਸੀਂ (ਮਾਇਆ ਦੇ) ਮੋਹ ਦੇ ਚਿੱਕੜ ਵਿਚ ਫਸੇ ਹੋਏ ਹਾਂ, ਆਤਮਕ ਜੀਵਨ ਵਲੋਂ ਅਸੀਂ ਡਿੱਗਦੇ ਜਾ ਰਹੇ ਹਾਂ, ਹੇ ਪ੍ਰਭੂ! ਸਾਨੂੰ ਆਪਣੀ ਬਾਂਹ ਫੜਾ।
(ਹੇ ਭਾਈ! ਜਿਸ ਮਨੁੱਖ ਨੂੰ) ਪ੍ਰਭੂ ਨੇ ਆਪਣੀ ਬਾਂਹ ਫੜਾ ਦਿੱਤੀ ਉਸ ਨੇ ਸ੍ਰੇਸ਼ਟ ਮਤਿ ਪ੍ਰਾਪਤ ਕਰ ਲਈ, ਉਹ ਮਨੁੱਖ ਗੁਰੂ ਦੀ ਸਰਨ ਜਾ ਪਿਆ, ਉਹ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਰਿ-ਨਾਮ ਸਿਮਰਨ ਲੱਗ ਪਿਆ, ਉਸ ਦੇ ਮੂੰਹ ਉਤੇ ਉਸ ਦੇ ਮੱਥੇ ਉੱਤੇ ਚੰਗਾ ਭਾਗ ਜਾਗ ਪਿਆ। ਹੇ ਦਾਸ ਨਾਨਕ! (ਆਖ–) ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ।
ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ, ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ।4।5।12।
आसा महला ४ ॥ हरि कीरति मनि भाई परम गति पाई हरि मनि तनि मीठ लगान जीउ ॥ हरि हरि रसु पाइआ गुरमति हरि धिआइआ धुरि मसतकि भाग पुरान जीउ ॥ धुरि मसतकि भागु हरि नामि सुहागु हरि नामै हरि गुण गाइआ ॥ मसतकि मणी प्रीति बहु प्रगटी हरि नामै हरि सोहाइआ ॥ जोती जोति मिली प्रभु पाइआ मिलि सतिगुर मनूआ मान जीउ ॥ हरि कीरति मनि भाई परम गति पाई हरि मनि तनि मीठ लगान जीउ ॥१॥
पद्अर्थ: कीरति = सिफत सालाह। मनि = मन में। भाई = अच्छी लगी। परम गति = सबसे ऊँची आत्मिक अवस्था। रसु = स्वाद। धुरि = धुर दरगाह से। मसतकि = माथे पर। पुरान = पुराना, पहला। नामि = नाम से। सुहागु = पति प्रभू। मणी = रतन। प्रगटी = चमक पड़ी। सोहाइआ = सोहणा बना दिया। मान = मान गया।1।
अर्थ: (हे भाई! जिस मनुष्य के) मन को परमात्मा की सिफत सालाह प्यारी लग गई, उसने सबसे ऊँची आत्मिक अवस्था हासिल कर ली, उसके मन में हृदय में प्रभू प्यारा लगने लगा। जिस मनुष्य ने गुरू की मति ले के परमात्मा का सिमरन किया, परमात्मा के नाम का स्वाद चखा, उसके माथे पे धुर दरगाह से लिखे हुए पूर्बले भाग्य जाग उठे। उसके माथे पे धुर दरगाह से लिखे लेख अंकुरित हो गए, हरि-नाम में जुड़ के उसने पति-प्रभू को पा लिया, वह सदा हरि-नाम में जुड़ा रहता है, वह सदा ही हरी के गुण गाता रहता है। उसके माथे पे प्रभू चरणों के प्रीति की मणि चमक उठती है। उसकी सुरति प्रभू की ज्योति में मिल जाती है, वह प्रभू को मिल पड़ता है, गुरू को मिल के उसका मन (परमात्मा की याद में) लीन हो जाता है। (हे भाई!) जिस मनुष्य के मन को परमात्मा की सिफत सालाह अच्छी लगने लग जाती है, उसने सबसे उच्च आत्मिक अवस्था हासिल कर ली, उसके मन में उसके हृदय में प्रभू प्यारा लगने लग जाता है।1।
हरि हरि जसु गाइआ परम पदु पाइआ ते ऊतम जन परधान जीउ ॥ तिन्ह हम चरण सरेवह खिनु खिनु पग धोवह जिन हरि मीठ लगान जीउ ॥ हरि मीठा लाइआ परम सुख पाइआ मुखि भागा रती चारे ॥ गुरमति हरि गाइआ हरि हारु उरि पाइआ हरि नामा कंठि धारे ॥ सभ एक द्रिसटि समतु करि देखै सभु आतम रामु पछान जीउ ॥ हरि हरि जसु गाइआ परम पदु पाइआ ते ऊतम जन परधान जीउ ॥२॥ {पन्ना 446}
पद्अर्थ: जसु = सिफत सालाह के गीत। परम पदु = ऊँचा आत्मिक दर्जा। ते जन = वह लोग। परधान = जाने माने। सरेवह = हम सेवा करते हैं। धोवह = हम धोते हैं। पग = पैर। मुखि = मुंह पर। रती = रतन, मणी। चारे = चार, सुंदर। उरि = हिरदै में। कंठि = गले में। सभ = सारी दुनिया। समतु = बराबर, ऐक जैसा। करि = कर के, समझ के। सभु = हर जगह। आतम रामु = सर्व व्यापक प्रभू।2।
अर्थ: (हे भाई!) जो लोग परमात्मा के सिफत सालाह के गीत गाते हैं, वे सबसे ऊँचा आत्मिक दर्जा हासिल कर लेते हैं, वे मनुष्य जगत में श्रेष्ठ गिने जाते हैं इज्जत वाले समझे जाते हैं। (हे भाई!) जिन मनुष्यों को परमात्मा प्यारा लगता है, हम उनके चरणों की सेवा करते हैं हम उनके हर वक्त पैर धोते हैं।
(हे भाई!) जिन्हें परमात्मा प्यारा लगा, उन्होंने सबसे उच्च आनंद पाया, उनके मुंह पे अच्छे भाग्यों की सुंदर मणि चमक उठी।
हे भाई! जो मनुष्य गुरू की मति ले के परमात्मा की सिफत सालाह करता है, परमात्मा के गुणों का परमात्मा के हार को अपने हृदय में संभालता है अपने गले में डालता है वह सारी दुनिया को एक (प्यार-) भरी निगाह से एक जैसा ही समझ के देखता है, वह हर जगह सर्व-व्यापक परमात्मा को ही बसता पहचानता है। (हे भाई!) जो मनुष्य परमात्मा के सिफत सालाह के गीत गाते हैं वे सबसे ऊँचा आत्मिक दर्जा हासिल कर लेते हैं, वे मनुष्य जगत में श्रेष्ठ गिने जाते हैं इज्जत वाले समझे जाते हैं।2।
सतसंगति मनि भाई हरि रसन रसाई विचि संगति हरि रसु होइ जीउ ॥ हरि हरि आराधिआ गुर सबदि विगासिआ बीजा अवरु न कोइ जीउ ॥ अवरु न कोइ हरि अम्रितु सोइ जिनि पीआ सो बिधि जाणै ॥ धनु धंनु गुरू पूरा प्रभु पाइआ लगि संगति नामु पछाणै ॥ नामो सेवि नामो आराधै बिनु नामै अवरु न कोइ जीउ ॥ सतसंगति मनि भाई हरि रसन रसाई विचि संगति हरि रसु होइ जीउ ॥३॥ {पन्ना 446}
पद्अर्थ: मनि = मन में। भाई = प्यारी लगी। हरि रसन रसाई = हरि नाम के रस से रसी (भीगी) हुई। हरि रसु = हरि नाम का स्वाद। गुर सबदि = गुरू के शबद के द्वारा। विगसिआ = खिल पड़ता है। बीजा = बीआ, दूसरा। अंम्रितु = अमृत, आत्मिक जीवन देने वाला नाम जल। जिनि = जिस ने। बिधि = दशा। लगि = (चरणों में) लग के। पछाणै = सांझ डालता है। सेवि = सेवा करके, सिमर के।3।
अर्थ: (हे भाई!) हरि नाम के रस से रसी हुई साध-संगति जिस मनुष्य को अपने मन में प्यारी लगती है उसे संगति में हरि नाम का स्वाद प्राप्त होता है। वह मनुष्य ज्यों-ज्यों परमात्मा का नाम आराधता है गुरू के शबद की बरकति से (उसका हृदय) खिल उठता है, उसे कहीं भी एक परमात्मा के सिवा और कोई नजर नहीं आता। उसे कहीं भी प्रभू के बिना और कोई नहीं दिखता, वह सदा आत्मिक जीवन देने वाले हरि-नाम का जल पीता रहता है। जो मनुष्य ये नाम-अमृत पीता है वही अपनी आत्मिक दशा को जानता है (बयान नहीं की जा सकती)। वह मनुष्य हर समय पूरे गुरू का धन्यवाद करता है क्योंकि गुरू के द्वारा ही वह परमात्मा को मिल सका है। गुरू की संगति की शरण पड़ के वह परमात्मा के साथ गहरी सांझ डाल लेता है। वह मनुष्य सदा हरी-नाम ही सिमरता है हरि-नाम ही आराधता है। परमात्मा के नाम के बिना उसे कोई और चीज प्यारी नहीं लगती।
(हे भाई!) हरि-नाम के रस से रसी हुई साध-संगति जिस मनुष्य को अपने मन में प्यारी लगती है उसे संगति में हरि-नाम का स्वाद प्राप्त होता है।3।
हरि दइआ प्रभ धारहु पाखण हम तारहु कढि लेवहु सबदि सुभाइ जीउ ॥ मोह चीकड़ि फाथे निघरत हम जाते हरि बांह प्रभू पकराइ जीउ ॥ प्रभि बांह पकराई ऊतम मति पाई गुर चरणी जनु लागा ॥ हरि हरि नामु जपिआ आराधिआ मुखि मसतकि भागु सभागा ॥ जन नानक हरि किरपा धारी मनि हरि हरि मीठा लाइ जीउ ॥ हरि दइआ प्रभ धारहु पाखण हम तारहु कढि लेवहु सबदि सुभाइ जीउ ॥४॥५॥१२॥ {पन्ना 446-447}
पद्अर्थ: प्रभ = हे प्रभू! पाखण = पत्थर, कठोर दिल। सबदि = (गुरू के) शबद में (जोड़ के)। सुभाइ = (अपने) प्रेम में (जोड़ के)। हरि = हे हरी! प्रभि = प्रभू ने। जनु = (वह) मनुष्य। मुखि = मुंह पर। मसतकि = माथे पर। सभागा = सौभाग्य। मनि = मन में।4।
अर्थ: हे हरी! हे प्रभू! मेहर कर, हम पत्थर-दिलों को (संसार समुंदर से) पार लंघा ले, गुरू के शबद में जोड़ के अपने प्रेम में जोड़ के हमें (मोह के कीचड़ में से) निकाल ले। हे हरी! हम (माया के) मोह के कीचड़ में फसे हुए हैं, हमारा आत्मिक जीवन निघरता जा रहा है। हे प्रभू! हमें अपनी बाँह पकड़ा।
(हे भाई! जिस मनुष्य को) प्रभू ने अपने बाँह पकड़ा दी उसने श्रेष्ठ मति पा ली, वह मनुष्य गुरू की शरण जा पड़ा, वह मनुष्य हर समय गुरू का नाम जपने लगा, हरि-नाम सिमरने लग पड़ा, उसके मुंह पे उसके माथे पे सौभाग्य जाग गए। हे दास नानक! (कह–) जिस मनुष्य पे प्रभू ने मेहर की उसके मन को परमात्मा का नाम मधुर लगने लगता है।
हे हरी! हे प्रभू! मेहर कर, हम कठोर दिलों को (संसार-समुंदर से) पार लंघा ले, गुरू के शबद में जोड़ के, अपने प्रेम में जोड़ के हमें (मोह के कीचड़ में से) निकाल ले।4।5।12।
Aasaa, Fourth Mehl:

One whose mind is pleased with the Kirtan of the Lord's Praises, attains the supreme status; the Lord seems so sweet to her mind and body.

She obtains the sublime essence of the Lord, Har, Har; through the Guru's Teachings, she meditates on the Lord, and the destiny written on her forehead is fulfilled.

By that high destiny written on her forehead, she chants the Name of the Lord, her Husband, and through the Name of the Lord, she sings the Lord's Glorious Praises.

The jewel of immense love sparkles on her forehead, and she is adorned with the Name of the Lord, Har, Har.

Her light blends with the Supreme Light, and she obtains God; meeting the True Guru, her mind is satisfied.

One whose mind is pleased with the Kirtan of the Lord's Praises, attains the supreme status; the Lord seems sweet to her mind and body. ||1||

Those who sing the Praises of the Lord, Har, Har, obtain the supreme status; they are the most exalted and acclaimed people.

I bow at their feet; each and every moment, I wash the feet of those, unto whom the Lord seems sweet.

The Lord seems sweet to them, and they obtain the supreme status; their faces are radiant and beautiful with good fortune.

Under Guru's Instruction, they sing the Lord's Name, and wear the garland of the Lord's Name around their necks; they keep the Lord's Name in their throats.

They look upon all with equality, and recognize the Supreme Soul, the Lord, pervading among all.

Those who sing the Praises of the Lord, Har, Har, obtain the supreme status; they are the most exalted and acclaimed people. ||2||

One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord.

He meditates in adoration upon the Lord, Har, Har, and through the Word of the Guru's Shabad, he blossoms forth. He plants no other seed.

There is no Nectar, other than the Lord's Ambrosial Nectar. One who drinks it in, knows the way.

Hail, hail to the Perfect Guru; through Him, God is found. Joining the Sangat, the Naam is understood.

I serve the Naam, and I meditate on the Naam. Without the Naam, there is no other at all.

One whose mind is pleased with the Sat Sangat, savors the sublime essence of the Lord; in the Sangat, is this essence of the Lord. ||3||

O Lord God, shower Your Mercy upon me; I am just a stone. Please, carry me across, and lift me up with ease, through the Word of the Shabad.

I am stuck in the swamp of emotional attachment, and I am sinking. O Lord God, please, take me by the arm.

God took me by the arm, and I obtained the highest understanding; as His slave, I grasped the Guru's feet chant and meditate in adoration upon the Name of the Lord, Har, Har, according to the good destiny written upon my forehead.

The Lord has showered His Mercy upon servant Nanak, and the Name of the Lord, Har, Har, seems so sweet to his mind.

O Lord God, shower Your Mercy upon me; I am just a stone. Please, carry me across, and lift me up with ease, through the Word of the Shabad. ||4||5||12||

23/07/2024

DHAN DHAN SHRI GURU RAMDASS JI MAHARAJ SODHI PATSHAH

Amritvele da Hukamnama, Sri Darbar Sahib, Sri Amritsar, Ang 637, 10/07/2024ਸੋਰਠਿ ਮਹਲਾ ੩ ਘਰੁ ੧ ਤਿਤੁਕੀ   ੴ ਸਤਿਗੁਰ ਪ੍ਰਸਾਦਿ ...
10/07/2024

Amritvele da Hukamnama, Sri Darbar Sahib, Sri Amritsar, Ang 637, 10/07/2024

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

Sorat'h, Third Mehl, First House, Ti-Tukas: One Universal Creator God. By The Grace Of The True Guru: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. ||Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord's devotees; they obtain peace and poise from the Guru. ||2||

ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧। ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ। ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ।੨।

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुमने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

🌷🙏🏼🌹🌷🙏🏼🌹🙏🏼🌷Please do adopt top lines as appended below : Be remain blessed.🙏🌹*Please cover your head & Remove your shoes...
06/07/2024

🌷🙏🏼🌹🌷🙏🏼🌹🙏🏼🌷

Please do adopt top lines as appended below :
Be remain blessed.🙏

🌹*Please cover your head & Remove your shoes before reading Hukamnama sahib Ji*🌹

Amrit vele da Hukamnama Sahib Sri Darbar Sahib, Sri Amritsar, Ang-685 , 06-July-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}

ਪਦਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ = ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧।

ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।

ਰਖਿ ਰਖਿ = ਰੱਖ ਕੇ, ਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ। ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ।੨।

ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਆਦਰੁ = ਇੱਜ਼ਤ।੩।

ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ = ਚਰਨਾਂ ਵਿਚ ਜੁੜਿਆ ਹੋਇਆ। ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ। ਸੁਰਿ = ਦੇਵਤੇ।੪।

ਆਨੰਦ ਮੂਲੁ = ਆਨੰਦ ਦਾ ਸੋਮਾ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ। ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇ, ਜਾ ਕੇ।੫।

ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ। ਖੋਵੈ = ਗਵਾ ਲੈਂਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।੬।

ਏਕ = ਇਕ ਪ੍ਰਭੂ ਦੀ (ਸਿਫ਼ਤਿ-ਸਾਲਾਹ) । ਧਰਣੀਧਰ = ਧਰਤੀ ਦਾ ਆਸਰਾ ਪ੍ਰਭੂ। ਚਉਥਾ ਪਦ = ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਪਤੀਆਇ = ਗਿਝਾ ਲਏ।੭।

ਸੂਰਤਿ = ਸ਼ਕਲ। ਮੂਰਤਿ = ਹਸਤੀ, ਵਜੂਦ, ਹੋਂਦ। ਅਨੂਪੁ = ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ। ਸਾਚੁ ਸਰੂਪੁ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ।੮।

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥ {पन्ना 685-686}

पद्अर्थ: रतनी = रत्नों से, सुंदर जीवन उपदेश। भरपूरे = नाको नाक भरे हुए। संत = गुरमुखि लोग। चुगहि = चुगते हैं। चोग = खुराक, आत्मिक जीवन की खुराक। प्रानपति = परमात्मा।1।

बगु = बगला। बपुड़ा = बिचारा। नाइ = नहाता है। कीचड़ि = कीचड़ में।1। रहाउ।

रखि रखि = रख रख के, ध्यान से। वीचारी = विचार के आसरे। दुबिधा = किसी और आसरे की तलाश। रहे = समाप्त हो जाते हैं। गुरि = गुरू ने।2।

सहजि = सहज में, अडोल आत्मिक अवस्था में। आदरु = इज्जत।3।

सुंन मंडल = अफुर अवस्था, वह अवस्था जहाँ माया के फुरने शून्य हैं। जोगी = प्रभू चरणों में जुड़ा हुआ। त्रिभवण जोति = वह प्रभू जिसकी ज्योति तीनों भवनों में है। सुरि = देवते।4।

आनंद मूलु = आनंद का श्रोत। भगति वछल = भक्ति से प्यार करने वाला। पगु धारे = (सत्संग में) पैर टिका के, जा के।5।

करि = कर के, करने से भी। कालु = मौत, मौत का डर, आत्मिक मौत। मंडल = जगत। मरणु = मौत, आत्मिक मौत। खोवै = गवा लेता है। आपु = अपने आप को, अपने आत्मिक जीवन को।6।

ऐक = एक प्रभू की (सिफत सालाह)। धरणीधर = धरती का आसरा प्रभू। चउथा पद = वह आत्मिक अवस्था जहाँ माया के तीन गुण जोर नहीं डाल सकते। पतीआइ = मना लिए।7।

सूरति = शकल। मूरति = हस्ती, वजूद, अस्तित्व। अनूपु = जो उपमा से परे है, जिस जैसा और कोई नहीं। साचु सरूपु = जिस का स्वरूप सदा कायम रहने वाला है।8।

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ।

गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की) चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1।

गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2।

(जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) - यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3।

जे कोई विरला प्रभू चरणों में जुड़ा हुआ सख्श शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4।

(गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है। गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5।

जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6।

(पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)।

अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7।

सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है।

नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।

Dhanaasaree, First Mehl, Second House, Ashtapadees:

One Universal Creator God. By The Grace Of The True Guru:

The Guru is the ocean, filled with pearls.

The Saints gather in the Ambrosial Nectar; they do not go far away from there.

They taste the subtle essence of the Lord; they are loved by God.

Within this pool, the swans find their Lord, the Lord of their souls. ||1||

What can the poor crane accomplish by bathing in the mud puddle?

It sinks into the mire, and its filth is not washed away. ||1||Pause||

After careful deliberation, the thoughtful person takes a step.

Forsaking duality, he becomes a devotee of the Formless Lord.

He obtains the treasure of liberation, and enjoys the sublime essence of the Lord.

His comings and goings end, and the Guru protects him. ||2||

The swan do not leave this pool.

In loving devotional worship, they merge in the Celestial Lord.

The swans are in the pool, and the pool is in the swans.

They speak the Unspoken Speech, and they honor and revere the Guru's Word. ||3||

The Yogi, the Primal Lord, sits within the celestial sphere of deepest Samaadhi.

He is not male, and He is not female; how can anyone describe Him?

The three worlds continue to center their attention on His Light.

The silent sages and the Yogic masters seek the Sanctuary of the True Lord. ||4||

The Lord is the source of bliss, the support of the helpless.

The Gurmukhs worship and contemplate the Celestial Lord.

God is the Lover of His devotees, the Destroyer of fear.

Subduing ego, one meets the Lord, and places his feet on the Path. ||5||

He makes many efforts, but still, the Messenger of Death tortures him.

Destined only to die, he comes into the world.
He wastes this precious human life through duality.

He does not know his own self, and trapped by doubts, he cries out in pain. ||6||

Speak, read and hear of the One Lord.

The Support of the earth shall bless you with courage, righteousness and protection.

Chastity, purity and self-restraint are infused into the heart,

when one centers his mind in the fourth state. ||7||

They are immaculate and true, and filth does not stick to them.

Through the Word of the Guru's Shabad, their doubt and fear depart.

The form and personality of the Primal Lord are incomparably beautiful.

Nanak begs for the Lord, the Embodiment of Truth. ||8||1||

Address

Hoshiarpur
144202

Website

Alerts

Be the first to know and let us send you an email when Dhan Dhan Shri Guru Ramdass Ji Sodhi Patshah posts news and promotions. Your email address will not be used for any other purpose, and you can unsubscribe at any time.

Videos

Share