News Plus TV

News Plus TV News Plus Tv is a digital media platform for those issues, communities or persons who were left and ignored. Unbiased and interactive journalism is our motto.
(26)

ਬੇਗਮ ਮੁਨਵਰ-ਉਲ-ਨਿਸਾ ਦਾ ਹੋਇਆ ਦਿਹਾਂਤ...ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਮਲੇਰਕੋਟਲਾ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰ...
27/10/2023

ਬੇਗਮ ਮੁਨਵਰ-ਉਲ-ਨਿਸਾ ਦਾ ਹੋਇਆ ਦਿਹਾਂਤ...
ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਮਲੇਰਕੋਟਲਾ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਅੱਠਵੀਂ ਤੇ ਆਖ਼ਰੀ ਬੇਗਮ ਮੁਨਵਰ-ਉਲ-ਨਿਸਾ (ਉਮਰ 102 ਸਾਲ) ਜਹਾਨੋਂ ਰੁਖ਼ਸਤ ।

ਅਗਮ ਹਸਪਤਾਲ ਹੁਸ਼ਿਆਰਪੁਰ ਵਿਖੇ ਹਾਰਮਫੁੱਲ ਇਫ਼ੇਕਟਸ ਆਫ਼ ਉਪਿੰਇਡ ਡਰੱਗਸ ਐਂਡ ਫ੍ਰੀ ਲੀਗਲ ਏਡ ਬਾਰੇ ਜਾਗਰੂਕਤਾ ਸੈਮੀਨਾਰ - ਆਓ ਰਲ ਅਭਿਆਨ ਚਲਾਈਏ ਨਸ਼ਾ...
27/10/2023

ਅਗਮ ਹਸਪਤਾਲ ਹੁਸ਼ਿਆਰਪੁਰ ਵਿਖੇ ਹਾਰਮਫੁੱਲ ਇਫ਼ੇਕਟਸ ਆਫ਼ ਉਪਿੰਇਡ ਡਰੱਗਸ ਐਂਡ ਫ੍ਰੀ ਲੀਗਲ ਏਡ ਬਾਰੇ ਜਾਗਰੂਕਤਾ ਸੈਮੀਨਾਰ

- ਆਓ ਰਲ ਅਭਿਆਨ ਚਲਾਈਏ ਨਸ਼ਾ ਮੁਕਤ ਪੰਜਾਬ ਬਣਾਏ: ਪ੍ਰਸ਼ਾਂਤ ਆਦਿਆ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਵਾ ਕੇਂਦਰ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਸਾਂਝੇ ਤੌਰ ਤੇ ਅਗਮ ਹਸਪਤਾਲ ਹੁਸ਼ਿਆਰਪੁਰ ਵਿਖੇ ਹਾਰਮਫੁੱਲ ਇਫ਼ੇਕਟਸ ਆਫ਼ ਉਪਿੰਇਡ ਡਰੱਗਸ ਐਂਡ ਫ੍ਰੀ ਲੀਗਲ ਏਡ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਰਿਸੋਰਸ ਪਰਸਨ ਦੇ ਤੌਰ ਤੇ ਮੁੱਖ ਬੁਲਾਰੇ ਦੇ ਤੌਰ ਤੇ ਪ੍ਰਸ਼ਾਂਤ ਆਦਿਆ ਕਾਉੰਸਲਰ, ਡਾ. ਸੁਖਪ੍ਰੀਤ ਕੌਰ ਸਾਇਕੈਟ੍ਰਿਕ ਸੋਸ਼ਲ ਵਰਕਰ ਕਮ ਕਾਉੰਸਲਰ ਅਤੇ ਪੀ.ਐਲ. ਵੀ. ਕਸਤੂਰੀ ਲਾਲ ਡੀ.ਐਲ.ਐੱਸ.ਏ.ਵਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਨਸ਼ਾਖੋਰੀ ਲਈ ਹੈਲਪ ਲਾਈਨਜ਼ 01882-244636, ਫ੍ਰੀ ਲੀਗਲ ਹੈਲਪ ਲਾਈਨ 1968,
ਮੈਂਟਲ ਹੈਲਪ ਲਾਈਨ 14416, ਅਤੇ 18008914416 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੇ ਕਿਹਾ ਕਿ ਦਿੱਤੀ ਗਈ ਜਾਣਕਾਰੀ ਹਰ ਘਰ ਘਰ ਮੁਹੱਲੇ, ਕਮਿਉਨਿਟੀ 'ਚ ਫਲਾਓ ਤਾਂ ਜੋ ਸਭ ਤੱਕ ਜਾਣਕਾਰੀ ਪਹੁੰਚ ਸਕੇ ਆਓ ਰਲ ਅਭਿਆਨ ਚਲਾਈਏ ਨਸ਼ਾ ਮੁਕਤ ਪੰਜਾਬ ਬਣਾਈਏ।
ਇਸ ਮੌਕੇ ਤੇ ਡਾ. ਰਾਘਵ ਗੁਪਤਾ ਐਮ.ਡੀ. ਸਾਇਕੈਟ੍ਰਿਕਸ, ਸੁਰਭੀ ਜੱਗੀ ਸਾਇਕੋਲੋਂਜਿਸਟ ਕਮ ਮੈਨੇਜਰ, ਪੂਜਾ ਕਾਉੰਸਲਰ ਤੇ 50 ਮਰੀਜ਼ ਸਮੂਹ ਸਟਾਫ਼ ਹਾਜ਼ਰ ਸਨ।

ਖੇਤ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਪਿੰਡ ਬਡਲਾ ਦੇ ਕਿਸਾਨ ਨੂੰ ਕੀਤਾ ਗਿਆ 15 ਹਜ਼ਾਰ ਰੁਪਏ ਜੁਰਮਾਨਾ  - ਖੇਤੀਬਾੜੀ ਅਧਿਕਾਰੀਆਂ ਨੇ ਪਿੰਡ ਵਾਸ...
26/10/2023

ਖੇਤ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਪਿੰਡ ਬਡਲਾ ਦੇ ਕਿਸਾਨ ਨੂੰ ਕੀਤਾ ਗਿਆ 15 ਹਜ਼ਾਰ ਰੁਪਏ ਜੁਰਮਾਨਾ

- ਖੇਤੀਬਾੜੀ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

- ਕਿਹਾ, ਸੀ ਆਰ ਐਮ ਸਕੀਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸਬਸਿਡੀ 'ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਡਲਾ ਤਹਿਸੀਲ ਹੁਸ਼ਿਆਰਪੁਰ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਾ ਪਤਾ ਲੱਗਾ। ਸੂਚਨਾ ਮਿਲਣ 'ਤੇ ਕਲੱਸਟਰ ਅਫ਼ਸਰ ਡਾ: ਅਧਿਰਾਜ ਸਿੰਘ (ਵੈਟਰਨਰੀ ਅਫ਼ਸਰ), ਨੋਡਲ ਅਫ਼ਸਰ ਗੁਰਿੰਦਰ ਸਿੰਘ (ਪੰਚਾਇਤ ਅਫ਼ਸਰ) ਅਤੇ ਪਟਵਾਰੀ ਕੁਲਵਿੰਦਰ ਸਿੰਘ ਨੇ ਮੌਕੇ ਦਾ ਦੌਰਾ ਕੀਤਾ। ਇਸ ਦੌਰਾਨ ਕਰੀਬ 6 ਏਕੜ ਰਕਬੇ ਵਿੱਚ ਪਰਾਲੀ ਸਾੜਨ ਦੀ ਘਟਨਾ ਦੀ ਪੁਸ਼ਟੀ ਹੋਈ ਹੈ।
ਐਸਡੀਐਮ ਨੇ ਦੱਸਿਆ ਕਿ ਇਸ ਦੌਰਾਨ ਅਧਿਕਾਰੀਆਂ ਵਲੋਂ ਸਬੰਧਤ ਕਿਸਾਨ ਪਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬਡਲਾ ਨਾਲ ਸੰਪਰਕ ਕੀਤਾ ਗਿਆ। ਕਿਸਾਨ ਵੱਲੋਂ ਤਸੱਲੀਬਖਸ਼ ਸਪੱਸ਼ਟੀਕਰਨ ਨਾ ਦੇਣ ਕਾਰਨ ਕਿਸਾਨ ਨੂੰ 15 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਅਫਸਰ ਹੁਸ਼ਿਆਰਪੁਰ-2 ਦੀਪਕ ਪੁਰੀ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸੀਆਰਐਮ ਸਕੀਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨ ਦੀ ਲੋੜ ਹੈ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰੇ ਪਰ ਕਿਸੇ ਵੀ ਹਾਲਤ ਵਿੱਚ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਧਰਮਵੀਰ ਸ਼ਾਰਦਾ, ਸਰਪੰਚ ਹਰੀਪਾਲ ਸਿੰਘ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਜਿੰਪਾ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਆਰਜ਼ੀ ਟਾਇਲਟ ਦਾ ਕੰਮ ਕਰਵਾਇਆ ਸ਼ੁਰੂ  - ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦ...
26/10/2023

ਕੈਬਨਿਟ ਮੰਤਰੀ ਜਿੰਪਾ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਆਰਜ਼ੀ ਟਾਇਲਟ ਦਾ ਕੰਮ ਕਰਵਾਇਆ ਸ਼ੁਰੂ

- ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ ਕੰਮ

- ਕਿਹਾ, ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਤਹਿਤ ਹੁਸ਼ਿਆਰਪੁਰ ਵਿਖੇ ਵੀ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦੀਆਂ ਕਲਾਸਾਂ ਅਗਲੇ ਸਾਲ ਤੋਂ ਸ਼ੁਰੂ ਹੋ ਜਾਣਗੀਆਂ। ਉਹ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਐਮਰਜੈਂਸੀ ਵਿੱਚ ਆਰਜ਼ੀ ਪਖਾਨਿਆਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ: ਬਲਵਿੰਦਰ ਕੁਮਾਰ ਡਮਾਣਾ ਅਤੇ ਐਸ.ਐਮ.ਓ ਡਾ. ਸਵਾਤੀ ਸ਼ੇਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਪਖਾਨਿਆਂ ਦੀ ਮੁਰੰਮਤ ਲਈ 10 ਵਾਸ਼ਰੂਮਾਂ ਦੇ ਦੋ ਯੂਨਿਟ (ਪਿਟ ਟਾਇਲਟ) ਆਰਜ਼ੀ ਤੌਰ 'ਤੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਿਟ ਪਖਾਨੇ ਬਣਾਉਣ ਨਾਲ ਜਿਥੇ ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ, ਉਥੇ ਭਵਿੱਖ ਵਿੱਚ ਮੈਡੀਕਲ ਕਾਲਜ ਦੇ ਹਸਪਤਾਲ ਬਣਨ ’ਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਣਾਏ ਜਾ ਰਹੇ ਆਰਜ਼ੀ ਪਖਾਨਿਆਂ ਦਾ ਮਕਸਦ ਸਿਰਫ਼ ਇਹੀ ਹੈ ਕਿ ਪੰਜਾਬ ਸਰਕਾਰ ਥੋੜ੍ਹੇ ਸਮੇਂ ਲਈ ਵੀ ਲੋਕਾਂ ਨੂੰ ਕੋਈ ਅਸੁਵਿਧਾ ਨਹੀਂ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸਿਮਰਨਜੀਤ ਸਿੰਘ ਖਾਂਬਾ, ਵਰਿੰਦਰ ਵੈਦ, ਮਨੀਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਅੱਜ ਦੁਸਹਿਰਾ ਦੇ ਪਾਵਨ ਮੌਕੇ ਹੁਸ਼ਿਆਰਪੁਰ ਵਿਖੇ ਰਾਵਣ ਦਹਿਣ ਸਮਾਗਮ ‘ਚ CM ਭਗਵੰਤ ਮਾਨ ਨੇ ਕੀਤੀ ਸ਼ਿਰਕਤ…ਕਿਹਾ, ਦੁਸਹਿਰੇ ਦਾ ਤਿਓਹਾਰ ਸਾਨੂੰ ਸਮ...
24/10/2023

ਅੱਜ ਦੁਸਹਿਰਾ ਦੇ ਪਾਵਨ ਮੌਕੇ ਹੁਸ਼ਿਆਰਪੁਰ ਵਿਖੇ ਰਾਵਣ ਦਹਿਣ ਸਮਾਗਮ ‘ਚ CM ਭਗਵੰਤ ਮਾਨ ਨੇ ਕੀਤੀ ਸ਼ਿਰਕਤ…
ਕਿਹਾ, ਦੁਸਹਿਰੇ ਦਾ ਤਿਓਹਾਰ ਸਾਨੂੰ ਸਮਾਜ ‘ਚੋਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਕੇ ਸੱਚਾਈ ਤੇ ਇਮਾਨਦਾਰੀ ਲਈ ਪ੍ਰੇਰਿਤ ਕਰਦਾ ਹੈ…

ਬੁਰਾਈ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ News Plus TV ਵੱਲੋਂ ਸਭ ਨੂੰ ਮੁਬਾਰਕਾਂ।
24/10/2023

ਬੁਰਾਈ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ News Plus TV ਵੱਲੋਂ ਸਭ ਨੂੰ ਮੁਬਾਰਕਾਂ।

ਜ਼ਿਲ੍ਹਾ ਪੁਲਿਸ ਵੱਲੋਂ ਦੁਸਹਿਰੇ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਦੁਸਹਿਰੇ...
23/10/2023

ਜ਼ਿਲ੍ਹਾ ਪੁਲਿਸ ਵੱਲੋਂ ਦੁਸਹਿਰੇ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਦੁਸਹਿਰੇ ਦੇ ਮੇਲੇ ਦੌਰਾਨ ਹੁਸ਼ਿਆਰਪੁਰ ਸ਼ਹਿਰ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਿਤੀ 24 ਅਕਤੂਬਰ 2023 ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 7 ਵਜੇ ਤੋਂ ਦੁਸਹਿਰਾ ਮੇਲਾ ਸਮਾਗਮ ਦੀ ਸਮਾਪਤੀ ਤੱਕ ਊਨਾ ਤੋਂ ਹੁਸ਼ਿਆਰਪੁਰ ਨੂੰ ਆਉਣ ਵਾਲੀ ਟ੍ਰੈਫਿਕ ਬਜਵਾੜਾ ਤੋਂ ਰਾਧਾ ਸੁਆਮੀ ਸਤਸੰਗ ਘਰ ਤੋਂ ਚੰਡੀਗੜ੍ਹ ਰੋਡ ਸਵਰਨ ਫਾਰਮ ਤੋਂ ਫਗਵਾੜਾ ਚੌਕ ਤੋਂ ਕੇ. ਐਫ. ਸੀ ਚੌਕ ਤੋਂ ਪ੍ਰਭਾਤ ਚੌਕ ਹੁੰਦੀ ਹੋਈ ਬੱਸ ਸਟੈਂਡ ਹੁਸ਼ਿਆਰਪੁਰ ਨੂੰ ਜਾਵੇਗੀ। ਹੁਸ਼ਿਆਰਪੁਰ ਤੋਂ ਊਨਾ ਵਾਪਸੀ ਲਈ ਵੀ ਉਕਤ ਦਰਸਾਏ ਅਨੁਸਾਰ ਹੀ ਰੂਟ ਹੋਵੇਗਾ।
ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਆਉਣ ਵਾਲੀ ਟ੍ਰੈਫਿਕ ਚੰਡੀਗੜ੍ਹ ਰੋਡ ਸਵਰਨ ਫਾਰਮ ਫਗਵਾੜਾ ਚੌਕ ਤੋਂ ਕੇ. ਐਫ. ਸੀ ਚੌਕ ਤੋਂ ਪ੍ਰਭਾਤ ਚੌਕ ਹੁੰਦੀ ਹੋਈ ਬੱਸ ਸਟੈਂਡ ਹੁਸ਼ਿਆਰਪੁਰ ਨੂੰ ਜਾਵੇਗੀ। ਹੁਸ਼ਿਆਰਪੁਰ ਤੋਂ ਚੰਡੀਗੜ੍ਹ ਵਾਪਸੀ ਲਈ ਵੀ ਉਕਤ ਅਨੁਸਾਰ ਹੀ ਰੂਟ ਹੋਵੇਗਾ।
ਇਸੇ ਤਰ੍ਹਾਂ ਫਗਵਾੜਾ ਤੋਂ ਹੁਸ਼ਿਆਰਪੁਰ ਆਉਣ ਵਾਲੀ ਟ੍ਰੈਫਿਕ ਫਗਵਾੜਾ ਚੌਕ ਤੋਂ ਕੇ. ਐਫ. ਸੀ ਚੌਕ ਤੋਂ ਪ੍ਰਭਾਤ ਚੌਕ ਹੁੰਦੀ ਹੋਈ ਬੱਸ ਸਟੈਂਡ ਹੁਸ਼ਿਆਰਪੁਰ ਨੂੰ ਜਾਵੇਗੀ। ਹੁਸ਼ਿਆਰਪੁਰ ਤੋਂ ਫਗਵਾੜਾ ਵਾਪਸੀ ਲਈ ਵੀ ਉਕਤ ਦਰਸਾਏ ਅਨੁਸਾਰ ਹੀ ਰੂਟ ਹੋਵੇਗਾ।
ਇਸ ਤੋਂ ਇਲਾਵਾ ਬੱਸ ਸਟੈਂਡ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੀ ਟ੍ਰੈਫਿਕ ਬੱਸ ਸਟੈਂਡ ਤੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਤੋਂ ਟਾਂਡਾ ਚੌਕ ਤੋਂ ਹੁੰਦੀ ਹੋਈ ਟਾਂਡਾ, ਦਸੂਹਾ ਜਾਣ ਵਾਲੀ ਟ੍ਰੈਫਿਕ ਟਾਂਡਾ ਚੌਕ ਤੋਂ ਨਲੋਈਆਂ ਚੌਕ ਹੁੰਦੀ ਹੋਈ ਦਸੂਹਾ, ਚਿੰਤਪੁਰਨੀ ਜਾਣ ਵਾਲੀ ਟ੍ਰੈਫਿਕ ਨਲੋਈਆਂ ਚੌਕ ਤੋਂ ਬੰਜਰਬਾਗ ਹੁੰਦੀ ਹੋਈ ਚੌਹਾਲ ਤੋਂ ਚਿੰਤਪੁਰਨੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਆਮ ਜਨਤਾ ਲਈ ਦੁਸਹਿਰਾ ਗਰਾਊਂਡ ਲਈ ਵੱਖ-ਵੱਖ ਪੁਆਇੰਟਾਂ ਤੋਂ ਮੇਲੇ ਜਾਣ ਲਈ ਪੈਦਲ ਐਂਟਰੀ ਹੋਵੇਗੀ। ਇਨ੍ਹਾਂ ਪੁਆਇੰਟਾਂ ਵਿਚ ਬਲਵੀਰ ਕਲੋਨੀ ਚੌਕ, ਧੋਬੀ ਘਾਟ ਕਾਰਪੋਰੇਸ਼ਨ ਚੌਕ, ਚਿੰਤਪੁਰਨੀ ਚੌਕ, ਟੀ-ਪੁਆਇੰਟ ਬੱਸੀ ਗ਼ੁਲਾਮ ਹੁਸੈਨ ਸ਼ਾਮਿਲ ਹਨ ਅਤੇ ਮੇਲੇ ਦੀ ਮੇਨ ਐਂਟਰੀ ਸ਼ਨੀ ਮੰਦਰ ਦੇ ਨਜ਼ਦੀਕ ਤੋਂ ਹੋਵੇਗੀ।
ਇਸ ਤੋਂ ਇਲਾਵਾ ਜਿਹੜੇ ਰੂਟਾਂ ’ਤੇ ਪੈਦਲ ਯਾਤਰੀਆਂ ਨੂੰ ਛੱਡ ਕੇ ਹਰੇਕ ਤਰ੍ਹਾਂ ਦੀ ਹਲਕੀ ਅਤੇ ਭਾਰੀ ਟ੍ਰੈਫਿਕ 24 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਦੁਸਹਿਰਾ ਮੇਲਾ ਸਮਾਗਮ ਸਮਾਪਤ ਹੋਣ ਤੱਕ ਬਿਲਕੁਲ ਬੰਦ ਰਹੇਗੀ, ਉਨ੍ਹਾਂ ਵਿਚ ਊਨਾ ਸਾਈਡ ਤੋਂ ਆਉਣ ਵਾਲੀ ਹਲਕੀ ਅਤੇ ਭਾਰੀ ਟ੍ਰੈਫਿਕ ਬਜਵਾੜਾ ਤੋਂ ਟੀ-ਪੁਆਇੰਟ ਬੱਸੀ ਗ਼ੁਲਾਮ ਹੁਸੈਨ, ਧੂਬੀ ਘਾਟ ਤੋਂ ਨਵੀਂ ਅਬਾਦੀ ਤੱਕ, ਲਾਜਵੰਤੀ ਸਟੇਡੀਅਮ ਤੋਂ ਟੈਗੋਰ ਪਾਰਕ ਤੱਕ, ਟਾਂਡਾ ਰੋਡ ਨਾਰੀਅਲ ਦੀ ਦੁਕਾਨ ਤੋਂ ਲਾਜਵੰਤੀ ਸਟੇਡੀਅਮ ਨੂੰ ਜਾਣ ਵਾਲੀ ਭੰਗੀ ਚੋਅ ਦੇ ਬੰਨ੍ਹ ’ਤੇ ਬਣੀ ਹੋਈ ਸੜਕ ਤੋਂ ਦੁਸਹਿਰਾ ਗਰਾਊਂਡ ਤੱਕ, ਬਲਵੀਰ ਕਲੋਨੀ ਚੌਕ ਤੋਂ ਟੈਗੋਰ ਪਾਰਕ ਤੱਕ, ਟਾਡਾ ਚੌਕ ਅਤੇ ਨਲੋਈਆਂ ਚੌਕ ਤੋਂ ਪਗਵਾਨ ਸ੍ਰੀ ਬਾਲਮੀਕਿ ਜੀ ਦੀ ਮੂਰਤੀ ਵਾਲੇ ਚੌਕ ਤੱਕ, ਮੇਲੇ ਵਾਲੇ ਦਿਨ ਭੰਗੀ ਚੋਅ ਦੇ ਬੰਨ੍ਹ ਉੱਤੇ ਬਣੀਆਂ ਦੋਨੋਂ ਸਾਈਡ ਦੀਆਂ ਸੜਕਾਂ ਟੀ-ਪੁਆਇੰਟ ਬੱਸੀ ਗ਼ੁਲਾਮ ਹੁਸੈਨ, ਬਲਵੀਰ ਕਲੋਨੀ ਚੌਕ ਅਤੇ ਚਿੰਤਪੁਰਨੀ ਰੋਡ ਤੱਕ ਸ਼ਾਮਿਲ ਹਨ। ਇਹ ਰੂਟ ਬੰਦ ਹਲਕੀ ਅਤੇ ਭਾਰੀ ਟ੍ਰੈਫਿਕ ਲਈ ਬੰਦ ਰਹਿਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੁਸਹਿਰੇ ਵਾਲੇ ਦਿਨ ਇਸੇ ਰੂਟ ਪਲਾਨ ਦਾ ਪਾਲਣ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਬਰਨਾਲਾ ‘ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ…ਜਿਸ 'ਚ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ...ਪ੍ਰਸ਼ਾਸਨ ...
23/10/2023

ਬਰਨਾਲਾ ‘ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ…ਜਿਸ 'ਚ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ...ਪ੍ਰਸ਼ਾਸਨ ਤੇ ਪੁਲਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ…ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ: CM ਭਗਵੰਤ ਮਾਨ

- ਸਰਕਾਰ ਵੱਲੋਂ ਦਰਸ਼ਨ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਤੇ ਨਾਲ ਹੀ HDFC ਬੈਂਕ ਵੱਲੋਂ ਵੀ 1 ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦੇਣ ਦਾ ਐਲਾਨ।

ਹੁਸ਼ਿਆਰਪੁਰ ਦੇ ਨੌਜਵਾਨ ਹਿਮਾਂਸ਼ੂ ਗੋਇਲ (CA) ਨੇ ਥਾਈਲੈਂਡ ਦੀ ਬਾਡੀ ਬਿਲਡਿੰਗ ਪ੍ਰਤੀਯੋਗਿਤਾ ਵਿੱਚ ਇੱਕ ਗੋਲਡ ਮੈਡਲ (68 kg) ਅਤੇ 2 ਸਿਲਵਰ ਮੈ...
21/10/2023

ਹੁਸ਼ਿਆਰਪੁਰ ਦੇ ਨੌਜਵਾਨ ਹਿਮਾਂਸ਼ੂ ਗੋਇਲ (CA) ਨੇ ਥਾਈਲੈਂਡ ਦੀ ਬਾਡੀ ਬਿਲਡਿੰਗ ਪ੍ਰਤੀਯੋਗਿਤਾ ਵਿੱਚ ਇੱਕ ਗੋਲਡ ਮੈਡਲ (68 kg) ਅਤੇ 2 ਸਿਲਵਰ ਮੈਡਲ ਜਿੱਤ ਕੇ ਹੁਸ਼ਿਆਰਪੁਰ ਦਾ ਨਾਂ ਕੀਤਾ ਰੌਸ਼ਨ।

ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ: ਕੋਮਲ ਮਿੱਤਲ- ਡਿਪਟੀ ਕ...
19/10/2023

ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ: ਕੋਮਲ ਮਿੱਤਲ

- ਡਿਪਟੀ ਕਮਿਸ਼ਨਰ ਨੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

- ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਧੀਆਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕਰ ਰਿਹੈ ਕੰਮ

- ਰੁਜ਼ਗਾਰ ਵਿਭਾਗ ਮੁਫਤ ਡਰਾਈਵਿੰਗ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਗ੍ਰਾਫਿਕਸ ਡਿਜ਼ਾਈਨਿੰਗ ਦੀ ਦੇਵੇਗਾ ਸਿਖਲਾਈ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੀਆਂ ਦੀ ਭਲਾਈ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧੀਆਂ ਦੇ ਸਰਬਪੱਖੀ ਵਿਕਾਸ ਲਈ ਪ੍ਰਸ਼ਾਸਨ ਵੱਲੋਂ ਹਰੇਕ ਸਬੰਧਤ ਵਿਭਾਗ ਰਾਹੀਂ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ. ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿੱਦੀਕੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਹੋਰ ਜ਼ਰੂਰੀ ਗੱਲਾਂ ਸਿਖਾਉਣ ਲਈ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾਵੇਗਾ, ਜਿਸ ਤਹਿਤ ਸਭ ਤੋਂ ਪਹਿਲਾਂ ਹਰੇਕ ਸਰਕਾਰੀ ਸਕੂਲ ਦੀ ਇਕ ਅਧਿਆਪਕਾ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਸਕੂਲ ਦੀਆਂ ਲੜਕੀਆਂ ਨੂੰ ਅੱਗੋਂ ਜਾਗਰੂਕ ਕਰ ਸਕਣ। ਇਸ ਤਹਿਤ 600 ਦੇ ਕਰੀਬ ਅਧਿਆਪਕਾਵਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਵਿਸ਼ੇ ’ਤੇ ਸਕੂਲਾਂ ਵਿਚ ਪੇਂਟਿੰਗ, ਸਲੋਗਨ ਰਾਈਟਿੰਗ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹੇ ਵਿਚ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਤਹਿਤ ਲੜਕੀਆਂ ਦਾ ਚੈਕਅੱਪ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਦੀਆਂ ਲੜਕੀਆਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਸਕੇ।
ਕੋਮਲ ਮਿੱਤਲ ਨੇ ਦੱਸਿਆ ਕਿ ਲੜਕੀਆਂ ਦੇ ਵਿਕਾਸ ਲਈ ਉਨ੍ਹਾਂ ਨੂੰ ਜ਼ਿਲ੍ਹਾ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਰੁਜ਼ਗਾਰ ਵਿਭਾਗ ਵੱਲੋਂ ਮੁਫ਼ਤ ਡਰਾਈਵਿੰਗ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਨਵ ਜੰਮੀਆਂ ਧੀਆਂ ਦੇ ਜਨਮ ਦਿਨ ਮਨਾਉਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਲਾਕ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੀਆਂ ਗਿਆਰਵੀਂ ਜਮਾਤ ਦੀਆਂ 180 ਵਿਦਿਆਰਥਣਾਂ ਨੂੰ ਗ੍ਰਾਫਿਕਸ ਡਿਜ਼ਾਈਨਿੰਗ ਦਾ ਕੋਰਸ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵਿਭਾਗਾਂ ਨੂੰ ਵੀ ਟੀਚੇ ਦਿੱਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਇਹ ਪ੍ਰੋਗਰਾਮ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਜਾਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ--ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਰਿਵਾਈਜ਼ਿੰਗ ਅਥਾਰਟੀ ਅਫ਼ਸਰਾਂ ਨੂੰ ਹਦਾਇਤਾ...
19/10/2023

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ-

-ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਰਿਵਾਈਜ਼ਿੰਗ ਅਥਾਰਟੀ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਜਾਰੀ

-ਕਿਹਾ, ਪ੍ਰਾਪਤ ਹੋਏ ਸ਼ਡਿਊਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਬਣਾਈ ਜਾਵੇ ਯਕੀਨੀ

-21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜਾਰੀ ਕੀਤੇ ਗਏ ਸ਼ਡਿਊਲ ਨੂੰ ਹੁਬਹੂ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਇਸ ਸਬੰਧੀ ਨਿਯੁਕਤ ਸਮੂਹ ਰਿਵਾਈਜ਼ਿੰਗ ਅਥਾਰਟੀ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਹੋਏ ਸ਼ਡਿਊਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਸਬੰਧਤ ਪਟਵਾਰ ਹਲਕੇ ਦੇ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿਚ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਲਿਖਤੀ ਡਿਊਟੀਆਂ ਆਪਣੇ ਪੱਧਰ ’ਤੇ ਲਗਾਈਆਂ ਜਾਣ ਅਤੇ ਲਗਾਏ ਗਏ ਕਰਮਚਾਰੀਆਂ ਦੀ ਸੂਚੀ ਉਨ੍ਹਾਂ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਸਿਰਫ ਉਨ੍ਹਾਂ ਬਿਨੈਕਾਰਾਂ ਤੋਂ ਹੀ ਫਾਰਮ ਪ੍ਰਾਪਤ ਕੀਤੇ ਜਾਣ, ਜੋ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ 3 ਤਹਿਤ ਫਾਰਮ ਨੰ: 1 ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ। ਉਨ੍ਹਾਂ ਕਿਹਾ ਕਿ ਫਾਰਮ ਨੰ: 1 ਪ੍ਰਾਪਤ ਕਰਦੇ ਸਮੇਂ ਇਸ ਗੱਲ ਵੱਲ ਖਾਸ ਧਿਆਨ ਦਿੱਤਾ ਜਾਵੇ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਤਿਆਰੀ ਲਈ ਲਗਾਏ ਗਏ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਜਾਵੇ ਕਿ ਬਿਨੈਕਾਰ ਪਾਸੋਂ ਫਾਰਮ ਨਿੱਜੀ ਤੌਰ ’ਤੇ ਹੀ ਪ੍ਰਾਪਤ ਕੀਤੇ ਜਾਣ ਅਤੇ ਬੰਡਲਾਂ ਦੇ ਰੂਪ ਵਿਚ ਫਾਰਮ ਬਿਲਕੁਲ ਨਾ ਪ੍ਰਾਪਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਅਧੀਨ ਫੀਲਡ ਅਮਲੇ ਰਾਹੀਂ ਉਕਤ ਅਨੁਸਾਰ ਪ੍ਰੋਗਰਾਮ ਨੂੰ ਆਮ ਜਨਤਾ ਦੀ ਜਾਣਕਾਰੀ ਹਿੱਤ ਸਬੰਧ ਪੋਲਿੰਗ ਖੇਤਰਾਂ ਵਿਚ ਉੱਘੀਆਂ ਥਾਵਾਂ ’ਤੇ ਚਸਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਮੁਸ਼ਤਰੀ ਮੁਨਾਦੀ ਕਰਵਾ ਕੇ ਰਪਟ ਰੋਜ਼ਨਾਮਚਾ ਦਰਜ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰ ਰਜਿਸਟ੍ਰੇਸ਼ਨ ਸਬੰਧੀ ਪ੍ਰਾਪਤ ਕੀਤੇ ਜਾਣ ਵਾਲੇ ਫਾਰਮ ਨੰ: 1 ਦੀ ਹਫ਼ਤਾਵਾਰੀ ਰਿਪੋਰਟ ਪ੍ਰੋਫਾਰਮੇ ਵਿਚ ਪਿੰਡ/ਵਾਰਡ ਵਾਈਜ਼ ਤਿਆਰ ਕਰਕੇ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਭੇਜਣੀ ਯਕੀਨੀ ਜਾਵੇ, ਤਾਂ ਜੋ ਰਿਪੋਰਟ ਸੰਕਲਿਤ ਕਰਦੇ ਮਾਨਯੋਗ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ, ਚੰਡੀਗੜ੍ਹ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ 2023 ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵਿਆਂ ਅਤੇ ਇਤਰਾਜਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਸਿੱਖ ਗੁਰਦੁਆਰਾ ਚੋਣਾਂ ਰੂਲਜ਼ 1959 ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਚੋਣ ਹਲਕੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਚੋਣ ਹਲਕੇ ਵਿਚੋਂ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ, ਫੈਸਲੇ ਕਰਨ, ਵੋਟਰ ਸੂਚੀ ਤਿਆਰ ਕਰਨ ਅਤੇ ਚੋਣਾਂ ਲਈ ਬਤੌਰ ਰਿਵਾਈਜ਼ਿੰਗ ਅਥਾਰਟੀਜ਼ ਅਤੇ ਇਨ੍ਹਾਂ ਨਾਲ ਬੋਰਡ ਚੋਣ ਹਲਕੇਵਾਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ।

ਹੁਸ਼ਿਆਰਪੁਰ ਵਿਚ ਪੈਂਦੇ ਚੋਣ ਹਲਕਿਆਂ ਲਈ ਨਿਯੁਕਤ ਕੀਤੇ ਗਏ ਰਿਵਾਈਜ਼ਿੰਗ ਅਥਾਰਟੀ ਅਫ਼ਸਰ :

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 111-ਮੁਕੇਰੀਆਂ ਲਈ ਉੱਪ ਮੰਡਲ ਮੈਜਿਸਟ੍ਰੇਟ ਮੁਕੇਰੀਆਂ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਮੁਕੇਰੀਆਂ ਅਤੇ ਨਾਇਬ ਤਹਿਸੀਲਦਾਰ ਹਾਜੀਪੁਰ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ 112-ਦਸੂਹਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਦਸੂਹਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਦਸੂਹਾ ਅਤੇ ਨਾਇਬ ਤਹਿਸੀਲਦਾਰ ਟਾਂਡਾ ਨੂੰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 113-ਸ਼ਾਮ ਚੁਰਾਸੀ ਹਲਕੇ ਲਈ ਸਹਾਇਕ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਭੂੰਗਾ ਅਤੇ ਨਾਇਬ ਤਹਿਸੀਲਦਾਰ ਸ਼ਾਮ ਚੁਰਾਸੀ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ 114-ਹੁਸ਼ਿਆਰਪੁਰ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਹੁਸ਼ਿਆਰਪੁਰ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਹੁਸ਼ਿਆਰਪੁਰ ਅਤੇ ਨਾਇਬ ਤਹਿਸੀਲਦਾਰ ਮਾਹਿਲਪੁਰ ਨੂੰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 115-ਗੜ੍ਹਸ਼ੰਕਰ ਲਈ ਉੱਪ ਮੰਡਲ ਮੈਜਿਸਟ੍ਰੇਟ ਗੜ੍ਹਸ਼ੰਕਰ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਗੜ੍ਹਸ਼ੰਕਰ ਅਤੇ ਨਾਇਬ ਤਹਿਸੀਲਦਾਰ ਗੜ੍ਹਸ਼ੰਕਰ ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਾਰਮ ਨੰ: 1 ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਹੋਵੇਗਾ ਸ਼ੁਰੂ: ਕੋਮਲ ਮਿੱਤਲ-9 ਦਸਬੰਰ ਤੱਕ ਪੇਸ਼ ਕੀਤੇ ਜਾ ਸਕਦੇ ਹਨ ...
19/10/2023

ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 27 ਅਕਤੂਬਰ ਤੋਂ ਹੋਵੇਗਾ ਸ਼ੁਰੂ: ਕੋਮਲ ਮਿੱਤਲ

-9 ਦਸਬੰਰ ਤੱਕ ਪੇਸ਼ ਕੀਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ

-26 ਦਸੰਬਰ ਤੱਕ ਕੀਤਾ ਜਾਵੇਗਾ ਇਤਰਾਜਾਂ ਦਾ ਨਿਪਟਾਰਾ

-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 27 ਅਕਤੂਬਰ 2023 ਨੂੰ ਕੀਤੀ ਜਾਵੇਗੀ ਅਤੇ ਮਿਤੀ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਤੀ 4 ਨਵੰਬਰ 2023, 5 ਨਵੰਬਰ 2023, 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨ ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ-ਇਤਰਾਜ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਮਿਤੀ 26 ਦਸੰਬਰ 2023 ਤੱਕ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2024 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ, ਉਹ ਆਪਣਾ ਨਾਂ ਵੋਟਰ ਸੂਚੀ ਵਿਚ ਸ਼ਾਮਿਲ ਕਰਵਾਉਣ ਲਈ ਫਾਰਮ ਨੰ: 6 ਵਿਚ ਬਿਨੈ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚ ਸ਼ਾਮਿਲ ਨਾਂ ’ਤੇ ਇਤਰਾਜ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿਚ ਪਹਿਲਾਂ ਦਰਜ ਕਿਸੇ ਇੰਦਰਾਜ ਵਿਚ ਕਿਸੇ ਕਿਸਮ ਦੀ ਦਰੁਸਤੀ ਕਰਵਾਉਣ, ਪਤੇ ਵਿਚ ਦਰੁਸਤੀ, ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰ: 8 ਸਬੰਧਤ ਬੂਥ ਲੈਵਲ ਅਫ਼ਸਰ ਪਾਸ ਜਮ੍ਹਾ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਐਪ ਜਾਂ ਵੋਟਰ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਦਾ ਸਮੂਹ ਪੋਲਿੰਗ ਏਰੀਏ ਵਿਚ ਬੀ. ਐਲ. ਓਜ਼ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜਾਂ (ਫਾਰਮ 6, 7, 8) ਦੀਆਂ ਲਿਸਟਾਂ ਸੀ. ਈ. ਓ ਪੰਜਾਬ ਦੀ ਵੈੱਬਸਾਈਟ ’ਤੇ ਅਪਲੋਡ ਕੀਤੀਆਂ ਜਾਣ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੀ ਭੇਜੀਆਂ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਐਸ. ਡੀ. ਐਮ ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਪ੍ਰੀਤ ਇੰਦਰ ਸਿੰਘ ਬੈਂਸ, ਐਸ. ਡੀ. ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ. ਡੀ. ਐਮ ਦਸੂਹਾ ਪਰਦੀਪ ਸਿੰਘ ਬੈਂਸ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਰਾਜਨ ਅਤੇ ਹੋਰ ਹਾਜ਼ਰ ਸਨ।

ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਪੰਜਾਬ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ!
18/10/2023

ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਪੰਜਾਬ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ!

ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਹੋਈ ਸ਼ੁਰੂਆਤ!CM ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਅੱਜ 35,000 ਦੇ ਕਰੀਬ ਬੱਚਿਆਂ ਨ...
18/10/2023

ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਹੋਈ ਸ਼ੁਰੂਆਤ!

CM ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਅੱਜ 35,000 ਦੇ ਕਰੀਬ ਬੱਚਿਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਕੀਤੀ ਅਰਦਾਸ।

17/10/2023

CM ਭਗਵੰਤ ਮਾਨ ਆਪਣਾ ਜਨਮ ਦਿਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਨਾਉਂਦੇ ਹੋਏ l

ਮਹਾਰਾਣਾ ਪ੍ਰਤਾਪ ਚੌਕ ਹੁਸ਼ਿਆਰਪੁਰ ’ਚ 101 ਫੁੱਟ ਉੱਚਾ ਰਾਸ਼ਟਰੀ ਝੰਡਾ ਕੀਤਾ ਗਿਆ ਸਥਾਪਿਤ-ਕੈਬਨਿਟ ਮੰਤਰੀ ਜਿੰਪਾ ਨੇ ਮਹਾਨ ਵੀਰ ਯੋਧੋ ਮਹਾਰਾਣਾ ਪ੍...
16/10/2023

ਮਹਾਰਾਣਾ ਪ੍ਰਤਾਪ ਚੌਕ ਹੁਸ਼ਿਆਰਪੁਰ ’ਚ 101 ਫੁੱਟ ਉੱਚਾ ਰਾਸ਼ਟਰੀ ਝੰਡਾ ਕੀਤਾ ਗਿਆ ਸਥਾਪਿਤ

-ਕੈਬਨਿਟ ਮੰਤਰੀ ਜਿੰਪਾ ਨੇ ਮਹਾਨ ਵੀਰ ਯੋਧੋ ਮਹਾਰਾਣਾ ਪ੍ਰਤਾਪ ਨੂੰ ਸਮਰਪਿਤ ਕੀਤਾ ਰਾਸ਼ਟਰੀ ਝੰਡਾ

-ਕਿਹਾ, ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦਾ ਹੈ ਤਿਰੰਗਾ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਮਹਾਰਾਣਾ ਪ੍ਰਤਾਪ ਚੌਕ (ਪ੍ਰਭਾਤ ਚੌਕ) ਹੁਸ਼ਿਆਰਪੁਰ ਵਿਖੇ 101 ਫੁੱਟ ਉੱਚਾ ਰਾਸ਼ਟਰੀ ਝੰਡਾ ਸਥਾਪਿਤ ਕਰਕੇ ਇਸ ਨੂੰ ਦੇਸ਼ ਦੇ ਮਹਾਨ ਸਪੂਤ ਅਤੇ ਵੀਰ ਯੋਧੇ ਮਹਾਰਾਣਾ ਪ੍ਰਤਾਪ ਨੂੰ ਸਮਰਪਿਤ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਮਹਾਰਾਣਾ ਪ੍ਰਤਾਪ ਚੌਕ ਪਹੁੰਚ ਕੇ ਮਹਾਰਾਣਾ ਪ੍ਰਤਾਪ ਦੇ ਬੁੱਤ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਸਾਰਿਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਕੱਲ ਪਹਿਲੇ ਨਵਰਾਤਰੇ ’ਤੇ ਇਸ ਸ਼ੁੱਭ ਕਾਰਜ ਨੂੰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਗਲਾਂ ਦੀ ਅਧੀਨਤਾ ਨਾ ਸਵੀਕਾਰ ਕਰਦੇ ਹੋਏ ਮਹਾਰਾਣਾ ਪ੍ਰਤਾਪ ਨੇ ਆਪਣਾ ਜੀਵਨ ਰਾਸ਼ਟਰ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡਾ ਸਾਡੇ ਰਾਸ਼ਟਰ ਦਾ ਗੌਰਵ ਹੈ ਅਤੇ ਇਸ ਦੀ ਸ਼ਾਨ ਹਮੇਸ਼ਾ ਇਸੇ ਤਰ੍ਹਾਂ ਬਰਕਰਾਰ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਵਿਕਰਮ ਸ਼ਰਮਾ, ਐਸ.ਪੀ ਨਵਨੀਤ ਕੌਰ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਰਾਸ਼ਟਰੀ ਝੰਡਾ ਚੜ੍ਹਾਉਣ ਉਪਰੰਤ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਆਯੋਜਿਤ ਇਸ ਸਮਾਗਮ ਵਿਚ ਕੈਬਨਿਟ ਮੰਤਰੀ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਿਰੰਗਾ ਸਾਰਿਆਂ ਲਈ ਦੇਸ਼ ਪ੍ਰਤੀ ਸਮਰਪਣ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਇਸ ਦੌਰਾਨ ਸਰਹੱਦਾਂ ’ਤੇ ਦੇਸ਼ ਦੀ ਰੱਖਿਆ ਕਰਨ ਵਾਲੇ ਵੀਰ ਜਵਾਨਾਂ ਨੂੰ ਵੀ ਸਨਮਾਨ ਭੇਟ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਏਸ਼ਿਆਈ ਖੇਡਾਂ ਵਿਚ ਦੋ ਚਾਂਦੀ ਦੇ ਤਗ਼ਮੇ ਜਿੱਤਣ ਵਾਲੀ ਹੁਸ਼ਿਆਰਪੁਰ ਦੀ ਹਰਮਿਲਨ ਬੈਂਸ ਦੀ ਉਪਲਬੱਧੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਚੌਕ ਵਿਚ 101 ਫੁੱਟ ਉਚਾ ਤਿਰੰਗਾ ਸਥਾਪਿਤ ਕੀਤਾ ਗਿਆ ਸੀ ਅਤੇ ਅੱਜ ਮਹਾਰਾਣਾ ਪ੍ਰਤਾਪ ਚੌਕ (ਪ੍ਰਭਾਤ ਚੌਕ) ਵਿਖੇ ਦੂਜਾ 101 ਫੁੱਟ ਉਚਾ ਤਿਰੰਗਾ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪੁਆਇੰਟਾਂ ਤੋਂ ਦੂਜੇ ਜ਼ਿਲ੍ਹੇ ਤੋਂ ਲੋਕ ਹੁਸ਼ਿਆਰਪੁਰ ਵਿਚ ਦਾਖਲ ਹੁੰਦੇ ਹਨ ਅਤੇ ਇਨ੍ਹਾਂ ਤਿਰੰਗਿਆ ਨਾਲ ਹੁਸ਼ਿਆਰਪੁਰ ਦੀ ਸ਼ਾਨ ਹੋਰ ਵੱਧ ਗਈ ਹੈ। ਇਸ ਮੌਕੇ ਉਨ੍ਹਾਂ ਸਮਾਜ ਸੇਵਾ ਲਈ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਵਲੰਟੀਅਰਾਂ ਅਤੇ ਨੀਟ ਦੀ ਪ੍ਰੀਖਿਆ ਕਲੀਅਰ ਕਰਨ ਵਾਲੇ ਸਰਕਾਰੀ ਸਕੂਲ ਪਿੱਪਲਾਂਵਾਲਾ ਦੇ ਵਿਦਿਆਰਥੀ ਕਮਲਜੋਤ ਸਿੰਘ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ, ਡੀ.ਐਸ.ਪੀ ਸਿਟੀ ਪਲਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ, ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆ ਪਾਲ ਸਿੰਘ ਸਾਹਨੀ, ਸਤਵੰਤ ਸਿੰਘ ਸਿਆਣ, ਕੌਂਸਲਰ ਜਸਪਾਲ ਸਿੰਘ ਚੇਚੀ, ਮੁੱਖੀ ਰਾਮ, ਐਕਸੀਅਨ ਪਾਵਰ ਕਾਰਪੋਰੇਸ਼ਨ ਕੁਲਦੀਪ ਠਾਕੁਰ, ਸਬ ਰਜਿਸਟਰਾਰ ਹੁਸ਼ਿਆਰਪੁਰ ਹਰਕਰਮ ਸਿੰਘ ਰੰਧਾਵਾ, ਨਗਰ ਨਿਗਮ ਦੇ ਸਕੱਤਰ ਜਸਵਿੰਦਰ ਸਿੰਘ, ਰਾਜਪੂਤ ਸਭਾ ਦੇ ਕਾਰਜਕਾਰੀ ਪ੍ਰਧਾਨ ਠਾਕੁਰ ਮੀਰ ਸਿੰਘ, ਜਨਰਲ ਸਕੱਤਰ ਕੈਪਟਨ ਸੁਭਾਸ਼ ਡਡਵਾਲ, ਚੇਅਰਮੈਨ ਕੰਵਰ ਜਸਵੀਰ ਸਿੰਘ, ਰਾਸ਼ਟਰੀ ਵਿਕਾਸ ਪਾਰਟੀ ਦੇ ਸੂਬਾ ਪ੍ਰਧਾਨ ਭਾਰਤ ਭੂਸ਼ਣ ਵਰਮਾ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਤਿਰਲੋਚਨ ਸਿੰਘ, ਪ੍ਰੇਮ ਸ਼ਰਮਾ, ਕਮਲ ਕੁਮਾਰ, ਸੁਮਨ ਕੁਮਾਰ, ਸੁਮੇਸ਼ ਸੋਨੀ, ਵਰਿੰਦਰ ਵੈਦ, ਮਨੀ ਗੋਗੀਆ, ਐਡਵੋਕੇਟ ਅਮਰਜੋਤ ਸੈਣੀ, ਪ੍ਰੋ. ਬਹਾਦਰ ਸਿੰਘ ਸੁਨੇਤ, ਕਾਮਰੇਡ ਗੰਗਾ ਪ੍ਰਸ਼ਾਦ, ਧੀਰਜ ਸ਼ਰਮਾ, ਮਨੀਸ਼ ਸ਼ਰਮਾ, ਨੇਤਰ ਚੰਦ, ਗੋਪਾਲ ਸਿੰਘ ਡੋਗਰਾ, ਭਾਗ ਸਿੰਘ, ਸਤੀਸ਼ ਜਸਵਾਲ, ਸਰਜੀਵਨ ਸਿੰਘ, ਹਰਕ੍ਰਿਸ਼ਨ ਗੋਪਾਲ ਜਸਵਾਲ, ਦਿਲਬਾਗ ਸਿੰਘ ਕੰਵਰ, ਪਰਮਜੀਤ ਸਿੰਘ, ਯਸ਼ਪਾਲ ਸਿੰਘ, ਬਲਵੰਤ ਸਿੰਘ ਡਡਵਾਲ, ਪ੍ਰਵੀਨ ਰਾਣਾ, ਸੁਦਰਸ਼ਨ ਡਡਵਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਹਰਮਿਲਨ ਬੈਂਸ ਜ਼ਿਲ੍ਹੇ ਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ: ਕੋਮਲ ਮਿੱਤਲ- ਦ੍ਰਿੜ ਇਰਾਦਾ ਹੋਵੇ ਤਾਂ ਇਸ ਦੁਨੀਆਂ ਵਿੱਚ ਕੁਝ ਵੀ ਅਸੰਭਵ ਨਹੀਂ: ਹਰਮਿ...
14/10/2023

ਹਰਮਿਲਨ ਬੈਂਸ ਜ਼ਿਲ੍ਹੇ ਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ: ਕੋਮਲ ਮਿੱਤਲ

- ਦ੍ਰਿੜ ਇਰਾਦਾ ਹੋਵੇ ਤਾਂ ਇਸ ਦੁਨੀਆਂ ਵਿੱਚ ਕੁਝ ਵੀ ਅਸੰਭਵ ਨਹੀਂ: ਹਰਮਿਲਨ ਬੈਂਸ

-ਏਸ਼ਿਆਈ ਖੇਡਾਂ 'ਚ ਚਾਂਦੀ ਦੇ ਤਗ਼ਮੇ ਜਿੱਤਣ ਵਾਲੀ ਹਰਮਿਲਨ ਬੈਂਸ ਦੇ ਸਨਮਾਨ ਵਿਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਤੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੇ ਕਰਵਾਇਆ ਸਮਾਗਮ

ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੋਂ ਇਲਾਵਾ ਖੇਡ ਪ੍ਰੇਮੀਆਂ ਨੇ ਹਰਮਿਲਨ ਬੈਂਸ ਨੂੰ ਕੀਤਾ ਸਨਮਾਨਿਤ

-ਹਰਮਿਲਨ ਬੈਂਸ ਦੇ ਸਵਾਗਤ 'ਚ ਉਮੜਿਆ ਹੁਸ਼ਿਆਰਪੁਰ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਹਾਂਗਜ਼ੂ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿਚ ਔਰਤਾਂ ਦੀ 800 ਮੀਟਰ ਅਤੇ 1500 ਮੀਟਰ ਦੌੜ ਵਿਚ ਚਾਂਦੀ ਦੇ ਤਗਮੇ ਜਿੱਤਣ ਵਾਲੀ ਮਾਹਿਲਪੁਰ, ਹੁਸ਼ਿਆਰਪੁਰ ਦੀ ਹਰਮਿਲਨ ਬੈਂਸ ਦਾ ਜ਼ਿਲ੍ਹੇ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਤੇ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੀ ਤਰਫ਼ੋਂ ਲਾਜਵੰਤੀ ਸਟੇਡੀਅਮ ਵਿੱਚ ਹਰਮਿਲਨ ਦੇ ਸਨਮਾਨ ਵਿਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਅਤੇ ਹੋਰ ਹਾਜ਼ਰ ਸਨ। ਹਰਮਿਲਨ ਬੈਂਸ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਧੀ ਹਰਮਿਲਨ ਬੈਂਸ ਨੇ ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ, ਹੁਸ਼ਿਆਰਪੁਰ, ਮਾਹਿਲਪੁਰ ਦੇ ਨਾਲ-ਨਾਲ ਬੈਂਸ ਪਰਿਵਾਰ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੇ ਹੀ ਸਾਡੇ ਅਸਲੀ ਹੀਰੋ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਦੇ 33 ਰੀਅਲ ਹੀਰੋਜ਼ (ਖਿਡਾਰੀਆਂ) ਨੇ ਏਸ਼ੀਅਨ ਖੇਡਾਂ ਦੇ 72 ਸਾਲਾਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 19 ਤਗਮੇ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਇਸ ਵਾਰ ਏਸ਼ਿਆਈ ਖੇਡਾਂ ਵਿਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਨਿੱਜੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਸਿੰਥੈਟਿਕ ਟਰੈਕ ਬਣਾਉਣ ਸਬੰਧੀ ਖੇਡ ਮੰਤਰੀ ਨਾਲ ਗੱਲ ਕਰਕੇ ਇਸ ਦਿਸ਼ਾ ਵਿਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹਰਮਿਲਨ ਦੀ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰਮਿਲਨ ਦੇ ਨਾਲ-ਨਾਲ ਉਸ ਦਾ ਪੂਰਾ ਪਰਿਵਾਰ ਇਸ ਪ੍ਰਾਪਤੀ ਲਈ ਵਧਾਈ ਦਾ ਹੱਕਦਾਰ ਹੈ, ਜਿਨ੍ਹਾਂ ਨੇ ਹਮੇਸ਼ਾ ਉਸ ਦਾ ਹੌਸਲਾ ਵਧਾਇਆ ਹੈ। ਇਸ ਦੌਰਾਨ ਉਨ੍ਹਾਂ ਹਰਮਿਲਨ ਤੋਂ ਪ੍ਰੇਰਨਾ ਲੈ ਕੇ ਹੋਰਨਾਂ ਖਿਡਾਰੀਆਂ ਨੂੰ ਵੀ ਜ਼ਿਲ੍ਹੇ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਹਰਮਿਲਨ ਬੈਂਸ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਖਾਸ ਕਰਕੇ ਹੁਸ਼ਿਆਰਪੁਰ ਦੇ ਖਿਡਾਰੀਆਂ ਵਿਚ ਬਹੁਤ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਸਾਡੇ ਖਿਡਾਰੀ ਭਵਿੱਖ ਵਿਚ ਹੋਰ ਵੀ ਤਗਮੇ ਲਿਆ ਕੇ ਸੂਬੇ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਜੇਕਰ ਤੁਸੀਂ ਦ੍ਰਿੜ ਸੰਕਲਪ ਹੋਵੇ ਤਾਂ ਦੁਨੀਆ 'ਚ ਕੁਝ ਵੀ ਅਸੰਭਵ ਨਹੀਂ ਹੈ।
ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਅਰਜੁਨ ਐਵਾਰਡੀ ਪਰਮਜੀਤ ਸਿੰਘ, ਅਮਨਦੀਪ ਸਿੰਘ ਬੈਂਸ, ਗੁਰਮੀਤ ਕੌਰ ਬੈਂਸ, ਬਲਰਾਜ ਸਿੰਘ, ਨਿਮਿਸ਼ਾ ਮਹਿਤਾ, ਸੁਰਿੰਦਰ ਸਿੰਘ, ਅਤਿੰਦਰ ਸਿੰਘ ਮਾਹਿਲਪੁਰ, ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਅਹੀਰ, ਪ੍ਰਦੀਪ ਡੋਗਰਾ, ਹਰਜਿੰਦਰ ਸਿੰਘ, ਅਮਨਦੀਪ ਸਿੰਘ ਬੈਂਸ, ਬਲਜੀਤ ਸਿੰਘ, ਪ੍ਰਦੀਪ ਵਿਰਲੀ, ਮਲਕੀਤ ਸਿੰਘ ਸੋਢੀ, ਕਮਲਦੀਪ ਸਿੰਘ, ਬਲਬੀਰ ਸਿੰਘ, ਜਸਵੰਤ ਵਿੱਕੀ, ਰਮਨਜੀਤ ਸਿੰਘ ਸੰਘੇੜਾ, ਸਰਬਜੀਤ ਤੋਂ ਇਲਾਵਾ ਡਾ. ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ ਬੈਂਸ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

15 ਅਕਤੂਬਰ ਨੂੰ ਮਹਾਰਾਣਾ ਪ੍ਰਤਾਪ ਚੌਕ ’ਤੇ ਸਥਾਪਿਤ ਕੀਤਾ ਜਾਵੇਗਾ 101 ਫੁੱਟ ਉੱਚਾ ਰਾਸ਼ਟਰੀ ਝੰਡਾ: ਬ੍ਰਮ ਸ਼ੰਕਰ ਜਿੰਪਾ-ਕੈਬਨਿਟ ਮੰਤਰੀ ਨੇ ਤਿਰੰਗ...
14/10/2023

15 ਅਕਤੂਬਰ ਨੂੰ ਮਹਾਰਾਣਾ ਪ੍ਰਤਾਪ ਚੌਕ ’ਤੇ ਸਥਾਪਿਤ ਕੀਤਾ ਜਾਵੇਗਾ 101 ਫੁੱਟ ਉੱਚਾ ਰਾਸ਼ਟਰੀ ਝੰਡਾ: ਬ੍ਰਮ ਸ਼ੰਕਰ ਜਿੰਪਾ

-ਕੈਬਨਿਟ ਮੰਤਰੀ ਨੇ ਤਿਰੰਗੇ ਦੇ ਸਨਮਾਨ ’ਚ ਸ਼ਹਿਰ ਵਾਸੀਆਂ ਨੂੰ ਸਵੇਰੇ 8 ਵਜੇ ਮਹਾਰਾਣਾ ਪ੍ਰਤਾਪ ਚੌਕ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ

ਮਹਿਜ਼ 19 ਸਾਲ ਦੀ ਉਮਰੇ ਦੇਸ਼ ਲਈ ਦਿੱਤੀ ਇਹ ਸ਼ਹਾਦਤ ਚਿਰਾਂ ਤੱਕ ਯਾਦ ਰੱਖੀ ਜਾਵੇਗੀ....ਜੰਮੂ ਦੇ ਪੁੰਛ ਵਿਖੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕ...
13/10/2023

ਮਹਿਜ਼ 19 ਸਾਲ ਦੀ ਉਮਰੇ ਦੇਸ਼ ਲਈ ਦਿੱਤੀ ਇਹ ਸ਼ਹਾਦਤ ਚਿਰਾਂ ਤੱਕ ਯਾਦ ਰੱਖੀ ਜਾਵੇਗੀ....
ਜੰਮੂ ਦੇ ਪੁੰਛ ਵਿਖੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਫੌਜੀ ਜਵਾਨ ਸ. ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਨਮਨ..

ਦੁਸਹਿਰੇ ਵਾਲੇ ਦਿਨ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀਹੁਸ਼ਿਆਰਪੁਰ (ਨਿਊਜ਼ ਪਲੱਸ) ਪ...
13/10/2023

ਦੁਸਹਿਰੇ ਵਾਲੇ ਦਿਨ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ 24 ਅਕਤੂਬਰ 2023 ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੱਤਰ ਰਾਹੀਂ ਬੇਨਤੀ ਕੀਤੀ ਗਈ ਹੈ ਕਿ 24 ਅਕਤੂਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਣਾ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਸ਼ਹਿਰ ਵਿਚ ਮਨਾਏ ਜਾਣ ਵਾਲੇ ਦੁਸਹਿਰੇ ਵਿਚ ਜਨਤਾ ਦਾ ਕਾਫ਼ੀ ਇਕੱਠ ਹੁੰਦਾ ਹੈ।
ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਬਹੁਤ ਲੋਕ ਇਸ ਦੁਸਹਿਰੇ ਨੂੰ ਦੇਖਣ ਲਈ ਆਉਂਦੇ ਹਨ। ਇਸ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪ੍ਰਾਈਵੇਟ ਸੰਸਥਾਵਾਂ ਵਲੋਂ ਬਿਨਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਜਾਣ।

वार्ड को सुन्दर बनाने के लिए हर संभव प्रयास किया जाएगा, वार्ड में गलियों में स्वच्छता अभियान चलाया गया: पार्षद मीना शर्म...
13/10/2023

वार्ड को सुन्दर बनाने के लिए हर संभव प्रयास किया जाएगा, वार्ड में गलियों में स्वच्छता अभियान चलाया गया: पार्षद मीना शर्मा, वरूण शर्मा आशु।

होशियारपुर (न्यूज़ प्लस) पूनम: शहर के अंदर डेंगू के बढ़ते प्रभाव और स्वच्छता को देखते हुए वार्ड नंबर पांच में स्वच्छता जागरूकता कार्यक्रम को बल दिया जाएगा ये विचार पार्षद मीना शर्मा और समाजसेवी वरुण शर्मा आशु के द्वारा स्वच्छता अभियान के दौरान व्यक्त किया गया ।
पार्षद मीना शर्मा और आशु ने कहा कि हम सभी अपने शहर और वार्ड से प्यार करना सीखें और जिस दिन हमारे वार्ड के लोग अपने वार्ड से प्यार करना सीख जाएंगे। अपनी आदत में सुधार लाएंगे उस दिन हमारा वॉर्ड स्वच्छ सर्वेक्षण में पूरे भारत में सबसे साफ और सुंदर वार्ड बन जाएगा।
जिस तरह हम अपने घर को साफ व सुथरा रखते है। उसी तरह हमने अपने आस पड़ोस, गली, मोहल्ले व कालोनी को भी साफ रखना है। घर से निकला कचरा खुले में व नाली में नहीं फेंकना है। उन्होने कहा की नगर निगम कर्मचारी पूरी मेहनत कर रहे है। इस मुहिम में सभी स्कूल, कालेज, आशा वर्कर, आंगनबाड़ीवर्कर, सामाजिक और धार्मिक संस्थाएं भी आगे आ रही है । इस मौके पर पार्षद मीना शर्मा, वरुण शर्मा आशु निगम से रविंदर कुमार (काका), रमन, अमन, गोगा, सोम नाथ, राकेश आद शामिल थे।

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌ...
11/10/2023

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

- ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀ.ਜੀ.ਪੀ. ਗੌਰਵ ਯਾਦਵ

- ਗ੍ਰਿਫ਼ਤਾਰ ਮੁਲਜ਼ਮ ਦਾ ਪਿਤਾ ਵੀ ਕਰਦਾ ਹੈ ਨਸ਼ਾ ਤਸਕਰੀ ਦਾ ਧੰਦਾ; ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਏ.ਆਈ.ਜੀ. ਸਿਮਰਤਪਾਲ ਸਿੰਘ

ਚੰਡੀਗੜ੍ਹ/ਲੁਧਿਆਣਾ (ਨਿਊਜ਼ ਪਲੱਸ) ਪੂਨਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ (24) ਵਾਸੀ ਪਿੰਡ ਠੰਡੀਆਂ, ਬੰਗਾ, ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਅਤੇ ਉਹ ਪਿਛਲੇ ਛੇ ਮਹੀਨਿਆਂ ਤੋਂ ਦਸ਼ਮੇਸ਼ ਨਗਰ ਮੁੱਲਾਂਪੁਰ ਦਾਖਾ ਵਿਖੇ ਰਹਿ ਰਿਹਾ ਸੀ। ਉਸ ਦੇ ਬੈੱਡ ਵਿੱਚ ਛੁਪਾ ਕੇ ਰੱਖੀ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ ਇਕ .32 ਬੋਰ ਰਿਵਾਲਵਰ, ਪੰਜਾਬ ਅਤੇ ਹਰਿਆਣਾ ਦੀਆਂ 38 ਜਾਅਲੀ ਵਾਹਨ ਨੰਬਰ ਪਲੇਟਾਂ, 44 ਗ੍ਰਾਮ ਸੋਨਾ, 385 ਗ੍ਰਾਮ ਚਾਂਦੀ, ਨੋਟ ਗਿਣਨ ਵਾਲੀ ਮਸ਼ੀਨ ਅਤੇ ਭਾਰ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ ਅਤੇ ਉਸਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਗਈ।
ਇਹ ਕਾਰਵਾਈ 30 ਕਿਲੋ ਕੋਕੀਨ ਸਮੇਤ 1 ਅਕਤੂਬਰ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤੇ ਦੋ ਪੰਜਾਬ-ਅਧਾਰਤ ਨਸ਼ਾ ਤਸਕਰ ਹਨੀ ਬਸਰਾ ਵਾਸੀ ਪਲਾਹੀ ਗੇਟ, ਫਗਵਾੜਾ ਅਤੇ ਸਰਬਜੀਤ ਸਿੰਘ ਵਾਸੀ ਪਿੰਡ ਬੱਲਾਂ, ਕਰਤਾਰਪੁਰ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ 30 ਕਿਲੋ ਕੋਕੀਨ ਬਰਾਮਦਗੀ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਦੇ ਸ਼ਾਮਲ ਹੋਣ ਬਾਰੇ ਮਿਲੀਆਂ ਭਰੋਸੇਮੰਦ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀਆਂ ਟੀਮਾਂ ਨੇ ਜੰਮੂ ਪੁਲਿਸ ਨਾਲ ਮਿਲ ਕੇ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਮਨਜੀਤ ਸਿੰਘ ਨੂੰ ਮੁੱਲਾਂਪੁਰ ਦਾਖਾ ਵਿਖੇ ਕਿਰਾਏ ਦੇ ਮਕਾਨ ਤੋਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਜੀਤ ਸਿੰਘ ਜੰਮੂ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਵਿਅਕਤੀਆਂ, ਜੋ ਖੇਪ ਬਰਾਮਦ ਕਰਨ ਲਈ ਜੰਮੂ ਜਾਂਦੇ ਸਨ, ਕੋਲੋਂ ਜਲੰਧਰ ਖੇਤਰ ਤੋਂ ਇਹ ਖੇਪ ਲੈ ਕੇ ਵਾਹਨਾਂ ਰਾਹੀਂ ਹੋਰ ਵੱਖ-ਵੱਖ ਸਥਾਨਾਂ ‘ਤੇ ਪਹੁੰਚਾਉਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੀ ਖੇਪ ਜਲੰਧਰ ਤੋਂ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚਾਉਂਦਾ ਸੀ ਅਤੇ ਹੁਣ ਤੱਕ ਉਹ ਤਿੰਨ ਖੇਪਾਂ ਪਹੁੰਚਾ ਚੁੱਕਾ ਹੈ। ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਮਨਜੀਤ ਸਿੰਘ ਦਾ ਪਿਤਾ ਸਤਨਾਮ ਸਿੰਘ ਵੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਗੜ੍ਹਸ਼ੰਕਰ ਵਿਖੇ ਦਰਜ ਐਨਡੀਪੀਐਸ ਕੇਸ ਵਿੱਚ ਭਗੌੜਾ (ਪੀ.ਓ.) ਐਲਾਨਿਆ ਗਿਆ ਹੈ। ਪੁਲਿਸ ਟੀਮਾਂ ਵੱਲੋਂ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਵਾ ਕੇਂਦਰ ਹੁਸ਼ਿਆਰਪੁਰ ਵਲੋਂ ਵਿਸ਼ਵ ਮੈਂਟਲ ਦਿਵਸ ਮੌਕੇ ਸਨਾਤਮ ਧ...
11/10/2023

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਵਾ ਕੇਂਦਰ ਹੁਸ਼ਿਆਰਪੁਰ ਵਲੋਂ ਵਿਸ਼ਵ ਮੈਂਟਲ ਦਿਵਸ ਮੌਕੇ ਸਨਾਤਮ ਧਰਮ ਐੱਸ. ਡੀ. ਸੀ. ਸੈ. ਸਕੂਲ ਲੜਕੇ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਅਭਿਆਨ

- ਇਸ ਸਾਲ ਦਾ ਥੀਮ "ਮਾਨਸਿਕ ਸਿਹਤ ਇੱਕ ਵਿਸ਼ਵਵਿਆਪੀ ਮਨੁੱਖੀ ਅਧਿਕਾਰ ਹੈ": ਸੰਦੀਪ ਕੁਮਾਰੀ

ਹੁਸ਼ਿਆਰਪੁਰ (ਨਿਊਜ਼ ਪਲੱਸ) ਪੂਨਮ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ, ਕੋਮਲ ਮਿੱਤਲ ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨ ਹੁਸ਼ਿਆਰਪੁਰ ਅਤੇ ਚੀਫ ਜੁਡੀਸ਼ੀਅਲ ਮਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹਰਬੰਸ ਕੌਰ ਡੀ.ਐਮ.ਸੀ. ਅਤੇ ਡਾ. ਰਾਜ ਕੁਮਾਰ ਮਨੋਰੋਗ ਮਾਹਿਰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਸਨਾਤਮ ਧਰਮ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਲੜਕੇ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਦੀ ਪ੍ਰਧਾਨਗੀ ਹੇਠ ਨਸ਼ਾਖੋਰੀ ਅਤੇ ਮੈਂਟਲ ਹੈਲਥ ਵਿਸ਼ੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਕਲੀਨਿਕ ਸਾਇਕੋਲੋਜਿਸਟ ਕਮ ਕਾਉਂਸਲਰ ਸੰਦੀਪ ਕੁਮਾਰੀ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਤੇ ਚੱਲ ਰਹੀ ਮੈਂਟਲ ਹੈਲਥ ਗਤੀਵਿਧੀਆ ਵਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤੇ ਰਜਵਿੰਦਰ ਕੌਰ ਕਾਉਂਸਲਰ ਨੇ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ, ਕਰਨਾਂ ਦੇ ਬਾਰੇ ਵਿਸਥਾਰਪੁਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਕਾਉਂਸਲਰ ਪ੍ਰਸ਼ਾਂਤ ਆਦਿਆ ਨੇ ਕਿਹਾ ਕਿ, "ਲੱਗੀ ਨਜ਼ਰ ਪੰਜਾਬ ਨੂੰ ਇਸਦੀ ਨਜ਼ਰ ਉਤਾਰੋ ਲੈ ਕੇ ਕਾਲੀਆਂ ਮਿਰਚਾਂ ਇਸਦੇ ਸਿਰ ਤੋਂ ਬਾਰੋ"
ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਨਸ਼ਾਖੋਰੀ ਦਾ ਇਲਾਜ਼ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਿਵਲ ਹਸਪਤਾਲ ਦਸੂਹਾ ਅਤੇ ਸਰਕਾਰੀ ਪੁਨਰਵਾਸ ਕੇਂਦਰ ਤੇ 17 ਓ.ਓ.ਏ.ਟੀ. ਜਿਥੇ ਮਰੀਜ਼ਾ ਦਾ ਇਲਾਜ਼ ਕੀਤਾ ਜਾਂਦਾ ਹੈਂ। ਹੁਸ਼ਿਆਰਪੁਰ ਜ਼ਿਲ੍ਹਾ ਹੈਲਪ ਲਾਈਨ ਲਈ 01882244636 ਤੇ ਸੰਪਰਕ ਕੀਤਾ ਜਾ ਸਕਦਾ ਹੈਂ ਅਤੇ ਮੈਂਟਲ ਹੈਲਥ ਸਬੰਧੀ ਨੈਸ਼ਨਲ ਟੈਲੀ ਮੈਟਲ ਹੈਲਥ ਹੈਲਪ ਲਾਈਨ 14416 ਅਤੇ 18008914416 ਤੇ ਸੰਪਰਕ ਕੀਤਾ ਜਾ ਸਕਦਾ ਹੈ।

Address

Civil Hospital Road, Opp. Maszid
Hoshiarpur
146001

Opening Hours

Monday 9am - 6pm
Tuesday 9am - 6pm
Wednesday 9am - 6pm
Thursday 9am - 6pm
Friday 9am - 6pm
Saturday 9am - 6pm
Sunday 10am - 2pm

Telephone

+918558077786

Alerts

Be the first to know and let us send you an email when News Plus TV posts news and promotions. Your email address will not be used for any other purpose, and you can unsubscribe at any time.

Contact The Business

Send a message to News Plus TV:

Videos

Share

Nearby media companies