09/12/2023
ਚਲਾਕੀਆਂ, ਚਤੁਰਾਈਆਂ, ਸਿਆਣਪਾਂ ਨਾਲ ਸੰਸਾਰ ਬਹੁਤ ਵਧੀਆ ਢੰਗ ਨਾਲ ਚੱਲਦਾ...
ਸੰਸਾਰੀ ਤੁਸੀਂ ਬਹੁਤ ਉੱਚੇ ਦਰਜੇ ਦੇ ਬਣ ਜਾਓਗੇ ਸਿਆਣਪਾਂ ਨਾਲ, ਚਤੁਰਾਈਆਂ ਨਾਲ ਪਰ ਨਿਰੰਕਾਰੀ ਨਹੀਂ ਬਣ ਪਾਓਗੇ..
ਕਿਉਂਕਿ...
ਨਿਰੰਕਾਰੀ ਬਣਨ ਲਈ ਪਹਿਲੀ ਸ਼ਰਤ ਹੀ ਇਹ ਹੈ ਕਿ ਗੁਰੂ ਸਾਹਿਬ ਕਹਿੰਦੇ ਆਪਣੀਆਂ ਚਲਾਕੀਆਂ ਛੱਡ ਦੇ.....
*ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥*
(ਗੁਰੂ ਗ੍ਰੰਥ ਸਾਹਿਬ ਅੰਗ 729)
ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
*ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥*
(ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 1)
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।