Gurbani thoughts via Gurbani pics.

Gurbani  thoughts via Gurbani pics. Daily Gurbani Thoughts

01/12/2025

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ, ਅੰਮ੍ਰਿਤਸਰ
ਅੰਗ: ੬੭੩ , ੧-੧੨-੨੦੨੫

ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

Dhanaasaree, Fifth Mehl:
You are the Giver, O Lord, O Cherisher, my Master, my Husband Lord.
Each and every moment, You cherish and nurture me; I am Your child, and I rely upon You alone. ||1||
I have only one tongue - which of Your Glorious Virtues can I describe?
Unlimited, infinite Lord and Master - no one knows Your limits. ||1||Pause|| You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| I seek Your Sanctuary - You are my only hope. You are my companion, and my best friend. Save me, O Merciful Saviour Lord; Nanak is the slave of Your home. ||3||12||

ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

अर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ।हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1।हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2।हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

29/11/2025

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ, ਅੰਮ੍ਰਿਤਸਰ
ਅੰਗ : ੪੮੯ , ੨੯-੧੧-੨੦੨੫

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਅਰਥ: ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ।
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1।
ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2।
ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3।
ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

गूजरी महला १ ॥ नाभि कमल ते ब्रहमा उपजे बेद पड़हि मुखि कंठि सवारि ॥ ता को अंतु न जाई लखणा आवत जात रहै गुबारि ॥१॥ प्रीतम किउ बिसरहि मेरे प्राण अधार ॥ जा की भगति करहि जन पूरे मुनि जन सेवहि गुर वीचारि ॥१॥ रहाउ ॥ रवि ससि दीपक जा के त्रिभवणि एका जोति मुरारि ॥ गुरमुखि होइ सु अहिनिसि निरमलु मनमुखि रैणि अंधारि ॥२॥ सिध समाधि करहि नित झगरा दुहु लोचन किआ हेरै ॥ अंतरि जोति सबदु धुनि जागै सतिगुरु झगरु निबेरै ॥३॥ सुरि नर नाथ बेअंत अजोनी साचै महलि अपारा ॥ नानक सहजि मिले जगजीवन नदरि करहु निसतारा ॥४॥२॥

अर्थ: हे मेरी जिंदगी के आसरे प्रीतम! मुझे ना भूल तू वह है जिसकी भक्ति पूरन पुरख सदा करते रहते हैं, जिसे ऋषि-मुनि गुरू की बताई हुई समझ के आसरे सदा सिमरते हैं।1। रहाउ। (पुराणों में कथा आती है कि जिस ब्रहमा के रचे हुए) वेद (पण्डित लोग) मुंह से गले से मीठी सुर में नित्य पढ़ते हैं, वह ब्रहमा विष्णु की नाभि में से उगे हुए कमल की नालि से पैदा हुआ (और अपने जन्म दाते की कुदरति का अंत ढूँढने के लिए उस नालि में चल पड़ा, कई युग उस नालि के) अंधेरे में ही आता जाता रहा, पर उसका अंत ना ढूँढ सका।1। वह प्रभू इतना बड़ा है कि सूरज और चंद्रमा उसके त्रिभवणीय जगत में (मानो छोटे से) दीपक (ही) हैं, सारे जगत में उसीकी ज्योति व्यापक है। जो मनुष्य गुरू के बताए राह पर चल के उस को दिन-रात मिलता है वह पवित्र जीवन वाला हो जाता है। जो मनुष्य अपने मन के पीछे चलता है उसकी जिंदगी की रात (अज्ञानता के) अंधेरे में बीतती है।2। बड़े-बड़े जोगी (अपने ही उद्यम की टेक रख के) समाधियां लगाते हैं और मन को जीतने के यतन करते हैं (पर जो मनुष्य अपने उद्यम की ही टेक रखे, उसे) वह अंदर बसती ज्योति इन आँखों से नहीं दिखती। (जो मनुष्य गुरू के सन्मुख होता है) उसका मन वाला झगड़ा गुरू समाप्त कर देता है, उसके अंदर गुरू का शबद-रूप मीठी लगन लग पड़ती है, उसके अंदर परमात्मा की ज्योति जग पड़ती है।3। हे नानक! (अरदास कर-) हे देवताओं और मनुष्यों के पति! हे बेअंत! हे योनि-रहित! और अॅटल महल में टिके रहने वाले अपार प्रभू! हे जगत के जीवन! (मेहर कर मुझे) अडोलता में निवास मिले। मेहर की निगाह करके मेरा बेड़ा पार कर।4।2।

WAHEGURU JI KA KHALSA WAHEGURU JI KI FATEH

28/11/2025

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ , ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ , ਅੰਮ੍ਰਿਤਸਰ ਅੰਗ:੬੯੬ ੨੮-੧੧-੨੦੨੫

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

जैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ, ਅੰਮ੍ਰਿਤਸਰ ਅੰਗ: ੮੪੩੨੭-੧੧-੨੦੨੫*ਬਿਲਾਵਲੁ ਮਹਲਾ ੧ ਛੰਤ ਦਖਣੀ**ੴ ਸਤ...
27/11/2025

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ, ਅੰਮ੍ਰਿਤਸਰ
ਅੰਗ: ੮੪੩
੨੭-੧੧-੨੦੨੫

*ਬਿਲਾਵਲੁ ਮਹਲਾ ੧ ਛੰਤ ਦਖਣੀ*
*ੴ ਸਤਿਗੁਰ ਪ੍ਰਸਾਦਿ ॥*
*ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥*

*☬ ਵਿਆਖਿਆ ☬*

*ਰਾਗ ਬਿਲਾਵਲੁ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ 'ਛੰਤ-ਦਖਣੀ'।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ ਜੀ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ॥੧॥ ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ) (ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ। (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ ਜੀ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ॥੨॥ (ਹੇ ਭਾਈ!) (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ, (ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ)। ਹੇ ਨਾਨਕ ਜੀ! (ਆਖੋ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ ॥੩॥ ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ। (ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ। ਹੇ ਨਾਨਕ ਜੀ! (ਆਖੋ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ ॥੪॥੧॥*

*बिलावलु महला १ छंत दखणी*
*ੴ सतिगुर प्रसादि ॥*
*मुंध नवेलड़ीआ गोइलि आई राम ॥ मटुकी डारि धरी हरि लिव लाई राम ॥ लिव लाइ हरि सिउ रही गोइलि सहजि सबदि सीगारीआ ॥ कर जोड़ि गुर पहि करि बिनंती मिलहु साचि पिआरीआ ॥ धन भाइ भगती देखि प्रीतम काम क्रोधु निवारिआ ॥ नानक मुंध नवेल सुंदरि देखि पिरु साधारिआ ॥१॥ सचि नवेलड़ीए जोबनि बाली राम ॥ आउ न जाउ कही अपने सह नाली राम ॥ नाह अपने संगि दासी मै भगति हरि की भावए ॥ अगाधि बोधि अकथु कथीऐ सहजि प्रभ गुण गावए ॥ राम नाम रसाल रसीआ रवै साचि पिआरीआ ॥ गुरि सबदु दीआ दानु कीआ नानका वीचारीआ ॥२॥ स्रीधर मोहिअड़ी पिर संगि सूती राम ॥ गुर कै भाइ चलो साचि संगूती राम ॥ धन साचि संगूती हरि संगि सूती संगि सखी सहेलीआ ॥ इक भाइ इक मनि नामु वसिआ सतिगुरू हम मेलीआ ॥ दिनु रैणि घड़ी न चसा विसरै सासि सासि निरंजनो ॥ सबदि जोति जगाइ दीपकु नानका भउ भंजनो ॥३॥ जोति सबाइड़ीए त्रिभवण सारे राम ॥ घटि घटि रवि रहिआ अलख अपारे राम ॥ अलख अपार अपारु साचा आपु मारि मिलाईऐ ॥ हउमै ममता लोभु जालहु सबदि मैलु चुकाईऐ ॥ दरि जाइ दरसनु करी भाणै तारि तारणहारिआ ॥ हरि नामु अम्रितु चाखि त्रिपती नानका उर धारिआ ॥४॥१॥*

*☬ अर्थ ☬*

*जीव रूपी नववधू मुग्धा इस जगत् रूपी चरागाह में थोड़े दिनों के लिए आई है।उसने दूध से भरी हुई मटकीं को सिर से उतार कर परमात्मा में लगन लगा ली है।उसने परमात्मा में लगन लगाकर सहज ही शब्द का श्रृंगार कर लिया है।वह हाथ जोड़ कर गुरु से विनती करती है कि मुझे सच्चे प्रियतम से मिला दो।उसने भक्ति भावना द्वारा प्रियतम को देखकर काम-क्रोध को दूर कर दिया है।हे नानक ! उस सुन्दर नववधू मुग्धा ने प्रेियतम को देखकर श्रद्धा धारण कर ली है॥ १॥ हे नववधू जीव-स्त्री ! सत्य द्वारा यौवन में भी भोलीभाली बनी रहो।अपने पति के संग बनी रहो और कहीं ओर न आओ और न जाओं।अपने प्रभु की दासी बनकर उसके साथ ही रहो। मुझे तो हरि की भक्ति अच्छी लगती है।मैं उसका कथन करती हूँ, जिसका ज्ञान अथाह एवं अकथनीय है, मैं सहज ही प्रभु का गुणगान करती रहती हूँ।राम का नाम रसों का सागर है। वह रसिया उससे ही रमण करता है, जो सत्य से प्रेम करती है।हे नानक ! जिसे गुरु ने शब्द दान किया है, वही विचारवान् बना है॥ २॥ प्रभु के मोह में मुग्ध हुई जीव-स्त्री उसका ही संग प्राप्त करती है।गुरु की रज़ानुसार चलने वाली जीव-स्त्री सत्य के संग ही मिल जाती है।अपनी सखी-सहेलियों के साथ वह सत्य में ही लीन रहती है और परमात्मा का ही संयोग प्राप्त करती है।एक मन होने से प्रेम द्वारा प्रभु का नाम मन में बस गया है और सतगुरु ने परमात्मा से मिला दिया है।उस निरंजन को हर धड़कन से स्मरण करती हूँ और वह दिन-रात एक घड़ी और एक पल के लिए भी नहीं भूलता।हे नानक ! मन रूपी दीपक में शब्द की ज्योति प्रज्वलित की है, जो सारे भय नाश करने वाली है॥ ३॥ हे सखी! जिसकी ज्योति तीनों लोकों में फैली हुई है।वह अदृष्ट, अपार परमात्मा हरेक शरीर में बसा हुआ है।उस अदृष्ट, अपरंपार, सच्चे परमेश्वर से अहंत्व का नाश करके ही मिला जाता है।अपने अहम्, ममता एवं लोभ को जला दो और शब्द द्वारा मन की मैल दूर कर दी।श्रद्धा से उसके द्वार जाकर उसके दर्शन करो। हे तारणहार ! इस संसार-सागर से तार दो। हे नानक ! जिसने हरेि को हृदय में बसा लिया है, वह हरि का नामामृत चखकर तृप्त हो गया है॥ ४॥ १ ॥*

*WAHEGURU JI KA KHALSA*
*WAHEGURU JI KI FATEH*

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ , ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ , ਅੰਮ੍ਰਿਤਸਰ, ਅੰਗ: ੬੯੮ , ੨੬-੧੧-੨੦੨੫ਜੈਤਸਰੀ ਮਹਲਾ ੪ ਘਰੁ ੨    ੴ...
26/11/2025

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ , ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ , ਅੰਮ੍ਰਿਤਸਰ, ਅੰਗ: ੬੯੮ , ੨੬-੧੧-੨੦੨੫

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

जैतसरी महला ४ घरु २
ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥

Jaitsree, Fourth Mehl, Second House: One Universal Creator God. By The Grace Of The True Guru: Remember in meditation the Lord, Har, Har, the unfathomable, infiniteLord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O myfriend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace. My mind is imbued with the Lord's Love. O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||

ਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।

ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

अर्थ: हे भाई! उस अपहुँच और बेअंत परमात्मा का नाम सिमरा करो, जिसका सुमिरन करने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1। हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो। परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2। हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे उपर) कृपा कर मेहर कर, मुझे वह महापुरुष गुरू मिला दे जो माया के प्रभाव से ऊपर है।3। हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। गुरू नानक जी कहते हैं) हे हरी! मुझे गुरू महापुरुख मिला दे। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ, ਅੰਮ੍ਰਿਤਸਰ, ਅੰਗ : ੭੬੯ , ੨੪-੧੧-੨੫ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜ...
24/11/2025

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ, ਅੰਮ੍ਰਿਤਸਰ, ਅੰਗ : ੭੬੯ , ੨੪-੧੧-੨੫

ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

सूही महला ३ ॥
जुग चारे धन जे भवै बिनु सतिगुर सोहागु न होई राम ॥ निहचलु राजु सदा हरि केरा तिसु बिनु अवरु न कोई राम ॥ तिसु बिनु अवरु न कोई सदा सचु सोई गुरमुखि एको जाणिआ ॥ धन पिर मेलावा होआ गुरमती मनु मानिआ ॥ सतिगुरु मिलिआ ता हरि पाइआ बिनु हरि नावै मुकति न होई ॥ नानक कामणि कंतै रावे मनि मानिऐ सुखु होई ॥१॥ सतिगुरु सेवि धन बालड़ीए हरि वरु पावहि सोई राम ॥ सदा होवहि सोहागणी फिरि मैला वेसु न होई राम ॥ फिरि मैला वेसु न होई गुरमुखि बूझै कोई हउमै मारि पछाणिआ ॥ करणी कार कमावै सबदि समावै अंतरि एको जाणिआ ॥ गुरमुखि प्रभु रावे दिनु राती आपणा साची सोभा होई ॥ नानक कामणि पिरु रावे आपणा रवि रहिआ प्रभु सोई ॥२॥ गुर की कार करे धन बालड़ीए हरि वरु देइ मिलाए राम ॥ हरि कै रंगि रती है कामणि मिलि प्रीतम सुखु पाए राम ॥ मिलि प्रीतम सुखु पाए सचि समाए सचु वरतै सभ थाई ॥ सचा सीगारु करे दिनु राती कामणि सचि समाई ॥ हरि सुखदाता सबदि पछाता कामणि लइआ कंठि लाए ॥ नानक महली महलु पछाणै गुरमती हरि पाए ॥३॥ सा धन बाली धुरि मेली मेरै प्रभि आपि मिलाई राम ॥ गुरमती घटि चानणु होआ प्रभु रवि रहिआ सभ थाई राम ॥ प्रभु रवि रहिआ सभ थाई मंनि वसाई पूरबि लिखिआ पाइआ ॥ सेज सुखाली मेरे प्रभ भाणी सचु सीगारु बणाइआ ॥ कामणि निरमल हउमै मलु खोई गुरमति सचि समाई ॥ नानक आपि मिलाई करतै नामु नवै निधि पाई ॥४॥३॥४॥

ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ)। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ)। ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ॥੧॥ ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ॥੨॥ ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ)। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੩॥ ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ। ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! (ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ॥੪॥੩॥੪॥

soohee mahalaa 3 |jug chaare dhan je bhavai bin satigur sohaag na hoee raam |nihachal raaj sadaa har keraa tis bin avar na koee raam |tis bin avar na koee sadaa sach soee guramukh eko jaaniaa |dhan pir melaavaa hoaa guramatee man maaniaa |satigur miliaa taa har paaeaa bin har naavai mukat na hoee |naanak kaaman kantai raave man maaniaai sukh hoee |1|satigur sev dhan baalarree har var paaveh soee raam |sadaa hoveh sohaaganee fir mailaa ves na hoee raam |fir mailaa ves na hoee guramukh boojhai koee haumai maar pachhaaniaa |karanee kaar kamaavai sabad samaavai antar eko jaaniaa |guramukh prabh raave din raatee aapanaa saachee sobhaa hoee |naanak kaaman pir raave aapanaa rav rahiaa prabh soee |2|gur kee kaar kare dhan baalarree har var dee milaae raam |har kai rang ratee hai kaaman mil preetam sukh paae raam |mil preetam sukh paae sach samaae sach varatai sabh thaaee |sachaa seegaar kare din raatee kaaman sach samaaee |har sukhadaataa sabad pachhaataa kaaman leaa kantth laae |naanak mahalee mahal pachhaanai guramatee har paae |3|saa dhan baalee dhur melee merai prabh aap milaaee raam |guramatee ghatt chaanan hoaa prabh rav rahiaa sabh thaaee raam |prabh rav rahiaa sabh thaaee man vasaaee poorab likhiaa paaeaa |sej sukhaalee mere prabh bhaanee sach seegaar banaaeaa |kaaman niramal haumai mal khoee guramat sach samaaee |naanak aap milaaee karatai naam navai nidh paaee |4|3|4|

( Waheguru Ji Ka Khalsa, Waheguru Ji Ki Fateh. )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address

24
Jalandhar
144003

Website

Alerts

Be the first to know and let us send you an email when Gurbani thoughts via Gurbani pics. posts news and promotions. Your email address will not be used for any other purpose, and you can unsubscribe at any time.

Share