Maha Punjab USA

Maha Punjab USA The main objective of great Punjab is to create a well-known and prosperous society. MAHA PUNJAB USA
(17)

ਪੋਸਟ ਨੂੰ ਸ਼ੇਅਰ ਜ਼ਰੂਰ ਕਰੋ ਜੀ ਵਾਹਿਗੂਰੂ ਜੀ ਮੇਹਰ ਕਰਨ ਤੁਹਾਡੇ ਤੇ।ਸਵਾਲ ਦਾ ਜਵਾਬ ਦੇਣ ਲੈਣ ਲਈ ਮੈਸੇਜ ਵੀ ਕਰ ਸਕਦੇ ਹੋ ਅਤੇ ਹੋਰ ਸਵਾਲ ਵੀ ਪ...
04/04/2024

ਪੋਸਟ ਨੂੰ ਸ਼ੇਅਰ ਜ਼ਰੂਰ ਕਰੋ ਜੀ ਵਾਹਿਗੂਰੂ ਜੀ ਮੇਹਰ ਕਰਨ ਤੁਹਾਡੇ ਤੇ।
ਸਵਾਲ ਦਾ ਜਵਾਬ ਦੇਣ ਲੈਣ ਲਈ ਮੈਸੇਜ ਵੀ ਕਰ ਸਕਦੇ ਹੋ ਅਤੇ ਹੋਰ ਸਵਾਲ ਵੀ ਪ੍ਰਾਪਤ ਕਰ ਸਕਦੇ ਹੋ। ਆਪਣੇ ਬੱਚਿਆਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਇਸ ਤਰ੍ਹਾਂ ਦੇ ਪ੍ਰਸ਼ਨ ਜਰੂਰ ਸ਼ੇਅਰ ਕਰੋ। ਪੋਸਟ ਨੂੰ ਵੱਧ ਤੋਂ ਵੱਧ ਸਾਂਝੀ ਜਰੂਰ ਕਰੋ ਜੀ।

Anandpur Singh Sahib Giani Harpreet Singh

Today quiz answer
03/04/2024

Today quiz answer

03/04/2024

ਖ਼ਬਰਾਂ ਅਨੁਸਾਰ ਜੇਲ੍ਹ ‘ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ? ਗ੍ਰਿਫ਼ਤਾਰੀ ਤੋਂ ਬਾਅਦ ਭਾਰ 4.5 ਕਿਲੋ ਘਟਿਆ!

ਅਰਵਿੰਦ ਕੇਜਰੀਵਾਲ ਦੇ ਹੱਕ ਵਿਚ AAP ਦਾ ਐਲਾਨ 7 ਅਪ੍ਰੈਲ ਨੂੰ ਦੇਸ਼ ਭਰ ਚ ਕੀਤੀ ਜਾਵੇਗੀ ਭੁੱਖ ਹੜਤਾਲ!         Maha Punjab USA ਰੋਜ਼ਾਨਾ ਮਹਾ...
03/04/2024

ਅਰਵਿੰਦ ਕੇਜਰੀਵਾਲ ਦੇ ਹੱਕ ਵਿਚ AAP ਦਾ ਐਲਾਨ 7 ਅਪ੍ਰੈਲ ਨੂੰ ਦੇਸ਼ ਭਰ ਚ ਕੀਤੀ ਜਾਵੇਗੀ ਭੁੱਖ ਹੜਤਾਲ!


Maha Punjab USA
ਰੋਜ਼ਾਨਾ ਮਹਾ ਪੰਜਾਬ ਅਖ਼ਬਾਰ ਪੜ੍ਹਨ ਲਈ ਕਲਿੱਕ ਕਰੋ
https://mahapunjab.net
(Click to read daily Maha Punjab USA
https://epaper.mahapunjab.net



www.mahapunjab.net
Maha Punjab USA

ਤੀਜੇ ਕਾਰਜਕਾਲ ਵਿਚ ਮੁਫ਼ਤ ਬਿਜਲੀ ਦੇਵੇਗੀ ਮੋਦੀ ਸਰਕਾਰ !     Maha Punjab USA ਰੋਜ਼ਾਨਾ ਮਹਾ ਪੰਜਾਬ ਅਖ਼ਬਾਰ ਪੜ੍ਹਨ ਲਈ ਕਲਿੱਕ ਕਰੋ  https:...
02/04/2024

ਤੀਜੇ ਕਾਰਜਕਾਲ ਵਿਚ ਮੁਫ਼ਤ ਬਿਜਲੀ ਦੇਵੇਗੀ ਮੋਦੀ ਸਰਕਾਰ !


Maha Punjab USA
ਰੋਜ਼ਾਨਾ ਮਹਾ ਪੰਜਾਬ ਅਖ਼ਬਾਰ ਪੜ੍ਹਨ ਲਈ ਕਲਿੱਕ ਕਰੋ
https://mahapunjab.net
(Click to read daily Maha Punjab USA
https://epaper.mahapunjab.net


www.mahapunjab.net
Maha Punjab USA

ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ!ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ...
02/04/2024

ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ!
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ।

ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਜੇਕਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ’ਤੇ ਜ਼ਿਮਨੀ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ!
Maha Punjab USA
ਰੋਜ਼ਾਨਾ ਮਹਾ ਪੰਜਾਬ ਅਖ਼ਬਾਰ ਪੜ੍ਹਨ ਲਈ ਕਲਿੱਕ ਕਰੋ
https://mahapunjab.net
(Click to read daily Maha Punjab USA
https://epaper.mahapunjab.net


www.mahapunjab.net
Maha Punjab USA

CM ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਸੰਜੇ ਸਿੰਘ ਦੀ ਜ਼ਮਾਨਤ ਹੋਈ ਤੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।
02/04/2024

CM ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਸੰਜੇ ਸਿੰਘ ਦੀ ਜ਼ਮਾਨਤ ਹੋਈ ਤੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।

ਪੋਸਟ ਨੂੰ ਸ਼ੇਅਰ ਜ਼ਰੂਰ ਕਰੋ ਜੀ ਵਾਹਿਗੂਰੂ ਜੀ ਮੇਹਰ ਕਰਨ ਤੁਹਾਡੇ ਤੇ।ਸਵਾਲ ਦਾ ਜਵਾਬ ਦੇਣ ਲੈਣ ਲਈ ਮੈਸੇਜ ਵੀ ਕਰ ਸਕਦੇ ਹੋ ਅਤੇ ਹੋਰ ਸਵਾਲ ਵੀ ਪ...
02/04/2024

ਪੋਸਟ ਨੂੰ ਸ਼ੇਅਰ ਜ਼ਰੂਰ ਕਰੋ ਜੀ ਵਾਹਿਗੂਰੂ ਜੀ ਮੇਹਰ ਕਰਨ ਤੁਹਾਡੇ ਤੇ।

ਸਵਾਲ ਦਾ ਜਵਾਬ ਦੇਣ ਲੈਣ ਲਈ ਮੈਸੇਜ ਵੀ ਕਰ ਸਕਦੇ ਹੋ ਅਤੇ ਹੋਰ ਸਵਾਲ ਵੀ ਪ੍ਰਾਪਤ ਕਰ ਸਕਦੇ ਹੋ। ਆਪਣੇ ਬੱਚਿਆਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਇਸ ਤਰ੍ਹਾਂ ਦੇ ਪ੍ਰਸ਼ਨ ਜਰੂਰ ਸ਼ੇਅਰ ਕਰੋ। ਪੋਸਟ ਨੂੰ ਵੱਧ ਤੋਂ ਵੱਧ ਸਾਂਝੀ ਜਰੂਰ ਕਰੋ ਜੀ।

Anandpur Sahib.

01/04/2024

ਪੰਜਾਬੀਆਂ ਦੇ ਗੜ੍ਹ ਰਿੱਚਮਿੰਡ ਹਿੱਲ ਵਿੱਚ ਨਵਾਂ ਰੈਸਟੋਰੈੰਟ ਖੁੱਲ ਗਿਆ ਹੈ। ਵੈੱਲਕਮ ਨਾਂਅ ਜਿੱਥੇ ਤਹਾਨੂੰ ਪੀਜਾ ਤੇ ਪੰਜਾਬੀ ਖਾਣਾ ਵੀ ਮਿਲੇਗਾ।

Welcome 110-11 , 101 Ave. ਉੱਤੇ ਲਖਵਿੰਦਰ ਸਿੰਘ ਵੱਲੋਂ ਪੀਜਾ ਤੇ ਇੰਡੀਅਨ ਖਾਣਿਆਂ ਦਾ ਬੇਹਤਰੀਨ ਰੈਸਟੋਰੈੰਟ ਪੰਜਾਬੀਆਂ ਦੀ ਸਹੂਲਤ ਲਈ ਖੋਲ ਦਿੱਤਾ ਗਿਆ ਹੈ। ਇਹ ਰੈਸਟੋਰੈੰਟ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਤੋਂ ਕਰੀਬ ਤਿੰਨ ਬਲਾਕਾਂ ਤੇ ਪੈਂਦਾ ਹੈ। 110-111 ਸਟ੍ਰੀਟ 101 ਐਵਨਿਉ ਤੇ ਖੁੱਲੇ ਇਸ ਰੈਸਟੋਰੈੰਟ ਦੀ ਬੀਤੇ ਸ਼ਨੀਵਾਰ ਗਰੈਂਡ ਔਪਨਿੰਗ ਕੀਤੀ ਗਈ। ਜਿਸ ਦਾ ਉਦਘਾਟਨ ਸੰਤ ਬਾਬਾ ਪ੍ਰੇਮ ਸਿੱਖ ਕਲਚਰ ਸੁਸਾਇਟੀ ਦੇ ਸਰਪ੍ਰਸਤ ਹਰਬੰਸ ਸਿੰਘ ਢਿੱਲੋਂ ਜੀ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਸੰਤ ਪ੍ਰੇਮ ਸਿੰਘ ਸਿੱਖ ਕਲਚਰ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਪ੍ਰਧਾਨ ਅਮਰੀਕ ਸਿੰਘ ਪਿਹੋਵਾ, ਜਨਰਲ ਸਕੱਤਰ ਬਲਵਿੰਦਰ ਸਿੰਘ ਗੁਰਦਾਸਪੁਰ , ਖਜਾਨਚੀ ਲਖਵਿੰਦਰ ਸਿੰਘ , ਗ੍ਰੰਥੀ ਬਾਬਾ ਰਣਜੀਤ ਸਿੰਘ, ਮੈਂਬਰ ਕੁਲਵੰਤ ਸਿੰਘ , ਮੈਂਬਰ ਬਲਕਾਰ ਸਿੰਘ, ਮੈਂਬਰ ਗੁਰਦੇਵ ਸਿੰਘ ਕੰਗ ਅਤੇ ਅਮਰ ਸਿੰਘ ਗੁਲਸ਼ਨ ਜੀ ਵੀ ਪਹੁੰਚੇ ਹੋਏ ਸਨ। ਕਮੇਟੀ ਤੋਂ ਇਲਾਵਾ ਹੋਰ ਵੀ ਕਈ ਪੱਤਵੰਤੇ ਸੱਜਣਾਂ ਨੇ ਇਸ ਮੌਕੇ ਸ਼ਿਰਕਤ ਕੀਤੀ। ਅਦਾਰਾ ਮਹਾਪੰਜਾਬ ਦੇ ਮੁੱਖ ਸੰਪਾਦਕ ਤਜਿੰਦਰ ਸਿੰਘ ਵੱਲੋਂ ਮੌਕੇ ਤੇ ਉਦਘਾਟਨ ਦੀਆਂ ਤਸਵੀਰਾਂ ਖਿੱਚੀਆਂ ਗਈਆਂ। ਹਰਬੰਸ ਸਿੰਘ ਢਿੱਲੋਂ ਜੀ ਵੱਲੋਂ ਜਿੱਥੇ ਰੈਸਟੋਰੈੰਟ ਮਾਲਕਾਂ ਨੂੰ ਵਧਾਈਆਂ ਦਿੱਤੀਆਂ। ਉੱਥੇ ਉਹਨਾਂ ਵੱਲੋਂ ਇਹ ਵੀ ਕਿਹਾ ਗਿਆ। ਸਾਨੂੰ ਅਪਨੀ ਕਮਿਉਨਟੀ ਨੂੰ ਵੱਧ ਤੋਂ ਵੱਧ ਬਿਜਨੱਸ ਦੇਣਾ ਚਾਹੀਦਾ ਹੈ। ਕਿਉਂਕਿ ਇੱਥੇ ਜਿਸ ਤਰਾਂ ਅਪਨੀ ਅਬਾਦੀ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਬਹੁਤ ਵੱਡੀ ਮਾਰਕਿਟ ਬਣ ਜਾਵੇਗੀ। ਸਰਕਾਰ ਵੱਲੋਂ ਇਸ ਦਾ ਨਾਂਅ ਪਹਿਲਾਂ ਹੀ ਪੰਜਾਬ ਐਵਨਿਉ ਰੱਖ ਦਿੱਤਾ ਗਿਆ। ਉੱਥੇ ਪਹਿਲੇ ਦਿਨ ਬਣੇ ਖਾਣੇ ਦੀ ਸਭਨਾਂ ਨੇ ਤਾਰੀਫ ਕੀਤੀ। ਸਾਰੇ ਮੈਂਬਰਾਂ ਵੱਲੋਂ ਅਪਨੇ ਨਾਂਅ ਲਿਖ ਕੇ ਗੁੱਡਵਿਲ ਦੀ ਦਿੱਤੀ ਗਈ। ਇਸ ਮੌਕੇ ਤੇ ਅਮਰ ਸਿੰਘ ਗੁਲਸ਼ਨ ਜੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਵੇਲ ਮੌਕੇ ਤੇ ਖਿੱਚੀਆਂ ਤਸਵੀਰਾਂ ਵੀ ਆਪ ਜੀ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।

Parkash of Sri Guru Tegh Bahadur Ji ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹ...
01/04/2024

Parkash of Sri Guru Tegh Bahadur Ji
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।

ਜ਼ਿੰਦਗੀ
ਗੁਰੂ ਤੇਗ ਬਹਾਦਰ ਜੀ ਦਾ ਜਨਮ ਪਹਿਲੀ ਅਪ੍ਰੈਲ 1621 (੧੬੨੧) ਈਸਵੀਂ ਨੂੰ ਅੰਮ੍ਰਿਤਸਰ, ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ, ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ।

ਉਨ੍ਹਾਂ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634 ਨੂੰ ਹੋਇਆ, ਉਨ੍ਹਾਂ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ, ਪੁੱਤਰ ਹੋਣ ਮਗਰੋ ਉਨ੍ਹਾਂ ਨੇ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ।

ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।

ਉਨ੍ਹਾਂ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ

ਉਨ੍ਹਾਂ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ:-

ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ । (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।

ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ

ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।।

ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ।

ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ? ਬਾਲ ਗੋਬਿੰਦ ਰਾਏ ਦੇ ਕਹਿਣ ਤੇ ਆਪ ਤਿਲਕ ਜੰਝੂ ਦੀ ਰਖਵਾਲੀ ਲਈ ਆਪਣੇ ਸਾਥੀਆਂ ਸਮੇਤ ਦਿੱਲੀ ਪਹੁੰਚੇ।

ਆਪ ਨੂੰ ਤੇ ਆਪ ਦੇ ਸਾਥੀਆਂ ਨੂੰ ਆਗਰੇ ਵਿੱਚ ਗਿਫ਼ਤਾਰ ਕਰ ਲਿਆ ਗਿਆ। ਆਪ ਦੁਆਰਾ ਹਕੂਮਤ ਦੀ ਨੀਤੀ ਅਨੁਸਾਰ ਇਸਲਾਮ ਧਰਮ ਕਬੂਲ ਨਾ ਕਰਨ ਕਰਕੇ ਚਾਦਨੀ ਚੌਕ ਦੀ ਕੋਤਵਾਲੀ ਵਿੱਚ ਆਪ ਨੂੰ ਅਨੇਕਾਂ ਕਸ਼ਟ ਦਿੱਤੇ ਗਏ ਆਪ ਅਡੋਲ ਰਹੇ। ਗੁਰੂ ਜੀ ਦੀ ਦਿੜਤਾ ਨੂੰ ਦੇਖ ਕੇ ਹਾਕਮਾਂ ਨੇ ਪਹਿਲਾਂ ਆਪ ਦੇ ਸਿੱਖ ਸਾਥੀਆਂ ਨੂੰ ਸਹੀਦ ਕੀਤਾ ਭਾਈ ਮਤੀਦਾਸ ਜੀ ਨੂੰ ਆਰੇ ਨਾਲ ਚੀਰ ਦਿੱਤਾ ਗਿਆ। ਭਾਈ ਸਤੀਦਾਸ ਨੂੰ ਰੂੰ ਵਿੱਚ ਲਪੇਟ ਕੇ ਸਾੜ ਦਿੱਤਾ ਭਾਈ ਦਿਆਲੇ ਨੂੰ ਉਬਾਲਦੀ ਦੇਗ ਵਿੱਚ ਪਾ ਕੇ ਸਹੀਦ ਕੀਤਾ। ਗੁਰੂ ਜੀ ਸਹੀਦੀ ਦੇਣ ਲਈ ਤਿਆਰ ਹੋ ਗਏ । ਜਲਾਦ ਨੇ ਆਪ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ ਇਸ ਤਰਾ ਆਪ ਨੇ ਸੀਸੁ ਦੀਆ ਪਰ ਸਿਰਰੁ ਨ ਦੀਆ। ਇਹ ਮਹਾਨ ਬਲੀਦਾਨ ਨਵੰਬਰ 1675 (੧੬੭੫)ਵਿੱਚ ਹੋਇਆ। ਇਥੇ ਅੱਜਕਲ੍ਹ ਗੁਰਦੁਆਰਾ ਸ਼ੀਸ਼ ਗੰਜ ਸੁਸ਼ੋਭਿਤ ਹੈ।ਆਪ ਜੀ ਦਾ ਇੱਕ ਸੇਵਕ ਆਪ ਜੀ ਦਾ ਧੜ ਲੈ ਕੇ ਰਕਾਬ ਗੰਜ ਸਾਹਿਬ ਪਹੁੰਚ ਗਿਆ ਜਿੱਥੇ ਆਪ ਜੀ ਦੇ ਧੜ ਦਾ ਸੰਸਕਾਰ ਹੋਇਆ ਭਾਈ ਜੈਤਾ ਜੋ ਦਿੱਲੀ ਤੋ ਗੁਰੂ ਸਾਹਿਬ ਜੀ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚਿਆ ਆਨੰਦਪੁਰ ਸਾਹਿਬ ਆਪ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਅੱਜਕਲ ਇਨਾ ਸਥਾਨਾਂ ਉਪਰ ਗੁਰੁਘਰ ਸੁਸ਼ੋਭਿਤ ਹਨ ਜਿਥੇ ਲੱਖਾਂ ਸਰਧਾਲੂ ਧਰਮ ਰੱਖਿਅਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜਦੇ ਹਨ। ਆਪ ਜੀ ਦੀ ਮਹਾਨ ਕੁਰਬਾਨੀ ਨੇ ਲੋਕਾਂ ਦੀ ਸੋਚ ਣੀ ਵਿੱਚ ਇਨਕਲਾਬ ਲੈ ਆਉਂਦਾ। ਆਪ ਜੀ ਦੀ ਮਹਾਨ ਕੁਰਬਾਨੀ ਤੋ ਬਾਅਦ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕੀਤੀ ਤੇ ਜ਼ਾਲਮ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ।

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਤੀ ਦੇਣ ਵਾਲੀ ਤੇ ਪ੍ਰਮਾਤਮਾ ਦੇ ਗੁਣ ਗਾਇਨ ਦੀ ਪ੍ਰੇਰਨਾ ਦੇਣ ਵਾਲੀ ਹੈ।

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ।।

ਇਹੁ ਮਾਰਗੁ ਸੰਸਾਰ ਕੋ ਨਾਨਕੁ ਥਿਰੁ ਨਹੀ ਕੋਇ।।੫੧ ਸਲੋਕ ਮ : ੯ 1426 ਅੰਗ

ਅੰਤ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਿੰਦ ਦੀ ਚਾਦਰ ਅਰਥਾਤ ਸਮੂਹ ਕਾਇਨਾਤ ਦੀ ਇਜੱਤ ਅਤੇ ਅਣਖ ਦੇ ਰਖਵਾਲੇ ਸਨ।।

ਮੁੱਢਲਾ ਜੀਵਨ
ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁੱਖੋਂ ਅੰਮ੍ਰਿਤਸਰ ਵਿਖੇ ਗੁਰਦਵਾਰਾ ਗੁਰੂ ਕੇ ਮਹਿਲ ਦੇ ਸਥਾਨ ਤੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਬਚਪਨ ਦਾ ਨਾਮ ਤਿਆਗ ਮੱਲ ਸੀ। 1635 ਵਿੱਚ ਕਰਤਾਰਪੁਰ ਦੀ ਲੜਾਈ ਵਿੱਚ ਗੁਰੂ ਹਰਗੋਬਿੰਦ ਜੀ ਨੇ ਇਨ੍ਹਾਂ ਦੀ ਬਹਾਦਰੀ ਨੂੰ ਵੇਖਦਿਆਂ ਆਪ ਦਾ ਨਾਮ ਤੇਗ ਬਹਾਦਰ ਰੱਖ ਦਿੱਤਾ। ਜਿਸਦਾ ਅਰਥ ਤਲਵਾਰ ਦਾ ਧਨੀ ਹੈ।

ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ।

ਆਪ ਦਾ ਵਿਆਹ ਲਖਨੋਰੀ ਪਿੰਡ ਦੇ ਲਾਲਚੰਦ ਦੀ ਪੁੱਤਰੀ ਮਾਤਾ ਗੁਜਰੀ ਜੀ ਨਾਲ ਹੋਇਆ।

ਗੁਰੂ ਹਰਿਕ੍ਰਿਸ਼ਨ ਜੀ ਨਾਲ ਮੁਲਾਕਾਤ
6 ਅਕਤੂਬਰ, 1661 ਨੂੰ ਗੁਰੂ ਹਰਿਰਾਇ ਸਾਹਿਬ ਜੋਤੀ-ਜੋਤ ਸਮਾ ਗਏ। ਇਸ ਵੇਲੇ ਰਾਮ ਰਾਇ ਦਿੱਲੀ ਵਿਚ ਸੀ। ਗੁਰੂ ਹਰਿਰਾਇ ਸਾਹਿਬ ਦੇ ਜੋਤੀ-ਜੋਤ ਸਮਾਉਣ ਦੀ ਖ਼ਬਰ ਸੁਣ ਕੇ ਉਹ ਕੀਰਤਪੁਰ ਪੁੱਜਾ ਅਤੇ ਗੁਰਗੱਦੀ ਉਤੇ ਅਪਣਾ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਿਜੀ ਸੇਵਾਦਾਰਾਂ (ਗੁਰਦਾਸ, ਗੁਰਬਖ਼ਸ਼ ਤੇ ਤਾਰਾ) ਨੂੰ ਛੱਡ ਕੇ ਇਕ ਵੀ ਸਿੱਖ ਨੇ ਉਸ ਦਾ ਸਾਥ ਨਾ ਦਿਤਾ। ਅਖ਼ੀਰ ਉਹ ਨਿਰਾਸ਼ ਹੋ ਕੇ ਦਿੱਲੀ ਪਰਤ ਗਿਆ। ਉਸ ਨੇ ਦਿੱਲੀ ਜਾ ਕੇ ਔਰੰਗਜ਼ੇਬ ਦੀ ਮਦਦ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਪਰ, ਔਰੰਗਜ਼ੇਬ ਅਪਣੀ ਸਲਤਨਤ ਦੇ ਪ੍ਰਬੰਧ ਵਿਚ ਏਨਾ ਫਸਿਆ ਹੋਇਆ ਸੀ ਕਿ ਉਹ ਰਾਮ ਰਾਏ ਨੂੰ ਨਿਜੀ ਤੌਰ 'ਤੇ ਮੁਲਾਕਾਤ ਵਾਸਤੇ ਸਮਾਂ ਨਾ ਦੇ ਸਕਿਆ। ਰਾਮ ਰਾਏ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿਚ ਦੋ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ। ਅਖ਼ੀਰ, 4 ਮਾਰਚ,1665 ਵਿਚ ਰਾਮ ਰਾਏ ਨੂੰ ਔਰੰਗਜ਼ੇਬ ਨਾਲ ਮਿਲਣ ਦਾ ਸਮਾਂ ਮਿਲ ਹੀ ਗਿਆ। ਰਾਮ ਰਾਏ ਨੇ ਬੜਾ ਆਜਿਜ਼ ਹੋ ਕੇ ਔਰੰਗਜ਼ੇਬ ਤੋਂ ਮਦਦ ਮੰਗੀ। ਔਰੰਗਜ਼ੇਬ ਨੇ ਰਾਮ ਰਾਏ ਦੀ ਮਦਦ ਦਾ ਵਾਅਦਾ ਕੀਤਾ। ਇਸ ਸਬੰਧ ਵਿਚ ਔਰੰਗਜ਼ੇਬ ਨੇ ਪਹਿਲਾ ਕੰਮ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਦਿੱਲੀ ਸੰਮਨ ਕਰਨ ਦਾ ਕੀਤਾ। ਉਸ ਨੇ ਗੁਰੂ ਜੀ ਨੂੰ ਲਿਆਉਣ ਵਾਸਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਦੀਵਾਨ ਪਰਸ ਰਾਮ ਦੀ ਡਿਊਟੀ ਲਾਈ। ਪਰਸ ਰਾਮ, 18 ਮਾਰਚ, 1664 ਦੇ ਦਿਨ ਕੀਰਤਪੁਰ ਪੁੱਜਾ ਅਤੇ ਔਰੰਗਜ਼ੇਬ ਦਾ ਸੁਨੇਹਾ ਦਿਤਾ। ਸੁਨੇਹਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਦਿੱਲੀ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। ਅਗਲੇ ਦਿਨ ਗੁਰੂ ਜੀ, ਪਰਸ ਰਾਮ ਦੇ ਲਿਆਂਦੇ ਰਥ ਉਤੇ ਸਵਾਰ ਹੋ ਕੇ ਦਿੱਲੀ ਵਲ ਨੂੰ ਚਲ ਪਏ। ਗੁਰੂ ਜੀ ਨਾਲ ਦਾਦੀ ਬਸੀ, ਮਾਤਾ ਸੁਲੱਖਣੀ, ਦੀਵਾਨ ਦਰਗਹ ਮੱਲ, ਭਾਈ ਦਰੀਆ ਪਰਮਾਰ, ਭਾਈ ਮਨੀ ਰਾਮ (ਮਗਰੋਂ ਭਾਈ ਮਨੀ ਸਿੰਘ) ਤੇ ਕਈ ਹੋਰ ਸਿੱਖ ਵੀ ਦਿੱਲੀ ਨੂੰ ਚੱਲ ਪਏ। ਪੰਜੋਖੜਾ, ਕੁਰੂਕਸ਼ੇਤਰ ਅਤੇ ਪਾਣੀਪਤ 'ਚੋਂ ਹੁੰਦੇ ਹੋਏ ਗੁਰੂ ਹਰਿਕ੍ਰਿਸ਼ਨ ਸਾਹਿਬ, 20 ਮਾਰਚ, 1664 ਦੇ ਦਿਨ ਦਿੱਲੀ ਪੁੱਜੇ। ਦਿੱਲੀ ਵਿਚ ਉਹ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ (ਮੌਜੂਦਾ ਗੁਰਦਵਾਰਾ ਬੰਗਲਾ ਸਾਹਿਬ) ਵਿਚ ਠਹਿਰੇ। ਜੈ ਸਿੰਘ ਉਸ ਵੇਲੇ ਦੱਖਣ ਦਾ ਗਵਰਨਰ ਸੀ ਅਤੇ ਉਸ ਬੰਗਲੇ ਵਿਚ ਉਸ ਦੀ ਰਾਣੀ ਪੁਸ਼ਪਾਵਤੀ ਅਤੇ ਪੁੱਤਰ ਕੰਵਰ ਰਾਮ ਸਿੰਘ ਰਹਿੰਦੇ ਸਨ। ਉਸ ਤੋਂ ਇਕ ਦਿਨ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਵੀ ਪੂਰਬ ਦੇ ਦੌਰੇ ਤੋਂ ਦਿੱਲੀ ਮੁੜੇ ਸਨ। ਉਹ ਦਿਲਵਾਲੀ ਮੁਹੱਲੇ ਵਿਚ ਭਾਈ ਕਲਿਆਣਾ ਦੀ ਧਰਮਸ਼ਾਲਾ ਵਿਚ ਠਹਿਰੇ ਸਨ। ਉਸੇ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਵੀ ਦਿੱਲੀ ਆਏ ਹੋਏ ਹਨ ਅਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ ਵਿਚ ਠਹਿਰੇ ਹਨ। ਗੁਰੂ ਤੇਗ਼ ਬਹਾਦਰ ਸਾਹਿਬ, 22 ਮਾਰਚ, 1664 ਨੂੰ, ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ 'ਤੇ ਗਏ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਨਾਲ ਮੁਲਾਕਾਤ ਕੀਤੀ। ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਦੋ ਕੁ ਦਿਨ ਉਥੇ ਠਹਿਰਨ ਵਾਸਤੇ ਆਖਿਆ। ਇਹ ਦੋ ਦਿਨ ਗੁਰੂ ਹਰਿਕ੍ਰਿਸ਼ਨ ਸਾਹਿਬ ਉਨ੍ਹਾਂ ਨਾਲ ਵਿਚਾਰਾਂ ਕਰਦੇ ਰਹੇ। ਉਨ੍ਹਾਂ ਦੇ ਟੁਰਨ ਵੇਲੇ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਕਿਹਾ, ਮੈਨੂੰ ਇਲਹਾਮ ਹੋ ਰਿਹਾ ਹੈ ਕਿ ਮੈਨੂੰ ਅਕਾਲ ਪੁਰਖ ਦਾ ਬੁਲਾਵਾ ਆ ਰਿਹਾ ਹੈ ਤੇ ਜੇ ਅਜਿਹਾ ਹੋਇਆ ਤਾਂ ਗੁਰਗੱਦੀ ਤੁਸੀ ਸੰਭਾਲਣੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਪਹਿਲਾਂ ਤਾਂ ਚੁੱਪ ਰਹੇ ਤੇ ਫਿਰ “ਜੋ ਭਾਵੈ ਕਰਤਾਰ” ਆਖ ਕੇ ਅਲਵਿਦਾ ਬੁਲਾ ਕੇ ਬਕਾਲਾ ਵਲ ਨੂੰ ਚੱਲ ਪਏ।

ਗੁਰਗੱਦੀ ਉੱਪਰ ਬਿਰਾਜਮਾਨ ਹੋਣਾ
ਗੁਰੂ ਹਰਕਿੑਸ਼ਨ ਜੀ ਨੇ ਜੋਤੀ ਜੋਤ ਸਮੇਂ ਆਖਰੀ ਸ਼ਬਦ "ਬਾਬਾ ਬਕਾਲਾ" ਕਹੇ ਸਨ। ਜਿਸਦਾ ਅਰਥ ਅਗਲਾ ਗੁਰੂ ਦਾ ਬਾਬਾ ਬਕਾਲਾ ਵਿਖੇ ਹੋਣਾ ਸੀ। ਵਪਾਰੀ ਲੱਖੀ ਸ਼ਾਹ ਲੁਬਾਣਾ ਦਾ ਜਦੋਂ ਜਹਾਜ਼ ਡੁੱਬਦਾ ਸੀ ਤਾਂ ਉਸਨੇ ਅਰਦਾਸ ਕੀਤੀ ਕਿ ਉਹ ਗੁਰੂ ਜੀ ਦੇ ਚਰਨਾਂ ਵਿੱਚ 500 ਮੋਹਰਾਂ ਭੇਟ ਕਰੇਗਾ। ਜਦੋਂ ਲੱਖੀ ਸ਼ਾਹ ਲੁਬਾਣਾ ਬਾਬਾ ਬਕਾਲਾ ਵਿਖੇ ਪਹੁੰਚਿਆਂ ਤਾਂ ਉਸਨੇ 22 ਮੰਜੀਆਂ ਤੇ ਗੁਰੂ ਬੈਠੇ ਹੋਏ ਵੇਖੇ ਜਿਸ ਕਾਰਨ ਮੱਖਣ ਸ਼ਾਹ ਲੁਬਾਣਾ ਨੇ ਹਰ ਇੱਕ ਅੱਗੇ 2-2 ਮੋਹਰਾਂ ਰੱਖੀਆਂ ਜਦੋਂ ਤੇਗ ਬਹਾਦਰ ਜੀ ਕੋਲ ਪਹੁੰਚਿਆ ਤਾਂ ਉਨ੍ਹਾਂ ਬਾਕੀ ਮੋਹਰਾਂ ਦੀ ਮੰਗ ਕੀਤੀ। ਜਿਸ ਤੋਂ ਲੱਖੀ ਸ਼ਾਹ ਲੁਬਾਣਾ ਨੇ ਖੁਸ਼ ਹੋ ਕੇ ਕਿਹਾ 'ਗੁਰੂ ਲਾਧੋ ਰੇ ਗੁਰੂ ਲਾਧੋ'ਗੁਰੂ ਮਿਲ ਗਿਆ ਹੈ। ਇਸ ਪ੍ਰਕਾਰ ਤੇਗ ਬਹਾਦਰ ਜੀ ਨੂੰ ਗੁਰੂ ਮੰਨ ਲਿਆ ਗਿਆ। ਗੁਰਗੱਦੀ ਤੇ ਬਿਰਾਜਮਾਨ ਹੋਣ ਤੋਂ ਬਾਅਦ ਧੀਰ ਮੱਲ ਅਤੇ ਪਿੑਥੀ ਚੰਦ ਦੀਆਂ ਸੰਤਾਨਾਂ ਦਾ ਵਿਰੋਧ ਸਹਿਣਾ ਪਿਆ।

ਗੁਰੂ ਜੀ ਦੁਆਰਾ ਕੀਤੇ ਕੰਮ
ਗੁਰਗੱਦੀ ਤੇ ਬੈਠਣ ਤੋਂ ਬਾਅਦ ਗੁਰੂ ਜੀ ਨੂੰ ਅੰਮਿ੍ਤਸਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਇਸ ਤਰ੍ਹਾਂ ਗੁਰੂ ਜੀ ਨੇ ਹਰਮਿੰਦਰ ਸਾਹਿਬ ਕੋਲ ਨਿਵਾਸ ਕੀਤਾ। ਜਿੱਥੇ ਗੁਰਦੁਆਰਾ ਥੰਮ ਸਾਹਿਬ (ਥੜਾ ਸਾਹਿਬ) ਬਣਾਇਆ ਗਿਆ। ਫਿਰ ਗੁਰੂ ਜੀ ਨੇ ਧਰਮ ਪੑਚਾਰ ਲਈ ਯਾਤਰਾਵਾਂ ਕਰਨੀਆਂ ਸ਼ੁਰੂ ਕੀਤੀਆਂ। ਸਭ ਤੋਂ ਪਹਿਲਾਂ ਅੰਮਿ੍ਤਸਰ ਵਿੱਚ ਘੁੱਕੇ ਵਾਲੀ ਗਏ ਜਿਥੇ ਕੁਦਰਤੀ ਸੁੰਦਰਤਾ ਬਹੁਤ ਸੀ ਜਿਸ ਤੋਂ ਖੁਸ਼ ਹੋ ਕੇ ਇਸਦਾ ਨਾਮ 'ਗੁਰੂ ਕਾ ਬਾਗ' ਰੱਖ ਦਿੱਤਾ। ਫਿਰ ਗੁਰੂ ਜੀ ਤਰਨਤਾਰਨ, ਖਡੂਰ ਸਾਹਿਬ, ਗੋਇੰਦਵਾਲ ਤੋਂ ਮਾਲਵਾ ਪਰਦੇਸ਼ ਦੇ ਇਲਾਕੇ ਤਲਵੰਡੀ ਸਾਬੋ, ਮੋੜ ਮੰਡੀ, ਮਹਿਸਰਖਾਨਾ ਆਦਿ ਥਾਵਾਂ ਤੇ ਗਏ। ਬਿਲਾਸਪੁਰ ਦੇ ਰਾਜੇ ਭੀਮ ਚੰਦ ਦੀ ਰਾਣੀ ਜਲਾਲ ਦੇਵੀ ਤੋਂ 500 ਰੁ: ਵਿੱਚ ਜ਼ਮੀਨ ਖਰੀਦ ਕੇ ਚੱਕ ਨਾਨਕੀ ਨਾਂ ਦਾ ਸ਼ਹਿਰ ਵਸਾਇਆ ਜਿਸ ਨੂੰ ਫਿਰ ਮਾਖੋਵਾਲ ਕਿਹਾ ਜਾਣ ਲੱਗਾ। ਇਹ ਨਗਰ 16 ਜੂਨ 1665 ਵਿੱਚ ਵਸਾਇਆ ਗਿਆ। ਜੋ ਕਿ ਅਜੋਕਾ ਆਨੰਦਪੁਰ ਸਾਹਿਬ ਬਣ ਗਿਆ।

ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ
ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। 25 ਮਈ, 1675 ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇਕ ਜੱਥਾ ਵੀ ਚੱਕ ਨਾਨਕੀ ਆਇਆ। ਉਹ ਇਕ ਮੋਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਨੂੰ ਵੀ ਅਪਣੇ ਨਾਲ ਲੈ ਕੇ ਆਏ ਸਨ। ਭਾਈ ਕਿਰਪਾ ਰਾਮ, ਕਸ਼ਮੀਰ ਵਿਚ ਸਿੱਖ ਧਰਮ ਦੇ ਸੱਭ ਤੋਂ ਵੱਡੇ ਪ੍ਰਚਾਰਕਾਂ ਵਿਚੋਂ ਇਕ ਸਨ। ਕਸ਼ਮੀਰੀ ਬ੍ਰਾਹਮਣ ਇਸ ਸਿੱਖ ਆਗੂ ਦੀ ਬਾਂਹ ਫੜ ਕੇ ਚੱਕ ਨਾਨਕੀ ਆਏ ਅਤੇ ਤਖ਼ਤ ਦਮਦਮਾ ਸਾਹਿਬ ਤੇ ਗੁਰੂ ਸਾਹਿਬ ਦੇ ਦਰਬਾਰ ਵਿਚ ਆ ਫ਼ਰਿਆਦੀ ਹੋਏ। ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਅਸੀ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਵੀ ਅਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਕੋਈ ਵੀ ਬਹੁੜੀ ਨਹੀਂ ਹੋਇਆ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ”ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਉ, ਸੂਬੇਦਾਰ ਨੂੰ ਆਖ ਦਿਉ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।” ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿਚ ਜਾਨ ਆਈ। ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿੱਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੱਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋੜ ਹੈ ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਹੋਏ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।

ਕੁਰਬਾਨੀ
1665 ਵਿਚ ਮਾਲਵੇ ਦੇ ਵੱਖ-ਵੱਖ ਇਲਾਕਿਆਂ ਵਿਚ ਧਰਮ ਪ੍ਰਚਾਰ ਕਰਦੇ ਹੋਏ ਗੁਰੂ ਤੇਗ਼ ਬਹਾਦਰ ਸਾਹਿਬ, ਅਪ੍ਰੈਲ 1665 ਦੇ ਅਖ਼ੀਰ ਵਿਚ, ਧਮਤਾਨ (ਹੁਣ ਜ਼ਿਲ੍ਹਾ ਜੀਂਦ, ਹਰਿਆਣਾ) ਪੁੱਜੇ। ਧਮਤਾਨ ਵਿਚ ਭਾਈ ਦੱਗੋ ਸਿੱਖ ਪੰਥ ਦਾ ਮਸੰਦ ਸੀ। ਭਾਈ ਦੱਗੋ ਦਾ ਇਲਾਕੇ ਵਿਚ ਬੜਾ ਚੰਗਾ ਰਸੂਖ਼ ਸੀ। ਉਸ ਨੇ ਇਸ ਇਲਾਕੇ ਵਿਚ ਬਹੁਤ ਸਾਰੇ ਲੋਕਾਂ ਨੂੰ ਸਿੱਖੀ ਵਿਚ ਸ਼ਾਮਲ ਕਰਵਾਇਆ ਸੀ। 1665 ਤਕ ਧਮਤਾਨ ਉਨ੍ਹਾਂ ਇਲਾਕਿਆਂ ਵਿਚੋਂ ਇਕ ਬਣ ਚੁੱਕਾ ਸੀ ਜਿਨ੍ਹਾਂ ਦੇ ਵਧੇਰੇ ਵਾਸੀ ਸਿੱਖ ਪੰਥ ਦਾ ਹਿੱਸਾ ਸਨ। ਜਦੋਂ ਗੁਰੂ ਤੇਗ਼ ਬਹਾਦਰ ਸਾਹਿਬ ਉਥੇ ਪੁੱਜੇ ਤਾਂ ਸੈਂਕੜੇ ਸਿੱਖ ਆਪ ਜੀ ਦੇ ਦਰਸ਼ਨਾਂ ਵਾਸਤੇ ਆਏ। ਗੁਰੂ ਸਾਹਿਬ ਹਰ ਰੋਜ਼ ਦੀਵਾਨ ਸਜਾਇਆ ਕਰਦੇ ਸਨ। ਕੁੱਝ ਦਿਨ ਧਮਤਾਨ ਰਹਿਣ ਮਗਰੋਂ ਗੁਰੂ ਸਾਹਿਬ ਨੇ ਕੀਰਤਪੁਰ ਸਾਹਿਬ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। 28 ਅਕਤੂਬਰ, 1665 ਤਕ ਆਪ ਏਥੇ ਰਹੇ।

ਇਸ ਤਰ੍ਹਾਂ ਗੁਰੂ ਜੀ ਬਾਲ ਗੋਬਿੰਦ ਰਾਇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ।

ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ਵਿੱਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ। ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ਵਿੱਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਪਕੜ ਲਈ ਹੈ।

ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ਵਿੱਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।

ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ਵਿੱਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ।

ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ ਆਪਣੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਬਚਿਤਰ ਨਾਟਕ’ ਵਿੱਚ ਲਿਖਿਆ ਹੈ

ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ।
27/03/2024

ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ।

26/03/2024

Breaking news ਬਾਲਟਿਮੋਰ ਮੈਟਰੋਪੋਲੀਟਨ ਨਦੀ ਉਤੇ ਮੰਗਲਵਾਰ ਸਵੇਰੇ ਅੰਤਰਰਾਜੀ 695 ਲਿਜਾਣ ਵਾਲੇ ਕੰਟੇਨਰ ਜਹਾਜ਼ ਟਕਰਾਇਆ ਥੰਮ ਨਾਲ ਬਚਾਅ ਕਰਮਚਾਰੀ ਬਚੇ ਲੋਕਾਂ ਦੀ ਭਾਲ ਕਰ ਰਹੇ।

25/03/2024

ਜੇ ਵੋਟਰ ਸ਼ਰਾਬ ਲਈ ਵਿਕ ਸਕਦੇ ਹਨ,ਤਾਂ ਦੇਸ਼ ਵੀ ਵੇਚ ਸਕਦੇ ਹਨ। ਜੇ ਨੇਤਾ ਵੋਟਰ ਸਰਾਬ ਨਾਲ ਖਰੀਦ ਸਕਦੇ ਹਨ,ਤਾਂ ਦੇਸ਼ ਵੀ ਵਿਕਵਾ ਸਕਦੇ ਹਨ।

Election Commission of Indiaਖ਼ਬਰਾਂ ਅਨੁਸਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿ...
23/03/2024

Election Commission of India
ਖ਼ਬਰਾਂ ਅਨੁਸਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।
Maha Punjab USA
ਰੋਜ਼ਾਨਾ ਮਹਾ ਪੰਜਾਬ ਅਖ਼ਬਾਰ ਪੜ੍ਹਨ ਲਈ ਕਲਿੱਕ ਕਰੋ
https://mahapunjab.net
(Click to read daily Maha Punjab USA
https://epaper.mahapunjab.net


www.mahapunjab.net
Maha Punjab USA

CM ਮਾਨ ਅੱਜ ਦਿੱਲੀ ਵਿਖੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ, ਟਵੀਟ ਕਰਕੇ ਕਿਹਾ, ‘ਸ਼ਹੀਦਾਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ ...
23/03/2024

CM ਮਾਨ ਅੱਜ ਦਿੱਲੀ ਵਿਖੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ, ਟਵੀਟ ਕਰਕੇ ਕਿਹਾ, ‘ਸ਼ਹੀਦਾਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ |

23/03/2024

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੀ ਹੋਲੇ ਮਹੱਲੇ ਮੌਕੇ ਨਗਾਰਾ ਵੱਜਦਾ ਹੈ।

CM ਮਾਨ ਦਿੱਲੀ ਲਈ ਰਵਾਨਾ,ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣਗੇ , ‘ਆਪ’ ਦਾ ਅੱਜ ਮੋਹਾਲੀ ‘ਚ ਪ੍ਰਦਰਸ਼ਨਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇ...
22/03/2024

CM ਮਾਨ ਦਿੱਲੀ ਲਈ ਰਵਾਨਾ,ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣਗੇ , ‘ਆਪ’ ਦਾ ਅੱਜ ਮੋਹਾਲੀ ‘ਚ ਪ੍ਰਦਰਸ਼ਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ‘ਚ ਵੀ ਗੁੱਸਾ ਹੈ। ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ।
Maha Punjab USA
ਰੋਜ਼ਾਨਾ ਮਹਾ ਪੰਜਾਬ ਅਖ਼ਬਾਰ ਪੜ੍ਹਨ ਲਈ ਕਲਿੱਕ ਕਰੋ
https://mahapunjab.net
(Click to read daily Maha Punjab USA
https://epaper.mahapunjab.net


www.mahapunjab.net
Maha Punjab USA

ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਲਈ ਵਾਪਸ!ਅਭਿਸ਼ੇਕ ਮਨੂ ਸਿੰਘ ਵੀ ਨੇ ਇਹ ਜਾਣਕਾਰੀ ਜਸਟਿਸ ਸੰਜੀਵ ਖੰਨਾ ਦੇ ਸਾਹਮਣੇ ਪ੍ਰਗ...
22/03/2024

ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਲਈ ਵਾਪਸ!
ਅਭਿਸ਼ੇਕ ਮਨੂ ਸਿੰਘ ਵੀ ਨੇ ਇਹ ਜਾਣਕਾਰੀ ਜਸਟਿਸ ਸੰਜੀਵ ਖੰਨਾ ਦੇ ਸਾਹਮਣੇ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ‘ਚ ਆਪਣਾ ਪੱਖ ਹੇਠਲੀ ਅਦਾਲਤ ‘ਚ ਪੇਸ਼ ਕਰਾਂਗੇ।
ਹੁਣ ਸੁਪਰੀਮ ਕੋਰਟ ‘ਚ ਕੇਜਰੀਵਾਲ ਮਾਮਲੇ ਦੀ ਸੁਣਵਾਈ ਨਹੀਂ ਹੋਵੇਗੀ।

Maha Punjab USA
ਰੋਜ਼ਾਨਾ ਮਹਾ ਪੰਜਾਬ ਅਖ਼ਬਾਰ ਪੜ੍ਹਨ ਲਈ ਕਲਿੱਕ ਕਰੋ
https://mahapunjab.net
(Click to read daily Maha Punjab USA
https://epaper.mahapunjab.net


www.mahapunjab.net
Maha Punjab USA

ਮੇਰੀ ਮਾਂ ਬੋਲੀ ਪੰਜਾਬੀ।
22/03/2024

ਮੇਰੀ ਮਾਂ ਬੋਲੀ ਪੰਜਾਬੀ।

21/03/2024

ਸਾਨੂੰ ਕਿਸੀ ਦੇ ਗੁਣ ਦੇਖਣੇ ਚਾਹੀਦੇ ਨੇ ਨਾ ਕਿ ਔਗਣ। ਅੱਜ ਦਾ ਵੀਚਾਰ।

19/03/2024

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, 'ਛੋਟੇ ਸਿੱਧੂ' ਨੂੰ ਲੈ ਕੇ ਕੀਤਾ ਜਾ ਰਿਹਾ ਪਰੇਸ਼ਾਨ, ਸੁਣੋ ਕੀ ਕਹਿ ਰਹੇ ਹੁਣੇ Live ਹੋਏ

ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਸਾਂਝਾ ਕਰਨਗੇ ਦੁੱਖ।
19/03/2024

ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਸਾਂਝਾ ਕਰਨਗੇ ਦੁੱਖ।

ਸੀ.ਆਈ.ਏ. ਹੁਸ਼ਿਆਰਪੁਰ ਪੁਲਿਸ ਦੇ ਜਾਂਬਾਜ਼ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਫਰਜ ਨਿਭਾਉਂਦੇ ਹੋਏ ਆਪਣੀ ਜਾਨ ਕੁਰ...
19/03/2024

ਸੀ.ਆਈ.ਏ. ਹੁਸ਼ਿਆਰਪੁਰ ਪੁਲਿਸ ਦੇ ਜਾਂਬਾਜ਼ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਫਰਜ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪੰਜਾਬ ਪੁਲਿਸ ਸ਼ਹੀਦ ਦੇ ਪਰਿਵਾਰ ਦੀ ਹਰ ਤਰ੍ਹਾਂ ਦੀ ਸਹਾਇਤਾ ਅਤੇ ਦੇਖਭਾਲ ਕਰਨ ਲਈ ਵਚਨਬੱਧ ਹੈ ਅਤੇ ਸ਼ਾਮਿਲ ਦੋਸ਼ੀਆਂ ਨਾਲ ਸਖਤੀ ਨਾਲ ਨਜਿੱਠੇਗੀ।

ਸਾਡੀਆਂ ਦਿਲੀ ਹਮਦਰਦੀ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀਆਂ ਨਾਲ ਹਨ।

Salute to martyr Ct. Amritpal Singh of CIA, Hoshiarpur Police who has laid down his life in the line of duty. Punjab Police will make the perpetrators pay and look after the martyr’s family

We stand by his family in their hour of grief and will do everything to support them

Our prayers are with his family and close ones. Our heartfelt condolences. RIP!

Cm Bhagwant maan ਨੇ ਟਵੀਟ ਕਰਕੇ ਜਾਖੜ ਨੂੰ ਕੀ ਕਿਹਾ ਪੜੋ ਪੂਰੀ ਖ਼ਬਰ।
19/03/2024

Cm Bhagwant maan ਨੇ ਟਵੀਟ ਕਰਕੇ ਜਾਖੜ ਨੂੰ ਕੀ ਕਿਹਾ ਪੜੋ ਪੂਰੀ ਖ਼ਬਰ।

18/03/2024

14 ਅਪ੍ਰੈਲ ਨੂੰ ਇਸ ਵਾਰ ਵਿਸਾਖੀ ਦਾ ਦਿਹਾੜਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਵੀ ਮਨਾਇਆ ਜਾਵੇਗਾ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ।

👀 ਟੈਸਟ ਦੇਖਦੇ ਹਾਂ ਕਿ ਕੋਣ ਸਭ ਤੋਂ ਪਹਿਲੇ ਕੋਣ ਦੱਸਦਾ?Elon musk
18/03/2024

👀 ਟੈਸਟ ਦੇਖਦੇ ਹਾਂ ਕਿ ਕੋਣ ਸਭ ਤੋਂ ਪਹਿਲੇ ਕੋਣ ਦੱਸਦਾ?
Elon musk

ਮਾਤਾ ਚਰਨ ਕੌਰ ਨੇ ਮੁੜ ਮਾਂ ਬਣਨ ਤੋਂ ਬਾਅਦ ਸਾਂਝੇ ਕੀਤੇ ਜਜ਼ਬਾਤ।
18/03/2024

ਮਾਤਾ ਚਰਨ ਕੌਰ ਨੇ ਮੁੜ ਮਾਂ ਬਣਨ ਤੋਂ ਬਾਅਦ ਸਾਂਝੇ ਕੀਤੇ ਜਜ਼ਬਾਤ।

Address

127-24, 101
Ludhiana

Alerts

Be the first to know and let us send you an email when Maha Punjab USA posts news and promotions. Your email address will not be used for any other purpose, and you can unsubscribe at any time.

Contact The Business

Send a message to Maha Punjab USA:

Videos

Share