Shri Muktsar Sahib Unofficial

Shri Muktsar Sahib Unofficial PB INDIA YOUTUBE

ਸਾਹਿਬੇ ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 357ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ  ,
17/01/2024

ਸਾਹਿਬੇ ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 357ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
,

26/11/2023
https://youtu.be/taEaxBtjp-w?si=8rVIOeqd62uzoD4Q
12/08/2023

https://youtu.be/taEaxBtjp-w?si=8rVIOeqd62uzoD4Q

ਸ਼ਬਦ ਗੁਰਬਾਣੀ ਭਾਈ ਰਵਿੰਦਰ ਸਿੰਘ ਜੀ ਪਠਾਨਕੋਟ ਵਾਲੇ ਹਜੂਰੀ ਰਾਗੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਲੋਟ Bhai Ravinder Singh Ji Pathankot Wale! Hazoori Ragi Gurdwara Shri...

I have reached 4.5K followers! Thank you for your continued support. I could not have done it without each of you. 🙏🤗🎉
19/06/2023

I have reached 4.5K followers! Thank you for your continued support. I could not have done it without each of you. 🙏🤗🎉

30/03/2023

ਵਾਹਿਗੁਰੂ

Ajj Da Amrit Vele Da HUKAMNAMA ji  Sachkhand Sri Darbar SahibAng:- 753-754ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ...
28/03/2023

Ajj Da Amrit Vele Da HUKAMNAMA ji Sachkhand Sri Darbar Sahib
Ang:- 753-754

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥

ਵਿਆਖਿਆ: ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ॥੨॥ ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ॥੩॥ ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ)। ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ ॥੪॥ ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ)। ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ। ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ॥੫॥ ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ॥੬॥ ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ। ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ। ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ। (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ॥੭॥ ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ। ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ। ਹੇ ਨਾਨਕ ਜੀ! (ਆਖੋ-) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ ॥੮॥੧॥

रागु सूही महला ३ घरु १ असटपदीआ
ੴ सतिगुर प्रसादि ॥
नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥ गुरमुखि गावै गुरमुखि बूझै गुरमुखि सबदु बीचारे ॥ जीउ पिंडु सभु गुर ते उपजै गुरमुखि कारज सवारे ॥ मनमुखि अंधा अंधु कमावै बिखु खटे संसारे ॥ माइआ मोहि सदा दुखु पाए बिनु गुर अति पिआरे ॥२॥ सोई सेवकु जे सतिगुर सेवे चालै सतिगुर भाए ॥ साचा सबदु सिफति है साची साचा मंनि वसाए ॥ सची बाणी गुरमुखि आखै हउमै विचहु जाए ॥ आपे दाता करमु है साचा साचा सबदु सुणाए ॥३॥ गुरमुखि घाले गुरमुखि खटे गुरमुखि नामु जपाए ॥ सदा अलिपतु साचै रंगि राता गुर कै सहजि सुभाए ॥ मनमुखु सद ही कूड़ो बोलै बिखु बीजै बिखु खाए ॥ जमकालि बाधा त्रिसना दाधा बिनु गुर कवणु छडाए ॥४॥ सचा तीरथु जितु सत सरि नावणु गुरमुखि आपि बुझाए ॥ अठसठि तीरथ गुर सबदि दिखाए तितु नातै मलु जाए ॥ सचा सबदु सचा है निरमलु ना मलु लगै न लाए ॥ सची सिफति सची सालाह पूरे गुर ते पाए ॥५॥ तनु मनु सभु किछु हरि तिसु केरा दुरमति कहणु न जाए ॥ हुकमु होवै ता निरमलु होवै हउमै विचहु जाए ॥ गुर की साखी सहजे चाखी त्रिसना अगनि बुझाए ॥ गुर कै सबदि राता सहजे माता सहजे रहिआ समाए ॥६॥ हरि का नामु सति करि जाणै गुर कै भाइ पिआरे ॥ सची वडिआई गुर ते पाई सचै नाइ पिआरे ॥ एको सचा सभ महि वरतै विरला को वीचारे ॥ आपे मेलि लए ता बखसे सची भगति सवारे ॥७॥ सभो सचु सचु सचु वरतै गुरमुखि कोई जाणै ॥ जमण मरणा हुकमो वरतै गुरमुखि आपु पछाणै ॥ नामु धिआए ता सतिगुरु भाए जो इछै सो फलु पाए ॥ नानक तिस दा सभु किछु होवै जि विचहु आपु गवाए ॥८॥१॥

24/03/2023
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ...
24/03/2023

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੨ ਚੇਤ (ਸੰਮਤ ੫੫੫ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 12th Chet (Samvat 555 Nanakshahi) 25-March-2023
🌺🌹📖 "ਅੰਗ (ANG) - ੬੩੬ (636)"🌹🌺​

ਸੋਰਠਿ ਮਹਲਾ ੧ ॥
ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਪਦਅਰਥ: ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ) । ਅੰਮ੍ਰਿਤ ਹਰੇ = ਹਰੀ ਦਾ ਨਾਮ = ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ– ਤੈਨੂੰ ਹੀ। ਪਿਆਰੇ = ਹੇ ਸੱਜਣ = ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ) । ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ। ਸਾਲਾਹੀ = ਸਾਲਾਹਣ = ਜੋਗ ਹਰੀ। ਸਾਲਾਹਨਿ = (ਜੇਹੜੇ ਬੰਦੇ) ਸਾਲਾਹੁੰਦੇ ਹਨ। ਸਬਦਿ = ਗੁਰੂ ਦੇ ਸ਼ਬਦ ਵਿਚ। ਰਸੁ ਲੈ = ਨਾਮ = ਅੰਮ੍ਰਿਤ ਚੱਖਦਾ ਹੈ। ਵਿਲੋਇ = (ਨਾਮ = ਦੁੱਧ ਨੂੰ) ਰਿੜਕ ਕੇ। ਤਤੁ = ਜਗਤ ਦਾ ਮੂਲ = ਪ੍ਰਭੂ।੨। ਪਤਿ = ਖਸਮ = ਪ੍ਰਭੂ। ਪਰਵਾਨਾ = ਰਾਹਦਾਰੀ। ਸਾਚ ਕਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ = ਨਾਮ ਦਾ। ਸਚਾ = ਸਦਾ-ਥਿਰ ਰਹਿਣ ਵਾਲਾ। ਨੀਸਾਣੁ = ਮੋਹਰ। ਹੁਕਮੀ ਹੁਕਮੁ = ਪਰਮਾਤਮਾ ਦੇ ਹੁਕਮ ਨੂੰ। ਤਾਣੁ = ਬਲ, ਤਾਕਤ।੩। ਨਿੰਮਿਆ = ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ = ਪੇਟ ਵਿਚ। ਊਧਉ = ਪੁੱਠਾ, ਉਲਟਾ। ਕਾਰਜ = ਜਨਮ = ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ ਵਿਚ ਆਇਆ। ਸਾਰਿ = ਸੰਭਾਲ ਕੇ, ਸਵਾਰ ਕੇ।੪। ਜਾਦੋ ਜਾਇ = ਚਲਾ ਜਾਂਦਾ ਹੈ। ਬੰਨ੍ਹ੍ਹਿ = ਬੰਨ੍ਹ ਕੇ। ਸਬਦਿ = ਸ਼ਬਦ ਦੀ ਰਾਹੀਂ।੫। ਗਣਤ ਗਣਾਈਐ = ਗਿਣਤੀਆਂ ਗਿਣਦਾ ਹੈ। ਦੋਇ = ਦ੍ਵੈਤ, ਮੇਰ = ਤੇਰ। ਭਵੈ = ਭਟਕਦਾ ਹੈ। ਭਵਾਈਐ = ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ = ਔਗੁਣ ਦੀ ਰਾਹੀਂ। ਮੁਠੀ = ਲੁੱਟੀ ਹੋਈ, ਠੱਗੀ ਹੋਈ। ਰੋਇ = ਰੋਂਦੀ ਹੈ (ਲੋਕਾਈ) ।੬। ਆਖਣਿ = ਆਖਣ ਵਿਚ। ਸੰਤੋਖੀਆਂ = ਮੈਨੂੰ ਸੰਤੋਖ ਆ ਜਾਏ। ਮਿਲਾਉ = ਮਿਲਉ ਮੈਂ ਮਿਲ ਜਾਵਾਂ।੭। ਕਾਇਆ = ਸਰੀਰ। ਮਸਵਾਣੀ = ਸਿਆਹੀ ਦੀ ਦਵਾਤ। ਲਲਤਾ = ਜੀਭ। ਲੇਖਣਿ = ਕਲਮ। ਧਨੁ = {धन्य} ਭਾਗਾਂ ਵਾਲਾ। ਉਰਿ = ਹਿਰਦੇ ਵਿਚ। ਧਾਰਿ = ਧਾਰ ਕੇ, ਟਿਕਾ ਕੇ।੮।

ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

सोरठि महला १ ॥
जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥

Sorath Mahalaa 1 ||
Jinhee Satgur Seveaa Piaare Tinh Ke Saathh Tare || Tinhaa Thaak N Paaeeai Piaare Amrit Rasan Hare || Boodde Bhaare Bhai Binaa Piaare Taare Nadar Kare ||1|| Bhee Toohai Saalaahnaa Piaare Bhee Teree Saalaah || Vin Bohithh Bhai Ddubeeai Piaare Kandhhee Paae Kahaah ||1|| Rahaau || Saalaahee Saalaahnaa Piaare Doojaa Avar N Koe || Mere Prabh Saalaahan Se Bhale Piaare Shabad Rate Rang Hoe || Tis Kee Sangat Je Milai Piaare Ras Lai Tat Viloe ||2|| Pat Parvaanaa Saach Kaa Piaare Naam Sachaa Neesaan || Aaeaa Likh Lai Jaavnaa Piaare Hukmee Hukam Pashhaan || Gur Bin Hukam N Boojheeai Piaare Saache Saachaa Taan ||3|| Hukmai Andar Nimeaa Piaare Hukmai Oudar Majhaar || Hukmai Andar Jameaa Piaare Oodhhau Sir Kai Bhaar || Gurmukh Dargeh Jaaneeai Piaare Chalai Kaaraj Saar ||4|| Hukmai Andar Aaeaa Piaare Hukme Jaado Jaae || Hukme Banneh Chalaaeeai Piaare Manmukh Lahai Sajaae || Hukme Shabad Pashhaaneeai Piaare Dargeh Paidhhaa Jaae ||5|| Hukme Ganat Ganaaeeai Piaare Hukme Houmai Doe || Hukme Bhavai Bhavaaeeai Piaare Avgan Muthee Roe || Hukam Sinjaapai Saah Kaa Piaare Sach Milai Vaddeaaee Hoe ||6|| Aakhan Aoukhaa Aakheeai Piaare Kiu Suneeai Sach Naau || Jinhee So Saalaaheaa Piaare Hau Tinh Balehaarai Jaau || Naau Milai Santokheeaan Piaare Nadree Mel Milaau ||7|| Kaaeaa Kaagad Je Thheeai Piaare Man Masvaanee Dhhaar || Lalataa Lekhan Sach Kee Piaare Har Gun Likhahu Veechaar || Dhhan Lekhaaree Naanakaa Piaare Saach Likhai Our Dhhaar ||8||3||

Meaning: Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore ? ||1|| Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. ||2|| The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. ||3|| By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. ||4|| By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. ||5|| By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord's Will, O Beloved, then he is blessed with Truth and Honor. ||6|| It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. ||7|| If my body were to become the paper, O Beloved, and my mind the inkpot; And if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak Ji, who writes the True Name, and enshrines it within his heart. ||8||3||

ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
🌟✨🌟✨🌟✨🌟✨🌟✨🌟
🙏ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ-ਜੋਤਿ ਦਿਹਾੜੇ ’ਤੇ ਕੋਟਿ-ਕੋਟਿ ਪ੍ਰਣਾਮ।🙏🌻🙏
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
ੴ Waheguru Ji Ka Khalsa
Waheguru Ji Ki Fateh Ji ੴ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ...
15/03/2023

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੩ ਚੇਤ (ਸੰਮਤ ੫੫੫ ਨਾਨਕਸ਼ਾਹੀ)
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 03rd Chet (Samvat 555 Nanakshahi) 16-March-2023
​🌺🌹📖 "ਅੰਗ (ANG) - ੭੫੩ (753)"🌹🌺

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥

ਵਿਆਖਿਆ: ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ॥੨॥ ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ॥੩॥ ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ)। ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ ॥੪॥ ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ)। ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ। ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ॥੫॥ ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ॥੬॥ ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ। ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ। ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ। (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ॥੭॥ ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ। ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ। ਹੇ ਨਾਨਕ ਜੀ! (ਆਖੋ-) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ ॥੮॥੧॥

रागु सूही महला ३ घरु १ असटपदीआ
ੴ सतिगुर प्रसादि ॥
नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥ गुरमुखि गावै गुरमुखि बूझै गुरमुखि सबदु बीचारे ॥ जीउ पिंडु सभु गुर ते उपजै गुरमुखि कारज सवारे ॥ मनमुखि अंधा अंधु कमावै बिखु खटे संसारे ॥ माइआ मोहि सदा दुखु पाए बिनु गुर अति पिआरे ॥२॥ सोई सेवकु जे सतिगुर सेवे चालै सतिगुर भाए ॥ साचा सबदु सिफति है साची साचा मंनि वसाए ॥ सची बाणी गुरमुखि आखै हउमै विचहु जाए ॥ आपे दाता करमु है साचा साचा सबदु सुणाए ॥३॥ गुरमुखि घाले गुरमुखि खटे गुरमुखि नामु जपाए ॥ सदा अलिपतु साचै रंगि राता गुर कै सहजि सुभाए ॥ मनमुखु सद ही कूड़ो बोलै बिखु बीजै बिखु खाए ॥ जमकालि बाधा त्रिसना दाधा बिनु गुर कवणु छडाए ॥४॥ सचा तीरथु जितु सत सरि नावणु गुरमुखि आपि बुझाए ॥ अठसठि तीरथ गुर सबदि दिखाए तितु नातै मलु जाए ॥ सचा सबदु सचा है निरमलु ना मलु लगै न लाए ॥ सची सिफति सची सालाह पूरे गुर ते पाए ॥५॥ तनु मनु सभु किछु हरि तिसु केरा दुरमति कहणु न जाए ॥ हुकमु होवै ता निरमलु होवै हउमै विचहु जाए ॥ गुर की साखी सहजे चाखी त्रिसना अगनि बुझाए ॥ गुर कै सबदि राता सहजे माता सहजे रहिआ समाए ॥६॥ हरि का नामु सति करि जाणै गुर कै भाइ पिआरे ॥ सची वडिआई गुर ते पाई सचै नाइ पिआरे ॥ एको सचा सभ महि वरतै विरला को वीचारे ॥ आपे मेलि लए ता बखसे सची भगति सवारे ॥७॥ सभो सचु सचु सचु वरतै गुरमुखि कोई जाणै ॥ जमण मरणा हुकमो वरतै गुरमुखि आपु पछाणै ॥ नामु धिआए ता सतिगुरु भाए जो इछै सो फलु पाए ॥ नानक तिस दा सभु किछु होवै जि विचहु आपु गवाए ॥८॥१॥

☬ अर्थ: राग सूही, घर १ में गुरू अमरदास जी की आठ-बंदों वाली बाणी।
अकाल पुरख एक है और सतिगुरू की कृपा द्वारा मिलता है।
हे भाई! परमात्मा के नाम से सब कुछ (सारा रोशन आत्मिक जीवन) होता है, परन्तु गुरू की श़रण आए बिना नाम की कदर नहीं पड़ती। गुरू का श़ब्द बड़े रस वाला है मीठा है, जब तक इस को चखा ना जाए, स्वाद का पता नहीं लग सकता। जो मनुष्य (गुरू के श़ब्द द्वारा) अपने आत्मिक जीवन को पहचानता नहीं, वह अपने मनुष्य जीवन को कौडी के भाव (व्यर्थ ही) गंवा लेता है। जब मनुष्य गुरू के बताए हुए मार्ग पर चलता है, तब एक परमात्मा से गहरी साँझ पाता है, और, उस को अहंकार का दुख तंग नहीं कर सकता ॥१॥ हे भाई! मैं अपने गुरू से सदके जाता हूँ, जिस ने (श़रण आए मनुष्य की) सदा-थिर रहने वाले परमात्मा से प्रीत जोड़ दी (भाव, जोड़ देता है)। गुरू के श़ब्द से सांझ पा कर मनुष्य का आत्मिक जीवन चमक जाता है, मनुष्य आत्मिक अडोलता में लीन रहता है ॥१॥ रहाउ ॥ हे भाई! गुरू की श़रण पड़ने वाला मनुष्य गुरू के श़ब्द को गाता रहता है, गुरू के श़ब्द को समझता है, गुरू के श़ब्द को विचारता है। उस मनुष्य की जिंद उस का शरीर गुरू की बरकत से नया आत्मिक जन्म लेता है, गुरू की श़रण पड़ कर वह अपने सारे कार्य संवार लेता है। अपने मन के पीछे चलने वाला मनुष्य माया के मोह में अंधा हुआ रहता है, वह सदा अंधों वाले काम ही करता रहता है, जगत में वह वही कमाई कमाता है जो उस के आत्मिक जीवन के लिए ज़हर बन जाती है। प्यारे गुरू की श़रण के बिना वह मनुष्य माया के मोह में फंस कर सदा दुख सहता रहता है ॥२॥ जो मनुष्य गुरू की श़रण आ जाता है, गुरू की रज़ा में चलने लग जाता है वह मनुष्य परमात्मा का भगत बन जाता है। सदा-थिर प्रभू की सिफ़त-सलाह की बाणी, सदा-थिर प्रभू की सिफ़त-सलाह (उस के मन में टिकी रहती है), वह मनुष्य सदा कायम रहने वाले प्रभू को अपने मन में वसाई रखता है। गुरू के बताए हुए मार्ग पर चलने वाला मनुष्य सदा-थिर प्रभू की सिफ़त-सलाह की बाणी उचारता रहता है (जिस की बरकत से उस के) अंदर से अंहकार दूर हो जाता है। (उस को यकीन हो जाता है कि) परमात्मा आप ही सब दातें देने वाला है, परमात्मा की बख़्श़श़ अटल है। वह मनुष्य (ओरों को भी) सदा-थिर प्रभू की सिफ़त-सलाह सुनाता रहता है ॥३॥ हे भाई! जो मनुष्य गुरू के बताए हुए मार्ग पर चलता है वह (नाम सिमरन की) मेहनत करता है, (नाम-धन) कमाता है, और, (ओरों को भी) नाम जपाता है। सदा-थिर प्रभू के प्रेम-रंग में रंग कर वह मनुष्य सदा (माया के मोह से) निरलेप रहता है। गुरू के द्वार पर रह कर वह मनुष्य आत्मिक अडोलता में टिका रहता है, प्रभू के प्रेम में लीन रहता है। परन्तु, अपने मन के पीछे चलने वाला मनुष्य सदा ही झूठ बोलता है, (आत्मिक जीवन को मार मुकाने वाला माया के मोह का) ज़हर बीजता है, और वही ज़हर खाता है (उसी ज़हर को अपने जीवन का सहारा बनाई रखता है)। वह मनुष्य आत्मिक मौत की फाहियों में फंसा रहता है, तृष्णा की आग में जला रहता है। (इस मुसीबत से उस को) गुरू तो बिना ओर कोई छुड़ा नहीं सकता ॥४॥ जो मनुष्य गुरू की श़रण आ जाता है उस को प्रभू आप यह सूझ बख़्श़ता है कि जिस सच्चे सरोवर में स्नान करना चाहिए है वह सदा कायम रहने वाला तीर्थ (गुरू का श़ब्द ही है)। गुरू के श़ब्द में (ही प्रभू उस को) अठाहठ्ठ तीर्थ दिखा देता है (और दिखा देता है कि) उस (गुरू-श़ब्द-तीर्थ) में स्नान करने से (विकारों की) मैल लह जाती है। (उस मनुष्य को यकीन हो जाता है कि) गुरू का श़ब्द ही सदा कायम रहने वाला और पवित्र तीर्थ है (उस में स्नान करने से विकारों की) मैल नहीं लगती, (वह तीर्थ) मैल नहीं लगाता। वह मनुष्य पूरे गुरू से सदा-थिर रहने वाले परमात्मा की सिफ़त-सलाह प्राप्त कर लेता हैं ॥५॥ परन्तु, जो मनुष्य गुरू की श़रण नहीं आता, वह (मनुष्य) खोटी बुद्धि के कारण यह नहीं कह सकता कि हमारा यह शरीर हमारा यह मन सब कुछ उस प्रभू का ही दिया हुआ है। जब परमात्मा की रज़ा होती है (मनुष्य गुरू की श़रण पड़ता है, उस का मन) पवित्र हो जाता है (उस के) अंदर से अंहकार दूर हो जाता है। वह मनुष्य आत्मिक अडोलता में टिक कर गुरू के उपदेश का आनंद मानते हैं, (गुरू का उपदेश उस के अंदर से) तृष्णा की आग बुझा देता है। वह मनुष्य गुरू के श़ब्द में रंगा जाता है, आत्मिक अडोलता में मस्त हो जाता है, आत्मिक अडोलता में ही लीन रहता है ॥६॥ जो मनुष्य प्यारे गुरू के प्रेम में टिका रहता है, वह यह बात समझ लेता है कि परमात्मा का नाम ही सच्चा साथी है। वह मनुष्य परमात्मा की सदा-थिर रहने वाली सिफ़त-सलाह गुरू से प्राप्त कर लेता है, वह सदा-थिर प्रभू के नाम में प्यार करने लग जाता है। कोई विरला मनुष्य (गुरू की श़रण पड़ कर) यह विचार करता है कि सारी सृष्टि में सदा-थिर रहने वाला परमात्मा ही वसता है। (ऐसे मनुष्य को) जब प्रभू आप ही अपने चरणों में जोड़ता है, तो उस पर बख्श़श़ करता है, सदा-थिर रहने वाली अपनी भगती दे कर उस का जीवन सुंदर बना देता है ॥७॥ हे भाई! कोई विरला मनुष्य गुरू की श़रण पड़ कर समझता है कि हर जगह सदा कायम रहने वाला परमात्मा ही काम कर रहा है। जगत में जन्म मृत्यु भी उसी के हुक्म में चल रहा है। गुरू की श़रण पड़ कर वह मनुष्य अपने आत्मिक जीवन को पड़तालता रहता है। जब वह मनुष्य परमात्मा का नाम सिमरना शुरू करता है तो वह गुरू को प्यारा लगने लग जाता है, फिर वह जो मुराद मांगता है वही हासिल कर लेता है। हे नानक जी! (कहो-) जो मनुष्य (गुरू की श़रण पड़ कर) अपने अंदर से आपा-भाव दूर कर लेता है, उस का आत्मिक जीवन का सारा सरमाया बचा रहता है ॥८॥१॥

Address

Muktsarsahib
Muktsar
152107

Alerts

Be the first to know and let us send you an email when Shri Muktsar Sahib Unofficial posts news and promotions. Your email address will not be used for any other purpose, and you can unsubscribe at any time.

Videos

Share


Other Media/News Companies in Muktsar

Show All