Nawanshahr 24

Nawanshahr 24 Contact information, map and directions, contact form, opening hours, services, ratings, photos, videos and announcements from Nawanshahr 24, News & Media Website, Ambedkar Chownk, Nawanshahr.

ਜ਼ਿਲ੍ਹੇ ’ਚ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਹਿਰਾਉਣਗੇ ਤਿਰੰਗਾਨਵਾਂਸ਼ਹਿਰ, 20 ਜੁਲਾਈ,ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰ...
20/07/2022

ਜ਼ਿਲ੍ਹੇ ’ਚ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਹਿਰਾਉਣਗੇ ਤਿਰੰਗਾ
ਨਵਾਂਸ਼ਹਿਰ, 20 ਜੁਲਾਈ,
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਸਥਿਤ ਆਜ਼ਾਦੀ ਸੰਗਰਾਮੀਆਂ ਦੇ ਬੁੱਤਾਂ/ਯਾਦਗਾਰਾਂ ਨੂੰ 15 ਅਗਸਤ (ਆਜ਼ਾਦੀ ਦਿਹਾੜੇ ਮੌਕੇ) ਸਜਾਉਣ ਤੇ ਇਕੱਠੇ ਹੋ ਕੇ ਉਨ੍ਹਾਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਲਈ ਨਮਨ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅਮਿ੍ਰਤ ਮਹਾਂਉਤਸਵ ਮਨਾਇਆ ਜਾ ਰਿਹਾ ਹੋਣ ਕਾਰਨ, ਸਾਡਾ ਇਹ ਮੁਢਲਾ ਫ਼ਰਜ਼ ਹੈ ਕਿ ਅਸੀਂ ਆਪਣੇ ਆਪਣੇ ਸੁਤੰਤਰਤਾ ਸੰਗਰਾਮੀਆਂ ਦੀ ਦੇਣ ਨੂੰ ਯਾਦ ਰੱਖੀਏ।
ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਅਤੇ ਸਬ ਡਵੀਜ਼ਨ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸੱਦੀ ਵਿਭਾਾਗਾਂ ਦੀ ਮੀਟਿੰਗ ਵਿੱਚ ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੰਚਾਇਤਾਂ ਰਾਹੀਂ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਯਾਦਗਾਰਾਂ ਨੂੰ ਪਿੰਡ ਪੱਧਰ ’ਤੇ ਸਜਾਉਣ ਅਤੇ ਨਮਨ ਕਰਨ ਲਈ ਤਾਲਮੇਲ ਕਰਨ ਲਈ ਆਖਿਆ।
ਡੀ ਸੀ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕੀਤਾ ਜਾਵੇਗਾ ਜਦਕਿ ਬੰਗਾ ਅਤੇ ਬਲਾਚੌਰ ਵਿਖੇ ਸਬ ਡਵੀਜ਼ਨ ਪੱਧਰੀ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕਿਰਤ, ਯਾਤਰਾ ਤੇ ਸਭਿਆਚਾਰ ਮੰਤਰੀ, ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਖਟਕੜ ਕਲਾਂ ਵਿਖੇ ਦੇਸ਼ ਦੇ ਜੰਗ-ਏ-ਆਜ਼ਾਦੀ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੀ ਯਾਦਗਾਰ ’ਤੇ ਨਤਮਸਤਕ ਵੀ ਹੋਣਗੇ। ਸਬ ਡਵੀਜ਼ਨਾਂ ਵਿੱਚ ਸਬੰਧਤ ਐਸ ਡੀ ਐਮ ਦੀ ਪ੍ਰਧਾਨਗੀ ’ਚ ਸਮਾਗਮ ਹੋਣਗੇ।
ਡਿਪਟੀ ਕਮਿਸ਼ਨਰ ਨੇ ਸਮਾਗਮ ਦੌਰਾਨ ਮਾਰਚ ਪਾਸਟ, ਝਾਕੀਆਂ, ਪੀ ਟੀ ਸ਼ੋਅ, ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਲਈ ਕਰਮਵਾਰ ਜ਼ਿਲ੍ਹਾ ਪੁਲਿਸ, ਵੱਖ-ਵੱਖ ਵਿਭਾਗਾਂ ਅਤੇ ਸਕੂਲ ਸਿਖਿਆ ਵਿਭਾਗ ਨੂੰ ਜ਼ਿੰਮੇਂਵਾਰੀ ਦਿੰਦਿਆਂ ਕਿਹਾ ਕਿ 12 ਅਗਸਤ ਨੂੰ ਫੁੱਲ ਡਰੈੱਸ ਰੀਹਰਸਲ ਕਰਵਾਈ ਜਾਵੇਗੀ ਜਦਕਿ 9 ਅਗਸਤ ਤੋਂ ਆਈ ਟੀ ਆਈ ਗਰਾਊਂਡ ਵਿੱਚ ਫਾਈਨਲ ਪ੍ਰੋਗਰਾਮ ਲਈ ਚੁਣੇ ਗਏ ਸਕੂਲਾਂ ਦੀ ਰੀਹਰਸਲ ਕਰਵਾਈ ਜਾਵੇਗੀ।
ਉਨ੍ਹਾਂ ਨੇ ਰੀਹਰਸਲ ਤੋਂ ਪਹਿਲਾਂ ਗਰਾਊਂਡ ਦੀ ਸਫ਼ਾਈ ਅਤੇ ਰੀਹਰਸਲ ਦੌਰਾਨ ਬੱਚਿਆਂ ਦੇਣ ਬੈਠਣ, ਪੀਣ ਵਾਲੇ ਪਾਣੀ ਅਤੇ ਰੀਫ਼੍ਰੈਸ਼ਮੈਂਟ ਦਾ ਪ੍ਰਬੰਧ ਕਰਨ ਲਈ ਵੀ ਆਖਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਧੀਆ ਸੇਵਾਵਾਂ ਲਈ ਸ਼ਲਾਘਾ ਸਰਟੀਫ਼ਿਕੇਟ ਨਾਲ ਸਨਮਾਨਿਤ ਹੋਣ ਵਾਲੀਆਂ ਅਰਜ਼ੀਆਂ ’ਚੋਂ ਪਿਛਲੇ 5 ਸਾਲਾਂ ਦੌਰਾਨ ਸਨਮਾਨ ਹਾਸਲ ਕਰ ਚੁੱਕੇ ਨਾਵਾਂ ਨੂੰ ਨਹੀਂ ਵਿਚਾਰਿਆ ਜਾਵੇਗਾ। ਸਨਮਾਨ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 5 ਅਗਸਤ, 2022 ਰੱਖੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੀ ਬਿਰਧ ਅਵਸਥਾ ਕਾਰਨ ਸਮਾਗਮ ਵਿੱਚ ਬੁਲਾਉਣ ਦੀ ਬਜਾਏ, ਸਮਾਗਮ ਤੋਂ ਇੱਕ-ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਜਾ ਕੇ ਆਜ਼ਾਦੀ ਦਿਹਾੜੇ ਦੀ ਵਧਾਈ ਦੇਣ ਅਤੇ ਉਨ੍ਹਾਂ ਦੇ ਯੋਗਦਾਨ ਵਾਸਤੇ ਉਨ੍ਹਾਂ ਦਾ ਸਨਮਾਨ ਕਰਨ ਦੀ ਰਸਮ ਕੀਤੀ ਜਾਵੇਗੀ।

ਕੁਲਵਿੰਦਰ ਸਿੰਘ ਬਣੇ ਡਰਾਈਵਰ ਯੂਨੀਅਨ ਦੇ ਪ੍ਰਧਾਨ - ਸਰੂਪ ਲਾਲ ਜਨਰਲ ਸਕੱਤਰ ਅਤੇ ਜਗਤਾਰ ਸਿੰਘ ਖਜ਼ਾਨਚੀ ਚੁਣੇ ਗਏ ਨਵਾਂਸ਼ਹਿਰ,  20 ਜੁਲਾਈ 2022 :...
20/07/2022

ਕੁਲਵਿੰਦਰ ਸਿੰਘ ਬਣੇ ਡਰਾਈਵਰ ਯੂਨੀਅਨ ਦੇ ਪ੍ਰਧਾਨ
- ਸਰੂਪ ਲਾਲ ਜਨਰਲ ਸਕੱਤਰ ਅਤੇ ਜਗਤਾਰ ਸਿੰਘ ਖਜ਼ਾਨਚੀ ਚੁਣੇ ਗਏ
ਨਵਾਂਸ਼ਹਿਰ, 20 ਜੁਲਾਈ 2022 :- ਸਿਹਤ ਵਿਭਾਗ ਵਿੱਚ ਕੰਮ ਕਰਦੇ ਡਰਾਈਵਰਾਂ ਵਲੋਂ ਅੱਜ ਯੂਨੀਅਨ ਦੀ ਚੋਣ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਕੁਲਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਥਾਪਿਆ ਗਿਆ। ਯੂਨੀਅਨ ਦੇ ਹੋਰਨਾਂ ਅਹੁਦੇਦਾਰਾਂ ਵਿੱਚ ਸਰੂਪ ਲਾਲ ਨੂੰ ਜਨਰਲ ਸਕੱਤਰ ਅਤੇ ਜਗਤਾਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ।
ਇਸ ਮੌਕੇ ਸਿਹਤ ਡਰਾਈਵਰਾਂ ਦੀਆਂ ਮੰਗਾਂ ’ਤੇ ਚਰਚਾ ਵੀ ਕੀਤੀ ਗਈ। ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਨੇ ਜੋ ਮੇਰੇ 'ਤੇ ਵਿਸ਼ਵਾਸ਼ ਕੀਤਾ ਹੈ, ਉਹ ਉਸ 'ਤੇ ਖਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਯੂਨੀਅਨ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਡਟੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਮੇਸ਼ਾ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਦਾਰੀ ਨਿਭਾਉਣਗੇ।
ਉਨ੍ਹਾਂ ਪ੍ਰਧਾਨ ਥਾਪੇ ਜਾਣ 'ਤੇ ਯੂਨੀਅਨ ਮੈਂਬਰ ਬੁੱਧਰਾਮ, ਪਰਮਜੀਤ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ-2 ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ।

19/07/2022

Address

Ambedkar Chownk
Nawanshahr
144512

Website

Alerts

Be the first to know and let us send you an email when Nawanshahr 24 posts news and promotions. Your email address will not be used for any other purpose, and you can unsubscribe at any time.

Share


Other News & Media Websites in Nawanshahr

Show All

You may also like