Punjabi Den

Punjabi Den Contact information, map and directions, contact form, opening hours, services, ratings, photos, videos and announcements from Punjabi Den, News & Media Website, Patiala.

12/08/2023
12/08/2023

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਤਖਤ ਸ੍ਰੀ ਦਮਦਮਾ ਸਾਹਿਬ ਵਿਚ ਵਡੇ ਪਧਰ ਤੇ ਮਨਾਇਆ ਜਾਵੇਗਾ

ਸੰਗਤਾ ਵਡੀ ਗਿਣਤੀ ਵਿਚ ਪਹੁੰਚ ਕੇ ਭਰਣ ਹਾਜਰੀਆ

ਅੰਮ੍ਰਿਤਸਰ:-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੋਕੇ ਜਿਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 28,29,30 ਅਗਸਤ ਨੂੰ ਵਡੇ ਸਮਾਗਮ ਕਰਵਾਏ ਜਾ ਰਹੇ ਹਨ ਉਥੇ ਹੀ ਇਕ ਹਫਤਾ ਪਹਿਲਾ ਤੋ ਹੀ ਲਾਗਲੇ ਪਿੰਡਾ ਵਿਚ ਧਾਰਮਿਕ ਸਮਾਗਮ ਦੀ ਲੜੀਵਾਰ ਪ੍ਰੋਗਰਾਮ ਚਲਣਗੇ ਅਤੇ ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆ ਸੰਗਤਾ ਨੂੰ ਵਡੀ ਗਿਣਤੀ ਵਿਚ ਹਾਜਰੀਆ ਭਰਨ ਦੀ ਅਪੀਲ ਕੀਤੀ ਹੈ।

ਬਾਇਟ:- ਗਿਆਨੀ ਹਰਪ੍ਰੀਤ ਸਿੰਘ

11/08/2023

ਅੱਜ ਢਿਲਵਾਂ ਥਾਣੇ ਦੇ ਮੁਲਾਜ਼ਮ ਜਦੋ ਇਕ ਦੋਸ਼ੀ ਨੂੰ ਪੇਸ਼ੀ ਵਾਸਤੇ ਮੇਜੀਸਟ੍ਰੇਟ ਦੇ ਘਰ ਤਾਰੀਕ ਵਾਸਤੇ ਲੈਕੇ ਗਏ, ਤਾਂ ਦੋਸ਼ੀ ਉਥੋਂ ਫਰਾਰ ਹੋ ਗਿਆ, ਜਦੋਂ ਇਸ ਦੀ ਸੂਚਨਾ ਢਿਲਵਾਂ SHO ਨੂੰ ਮਿਲੀ ਤਾਂ ਉਹਨਾਂ ਨੇ PCR ਅਤੇ ਟ੍ਰੈਫਿਕ ਪੁਲਿਸ ਦੀ ਸਹਾਇਤਾ ਨਾਲ ਦੋਸ਼ੀ ਨੂੰ ਕੀਤਾ ਗਿਰਫ਼ਤਾਰ,

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕਾਨੂੰਨੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਮਲਾਕਾਤਜ਼ੀਰਕਪੁਰ ਵਿੱਚ ਪੈਂਦੇ ਪਿੰਡ ਭਬਾਤ ਦੇ 100-150 ਵਰਗ ਦ...
10/08/2023

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕਾਨੂੰਨੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਮਲਾਕਾਤ

ਜ਼ੀਰਕਪੁਰ ਵਿੱਚ ਪੈਂਦੇ ਪਿੰਡ ਭਬਾਤ ਦੇ 100-150 ਵਰਗ ਦੇ ਛੋਟੇ ਮਕਾਨਾਂ ਨੂੰ ਬਚਾਉਣ ਦੀ ਕੀਤੀ ਅਪੀਲ
MP Patiala Preneet Kaur meets with Hon'ble Law Minister Arjun Ram Meghwal

Request him to save 100-150square yard small houses of poor strata of society in village Bhabhat, Zirakpur by reducing the obstruction free area to 10m under the Work of Defence Act, 1903.

ਓਪਰੇਸ਼ਨ ਸਤੱਰਕ: ਪੰਜਾਬ ਦੀਆਂ 26 ਜੇਲ੍ਹਾਂ ਦੀ ਇੱਕੋ ਸਮੇਂ ਅਚਨਚੇਤ ਚੈਕਿੰਗ-ਅਰਪਿਤ ਸ਼ੁਕਲਾ-ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਤੇ ਏ.ਡੀ.ਜੀ.ਪੀ. ਜ...
02/08/2023

ਓਪਰੇਸ਼ਨ ਸਤੱਰਕ: ਪੰਜਾਬ ਦੀਆਂ 26 ਜੇਲ੍ਹਾਂ ਦੀ ਇੱਕੋ ਸਮੇਂ ਅਚਨਚੇਤ ਚੈਕਿੰਗ-ਅਰਪਿਤ ਸ਼ੁਕਲਾ

-ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਤੇ ਏ.ਡੀ.ਜੀ.ਪੀ. ਜੇਲ੍ਹਾਂ ਦੀ ਅਗਵਾਈ ਹੇਠ ਓਪਰੇਸ਼ਨ ਸਤੱਰਕ ਤਹਿਤ ਕੇਂਦਰੀ ਜੇਲ੍ਹ ਦੀ ਅਚਨਚੇਤ ਤਲਾਸ਼ੀ

-ਪੁਲਿਸ ਤੇ ਜੇਲ੍ਹ ਵਿਭਾਗ ਵੱਲੋਂ ਚੱਪੇ-ਚੱਪੇ ਦੀ ਬਾਰੀਕੀ ਨਾਲ ਛਾਣਬੀਣ

ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਅੱਜ ਇੱਕੋ ਸਮੇਂ ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕਰਦਿਆਂ ਓਪਰੇਸ਼ਨ ਸਤੱਰਕ ਚਲਾਇਆ ਗਿਆ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਓਪਰੇਸ਼ਨ ਸਤੱਰਕ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਕੀਤੀ। ਉਨ੍ਹਾਂ ਦੇ ਨਾਲ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਵੀ ਮੌਜੂਦ ਸਨ।
ਕੇਂਦਰੀ ਜੇਲ੍ਹ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਓਪਰੇਸ਼ਨ ਸਤੱਰਕ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਟਿਆਲਾ ਤੋਂ ਇਲਾਵਾ ਸੂਬੇ ਦੀਆਂ 25 ਹੋਰ ਜੇਲ੍ਹਾਂ ਵਿੱਚ ਅੱਜ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਓਪਰੇਸ਼ਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਹੁਕਮਾਂ ਮੁਤਾਬਕ ਬਹੁਤ ਹੀ ਗੰਭੀਰਤਾ ਨਾਲ ਚਲਾਇਆ ਗਿਆ ਹੈ ਅਤੇ ਅਜਿਹੇ ਓਪਰੇਸ਼ਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਕਿ ਸੂਬੇ ਦੀਆਂ ਜੇਲਾਂ ਵਿੱਚ ਕਿਸੇ ਕਿਸਮ ਦੇ ਨਸ਼ੇ, ਨਸ਼ੀਲੀਆਂ ਦਵਾਈਆਂ, ਮੋਬਾਇਲ ਫੋਨ ਆਦਿ ਪਾਬੰਦੀਸ਼ੁਦਾ ਵਸਤੂਆਂ ਦੀ ਚੈਕਿੰਗ ਕਰਕੇ ਜੇਲ੍ਹਾਂ ਨੂੰ ਇਨ੍ਹਾਂ ਤੋਂ ਮੁਕਤ ਰੱਖਿਆ ਜਾ ਸਕੇ।
ਅਰਪਿਤ ਸ਼ੁਕਲਾ ਨੇ ਅੱਗੇ ਦੱਸਿਆ ਕਿ ਜੇਕਰ ਜੇਲ੍ਹਾਂ ਵਿੱਚ ਕੋਈ ਪਾਬੰਦੀਸ਼ੁਦਾ ਵਸਤੂ ਮਿਲਦੀ ਹੈ ਤਾਂ ਇਸ ਬਾਬਤ ਸਬੰਧਤ ਬੰਦੀ ਵਿਰੁੱਧ ਪੁਲਿਸ ਤੇ ਜੇਲ੍ਹ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਇਹ ਅਚਨਚੇਤ ਚੈਕਿੰਗ ਕੀਤੀ ਗਈ ਹੈ, ਉਂਜ ਜੇਲ੍ਹ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਜਾਰੀ ਰੱਖੀ ਜਾਂਦੀ ਹੈ ਤੇ ਜੇਲ੍ਹ ਰੂਲਾਂ ਮੁਤਾਬਕ ਜਿਹੜਾ ਸਮਾਨ ਬਰਾਮਦ ਹੁੰਦਾ ਹੈ, ਜੇਲ੍ਹ ਅਪਰਾਧਕ ਮਾਮਲਾ ਦਰਜ ਕੀਤਾ ਜਾਂਦਾ ਹੈ ਤੇ ਪੁਲਿਸ ਕੇਸ ਵੀ ਦਰਜ ਕਰਵਾਇਆ ਜਾਂਦਾ ਹੈ। ਅਰੁਣਪਾਲ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਇਨ੍ਹਾਂ ਮਾਮਲਿਆਂ ਵਿੱਚ ਜੇਲ੍ਹਾਂ ਦੇ ਕਿਸੇ ਮੁਲਾਜਮ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।
ਏ.ਡੀ.ਜੀ.ਪੀ. ਜੇਲ੍ਹਾਂ ਨੇ ਕਿਹਾ ਕਿ ਜੇਲ੍ਹਾਂ ਦੇ ਬੰਦੀ ਬਾਹਰ ਕੋਈ ਜੁਰਮ ਕਰਕੇ ਹੀ ਆਉਂਦੇ ਹਨ ਤੇ ਉਨ੍ਹਾਂ ਦਾ ਧਿਆਨ ਸਾਰਾ ਸਮਾਂ ਪਾਬੰਦੀਸ਼ੁਦਾ ਵਸਤਾਂ ਅੰਦਰ ਮੰਗਵਾਉਣ 'ਤੇ ਹੀ ਲੱਗਿਆ ਰਹਿੰਦਾ ਹੈ ਅਤੇ ਜੇਲ੍ਹ ਵਿਭਾਗ ਦੇ ਅਧਿਐਨ ਦੱਸਦੇ ਹਨ ਕਿ ਇਹ ਵਸਤਾਂ ਜੇਲ੍ਹਾਂ ਵਿੱਚ ਜਿਆਦਾਤਰ ਬਾਹਰੋਂ ਸੁੱਟੇ ਜਾਣ ਨਾਲ ਹੀ ਅੰਦਰ ਆਉਂਦੀਆਂ ਹਨ, ਕਿਉਂਕਿ ਅੱਜਕਲ੍ਹ ਜੇਲ੍ਹਾਂ ਵੱਸੋਂ ਵਾਲੇ ਘਰਾਂ ਦੇ ਨੇੜੇ ਆ ਗਈਆਂ ਹਨ ਅਤੇ ਕਈ ਮਾਮਲਿਆਂ ਵਿੱਚ ਮਿਲੀਭੁਗਤ ਵੀ ਹੁੰਦੀ ਹੈ ਪਰੰਤੂ ਵਿਭਾਗ ਵੱਲੋਂ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਾਈ ਸਕਿਉਰਟੀ ਜੇਲ ਬਠਿੰਡਾ ਵਿਖੇ ਕਮਿਨਿਉਕੇਸ਼ਨ ਡੈਡ ਜੋਨ ਬਣਾਕੇ ਜੈਮਰ ਲਗਾਏ ਗਏ ਹਨ ਅਤੇ ਅਜਿਹੇ ਤਜਰਬੇ ਬਾਕੀ ਜੇਲ੍ਹਾਂ ਵਿੱਚ ਵੀ ਕੀਤੇ ਜਾ ਰਹੇ ਹਨ।

01/08/2023

ਪਟਿਆਲਾ ਦੇ ਵਿੱਚ ਖਾਲਸਾ ਏਡ ਦੇ ਦਫ਼ਤਰ ਹੋਈ NIA ਦੀ ਰੇਡ ਤੋ ਬਾਦ, ਖ਼ਾਲਸਾ ਏਡ ਦੇ ਏਸ਼ੀਆ ਦੇ ਹੈੱਡ ਅਮਰਪ੍ਰੀਤ ਸਿੰਘ ਹੋਏ ਮੀਡੀਆ ਦੇ ਰੂਬਰੂ , ਕੀਤੀ ਪਤਰਕਾਰਾਂ ਨਾਲ ਗੱਲ ਬਾਤ ਤੇ ਦਿੱਤੀ ਜਾਣਕਾਰੀ

29/07/2023

ਬੀਤੇ ਦਿਨੀ ਪਟਿਆਲਾ ਵਿੱਚ ਹੋਏ ਦੋਹਰੇ ਕਤਲ ਕੇਸ ਨੂੰ ਪਟਿਆਲਾ ਪੁਲਿਸ ਵੱਲੋਂ 48 ਘੰਟੇ ਵਿੱਚ ਕੀਤਾ ਗਿਆ ਟਰੇਸ

12/07/2023

ਆਪਣੀ ਜਾਨ ਤੇ ਖੇਡ ਕੇ ਐਸ.ਡੀ.ਐਮ. ਡਾ: ਸੰਜੀਵ ਨੇ ਬਚਾਈ ਹੜ੍ਹ ਚ ਫਸੇ ਵਿਅਕਤੀ ਦੀ ਜਾਨ

ਗੁਰਦੁਆਰਾ ਬੀਬਾਨਗੜ੍ਹ ਨੇੜੇ ਹੜ੍ਹ ਚ ਫਸੇ ਵਿਅਕਤੀ ਨੂੰ ਤੈਰ ਕੇ ਕੱਢਿਆ ਬਾਹਰ

ਇੱਕ ਪਾਸੇ ਜਿਥੇ ਹੜ੍ਹਾਂ ਕਾਰਨ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਖਮਾਣੋਂ ਦੇ ਐਸ.ਡੀ.ਐਮ. ਡਾ: ਸੰਜੀਵ ਕੁਮਾਰ ਨੇ ਪਾਣੀ ਵਿੱਚ ਫਸੇ ਇੱਕ ਵਿਅਕਤੀ ਦੀ ਜਾਨ ਬਚਾ ਕੇ ਮਿਸਾਲ ਪੇਸ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੂਆਰਾ ਬੀਬਾਨਗੜ੍ਹ ਨੇ ਹੜ੍ਹ ਦਾ ਪਾਣੀ ਚੜਿਆ ਹੋਇਆ ਸੀ ਅਤੇ ਇੱਕ ਵਿਅਕਤੀ ਇਸ ਪਾਣੀ ਵਿੱਚ ਫੱਸ ਗਿਆ ਪਾਣੀ ਦਾ ਬਹਾਅ ਏਨਾ ਤੇਜ ਸੀ ਕਿ ਇਸ ਵਿੱਚ ਖੜ੍ਹਾ ਹੋਣਾ ਵੀ ਬਹੁਤ ਮੁਸ਼ਕਲ ਸੀ ਆਲੇ ਦੁਆਲੇ ਦੇ ਲੋਕ ਪ੍ਰਮਾਤਮਾ ਤੋਂ ਅਰਦਾਸ ਕਰ ਰਹੇ ਸਨ ਕਿ ਇਸ ਵਿਅਕਤੀ ਦੀ ਜਾਨ ਬਚਾਉਣ ਲਈ ਕਿਸੇ ਫਰਿਸਤੇ ਨੂੰ ਭੇਜ ਦੇਵੋ ਅਤੇ ਉਸੇ ਵਕਤ ਐਸ.ਡੀ.ਐਮ. ਖਮਾਣੋਂ ਡਾ: ਸੰਜੀਵ ਕੁਮਾਰ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪਾਣੀ ਵਿੱਚ ਕੁੱਦ ਪਏ ਅਤੇ ਪਾਣੀ ਵਿੱਚ ਤੈਰਦੇ ਹੋਏ ਉਸ ਵਿਕਅਤੀ ਕੋਲ ਪਹੁੰਚ ਕੇ ਉਸ ਨੂੰ ਪਾਣੀ ਵਿੱਚੋਂ ਬਾਹਰ ਕੱਢ ਲਿਆਏ। ਡਾ: ਸੰਜੀਵ ਕੁਮਾਰ ਪਹਿਲਾਂ ਤਾਂ ਆਪ ਖੁਦ ਪਾਣੀ ਵਿੱਚ ਤੈਰ ਕੇ ਲੰਮਾਂ ਪੈਂਡਾ ਤੈਅ ਕੀਤਾ ਅਤੇ ਇਸ ਉਪਰੰਤ ਉਸ ਵਿਅਕਤੀ ਨੂੰ ਨਾਲ ਲੈ ਕੇ ਬਾਹਰ ਆਏ। ਇਲਾਕੇ ਦੇ ਲੋਕ ਡਾ: ਸੰਜੀਵ ਕੁਮਾਰ ਦੀ ਇਸ ਬਹਾਦਰੀ ਦੀ ਕਾਫੀ ਸ਼ਲਾਘਾ ਕਰ ਰਹੇ ਹਨ।
ਇਸ ਬਾਰੇ ਜਦੋਂ ਡਾ: ਸੰਜੀਵ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਦੂਸਰਿਆਂ ਦੀ ਮਦਦ ਕਰਨ ਨੂੰ ਉਚਤਮ ਦਰਜ਼ਾ ਦਿੱਤਾ ਗਿਆ ਹੈ ਅਤੇ ਮਾਨਵਤਾ ਦੀ ਸੇਵਾ ਹੀ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰੇਕ ਤਰ੍ਹਾਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਅਜਿਹਾ ਕਰਕੇ ਆਪਣੀ ਡਿਊਟੀ ਹੀ ਨਿਭਾਈ ਹੈ।

10/07/2023

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 13 ਜੁਲਾਈ ਤੱਕ ਕੀਤੀਆਂ ਛੁੱਟੀਆਂ

10/07/2023

ਸੂਲਰ-ਡਕਾਲਾ ਰੋਡ ਬੀੜ ਵਿਖੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

09/07/2023

ਪਟਿਆਲਾ ਵਿੱਚ ਲਗਾਤਾਰ ਹੋਰ ਹੀ ਦੋ ਦਿਨ ਬਾਰਿਸ਼ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਟਿਆਲਾ ਨੇ ਜ਼ਿਲ੍ਹਾ ਪਟਿਆਲਾ ਦੇ ਲੋਕਾਂ ਨੂੰ ਕੀਤੀ ਅਪੀਲ

*ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ* • *ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ...
04/07/2023

*ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ*

• *ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ*

ਫ਼ਤਹਿਗੜ੍ਹ ਸਾਹਿਬ, 4 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ।
ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

*ਆਪ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਫਾਇਦਾ ਦੱਸ ਕੇ ਕਰਨਾ ਚਾਹੁੰਦੇ ਨੇ ਵਿਭਾਗ ਦਾ ਨਿਜੀਕਰਣ - ਰੇਸ਼ਮ ਸਿੰਘ ਗਿੱਲ*                  ...
02/07/2023

*ਆਪ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਫਾਇਦਾ ਦੱਸ ਕੇ ਕਰਨਾ ਚਾਹੁੰਦੇ ਨੇ ਵਿਭਾਗ ਦਾ ਨਿਜੀਕਰਣ - ਰੇਸ਼ਮ ਸਿੰਘ ਗਿੱਲ*

ਜੇਕਰ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆ ਤੇ ਹੋਣਗੇ ਤਿੱਖੇ ਸੰਘਰਸ਼-ਕਮਲ ਕੁਮਾਰ

ਅੱਜ ਮਿਤੀ 02/07/2023 ਨੂੰ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਨੇ ਈਸੜੂ ਭਵਨ ਲੁਧਿਆਣਾ ਦੇ ਵਿੱਚ ਮੀਟਿੰਗ ਕੀਤੀ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਰੇਸਮ ਸਿੰਘ ਗਿੱਲ, ਸਰਪ੍ਰਸਤ ਕਮਾਲ ਕੁਮਾਰ ਤੇ ਸੂਬਾ ਸੈਕਟਰੀ ਸ਼ਮਸ਼ੇਰ ਸਿੰਘ ਢਿਲੋਂ, ਜੁਆਇੰਟ ਸੈਕਟਰੀ ਜਲੋਰ ਸਿੰਘ ,ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਪੰਨੂ, ਜਤਿੰਦਰ ਸਿੰਘ ਮੀਟਿੰਗ ਦੇ ਵਿੱਚ ਬੋਲਦਿਆਂ ਕਿਹਾ ਕਿ ਟਰਾਂਸਪੋਰਟ ਮੰਤਰੀ ਲਾਲ ਜੀਤ ਭੁੱਲਰ ਨੇ ਪ੍ਰੈਸ ਦੇ ਵਿੱਚ ਬਿਆਨ ਦਿੱਤਾ ਕਿ ਸਰਕਾਰ ਕੋਲ ਪੈਸਾ ਨਹੀਂ ਹੈ । ਬਿਨਾਂ ਪੈਸਾ ਲਾਏ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਗੱਲ ਵੀ ਕੀਤੀ ਤੇ ਦੁਸਰੇ ਪਾਸੇ ਟਰਾਂਸਪੋਰਟ ਮੰਤਰੀ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਵਾਰ-ਵਾਰ ਟਰਾਂਸਪੋਰਟ ਵਿਭਾਗ ਨੂੰ ਮੁਨਾਫ਼ੇ ਦੇ ਵਿੱਚ ਦੱਸ ਰਹੇ ਹਨ ਜੇਕਰ ਵਿਭਾਗ ਮੁਨਾਫ਼ੇ ਦੇ ਵਿੱਚ ਹੈ ਫਿਰ ਬੱਸਾਂ ਪਾਉਣ ਦੇ ਲਈ ਪੈਸਾਂ ਕਿਉ ਨਹੀ ਹੈ । ਸਰਕਾਰ ਵਾਰ-ਵਾਰ ਆਪਣੇ ਬਿਆਨਾਂ ਤੋਂ ਭੱਜ ਰਹੀ ਹੈ ਜਿੱਥੇ ਮੁੱਖ ਮੰਤਰੀ ਪੰਜਾਬ ਵਿਦੇਸ਼ਾਂ ਨੂੰ ਜਾਂਦੇ ਨੋਜਵਾਨਾ ਨੂੰ ਵਾਪਸ ਬੁਲਾਉਣ ਦੀ ਗੱਲ ਕਰਦੇ ਹਨ ਤੇ ਨੋਕਰੀਆ ਦੇਣ ਦੀ ਗੱਲ ਕਰਦੇ ਹਨ ਜੇਕਰਾਂ ਵਿਭਾਗ ਦਾ ਇਸ ਤਰ੍ਹਾਂ ਨਿੱਜੀਕਰਨ ਕਰਦੇ ਰਹੇ ਫਿਰ ਰੋਜ਼ਗਾਰ ਕਿੱਥੇ ਮਿਲਣਗੇ ਇਸ ਤੋਂ ਪਤਾ ਲੱਗਦਾ ਹੈ ਕਿ ਜੋ ਆਮ ਆਦਮੀ ਦੀ ਸਰਕਾਰ ਹੈ ਬਿੱਲਕੁਲ ਝੂਠੀ ਸਰਕਾਰ ਹੈ ਜਿਸ ਦਾ ਸਖਤ ਸ਼ਬਦਾਂ ਦੇ ਵਿੱਚ ਜੱਥੇਬੰਦੀ ਵਿਰੋਧ ਕਰਦੀ ਹੈ । ਜ਼ੋ ਕਿ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਮਾਨ ਸਰਕਾਰ ਨੂੰ ਚਾਹੀਦਾ ਹੈ ਜ਼ੋ ਬਾਹਰੀ ਸੰਸਥਾ ਰਾਹੀਂ 20ਤੋ 25 ਕਰੋੜ ਰੁਪਏ GST ਨੂੰ ਮਿਲਾ ਕੇ ਹੋਰ ਕਈ ਠੇਕੇਦਾਰੀ ਸਿਸਟਮ ਤਹਿਤ ਲੁੱਟਾਂ ਹਨ ਉਹਨਾਂ ਨੂੰ ਬੰਦ ਕਰੇ ਤੇ ਵਿਭਾਗਾਂ ਨੂੰ ਬਚਾਉਣ ਦੇ ਲਈ ਕਦਮ ਚੁੱਕੇ ਤੇ ਉਸ ਪੈਸੇ ਦਾ ਵਿਭਾਗ ਨੂੰ ਵੀ ਫਾਇਦਾ ਹੋਵੇ
(1) ਸਮੂਹ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾਂ ਜਾਵੇਂ ਅਤੇ ਸਰਕਾਰ ਵਿਭਾਗ ਦੇ ਵਿੱਚ ਠੇਕੇਦਾਰੀ ਸਿਸਟਮ ਨੂੰ ਖਤਮ ਕਰਕੇ ਠੇਕੇਦਾਰ (ਵਿਚੋਲੀਏ) ਨੂੰ ਬਾਹਰ ਕਰੇ ਅਤੇ GST ਦੇ ਰੂਪ ਵਿੱਚ 20ਤੋ25 ਕਰੋੜ ਰੁਪਏ ਦੀ ਸਲਾਨਾ ਲੁੱਟ ਨੂੰ ਰੋਕਿਆ ਜਾਵੇ
(2) ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਕੇ ਵਿਭਾਗ ਦਾ ਨਿੱਜੀਕਰਨ ਬੰਦ ਕਰੋ ਤੇ (ਪ੍ਰਾਈਵੇਟ ਮਾਫੀਆ ) ਦੇ ਰਾਹੀ ਕਰੋੜਾਂ ਰੁਪਏ ਦੀ ਲੁੱਟ ਨੂੰ ਨੱਥ ਪਾਵੇ ਸਰਕਾਰ ਅਤੇ ਸਰਕਾਰ ਵਿਭਾਗ ਦੇ ਵਿੱਚ ਆਪਨੀ ਮਾਲਕੀ ਵਾਲੀ ਬੱਸਾਂ ਪਾਵੇ ਅਤੇ ਨੋਜਵਾਨਾਂ ਨੂੰ ਰੋਜ਼ਗਾਰ ਦੇਵੇ
(3) ਸਮੂਹ ਮੁਲਾਜ਼ਮਾਂ ਤੇ ਤਨਖਾਹ ਵਾਧਾ ਲਾਗੂ ਕਰਕੇ 5% ਇੰਕਰੀਮੈਂਟ ਲਾਗੂ ਕੀਤੀ ਜਾਵੇ
(4) ਕੰਡੀਸ਼ਨਾ ਲਾਕੇ ਕੱਢੇ ਮੁਲਾਜ਼ਮਾਂ ਬਹਾਲ ਕੀਤੇ ਜਾਵੇ ਅਤੇ ਮਾਰੂ ਕੰਡੀਸ਼ਨਾ ਰੱਦ (ਸੋਧ) ਕੀਤੀ ਜਾਵੇ।
ਸੂਬਾ ਸੈਕਟਰੀ ਸ਼ਮਸ਼ੇਰ ਸਿੰਘ ਢਿਲੋਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੰਗਰੂਰ ਵਿਖੇ ਕੱਚੇ ਟੀਚਰਾਂ ਤੇ ਜ਼ੋ ਆਪਣੀਆ ਹੱਕੀ ਤੇ ਜਾਇਜ ਮੰਗਾਂ ਨੂੰ ਲੈਣ ਕੇ ਧਰਨਾ ਰੋਸ ਪ੍ਰਦਰਸ਼ਨ ਕਰ ਰਹੇ ਸਨ ਉਥੇ ਪੰਜਾਬ ਸਰਕਾਰ ਜ਼ੋ ਚੂਨੀਆਂ ਤੇ ਪੱਗਾਂ ਦੀ ਰਾਖੀ ਕਰਨ ਦੀ ਗੱਲ ਕਰਦੀ ਸੀ ਉਸ ਸਰਕਾਰ ਨੇ ਕੱਚੇ ਮੁਲਾਜ਼ਮਾਂ ਤੇ ਪ੍ਰਸ਼ਾਸਨ ਨੇ ਲਾਠੀ ਚਾਰਜ ਕੀਤਾ ਤੇ ਪੱਗ ਤੇ ਚੁੰਨੀਆਂ ਨੂੰ ਰੋਲਿਆਂ ਗਿਆ ਜ਼ੋ ਕਿ ਬਹੁਤ ਹੀ ਨਿੰਦਣਯੋਗ ਯੋਗ ਗੱਲ ਹੈ ਸਰਕਾਰ ਟੀਚਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਦਾ ਹੱਲ ਕਰੇ ਤੇ ਜ਼ੋ ਮੁਲਾਜ਼ਮਾਂ ਨੂੰ ਅਰੈਸਟ ਕੀਤਾ ਤਰੁੰਤ ਛੱਡੇ । ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਕੱਚੇ ਮੁਲਾਜ਼ਮਾਂ ਦੀ ਪੂਰਨ ਹਮਾਇਤ ਕਰਦੀ ਹੈ ।
ਹਰਕੇਸ਼ ਕੁਮਾਰ ਵਿੱਕੀ ਨੇ ਬੋਲਦਿਆਂ ਕਿਹਾ ਕਿ ਪੀ.ਆਰ.ਟੀ.ਸੀ ਮੈਨੇਜ਼ਮੈਂਟ ਕਿਲੋਮੀਟਰ ਸਕੀਮ ਤਹਿਤ ਸਮਝੌਤੇ ਦੇ ਨਾਮ ਤੇ ਲੈਟਰ ਕੱਢ ਕੇ ਜਾਣਬੁੱਝ ਕੇ ਜੱਥੇਬੰਦੀ ਨੂੰ ਬਦਨਾਮ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ ਕਿਉਂਕਿ ਟਰਾਂਸਪੋਰਟ ਵਿਭਾਗ ਨੂੰ ਬਚਾਉਣ ਦੇ ਇੱਕੋ ਜੱਥੇਬੰਦੀ ਲੜ ਰਹੀ ਹੈ ਉਹ ਹੈ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਲਗਭਗ ਜੱਥੇਬੰਦੀ 2 ਸਾਲ ਤੋਂ ਲਗਾਤਾਰ ਜਦੋਂ ਵੀ ਮੈਨੇਜ਼ਮੈਂਟ ਟੈਂਡਰ ਲੈ ਕੇ ਆਈ ਹੈ ਉਸ ਸਮੇਂ ਯੂਨੀਅਨ ਵੱਲੋਂ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ ਕੀਤੇ ਗਏ ਨੇ ਮਨੇਜਮੈਂਟ ਚਹੁੰਦੀ ਹੈ ਕਿ ਇਸ ਜੱਥੇਬੰਦੀ ਨੂੰ ਬਦਨਾਮ ਕੀਤਾ ਜਾਵੇ ਜੱਥੇਬੰਦੀ ਵੱਲੋਂ ਕੋਈ ਵੀ ਸਮਝੋਤੇ ਕਿਸੇ ਵੀ ਆਗੂ ਨੇ ਕੋਈ ਵੀ ਸਹਿਮਤੀ ਤੇ ਸਾਈਨ ਨਹੀਂ ਹਨ ਮੈਨੇਜ਼ਮੈਂਟ ਤੇ ਸਰਕਾਰ ਇਹ ਸਾਰਾ ਕੁਝ ਦਬਾਉਣ ਚਾਹੁੰਦੀ ਹੈ ਜੱਥੇਬੰਦੀ ਚੁੱਪ ਨਹੀਂ ਬੈਠੇਗੀ ਹਰ ਸਮੇਂ ਕਿਲੋਮੀਟਰ ਸਕੀਮ ਦਾ ਵਿਰੋਧ ਕਰਦੀ ਰਹੇਗੀ। ਇਸ ਸਮੇਂ ਹਾਜਰ ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ, ਸੂਬਾ ਆਗੂ ਰੋਹੀ ਰਾਮ , ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ,ਜਤਿੰਦਰ ਸਿੰਘ ਦੀਦਾਰਗੜ ,ਗੁਰਪ੍ਰੀਤ ਸਿੰਘ ਪੰਨੂ ਰਣਜੀਤ ਸਿੰਘ, ਰਣਧੀਰ ਸਿੰਘ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਆਦਿ ਡਿੱਪੂ ਕਮੇਟੀਆਂ ਤੇ ਪ੍ਰਧਾਨ ਸੈਕਟਰੀ ਵੀ ਹਾਜ਼ਰ ਹੋਏ ਜੇਕਰ ਮਨੇਜਮੈਂਟ ਨੇ ਇਹਨਾਂ ਟੈਂਡਰਾਂ ਨੂੰ ਰੱਦ ਨ ਕੀਤਾ ਤੇ ਬੱਸਾਂ ਲੈ ਕੇ ਆਈ ਤਾਂ ਉਸ ਸਮੇ ਹੀ ਸਖ਼ਤ ਫ਼ੈਸਲੇ ਲਏ ਜਿਸ ਵਿੱਚ 4 ਜੁਲਾਈ ਨੂੰ ਡਿੱਪੂ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਜਾਰੀ ਕੀਤਾ ਗਈ ਗਲਤ ਪ੍ਰੋਸੀਡਿੰਗ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ 11 ਤਰੀਖ ਨੂੰ 2 ਘੰਟੇ ਬਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਤਰੁੰਤ ਅਗਲੇ ਐਕਸ਼ਨ ਹੜਤਾਲ ਸਮੇਂਤ ਪੋਸਟਪੋਨ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦਾ ਬਿੱਲ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ : ਸ਼ੋ੍ਰਮਣੀ ਕਮੇਟੀ ਮੈਂਬਰਸੈਸ਼ਨ ’ਚ ਲਿਆਂਦੇ ਗਏ ਸੋਧ ਬਿੱਲ ਨੂੰ ਸਿੱਖ...
21/06/2023

ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦਾ ਬਿੱਲ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ : ਸ਼ੋ੍ਰਮਣੀ ਕਮੇਟੀ ਮੈਂਬਰ

ਸੈਸ਼ਨ ’ਚ ਲਿਆਂਦੇ ਗਏ ਸੋਧ ਬਿੱਲ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਜਥੇਦਾਰ ਕਰਤਾਰਪੁਰ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 2023 ਨੂੰ ਲਿਆਕੇ ਲੋਕਾਂ ਵਿਚ ਭਰਮ ਭੁਲੇਖਾ ਖੜਨ ਕਰਨ ਲਈ ਲਿਆਂਦੇ ਬਿੱਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸਰਕਾਰ ਦੇ ਇਸ ਕਦਮ ਨੂੰ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ ਕਰਾਰ ਦਿੱਤਾ। ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸੋਧ ਬਿੱਲ 2023 ਮਤੇ ਨੂੰ ਰੱਦ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸੈਸਨ ਵਿਚ ਲਿਆਂਦਾ ਗਿਆ ਮਤਾ ਮਹਿਜ਼ ਲੋਕਾਂ ਵਿਚ ਭਰਮ ਭੁਲੇਖੇ ਪੈਦਾ ਕਰਨ ਲਈ ਹੈ, ਜਦਕਿ ਕੇਂਦਰ ਦੀ ਪਾਰਲੀਮੈਂਟ ਅਤੇ ਸ਼ੋ੍ਰਮਣੀ ਕਮੇਟੀ ਹੀ ਐਕਟ 1925 ਵਿਚ ਸੋਧ ਕਰਨ ਦਾ ਅਧਿਕਾਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਇਸ ਐਕਟ ਜਾਂ ਸੋਧ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ।
ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਭਾਸ਼ਣ ਦੌਰਾਨ ਮੁੱਖ ਮੰਤਰੀ ਇਸ ਗੱਲ ਦੀ ਮਰਿਆਦਾ ਵੀ ਟੱਪ ਗਏ ਹਨ ਕਿ ਸਿੱਖੀ ਸਰੂਪ ’ਤੇ ਸਵਾਲ ਖੜ੍ਹੇ ਕਰਦੇ ਰਹੇ, ਜਿਸ ਨਾਲ ਸਿੱਖ ਹਿਰਦਿਆਂ ਨੂੰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਅਤੇ ਪਹਿਰਾਵੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕੀਤੀਆਂ ਟਿੱਪਣੀਆਂ ਨਾਬਰਦਾਸ਼ਤ ਯੋਗ ਹਨ, ਜਿਸ ਕਰਕੇ ਮੁੱਖ ਮੰਤਰੀ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਾਰਮਕ ਮਾਮਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਸਪੱਸ਼ਟ ਕਰਦੀ ਹੈ ਕਿ ਮੁੱਖ ਮੰਤਰੀ ਦੇ ਪਿੱਛੇ ਅਜਿਹੀ ਹਾਕਮ ਧਿਰ ਖੜ੍ਹੀ ਹੈ, ਜਿਸ ਦੀ ਸ਼ੈਅ ’ਤੇ ਸਿਰਮੌਰ ਸੰਸਥਾ ਦੇ ਕਾਰਜਾਂ ਵਿਚ ਅਜਿਹੇ ਹਮਲੇ ਕੀਤੇ ਜਾ ਰਹੇ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਨਹੀਂ ਸਕਦੇ, ਜਨਤਾ ਸਾਰਾ ਕੁਝ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੱਛੇ ਪੰਥ ਵਿਰੋਧੀ ਤਾਕਤਾਂ ਅਜਿਹੇ ਵਿਵਾਦ ਖੜੇ ਕਰ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਧਾਰਮਕ ਕਾਰਜਾਂ ਵਿਚ ਦਖਲਅੰਦਾਜ਼ੀ ਛੱਡਕੇ ਆਪਣੀ ਸਰਕਾਰ ਚਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਹ ਉੱਕਾ ਹੀ ਦੱਸਣ ਦੀ ਲੋੜ ਨਹੀਂ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਕਾਰਜ ਕਿਸ ਢੰਗ ਨਾਲ ਅਤੇ ਧਰਮ ਦਾ ਪ੍ਰਚਾਰ ਪਸਾਰ ਕਿਸ ਤਰ੍ਹਾਂ ਹੋਵੇਗਾ ਇਹ ਜ਼ਿੰਮੇਵਾਰੀ ਵੀ ਪੰਜਾਬ ਦੀ ਜਨਤਾ ਨੇ ਸਿਰਮੌਰ ਸੰਸਥਾ ਦੇ ਮਹਾਨ ਤੇ ਵਿਲੱਖਣ ਕਾਰਜ ਕਰਨ ਲਈ ਚੁਣਕੇ ਸੰਸਥਾ ਵਿਚ ਭੇਜਿਆ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਸ਼ੋ੍ਰਮਣੀ ਕਮੇਟੀ ਦੀ ਐਗਜ਼ੈਕਟਿਵ ਬਾਡੀ ਇਹ ਸਭ ਚੰਗੀ ਤਰ੍ਹਾਂ ਜਾਣਦੀ ਹੈ ਕਿ ਫਰਜ਼ਾਂ ਦੀ ਪਹਿਰੇਦਾਰੀ ਕਿਵੇਂ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਨਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਪ੍ਰੈਸ ਕਾਨਫਰੰਸ ਕਰਦੇ ਹੋਏ

ਭਾਜਪਾ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਮੀਤ ਪ੍ਰਧਾਨ ਸੌਦਾਨ ਸਿੰਘ ਨੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਨਿਵਾਸ ਸਥਾਨ ...
15/06/2023

ਭਾਜਪਾ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਮੀਤ ਪ੍ਰਧਾਨ ਸੌਦਾਨ ਸਿੰਘ ਨੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚਕੇ ਕੀਤੀ ਮੁਲਾਕਾਤ।

ਐਮ.ਪੀ. ਪਟਿਆਲਾ ਪ੍ਰਨੀਤ ਕੌਰ, ਰਣਿੰਦਰ ਸਿੰਘ ਅਤੇ ਬੀਬਾ ਜੈ ਇੰਦਰ ਕੌਰ ਵੀ ਰਹੇ ਮੌਜੂਦ।
BJP National President JP Nadda and Vice President Saudan Singh visit former CM Captain Amarinder Singh and family at his residence in Chandigarh.

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ-ਕੈਂਪ ਕੋਰਟ ਲਗਾਕੇ ਮੌਕੇ 'ਤੇ ਦੋ ਕੇਸਾਂ ਦਾ ਕੀਤਾ ...
14/06/2023

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ

-ਕੈਂਪ ਕੋਰਟ ਲਗਾਕੇ ਮੌਕੇ 'ਤੇ ਦੋ ਕੇਸਾਂ ਦਾ ਕੀਤਾ ਨਿਪਟਾਰਾ

ਚੀਫ਼ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਵੱਲੋਂ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ ਗਿਆ।
ਉਨ੍ਹਾਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਮੌਕੇ ਜੇਲ੍ਹ ਸਟਾਫ਼ ਹਾਜ਼ਰ ਸੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ ।
ਇਸ ਤੋਂ ਇਲਾਵਾ, ਉਨ੍ਹਾਂ ਵੱਲੋਂ ਜੇਲ੍ਹ ਵਿੱਚ ਇੱਕ ਕੈਂਪ ਕੋਰਟ ਵੀ ਲਗਾਈ ਗਈ। ਇਸ ਕੈਂਪ ਕੋਰਟ ਵਿੱਚ ਦੋ ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਪੰਜਾਬ ਫਰੰਟ ਤੋਂ ਗੁਰਸੇਵਕ ਸਿੰਘ ਅੰਟਾਲ ਅਤੇ ਲਵਪ੍ਰੀਤ ਸਿੰਘ ਨੂੰ ਭਾਜਪਾ ਵਿੱਚ ਜੈ ਇੰਦਰ ਕੌਰ ਨੇ ਕੀਤਾ ਸ਼ਾਮਿਲਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ...
14/06/2023

ਪੰਜਾਬ ਫਰੰਟ ਤੋਂ ਗੁਰਸੇਵਕ ਸਿੰਘ ਅੰਟਾਲ ਅਤੇ ਲਵਪ੍ਰੀਤ ਸਿੰਘ ਨੂੰ ਭਾਜਪਾ ਵਿੱਚ ਜੈ ਇੰਦਰ ਕੌਰ ਨੇ ਕੀਤਾ ਸ਼ਾਮਿਲ

ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਦਿਹਾਤੀ ਖ਼ੇਤਰ ਵਿੱਚ ਮਿਲੇਗੀ ਹੋਰ ਮਜ਼ਬੂਤੀ - ਜੈ ਇੰਦਰ ਕੌਰ

ਭਾਜਪਾ ਦੇ ਪਰਿਵਾਰ ਨੂੰ ਵਧਾਉਣ ਦੇ ਆਪਣੇ ਸਿਲਸਿਲੇ ਨੂੰ ਜਾਰੀ ਰਖਦੇ ਹੋਏ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਪੁੱਤਰੀ ਜੈ ਇੰਦਰ ਕੌਰ ਨੇ ਅੱਜ ਪਾਰਟੀ ਵਿੱਚ ਪੰਜਾਬ ਫਰੰਟ ਤੋਂ 2 ਨੇਤਾਵਾਂ ਗੁਰਸੇਵਕ ਸਿੰਘ ਅੰਟਾਲ ਅਤੇ ਲਵਪ੍ਰੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ।

ਇਹ ਦੋਵੇਂ ਹੀ ਨੇਤਾ, ਘਨੌਰ ਦੇ ਪਿੰਡ ਮੰਜੌਲੀ ਤੋਂ ਗੁਰਸੇਵਕ ਸਿੰਘ ਅੰਟਾਲ ਅਤੇ ਮਲਕਪੁਰ ਜੱਟਾਂ ਤੋਂ ਲਵਪ੍ਰੀਤ ਸਿੰਘ ਸੰਧੂ, ਸਾਬਕਾ ਐਮਪੀ ਧਰਮਵੀਰ ਗਾਂਧੀ ਦੁਆਰਾ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਬਣਾਏ ਪੰਜਾਬ ਫਰੰਟ ਦੇ ਮੋਢੀ ਨੇਤਾਵਾਂ ਵਿਚੋਂ ਇਕ ਸਨ ਅਤੇ ਗੁਰਸੇਵਕ ਸਿੰਘ ਵਲੋਂ ਤਾਂ ਘਨੌਰ ਤੋਂ ਚੋਣ ਵੀ ਲੜੀ ਗਈ ਸੀ।

ਇਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, "ਭਾਜਪਾ ਦੇ ਵਿਕਾਸ ਪੱਖੀ ਏਜੰਡੇ ਅਤੇ ਸਾਡੇ ਦੁਆਰਾ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਜਾ ਰਹੀ ਸਖ਼ਤ ਮੇਹਨਤ ਨੂੰ ਦੇਖਦਿਆਂ ਲਗਾਤਾਰ ਦੂਜਿਆਂ ਪਾਰਟੀਆਂ ਤੋਂ ਆਗੂਆਂ ਦਾ ਭਾਜਪਾ ਵਿੱਚ ਸ਼ਾਮਿਲ ਹੋਣਾ ਜਾਰੀ ਹੈ। ਇਸੇ ਤਹਿਤ ਅੱਜ ਪੰਜਾਬ ਫਰੰਟ ਤੋਂ ਗੁਰਸੇਵਕ ਸਿੰਘ ਅੰਟਾਲ ਅਤੇ ਲਵਪ੍ਰੀਤ ਸਿੰਘ ਦਾ ਮੈਂ ਭਾਜਪਾ ਵਿੱਚ ਸਵਾਗਤ ਕੀਤਾ ਅਤੇ ਪੂਰਨ ਉਮੀਦ ਹੈ ਕਿ ਇਹ ਦੋਵੇਂ ਹੀ ਪਾਰਟੀ ਅਤੇ ਸਮਾਜ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰਨਗੇ ਅਤੇ ਇਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਪਿੰਡਾਂ ਵਿੱਚ ਹੋਰ ਮਜ਼ਬੂਤੀ ਮਿਲੇਗੀ।"

ਉਨ੍ਹਾਂ ਅੱਗੇ ਕਿਹਾ, "ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਧੋਖੇ ਅਤੇ ਵਾਅਦਾ ਖਿਲਾਫੀ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੀ ਲੋਕ ਸਭਾ ਚੋਣਾਂ ਵਿੱਚ ਉਹ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸਬਕ ਸਿਖਾਉਣਗੇ ਅਤੇ ਵਿਕਾਸ ਕੇਂਦਰਿਤ ਭਾਜਪਾ ਨੂੰ ਹੀ ਆਪਣਾ ਕੀਮਤੀ ਵੋਟ ਪਾਉਣਗੇ।

ਇਸ ਮੌਕੇ 'ਤੇ ਬੀਬਾ ਜੈ ਇੰਦਰ ਕੌਰ ਨਾਲ ਨੌਜਵਾਨ ਆਗੂ ਸੁਖਚੈਨ ਸਿੰਘ ਵੀ ਮੌਜੂਦ ਸਨ।

ਬਰਸਾਤਾਂ ਦੇ ਮੌਸਮ ਸਮੇਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਜਾਇਜ਼ਾ ਮੀਟਿੰਗ-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਹੋਵੇਗਾ ਕੰਟਰੋਲ ਰੂਮ-ਵਧੀਕ ...
14/06/2023

ਬਰਸਾਤਾਂ ਦੇ ਮੌਸਮ ਸਮੇਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਜਾਇਜ਼ਾ ਮੀਟਿੰਗ

-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਹੋਵੇਗਾ ਕੰਟਰੋਲ ਰੂਮ
-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਅਤੇ ਜ਼ਰੂਰੀ ਨਿਰਦੇਸ਼ ਦਿੰਦਿਆਂ ਕਿਹਾ ਕਿ ਹਰੇਕ ਵਿਭਾਗ ਹੜ੍ਹ ਰੋਕੂ ਪ੍ਰਬੰਧਾਂ ਲਈ ਨੋਡਲ ਅਫਸਰ ਨਿਯੁਕਤ ਕਰੇ ਤਾਂ ਜੋ ਕੰਮ ਨੂੰ ਹੋਰ ਸੁਚਾਰੂ ਤਰੀਕੇ ਨਾਲ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਮਾਲ ਅਫਸਰ ਸਾਰੇ ਪ੍ਰਬੰਧਾਂ ਲਈ ਨੋਡਲ ਅਫ਼ਸਰ ਹੋਣਗੇ ਅਤੇ ਜ਼ਿਲ੍ਹਾ ਪੱਧਰ 'ਤੇ ਮਿੰਨੀ ਸਕੱਤਰੇਤ ਦੇ ਬਲਾਕ-ਏ 'ਚ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ ਅਤੇ ਸਬ ਡਵੀਜ਼ਨ ਪੱਧਰ 'ਤੇ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਡਿਜਾਸਟਰ ਮੈਨੇਜਮੈਂਟ ਪਲਾਨ ਨੂੰ ਤਿਆਰ ਕਰਨ ਦੀ ਹਦਾਇਤ ਵੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਫਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢੀਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਰੇ ਚਾਰੇ ਦੇ ਸਟਾਕ ਦੀ ਜਾਣਕਾਰੀ ਡੀ.ਆਰ.ਓ ਦਫ਼ਤਰ ਵਿਖੇ ਜਮਾਂ ਕਰਵਾਉਣ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਸੈਨਿਕ ਭਲਾਈ ਤੇ ਰੈਡ ਕਰਾਸ ਨੂੰ ਤੈਰਾਕਾਂ ਦੀਆਂ ਲਿਸਟਾਂ ਅਪਡੇਟ ਕਰਨ ਲਈ ਕਿਹਾ ਤਾਂ ਜੋ ਮੁਸ਼ਕਲ ਸਮੇਂ ਤੈਰਾਕਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ। ਉਨ੍ਹਾਂ ਡੀ.ਆਰ.ਓ ਦਫ਼ਤਰ ਨੂੰ ਜ਼ਿਲ੍ਹੇ ਵਿੱਚ ਬਣੇ ਸ਼ੈਲਟਰ ਹੋਮ ਦੀ ਲਿਸਟ ਨੂੰ ਅਪਡੇਟ ਕਰਨ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ 'ਚ ਰਿਜਰਵ ਪਏ ਖਾਣ-ਪੀਣ ਦੇ ਸਮਾਨ ਦੀ ਲਿਸਟ ਜਮਾਂ ਕਰਵਾਉਣ ਲਈ ਕਿਹਾ। ਇਸ ਮੌਕੇ ਐਸ.ਡੀ.ਐਮ ਨਾਭਾ ਤਰਸੇਮ ਚੰਦ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁੱਖੀ ਮੌਜੂਦ ਸਨ।
ਫੋਟੋ ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਭਰੇ ਸੈਂਪਲ ਜ਼ਿਲ੍ਹੇ ਵਿੱਚ ਲੋਕਾਂ ਨੂੰ ਸਾਫ਼ ਸੁਥਰੇ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ...
13/06/2023

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਭਰੇ ਸੈਂਪਲ

ਜ਼ਿਲ੍ਹੇ ਵਿੱਚ ਲੋਕਾਂ ਨੂੰ ਸਾਫ਼ ਸੁਥਰੇ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਪਟਿਆਲਾ ਸ਼ਹਿਰ ਵਿੱਚ ਖਾਣ ਪੀਣ ਦੀਆ ਵਸਤਾਂ ਦੀ ਵਿੱਕਰੀ ਕਰ ਰਹੇ ਦੁਕਾਨਦਾਰਾਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਟੀਮ ਜਿਸ ਵਿੱਚ ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਅਤੇ ਕੰਵਰਦੀਪ ਸਿੰਘ ਸ਼ਾਮਲ ਸਨ, ਵੱਲੋਂ ਪਟਿਆਲਾ ਸ਼ਹਿਰ ਦੇ ਲਾਹੌਰੀ ਗੇਟ, ਪੀਲੀ ਸੜਕ ਅਤੇ ਲੋਅਰ ਮਾਲ ਰੋਡ ਸਥਿਤ ਖਾਣ ਪੀਣ ਵਾਲੀਆ ਵਸਤਾਂ ਦੀ ਵਿੱਕਰੀ ਕਰ ਰਹੇ ਦੁਕਾਨਾਂ ਤੇ ਖਾਣ ਪੀਣ ਦੀਆਂ ਵਸਤਾਂ ਦੀ ਚੈਕਿੰਗ ਕਰਕੇ ਉੱਥੇ ਮਿਠਾਈ, ਮੈਦਾ, ਆਟਾ ਅਤੇ ਮਿਲਕ ਬਦਾਮ ਦੇ ਕੁੱਲ ਪੰਜ ਸੈਂਪਲ ਭਰੇ ਗਏ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਭਰੇ ਗਏ ਇਹਨਾਂ ਸੈਂਪਲਾਂ ਨੂੰ ਲੈਬਾਰਟਰੀ ਵਿਖੇ ਜਾਂਚ ਲਈ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫੈਲ ਪਾਏ ਗਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰਾਂ ਵੱਲੋਂ ਦੁਕਾਨਦਾਰਾਂ ਨੂੰ ਵਸਤਾਂ ਦਾ ਉਤਪਾਦ ਕਰਨ ਅਤੇ ਵਿੱਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਫ਼ੋਟੋ ਕੈਪਸ਼ਨ: ਜ਼ਿਲ੍ਹਾ ਸਿਹਤ ਵਿਭਾਗ ਦੀ ਦੁਕਾਨ ਵਿੱਚ ਵਸਤਾਂ ਦੀ ਚੈਕਿੰਗ ਕਰਦੇ ਹੋਏ।

ਆਮ ਆਦਮੀ ਕਲੀਨਿਕਾਂ ’ਚ ਤਾਇਨਾਤੀ ਲਈ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿ...
13/06/2023

ਆਮ ਆਦਮੀ ਕਲੀਨਿਕਾਂ ’ਚ ਤਾਇਨਾਤੀ ਲਈ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਇਮਪੈਨਲਡ ਕੀਤੇ ਡਾਕਟਰਾਂ ਨੂੰ ਸਿਵਲ ਸਰਜਨ ਡਾਕਟਰ ਰਮਿੰਦਰ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਭੇਜੀ 35 ਡਾਕਟਰਾਂ ਦੀ ਸੂਚੀ ਵਿਚੋਂ 16 ਡਾਕਟਰਾਂ ਨੇ ਅੱਜ ਦਫ਼ਤਰ ਵਿੱਚ ਪਹੁੰਚ ਕੇ ਆਪਣੇ ਨਿਯੁਕਤੀ ਪੱਤਰ ਹਾਸਲ ਕਰ ਲਏ ਹਨ।
ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਕਰਨ ਲਈ ਕਿਹਾ। ਉਹਨਾਂ ਸਮੂਹ ਡਾਕਟਰਾਂ ਨੂੰ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਅਤੇ ਜੇਕਰ ਕਿਸੇ ਹੋਰ ਸਿਖਲਾਈ ਦੀ ਜ਼ਰੂਰਤ ਹੈ ਤਾਂ ਸਬੰਧਤ ਸੀਨੀਅਰ ਮੈਡੀਕਲ ਅਫ਼ਸਰ ਨਾਲ ਤਾਲਮੇਲ ਕੀਤਾ ਜਾਵੇ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 45 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ। ਜਿਸ ਵਿੱਚੋਂ 09 ਆਮ ਆਦਮੀ ਕਲੀਨਿਕਾਂ ਵਿੱਚ ਪਹਿਲਾ ਹੀ ਇੰਮਪੈਨਲਡ ਡਾਕਟਰ ਤਾਇਨਾਤ ਹਨ ਅਤੇ ਹੁਣ 16 ਹੋਰ ਡਾਕਟਰਾਂ ਦੀ ਨਿਯੁਕਤੀ ਹੋਣ ਨਾਲ ਜ਼ਿਲ੍ਹੇ ਵਿੱਚ ਕੁੱਲ 25 ਇੰਮਪੈਨਲਡ ਡਾਕਟਰਾਂ ਦੀ ਤਾਇਨਾਤੀ ਹੋ ਜਾਵੇਗੀ ਅਤੇ ਬਾਕੀ ਰਹਿੰਦੇ ਆਮ ਆਦਮੀ ਕਲੀਨਿਕਾਂ ਵਿੱਚ ਵੀ ਡਾਕਟਰਾਂ ਦੀ ਤਾਇਨਾਤੀ ਦੀ ਪ੍ਰਕਿਰਿਆ ਜਾਰੀ ਹੈ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਲਦ ਹੀ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਐਚ.ਆਈ.ਐਮ.ਐਸ. ਕਵਿੰਦਰ ਸਿੰਘ ਵੱਲੋਂ ਇਹਨਾਂ ਡਾਕਟਰਾਂ ਨੂੰ ਮਰੀਜ਼ਾਂ ਦੀ ਆਨ ਲਾਈਨ ਐਂਟਰੀ ਕਰਨ ਦੀ ਵੀ ਸਿਖਲਾਈ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਤਿਕਾ ਗਰੋਵਰ, ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਅਰਬਨ ਕੁਆਰਡੀਨੇਟਰ ਮੈਡਮ ਹਰਸ਼ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ: ਸਿਵਲ ਸਰਜਨ ਡਾ.ਰਮਿੰਦਰ ਕੌਰ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਹਿਲਾ ਕਰਮਚਾਰੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਜਾਗਰੂਕਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ...
13/06/2023

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਹਿਲਾ ਕਰਮਚਾਰੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਜਾਗਰੂਕ

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਫੈਡਰਲ ਮੋਗਲ ਗੋਇਟੇਜ਼ਰ ਪ੍ਰਾਈਵੇਟ ਲਿਮਟਿਡ ਵਿਖੇ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਸੀ.ਜੇ.ਐਮ. -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮਾਨੀ ਅਰੋੜਾ ਵੱਲੋਂ ਮਹਿਲਾ ਕਰਮਚਾਰੀਆਂ ਨੂੰ ਕੰਮ ਵਾਲੀ ਥਾਂ 'ਤੇ ਔਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 ਦੇ ਮੁੱਖ ਉਪਬੰਧਾਂ ਬਾਰੇ ਜਾਗਰੂਕ ਕੀਤਾ ਗਿਆ।
ਜਾਗਰੂਕਤਾ ਪ੍ਰੋਗਰਾਮ ਦੌਰਾਨ ਰਿਟੇਨਰ ਐਡਵੋਕੇਟ ਮੋਹਿਤ ਕਾਂਸਲ ਵੱਲੋਂ ਕਿਹੜੇ ਕਿਹੜੇ ਵਿਅਕਤੀ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987 ਦੀ ਧਾਰਾ 12 ਅਧੀਨ ਮੁਫ਼ਤ ਕਾਨੂੰਨੀ ਸੇਵਾਵਾਂ ਲਈ ਹੱਕਦਾਰ ਹਨ, ਭਾਵ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦਾ ਮੈਂਬਰ, ਮਨੁੱਖਾਂ ਦੀ ਤਸਕਰੀ ਦਾ ਸ਼ਿਕਾਰ ਜਾਂ ਭਿਖਾਰੀ, ਔਰਤ ਜਾਂ ਬੱਚਾ, ਸਮੂਹਿਕ ਆਫ਼ਤ, ਨਸਲੀ ਹਿੰਸਾ, ਜਾਤੀ ਅੱਤਿਆਚਾਰ, ਹੜ੍ਹ, ਸੋਕਾ, ਭੁਚਾਲ, ਉਦਯੋਗਿਕ ਕਾਮੇ, ਹਿਰਾਸਤ ਵਿੱਚ ਵਿਅਕਤੀ, ਸਰੀਰਕ ਅਤੇ ਮਾਨਸਿਕ ਅਸਮਰਥਤਾ ਵਾਲਾ ਵਿਅਕਤੀ ਅਤੇ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਤੋਂ ਵੱਧ ਨਹੀਂ ਹੈ, ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। .
ਇਸ ਤੋਂ ਇਲਾਵਾ ਹਾਜ਼ਰੀਨ ਨੂੰ ਇਹ ਵੀ ਦੱਸਿਆ ਗਿਆ ਕਿ ਕਾਨੂੰਨੀ ਸੇਵਾਵਾਂ ਦਾ ਲਾਭ ਕਿਵੇਂ ਅਤੇ ਕਿਥੋਂ ਲਿਆ ਜਾ ਸਕਦਾ ਹੈ ਅਤੇ 9 ਸਤੰਬਰ 2023 ਨੂੰ ਹੋਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲਗਭਗ 30 ਕਰਮਚਾਰੀਆਂ ਨੇ ਭਾਗ ਲਿਆ।

ਅਨੁਪ੍ਰਿਤਾ ਜੌਹਲ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ-ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲ...
13/06/2023

ਅਨੁਪ੍ਰਿਤਾ ਜੌਹਲ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ

-ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਹੋਵੇਗਾ ਮੁੱਖ ਏਜੰਡਾ-ਅਨੁਪ੍ਰਿਤਾ ਜੌਹਲ

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਜਾਰੀ ਕੀਤੇ ਤਾਜਾ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਾ ਅਹੁਦਾ ਸੰਭਾਲ ਲਿਆ ਹੈ।
ਆਪਣਾ ਅਹੁਦਾ ਸੰਭਾਲਣ ਮਗਰੋਂ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਅਤੇ ਦਿਹਾਤੀ ਖੇਤਰਾਂ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਵਾਉਣਾ ਉਨ੍ਹਾਂ ਦਾ ਮੁੱਖ ਏਜੰਡਾ ਹੋਵੇਗਾ।
ਜਿਕਰਯੋਗ ਹੈ ਕਿ ਅਨੁਪ੍ਰਿਤਾ ਜੌਹਲ ਨੇ ਇਸ ਤੋਂ ਪਹਿਲਾਂ ਬਤੌਰ ਐਸ.ਡੀ.ਐਮ. ਸਮਰਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਬਾਅਦ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਵੱਲੋਂ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਂਲਣ ਸਮੇਂ ਏ.ਡੀ.ਸੀ. (ਆਰ.ਡੀ) ਦਫ਼ਤਰ ਦੇ ਅਮਲੇ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
**************
ਫੋਟੋ ਕੈਪਸ਼ਨ-ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਦੇ ਹੋਏ।

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਖੇਡ ਤੇ ਯੂਥ ਕਲੱਬਾਂ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ- ਕਿਹਾ ਪ...
12/06/2023

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਖੇਡ ਤੇ ਯੂਥ ਕਲੱਬਾਂ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

- ਕਿਹਾ ਪਟਿਆਲਾ ਜ਼ਿਲ੍ਹੇ ਵਿੱਚ ਖੇਡ ਗਰਾਊਂਡ ਤੇ ਖੇਡ ਟੂਰਨਾਮੈਂਟ ਕਰਵਾਉਣ ਨੂੰ ਤਰਜੀਹ ਦੇਵਾਂਗੇ

ਯੁਵਕ ਸੇਵਾਵਾਂ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਚਲਾਏ ਜਾਂਦੇ ਪਿੰਡਾਂ ਵਿੱਚ ਸਪੋਰਟਸ ਤੇ ਹੋਰ ਕਲੱਬਾਂ ਅਤੇ ਖਿਡਾਰੀਆਂ ਪ੍ਰਤੀ ਚੱਲ ਰਹੀ ਮੁਹਿੰਮ ਦੀ ਸਮੀਖਿਆ ਕਰਨ ਲਈ ਅੱਜ ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਦਫ਼ਤਰ ਵਿਖੇ ਜੱਸੀ ਸੋਹੀਆਂ ਵਾਲਾ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਨੇ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਡਾ. ਦਿਲਬਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਦੇ ਨੁਮਾਇੰਦੇ ਨਰੇਸ਼ ਗਜੋਰੀਆ, ਜ਼ਿਲ੍ਹਾ ਨਹਿਰੂ ਯੁਵਾ ਕੇਂਦਰ ਅਫ਼ਸਰ ਨੇਹਾ ਸ਼ਰਮਾ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਮੈਨੇਜਰ ਹਰਜਿੰਦਰ ਸਿੰਘ ਨਾਲ ਮੀਟਿੰਗ ਕੀਤੀ। ਇਸ ਮੌਕੇ ਦਫ਼ਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਬਿਕਰਮਜੀਤ ਸਿੰਘ ਇਨਵੈਸਟੀਗੇਟਰ ਅਤੇ ਕੁਲਇੰਦਰਜੀਤ ਸਿੰਘ ਮੀਟਿੰਗ ਵਿੱਚ ਹਾਜ਼ਰ ਰਹੇ।
ਮੀਟਿੰਗ ਦੌਰਾਨ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿੰਡਾਂ ਵਿੱਚ ਚੱਲ ਰਹੇ ਸਪੋਰਟਸ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਧ ਚੜ ਕੇ ਸਰਕਾਰ ਵੱਲੋਂ ਚਲਾਏ ਜਾਂਦੇ ਲੋਕ ਭਲਾਈ ਹਿਤ ਕੰਮਾਂ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਹਰ ਇੱਕ ਪਿੰਡ ਵਿੱਚ ਯੂਥ ਕਲੱਬ ਅਤੇ ਨਹਿਰੂ ਯੁਵਾ ਕੇਂਦਰ ਕਲੱਬ ਹੋਣੇ ਚਾਹੀਦੇ ਹਨ। ਜਿਸ ਨਾਲ ਗੈਰ ਵਿਦਿਆਰਥੀਆਂ ਨੌਜਵਾਨਾਂ ਨੂੰ ਸਮਾਜ ਉਸਾਰੀ ਵਿੱਚ ਉੱਘਾ ਰੋਲ ਅਦਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉੱਥੇ ਕਾਲਜ/ਯੂਨੀਵਰਸਿਟੀਆਂ ਦੇ ਵਿਦਿਆਰਥੀਆ ਤੇ ਨੌਜਵਾਨਾਂ ਲਈ ਰੈਡ ਰਿਬਨ ਕਲੱਬ ਚਲਾਏ ਜਾਣਗੇ ਅਤੇ ਸਕੂਲਾਂ ਦੇ ਵਿਦਿਆਰਥੀਆ ਨੌਜਵਾਨਾਂ ਨੂੰ ਕੌਮੀ ਸੇਵਾ ਯੋਜਨਾ ਰਾਹੀਂ ਸਮਾਜ ਭਲਾਈ ਹਿਤ ਉਤਸ਼ਾਹਿਤ ਕੀਤਾ ਜਾਵੇਗਾ ਤੇ ਵਾਤਾਵਰਨ ਨੂੰ ਹਰਿਆਭਰਿਆ ਰੱਖਣ ਲਈ ਯੁਵਕ ਸੇਵਾਵਾਂ ਕਲੱਬਾਂ ਤੋਂ ਹਰ ਪਿੰਡਾਂ/ਸ਼ਹਿਰਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਨੂੰ ਚਲਾਇਆ ਜਾਵੇਗਾ।
ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਪਟਿਆਲਾ ਵੱਲੋਂ ਦੱਸਿਆ ਗਿਆ ਕਿ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਬਲਾਕ ਵਾਰ ਸਟਾਫ਼ ਨਿਯੁਕਤ ਕਰਕੇ ਵੱਖ ਵੱਖ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਚੇਅਰਮੈਨ ਜਸਵੀਰ ਸਿੰਘ (ਜੱਸੀ ਸੋਹੀਆਂ ਵਾਲਾ) ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਆਦੇਸ਼ਾਂ ਅਨੁਸਾਰ ਇਮਾਨਦਾਰੀ ਤੇ ਤਨਦੇਹੀ ਨਾਲ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਖਿਡਾਰੀਆਂ ਅਤੇ ਕਲੱਬਾਂ ਨੂੰ ਪਿੰਡਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਸਕੀਮਾਂ ਦਾ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਖਿਡਾਰੀ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ।
ਫ਼ੋਟੋ ਕੈਪਸ਼ਨ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਖੇਡ ਤੇ ਯੂਥ ਕਲੱਬਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਜਲਦ ਮੈਡੀਕਲ ਸਹਾਇਤਾ ਉਪਲਬਧ ਕਰਵਾਉਣ ਅਤੇ ਸਮੇਂ ਸਿਰ ਰਿਪੋਟਿੰਗ ਕਰਨ ਲਈ ਨੋਡਲ ਅਫ਼ਸਰਾਂ ਨੂੰ ਕੀਤਾ ਸੇਨਸੇਟਾਈਜਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦ...
12/06/2023

ਜਲਦ ਮੈਡੀਕਲ ਸਹਾਇਤਾ ਉਪਲਬਧ ਕਰਵਾਉਣ ਅਤੇ ਸਮੇਂ ਸਿਰ ਰਿਪੋਟਿੰਗ ਕਰਨ ਲਈ ਨੋਡਲ ਅਫ਼ਸਰਾਂ ਨੂੰ ਕੀਤਾ ਸੇਨਸੇਟਾਈਜ

ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਵੱਖ ਵੱਖ ਬਲਾਕਾਂ ਵਿੱਚ ਹੀਟ ਸਟ੍ਰੋਕ ਦੇ ਕੇਸਾਂ ਨੂੰ ਡੀਲ ਕਰਨ ਅਤੇ ਸਮੇਂ ਸਿਰ ਉਹਨਾਂ ਦੀ ਰਿਪੋਰਟਿੰਗ ਕਰਨ ਲਈ ਬਣਾਏ ਨੋਡਲ ਮੈਡੀਕਲ ਅਫ਼ਸਰਾਂ ਦੀ ਇੱਕ ਸੇਨਸੇਟਾਈਜੇਸ਼ਨ ਵਰਕਸ਼ਾਪ ਕੀਤੀ। ਜਿਸ ਵਿਚ ਵੱਖ ਵੱਖ ਬਲਾਕਾਂ ਤੋਂ ਆਏ 15 ਦੇ ਕਰੀਬ ਨੋਡਲ ਅਫ਼ਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਨੇ ਕਿਹਾ ਕਿ ਹੀਟ ਵੇਵ ਦੌਰਾਨ ਹੀਟ ਸਟ੍ਰੋਕ ਜਾਂ ਹੀਟ ਸਟ੍ਰੋਕ ਨਾਲ ਹੋਈ ਮੌਤ ਦੀ ਸੂਚਨਾ ਸਬੰਧੀ ਰਿਪੋਰਟ ਦਫ਼ਤਰ ਸਿਵਲ ਸਰਜਨ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਹਨਾਂ ਸਮੂਹ ਨੋਡਲ ਅਫ਼ਸਰਾਂ ਨੂੰ ਆਨ ਲਾਈਨ ਮੋਡਿਉਲ ਰਾਹੀ ਕੀਤੀ ਜਾਣ ਵਾਲੀ ਰਿਪੋਰਟ ਬਾਰੇ ਵਿਸਥਾਰ ਵਿੱਚ ਦੱਸਿਆ। ਉਹਨਾਂ ਕਿਹਾ ਕਿ ਹੀਟ ਵੇਵ ਨਾਲ ਹੋਣ ਵਾਲੇ ਰੋਗਾਂ ਅਤੇ ਹੀਟ ਸਟ੍ਰੋਕ ਦੇ ਕੇਸਾਂ ਵਿੱਚ ਗੰਭੀਰਤਾ ਨੂੰ ਸਮਝਦੇ ਹੋਏ ਛੇਤੀ ਤੋਂ ਛੇਤੀ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਉਹਨਾਂ ਕਿਹਾ ਕਿ ਜ਼ਿਆਦਾ ਗਰਮੀ ਕਾਰਨ ਵਿਅਕਤੀ ਸਟ੍ਰੋਕ ਅਤੇ ਕੋਮਾ ਵਿੱਚ ਜਾ ਸਕਦਾ ਹੈ। ਸਮੇਂ ਸਿਰ ਇਸ ਦਾ ਪ੍ਰਬੰਧ ਨਾ ਕੀਤੇ ਜਾਣ ਤੇ ਇਹ ਸਥਿਤੀ ਜਾਨਲੇਵਾ ਹੋ ਸਕਦੀ ਹੈ। ਹੀਟ ਸਟ੍ਰੋਕ ਤੋਂ ਇਲਾਵਾ ਤੇਜ਼ ਗਰਮੀ ਵਿੱਚ ਡੀਹਾਈਡਰੇਸ਼ਨ, ਹੀਟ ਕ੍ਰੈਂਪ, ਹੀਟ ਸਿੰਕੋਪ, ਚੱਕਰ ਆਉਣਾ, ਘੱਟ ਬੀਪੀ ਦੀ ਸਮੱਸਿਆ ਆਮ ਹੈ। ਗਰਮੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਘੱਟ ਹੋਣ ਕਾਰਨ ਉਲਟੀਆਂ, ਦਸਤ ਵਰਗੀਆਂ ਸਮੱਸਿਆਵਾਂ ਵੀ ਆਮ ਹਨ। ਫੂਡ ਪੁਆਇਜ਼ਨਿੰਗ, ਗੰਦਾ ਪਾਣੀ ਪੀਣ ਨਾਲ ਟਾਈਫਾਈਡ, ਹੈਪੇਟਾਈਟਸ, ਪੀਲੀਆ ਵਰਗੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸੁਮੀਤ ਸਿੰਘ ਨੇ ਕਿਹਾ ਕਿ ਸਰੀਰ ਵਿੱਚ ਲੋੜੀਂਦੇ ਇਲੈਕਟ੍ਰੋਲਾਈਟਸ ਸੰਤੁਲਨ ਨੂੰ ਪੂਰਾ ਕਰਨ ਲਈ ਨਿੰਬੂ ਪਾਣੀ, ਨਾਰੀਅਲ ਪਾਣੀ ਅਤੇ ਲੱਸੀ ਇੱਕ ਵਧੀਆ ਵਿਕਲਪ ਹੋ ਸਕਦੇ ਹਨ। ਉਹਨਾਂ ਕਿਹਾ ਕਿ ਗਰਮੀ ਕਾਰਨ ਸਰੀਰ ਦੀਆਂ ਅੰਦਰੂਨੀ ਸਮੱਸਿਆਵਾਂ ਦੇ ਨਾਲ-ਨਾਲ ਬਾਹਰੀ ਤੌਰ 'ਤੇ ਚਮੜੀ ਨਾਲ ਸਬੰਧਤ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਚਮੜੀ 'ਤੇ ਲਾਲ ਧੱਫੜ, ਪਿੱਤ ਦੇ ਧੱਫੜ ਅਤੇ ਇਨਫੈਕਸ਼ਨ ਦਾ ਵੀ ਖ਼ਤਰਾ ਰਹਿੰਦਾ ਹੈ। ਜਿਸ ਤੋਂ ਸੁਰੱਖਿਆ ਲਈ ਸਰੀਰ 'ਤੇ ਗੂੜ੍ਹੇ ਰੰਗ ਦੇ ਕੱਪੜੇ ਨਾ ਪਾਏ ਜਾਣ।ਇਸ ਮੌਕੇ ਉਹਨਾਂ ਨੋਡਲ ਅਫ਼ਸਰਾਂ ਨੂੰ ਵਾਤਾਵਰਣ ਨੂੰ ਸੁੱਧ ਅਤੇ ਸਾਫ਼ ਸੁਥਰਾ ਰੱਖਣ ਅਤੇ ਵਾਤਾਵਰਣ ਵਿੱਚ ਆਉਣ ਵਾਲੀਆ ਤਬਦੀਲੀਆਂ ਅਤੇ ਹੋਣ ਵਾਲੇ ਰੋਗਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ।
ਫ਼ੋਟੋ ਕੈਪਸ਼ਨ: ਸਿਖਲਾਈ ਦੌਰਾਨ ਸੰਬੋਧਨ ਕਰਦੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮਿਤ ਸਿੰਘ ।

ਉਰਦੂ ਭਾਸ਼ਾ ਦੇ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ-1 ਜੁਲਾਈ ਤੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਲੱਗੇਗੀ ਕਲਾਸ, ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤ...
12/06/2023

ਉਰਦੂ ਭਾਸ਼ਾ ਦੇ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ
-1 ਜੁਲਾਈ ਤੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਲੱਗੇਗੀ ਕਲਾਸ, ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਜੁਨ

ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਸ੍ਰੀਮਤੀ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦੇ
ਹੋਏ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਦਾ
ਕੋਰਸ ਮਿਤੀ 1 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦਾ ਸਮਾਂ ਛੇ
ਮਹੀਨੇ ਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਕਲਾਸ ਸ਼ਾਮ ਨੂੰ 5:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ
ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਲੱਗਿਆ ਕਰੇਗੀ। ਉਰਦੂ ਸਿੱਖਣ ਦੇ ਚਾਹਵਾਨ
ਵਿਅਕਤੀ 30 ਜੂਨ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ,
ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ
ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ
ਹਨ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ 'ਚ ਬਾਲ ਮਜ਼ਦੂਰੀ ਰੋਕਣ ਲਈ ਲਾਹੌਰੀ ਗੇਟ ਵਿਖੇ ਛਾਪੇਮਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਸਾਇਨਾ ਕਪੂ...
12/06/2023

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ 'ਚ ਬਾਲ ਮਜ਼ਦੂਰੀ ਰੋਕਣ ਲਈ ਲਾਹੌਰੀ ਗੇਟ ਵਿਖੇ ਛਾਪੇਮਾਰੀ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਸਾਇਨਾ ਕਪੂਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਖਤਮ ਕਰਨ ਲਈ ਬਚਪਨ ਬਚਾਓ ਅੰਦੋਲਨ ਅਤੇ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਅੱਜ ਲਾਹੌਰੀ ਗੇਟ ਵਿਖੇ ਛਾਪੇਮਾਰੀ ਕੀਤੀ ਗਈ।
ਜ਼ਿਲ੍ਹਾ ਟਾਸਕ ਫੋਰਸ ਵਿਚ ਹਰਮਨਪ੍ਰੀਤ ਕੌਰ ਇੰਸਪੈਕਟਰ ਲੇਬਰ, ਸੁਖਪਾਲ ਕੌਰ ਡਿਪਟੀ ਡਾਇਰੈਕਟਰ ਫ਼ੈਕਟਰੀ, ਪੁਨੀਤ ਕੁਮਾਰ ਡੀ.ਸੀ.ਪੀ.ਓ, ਡਾਕਟਰ ਰਾਜੀਵ ਟੰਡਨ, ਅਮਰਿੰਦਰ ਸਿੰਘ, ਇੰਦਰਪ੍ਰੀਤ ਸਿੰਘ ਸਿੱਖਿਆ ਵਿਭਾਗ ਅਤੇ ਹਿਊਮਨ ਰਾਈਟਸ, ਸ਼ਹੀਦ -ਏ- ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਸਰਪ੍ਰਸਤ ਪਾਵਰ ਹਾਊਸ ਯੂਥ ਕਲੱਬ, ਰਾਜਵੀਰ ਸਿੰਘ ਈ ਟੀ ਟੀ ਟੀਚਰ, ਪੁਲਿਸ ਵਿਭਾਗ ਤੋਂ ਏ ਐਸ ਆਈ ਹਮੀਰ ਸਿੰਘ ਸਿੱਧੂ, ਏ ਐਸ ਆਈ ਰਾਜ ਸਿੰਘ, ਏ ਐਸ ਆਈ ਮੰਗਲ ਸਿੰਘ, ਹੌਲਦਾਰ ਊਸ਼ਾ ਰਾਣੀ, ਹੌਲਦਾਰ ਸੁਨੀਤਾ ਰਾਣੀ ਮੌਜੂਦ ਸਨ।
ਇਸ ਮੌਕੇ ਟਾਸਕ ਫੋਰਸ ਵੱਲੋਂ ਲਾਹੌਰੀ ਗੇਟ ਦੀਆਂ ਵੱਖ ਵੱਖ ਦੁਕਾਨਾਂ ਉਪਰ ਛਾਪੇਮਾਰੀ ਕਰ ਕੇ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰੈਸਕੂਊ ਕੀਤਾ ਗਿਆ, ਬਰਾਮਦ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕਰਕੇ ਇਹਨਾਂ ਨੂੰ ਬੱਚਿਆਂ ਦੇ ਪੁਨਰਵਾਸ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜਿਹੜੇ ਬੱਚੇ ਪੜ੍ਹਾਈ ਕਰਨਾ ਚਾਹੁੰਦੇ ਹਨ ਉਹਨਾਂ ਬੱਚਿਆਂ ਦੇ ਨਾਮ ਨੋਟ ਕਰਕੇ ਜਲਦ ਤੋਂ ਜਲਦ ਸਿੱਖਿਆ ਵਿਭਾਗ ਨੂੰ ਭੇਜ ਕੇ ਵੱਖ ਵੱਖ ਸਕੂਲਾਂ ਵਿਚ ਦਾਖਲ ਕਰਵਾਇਆ ਜਾਵੇਗਾ, ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਕਿਹਾ ਕਿ ਪਬਲਿਕ ਅਤੇ ਦੁਕਾਨਦਾਰਾਂ ਨੂੰ ਵੀ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ਤੇ ਨਹੀਂ ਰੱਖਣਾ ਚਾਹੀਦਾ, ਜੇਕਰ ਫਿਰ ਵੀ ਕੋਈ ਬਾਲ ਮਜ਼ਦੂਰੀ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਵਿਰੁੱਧ ਪੁਲਸ ਕਾਰਵਾਈ ਕੀਤੀ ਜਾਵੇਗੀ।
ਫ਼ੋਟੋ ਕੈਪਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਬਾਲ ਮਜ਼ਦੂਰੀ ਤਹਿਤ ਟਾਸਕ ਫੋਰਸ ਲਾਹੌਰੀ ਗੇਟ ਵਿਖੇ ਛਾਪੇਮਾਰੀ ਕਰਦੀ ਹੋਈ।

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ   ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ...
11/06/2023

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲ/ਟਿਊਬਵੈਲ ਦੀ ਖੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕ ਜ਼ਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲ, ਜਨ ਸਿਹਤ ਵਿਭਾਗ ਜਾਂ ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ ਅਤੇ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੋਵੇਗਾ। ਇਹ ਹੁਕਮ 4 ਅਗਸਤ 2023 ਤੱਕ ਜਾਰੀ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਡਰਿਲਿੰਗ ਏਜੰਸੀ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਮਨਾਹੀ ਦੇ ਹੁਕਮਾਂ ਅਨੁਸਾਰ ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ 'ਤੇ ਡਰਿਲਿੰਗ ਏਜੰਸੀ ਅਤੇ ਖੂਹ/ਬੋਰਵੈਲ ਲਵਾਉਣ ਵਾਲੇ ਮਾਲਕ ਦੇ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਾਇਆ ਜਾਵੇ ਅਤੇ ਉਸ ਸਾਈਨ ਬੋਰਡ 'ਤੇ ਡਰਿਲਿੰਗ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਲਿਖਿਆ ਹੋਣਾ ਵੀ ਲਾਜ਼ਮੀ ਹੋਵੇਗਾ। ਬੋਰਵੈਲ ਦੇ ਆਲੇ-ਦੁਆਲੇ ਕਿੰਡਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਬੰਦ ਕਰਕੇ ਢਕਣਾ ਜਰੂਰੀ ਹੋਵੇਗਾ, ਖੂਹ/ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ, ਜੋ ਜ਼ਮੀਨੀ ਪੱਧਰ ਤੋਂ (0.30 ਮੀਟਰ ਉੱਪਰ ਅਤੇ 0.30 ਮੀਟਰ ਹੇਠਾਂ) ਖੂਹ ਦੇ ਆਲੇ ਦੁਆਲੇ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਖੂਹ/ਬੋਰਵੈਲ ਨੂੰ ਪੁੱਟਣ ਜਾਂ ਮੁਰੰਮਤ ਕਰਨ ਉਪਰੰਤ ਖਾਲੀ ਥਾਂ ਨੂੰ ਉਸ ਦੇ ਆਲੇ-ਦੁਆਲੇ ਮਿੱਟੀ ਪਾ ਕੇ ਪੱਧਰ ਕੀਤਾ ਜਾਵੇ, ਖਾਲੀ ਪਏ ਬੋਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਜ਼ਮੀਨੀ ਪੱਧਰ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ ਅਤੇ ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿੱਚ ਖੁੱਲ੍ਹਾ ਨਾ ਛੱਡਿਆ ਜਾਵੇ ਅਤੇ ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਆਦਿ ਨਾਲ ਤਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕੀਤਾ ਜਾਵੇ ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖਰੇਖ ਤੋਂ ਬਿਨਾਂ ਨਹੀਂ ਕਰਵਾਏਗਾ। ਪੇਂਡੂ ਇਲਾਕੇ ਵਿੱਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜਨ ਸਿਹਤ ਵਿਭਾਗ, ਭੂਮੀ ਰੱਖਿਆ ਕਾਰਪੋਰੇਸ਼ਨ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਆਦਿ ਨਵੇਂ ਖੁਦਵਾਏ ਗਏ ਹਨ, ਕਿੰਨਿਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖਾਲੀ ਹਨ ਅਤੇ ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵੱਲੋਂ ਆਪਣੇ ਆਪਣੇ ਖੇਤਰ ਦੀ ਰਿਪੋਰਟ ਦੀ ਇੱਕ ਕਾਪੀ ਦਫਤਰੀ ਰਿਕਾਰਡ ਲਈ ਆਪਣੇ ਕੋਲ ਰੱਖੀ ਜਾਵੇਗੀ ਅਤੇ ਹਰੇਕ ਮਹੀਨੇ ਇਸ ਰਿਪੋਰਟ ਦੀ ਇੱਕ ਕਾਪੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਭੇਜਣੀ ਲਾਜ਼ਮੀ ਹੋਵੇਗੀ।

Address

Patiala

Website

Alerts

Be the first to know and let us send you an email when Punjabi Den posts news and promotions. Your email address will not be used for any other purpose, and you can unsubscribe at any time.

Videos

Share


Other News & Media Websites in Patiala

Show All