Focus Tv News

Focus Tv News Focus Tv News Punjab

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾ...
10/03/2025

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਸੂਬੇ ਵਿੱਚ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਿਹਤਰੀਨ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਭਾਗੀ ਅਧਿਕਾਰੀਆਂ ਦੇ ਪੱਧਰ ਉੱਤੇ ਹਲਕਾ ਸੰਗਰੂਰ ਦੇ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਮਿਆਰੀ ਕਿਸਮ ਦੀ ਗੁਣਵੱਤਾ ਅਧਾਰਤ ਸਮੱਗਰੀ ਹੀ ਵਰਤੋਂ ਵਿੱਚ ਲਿਆਂਦੀ ਜਾਵੇ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿੱਖਿਆ ਵਿਭਾਗ, ਪੀਐਸਪੀਸੀਐਲ, ਜਲ ਸਰੋਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸੀਵਰੇਜ ਬੋਰਡ, ਭੂਮੀ ਰੱਖਿਆ ਤੇ ਭੌਂ ਵਿਕਾਸ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਤੋਂ ਵੱਖ ਵੱਖ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਿਤ ਸਮਾਂ ਸੀਮਾ ਵਿੱਚ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਐਕਸੀਅਨ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਸੰਗਰੂਰ ਵਿੱਚ ਸੀਵਰੇਜ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਇਹ ਮਸਲਾ ਕਈ ਵਾਰ ਗੰਭੀਰ ਰੂਪ ਧਾਰਨ ਕਰ ਜਾਂਦਾ ਹੈ ਅਤੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਲਗਾਤਾਰ ਨਰੀਖਣ ਕਰਨ। ਉਹਨਾਂ ਨੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਚੱਲ ਰਹੇ ਕਾਰਜਾਂ ਵਿੱਚ ਹੋਰ ਤੇਜੀ ਲਿਆਉਣ ਦੀ ਹਦਾਇਤ ਵੀ ਕੀਤੀ।

ਮੀਟਿੰਗ ਦੌਰਾਨ ਏਡੀਸੀ ਅਮਿਤ ਬੈਂਬੀ, ਏਡੀਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸਡੀਐਮ ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਵਿਭਾਗਾਂ ਦੇ ਮੁਖੀ ਅਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ ਮੌਜੂਦ ਸਨ।

10/03/2025

ਜੋਗਿੰਦਰ ਸਿੰਘ ਉਗਰਾਹਾ ਪਹੁੰਚੇ ਧਰਨੇ ਤੇ

06/03/2025

*ਨਾਨਕਸਰ ਕਲੇਰਾਂ ਤੋਂ ਅੱਜ ਸਵੇਰ( 06 ਮਾਰਚ 2025 ) ਦਾ ਹੁਕਮਨਾਮਾ ਸਹਿਬ ਜੀ (ਅੰਗ 669)*

*ਧਨਾਸਰੀ ਮਹਲਾ ੪ ॥*

*ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥*

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ

*ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥*

ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ

*ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥*

ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ

*ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥*

ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ।ਰਹਾਉ।

*ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥*

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ । (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ

*ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥*

ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੬।੧੨

*ਵਾਹਿਗੁਰੂ ਜੀ ਸਰਬੱਤ ਨੂੰ ਨਾਮ ਸਿਮਰਨ , ਤੰਦਰੁਸਤੀ ਤੇ ਚੜਦੀਆਂ ਕਲਾ ਵਾਲਾ ਜੀਵਨ ਬਖਸ਼ਣ ਜੀ*

*ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ 🙏🙏🙏🙏🙏*

06/03/2025
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੰਗਰੂਰ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਦਿੱਤੀ ਜਾਂਦੀ ਹੈ ਵਿੱ...
05/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੰਗਰੂਰ

ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਮ੍ਰਿਤਕ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਸੁਨਾਮ ਉਧਮ ਸਿੰਘ ਵਾਲਾ, 5 ਮਾਰਚ -

ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਮੇਂ ਸਮੇਂ ’ਤੇ ਸਬੰਧਤ ਵਿਭਾਗਾਂ ਦੁਆਰਾ ਪੜਤਾਲ ਕਰਵਾ ਕੇ ਤਰਜੀਹ ਦੇ ਆਧਾਰ ’ਤੇ ਵਿੱਤੀ ਸਹਾਇਤਾ ਦੇ ਚੈਕ ਪੀੜਤ ਪਰਿਵਾਰਾਂ ਨੂੰ ਸੌਂਪੇ ਜਾਂਦੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਾਰਕਿਟ ਕਮੇਟੀ ਸੁਨਾਮ ਦੇ ਨੋਟੀਫਾਈਡ ਏਰੀਏ ਵਿੱਚ ਵਾਪਰੇ ਖੇਤੀ ਮਸ਼ੀਨਰੀ ਦੇ ਹਾਦਸਿਆਂ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਵਾਰਸਾਂ ਨੂੰ 7 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਜ਼ਖਮੀ ਹੋਏ ਵਿਅਕਤੀਆਂ ਨੂੰ 3.86 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਚੁੱਕੀ ਹੈ।

ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ੍ਰੀ ਮੁਕੇਸ਼ ਜੁਨੇਜਾ ਦੀ ਮੌਜੂਦਗੀ ਵਿੱਚ ਪਿੰਡ ਛਾਜਲਾ ਦੇ ਕਿਸਾਨ ਸਵ. ਕੁਲਦੀਪ ਸਿੰਘ ਦੇ ਵਾਰਸਾਂ ਨੂੰ 3 ਲੱਖ ਰੁਪਏ ਦੀ ਵਿੱਤੀ ਮਦਦ ਦਾ ਚੈੱਕ ਪ੍ਰਦਾਨ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ
ਖੇਤੀ ਹਾਦਸਿਆਂ ਦਾ ਸ਼ਿਕਾਰ ਹੋਣ ਵਾਲਾ ਕੋਈ ਵੀ ਵਿਅਕਤੀ ਜਾਂ ਵਾਰਸ ਇਸ ਸੁਵਿਧਾ ਦਾ ਲਾਭ ਉਠਾਉਣ ਲਈ ਮਾਰਕੀਟ ਕਮੇਟੀ ਦਫ਼ਤਰ ਕੋਲ ਪਹੁੰਚ ਕਰ ਸਕਦਾ ਹੈ।

05/03/2025

ਜੋਗਿੰਦਰ ਸਿੰਘ ਉਗਰਾਹਾ ਨੂੰ ਪੁਲਿਸ ਨੇ ਕੀਤਾ ਰਿਲੀਫ ਆਓ ਸੁਣਦੇ ਆਂ ਕੀ ਕੁਝ ਕਿਹਾ ਜੋਗਿੰਦਰ ਸਿੰਘ ਉਗਰਾਹਾ ਨੇ

03/03/2025

ਅੱਜ ਐਮਐਲਏ ਨਰਿੰਦਰ ਕੌਰ ਭਰਾਜ ਨੇ ਐਸਐਸਪੀ ਕੋਲ ਕੀਤੀ ਕੰਪਲੇਂਟ ਅਤੇ ਕਿਹਾ ਮਾਮਲੇ ਦੀ ਕੀਤੀ ਜਾਵੇ ਬਰੀਕੀ ਨਾਲ ਜਾਂਚ

02/03/2025

ਦੋਸਤ ਨੇ ਕੀਤਾ ਦੋਸਤ ਦਾ ਕਤਲ ਗਲ ਵੱਢ ਕੇ ਸੁੱਟਿਆ ਨਾਲੇ ਵਿੱਚ ਦੋਸ਼ੀ ਨੂੰ ਕੀਤਾ ਪੁਲਿਸ ਨੇ ਗ੍ਰਿਫਤਾਰ

02/03/2025

ਬੇਰੁਜ਼ਗਾਰ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਲਗਾਇਆ ਧਰਨਾ ਪੁਲਿਸ ਅਤੇ ਬੇਰੁਜ਼ਗਾਰਾਂ ਦੇ ਵਿੱਚ ਹੋਈ ਹੱਥਾ ਪਾਈ

02/03/2025

ਇੱਕ ਲੜਕੇ ਤੋਂ ਤੰਗ ਆ ਕੇ ਪਿੰਡ ਨਮੋਲ ਦੀ ਦਸਵੀਂ ਕਲਾਸ ਦੀ ਵਿਦਿਆਰਥਨ ਵੱਲੋਂ 16 ਕੁ ਸਾਲਾਂ ਦੀ ਸਿਮਰਨਪ੍ਰੀਤ ਕੌਰ ਨੇ ਗਲ ਫਾਹਾ ਲੈ ਕੇ ਕੀਤੀ ਖੁਦਕਸ਼ੀ

01/03/2025

ਸੁਖਜਿੰਦਰ ਸਿੰਘ ਢੀਂਡਸਾ ਬਣੇ ਦੂਜੀ ਵਾਰ ਬਾਹਰ ਐਸੋਸੀਏਸ਼ਨ ਦੇ ਪ੍ਰਧਾਨ

27/02/2025

ਪਿੰਡ ਈਲਵਾਲ ਦੇ ਭਗਤ ਗੁਰੂ ਰਵਿਦਾਸ ਘਰ ਨੂੰ ਲੈ ਕੇ ਦੋ ਧਿਰਾਂ ਆਮੋ ਸਾਹਮਣੇ ਇੱਕ ਧਿਰ ਨੇ ਇਲਜ਼ਾਮ ਲਗਾਇਆ ਕਿ ਦੂਜੀ ਧਿਰ ਗੁਰੂ ਘਰ ਦੇ ਵਿੱਚ ਮੂਰਤੀ ਪੂਜਾ ਕਰਨਾ ਚਾਹੁੰਦੇ ਹਨ ਅਤੇ ਪੁਲਿਸ ਪ੍ਰਸ਼ਾਸਨ ਸਾਡੀ ਸਹਾਇਤਾ ਨਹੀਂ ਕਰ ਰਿਹਾ ਜਦੋਂ ਕਿ ਅਸੀਂ ਕੋਰਟ ਦੇ ਵਿੱਚੋਂ ਕੇਸ ਜਿੱਤੇ ਹੋਏ ਹਾਂ

27/02/2025

ਭਵਾਨੀਗੜ੍ਹ ਦੀ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਇੱਕ ਵਿਅਕਤੀ ਨੇ ਪੀਤੀ ਜਹਰੀਲੀ ਦਵਾਈ ਪ੍ਰਸ਼ਾਸਨ ਤੇ ਧੱਕਾ ਕਰਨ ਦੇ ਲਗਾਏ ਦੋਸ਼

26/02/2025

ਇਕ ਲੱਤ ਨਾ ਹੋਣ ਦੇ ਬਾਵਜੂਦ ਇਸ ਨੌਜਵਾਨ ਨੇ ਜਿੱਤੇ ਸਿਲਵਰ ਅਤੇ ਗੋਲਡ ਮੈਡਲ ਬਣ ਰਿਹਾ ਹੈ ਸੰਗਰੂਰ ਸ਼ਹਿਰ ਦੀ ਸ਼ਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ...
22/02/2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।

ਅੱਜ ਇੱਥੇ ਨਵੇਂ ਬਣੇ ਸਬ-ਡਵੀਜ਼ਨਲ ਕੰਪਲੈਕਸ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਰਾਵੀ ਬਿਆਸ ਟ੍ਰਿਬਿਊਨਲ, ਜੋ ਕਿ ਰਾਵੀ ਜਲ ਪ੍ਰਣਾਲੀ ਨਾਲ ਸਬੰਧਤ ਥਾਵਾਂ ਉੱਤੇ ਜਾਣ ਲਈ ਸੂਬੇ ਦੇ ਦੌਰੇ 'ਤੇ ਹੈ, ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਵੇਂ ਸਿਰਿਓਂ ਮੁੜ ਮੁਲਾਂਕਣ ਕਰਕੇ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕਾਂ ਦੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਕਿਉਂ ਜੋ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਅਨਾਜ ਉਤਪਾਦਕਾਂ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਸੂਬੇ ਨਾਲ ਪਾਣੀ ਦੀ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਨੌਟੰਕੀਆਂ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਚੋਣਾਂ ਵਿੱਚ ਨਕਾਰੇ ਹੋਏ ਆਗੂਆਂ ਨੂੰ ਲੋਕ ਕਦੇ ਵੀ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਬਿੱਟੂ ਅਜਿਹੇ ਘਟੀਆ ਹੱਥਕੰਡਿਆਂ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਕਾਬਜ਼ ਹੋਣ ਦੇ ਸੁਪਨੇ ਦੇਖਦਾ ਹੈ ਪਰ ਇਸ ਨਾਲ ਉਸ ਦੇ ਹੱਥ ਪੱਲੇ ਕੁੱਝ ਨਹੀਂ ਪੈਣਾ ਕਿਉਂਕਿ ਇਹ ਸਹੀ ਮਾਅਨਿਆਂ ਵਿੱਚ ਆਮ ਲੋਕਾਂ ਦਾ ਘਰ ਹੈ, ਜੋ ਇੱਥੇ ਆਪਣੀ ਪਸੰਦ ਦੇ ਆਗੂਆਂ ਨੂੰ ਚੁਣ ਕੇ ਭੇਜਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਆਗੂਆਂ ਨੂੰ ਕਦੇ ਨਹੀਂ ਚੁਣਨਗੇ ਕਿਉਂਕਿ ਉਹ ਇਹਨਾਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਘੁਟਾਲਿਆਂ ਅਤੇ ਜਬਰੀ ਵਸੂਲੀ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਅਜਿਹੇ ਮਾਮਲਿਆਂ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਅਸੀਂ ਕਿਸੇ ਵੀ ਦਬਾਅ ਹੇਠ ਨਹੀਂ ਝੁਕਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦੇਣ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ, ਸੂਬੇ ਦੇ ਨੌਜਵਾਨਾਂ ਨੂੰ ਇੱਥੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੌਕੇ ਪ੍ਰਦਾਨ ਕਰ ਰਹੀ ਹੈ। ਇਕ ਉਦਾਹਰਣ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸੂਬੇ ਵਿੱਚ 51,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਈ ਉਦਾਹਰਣਾਂ ਹਨ, ਜਿੱਥੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਨੌਜਵਾਨਾਂ ਨੂੰ ਦੋ ਤੋਂ ਤਿੰਨ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਵਤਨ ਵਾਪਸੀ ਦਾ ਰੁਝਾਨ ਸ਼ੁਰੂ ਹੋ ਗਿਆ ਹੈ ਕਿਉਂਕਿ ਜੋ ਨੌਜਵਾਨ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਸਨ, ਹੁਣ ਨੌਕਰੀ ਹਾਸਲ ਕਰਕੇ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਜੋੜਾ ਕੈਨੇਡਾ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਵਾਪਸ ਆਇਆ ਹੈ ਅਤੇ ਅਜਿਹੇ ਹੋਰ ਬਹੁਤ ਸਾਰੇ ਲੋਕਾਂ ਨੂੰ ਇੱਥੇ ਨੌਕਰੀ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੋਜ਼ਾਨਾ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਇਸ ਸਥਿਤੀ ਦਾ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਇੱਥੇ ਕੰਮ ਕਰਨਾ ਚਾਹੀਦਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਉਨ੍ਹਾਂ ਪੰਜਾਬੀਆਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਮੁੜ ਵਸੇਬੇ ਦੇ ਮੌਕੇ ਪ੍ਰਦਾਨ ਕਰੇਗੀ ਤਾਂ ਜੋ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਉੱਦਮ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਵੀ ਨਾਲ ਜੋੜਿਆ ਹੈ, ਜਿਨ੍ਹਾਂ ਨੇ ਇਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਤੋਂ ਬਾਅਦ ਸਫਲਤਾਪੂਰਵਕ ਆਪਣਾ ਕਾਰੋਬਾਰ ਸਥਾਪਿਤ ਕੀਤਾ ਹੈ, ਤਾਂ ਜੋ ਡਿਪੋਰਟ ਕੀਤੇ ਗਏ ਲੋਕਾਂ ਨੂੰ ਇੱਥੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਕਾਨੂੰਨੀ ਏਜੰਟਾਂ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਬਹੁਤ ਸਖ਼ਤ ਹੈ ਜਿਨ੍ਹਾਂ ਕਾਰਨ ਇਹ ਮਾਸੂਮ ਭਾਰਤੀ ਗੈਰ-ਕਾਨੂੰਨੀ ਤੌਰ 'ਤੇ ਵਿਦੇਸ਼ ਗਏ ਸਨ ਅਤੇ ਹੁਣ ਅਮਰੀਕਾ ਵਾਂਗ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਭਾਰਤੀਆਂ ਨੂੰ ਧੋਖਾ ਦੇਣ ਵਾਲੇ ਅਜਿਹੇ ਟ੍ਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ, ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਵੱਡੇ ਅਪਰਾਧਾਂ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ ਅਤੇ ਇਸ ਉਦੇਸ਼ ਲਈ ਪੰਚਾਇਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸਬ-ਡਵੀਜ਼ਨਲ ਕੰਪਲੈਕਸ 6 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੈ ਅਤੇ ਇਹ ਅਤਿ ਆਧੁਨਿਕ ਇਮਾਰਤ ਕਈ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਅਤਿ ਲੋੜੀਂਦੇ ਪ੍ਰੋਜੈਕਟਾਂ ਵੱਲ ਸ਼ਾਇਦ ਹੀ ਕੋਈ ਧਿਆਨ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਈਆਂ ਜਾ ਰਹੀਆਂ ਹਨ।
-------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਲਹਿਰ...
22/02/2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਲਹਿਰਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਪੂਰੀ ਤਰਹਾਂ ਵਚਨਬੱਧ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਨਹਿਰੀ ਖਾਲ ਦੀ ਮੁੜ ਉਸਾਰੀ ਦੇ ਕੰਮ ਦਾ ਨੀਹ ਪੱਥਰ ਰੱਖਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਹਲਕਾ ਲਹਿਰਾ ਦੇ ਵਿਕਾਸ ਲਈ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਜਿਸ ਕਾਰਨ ਇਥੋਂ ਦੇ ਨਿਵਾਸੀ ਸੁਵਿਧਾਵਾਂ ਨੂੰ ਤਰਸਦੇ ਰਹੇ ਹਨ ਪਰ ਹੁਣ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮ ਪੂਰੇ ਜੋਸ਼ੋ ਖਰੋਸ਼ ਨਾਲ ਚੱਲ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਰੇਕ ਕੰਮ ਨੂੰ ਸਮੁੱਚੀ ਨਿਗਰਾਨੀ ਹੇਠ ਪੂਰੀ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜਾਇਆ ਜਾ ਰਿਹਾ ਹੈ।

ਅੱਜ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਖੇ ਖਾਲ ਦੀ ਮੁੜ ਉਸਾਰੀ ਦੇ ਕੰਮ ਦਾ ਨੀਹ ਪੱਥਰ ਰੱਖਿਆ ਜਿਸ ਦੇ ਉਸਾਰੀ ਕਾਰਜਾਂ ਤੇ 1.89 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ

*ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ* *ਭਵਾਨੀਗੜ੍ਹ, 22 ਫਰਵਰੀ-*ਪੰਜਾਬ...
22/02/2025

*ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ*

*ਭਵਾਨੀਗੜ੍ਹ, 22 ਫਰਵਰੀ-*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਰੁਪਏ ਦੀ ਹੋਰ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਮਾਣੀ ਪਹਿਲ ਸੂਬੇ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਮਹਾਨ ਸਪੂਤ ਦੇ ਅਥਾਹ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਤਨ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਸੈਨਾਵਾਂ, ਅਰਧ ਸੈਨਿਕਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਸੰਜੀਦਗੀ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬੇ ਦਾ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਵਿੱਚ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

21/02/2025

ਐਮਐਲਏ ਨਰਿੰਦਰ ਕੌਰ ਭਰਾਜ ਨੇ ਬਖੋਪੁਰ ਵਿਖੇ ਕੀਤਾ ਉਦਘਾਟਨ

Address

Sangrur
148001

Website

Alerts

Be the first to know and let us send you an email when Focus Tv News posts news and promotions. Your email address will not be used for any other purpose, and you can unsubscribe at any time.

Videos

Share