Punjabi Kalol

Punjabi Kalol ਬਹੁਤ ਸੁਆਗਤ ਹੈ ਤੁਹਾਡਾ ਇਸ ਪੇਜ ਤੇ ਆਉਣ ਲਈ ਜ?

20/12/2022

🙏 ਇਕ ਗਰੀਬ ਬੰਦਾ ਲਚਾਰ ਲੱਤਾਂ ਕੰਮ ਨਹੀਂ ਕਰਦੀਆਂ ਵਿਚਾਰਾ ਗਲੀਆਂ ਵਿੱਚ ਭੀਖ ਮੰਗ ਕੇ ਖਾਂਦਾ ਸੀ ਬਹੁਤ ਇਲਾਜ ਕਰਾਏ ਕਿਤੋਂ ਵੀ ਠੀਕ ਨਹੀਂ ਹੋਇਆ ਆਖਰ ਇਕ ਗਲੀ ਦੇ ਬੰਦੇ ਨੇ ਹਥੋਲਾ ਪਾਇਆ 4 ਸਕਿੰਟ ਵਿੱਚ ਭਜਣ ਲੱਗ ਗਿਆ 🤣🤣🤣

ਸਵੇਰ ਦਾ ਵੇਲਾ ਹੈ,ਆਪਣੀ ਜ਼ਿੰਦਗੀ ਵਿਚੋਂ 10 ਸੈਂਕਿੰਡ ਦਾ ਸਮਾਂ ਕੱਢ ਕੇ 'ਵਾਹਿਗੁਰੂ ਜੀ' ਜ਼ਰੂਰ ਲਿਖੋ ਜੀ🙏
06/12/2022

ਸਵੇਰ ਦਾ ਵੇਲਾ ਹੈ,ਆਪਣੀ ਜ਼ਿੰਦਗੀ ਵਿਚੋਂ 10 ਸੈਂਕਿੰਡ
ਦਾ ਸਮਾਂ ਕੱਢ ਕੇ 'ਵਾਹਿਗੁਰੂ ਜੀ' ਜ਼ਰੂਰ ਲਿਖੋ ਜੀ🙏

09/10/2022

ਬਾਬਾ ਲਾਹਿਣਾ ਸਿੰਘ ਜੀ ਤਲਵੰਡੀ ਬਖਤਾ ਨੇ ਸੁਣਾਈਆਂ ਖਰੀਆਂ ਖਰੀਆਂ

10/02/2022
31/12/2021

🙏🙏

30/12/2021

😂😂👌 ਹਾਹਾਹਾ ਪਤੰਦਰ ਨੇ ਪਤੀਲੇ ਦੀ ਘਰਵਾਲੀ ਡੇਗ
ਮਾਰੀ ਤੇ ਨਾਲ ਹੀ ਅੰਟੀ ਆਖਤਾ 😃ਤੂੰ ਤਾ ਗਿਆ ਹੁਣ 😂

27/12/2021

ਸਿੱਖੋ ਕਾਸ਼ ਤੁਸੀਂ ਆਪਣਿਆ ਬੱਚਿਆਂ ਨੂੰ ਕ੍ਰਿਸਮਸ ਬਾਰੇ ਨ ਦੱਸਕੇ ਸਾਹਿਬਜਾਂਦੇਆ ਦੀ ਸ਼ਹਾਦਤ ਬਾਰੇ ਦੱਸਿਆ ਹੁੰਦਾ ਤਾਂ ਇਹ ਹਲਾਤ ਨ ਹੁੰਦੇਂ ਅੱਜ ਤੁਹਾਡੇ।।ਧੰਨ ਨੇ ਉਹ ਮਾਪੇ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਿਆ ਹੈ।।

27/12/2021

ਮੈ ਕਿਸੇ ਦਾ ਨਿਝੀ ਵਿਰੋਧ ਨੀ ਕਰਦਾ ਜਿਸ ਦੀ ਮਰਜੀ ਰੈਲੀ ਚ ਜਾਵੇ ਜਾ ਵੋਟ ਪਾਵੇ ਪਰ ਯਰ ਆ ਮੂਰਖ ਲੋਕਾ ਨੂੰ ਦੇਖ ਕੇ ਸਮਝ ਜਰੂਰ ਆਉਦੀ ਐ ਵੀ ਪੰਜਾਬ ਸਿਰ ਚੜੇ ਕਰਜ਼ੇ ਤੇ ਤਰੱਕੀ ਨਾ ਕਰ ਸਕਣ ਚ ਇਹਨਾ ਦਾ ਹੱਥ ਜੋ ਰੈਲੀਆ ਚ ਪਕੌੜਿਆਂ ਪਿੱਛੇ ਝਪਟੋ ਝਪਟੀ ਹੁੰਦੇ ਨੇ ।

ਹੁਕਮਨਾਮਾ ਸਾਹਿਬਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ27–12–2021  ਅੰਗ 634 635ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ॥ੴ ਸਤਿਗੁਰ ਪ੍ਰਸਾਦਿ ॥ਦੁ...
27/12/2021

ਹੁਕਮਨਾਮਾ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ
27–12–2021 ਅੰਗ 634 635

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ॥
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
~ ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ।

ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥

ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ।

ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥

ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥

ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥

ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥

ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ।

ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥

ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥

ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ,

ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥

ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ।

ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥

ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ।

ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥

ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥

ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)।

ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥

ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ।

ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥

ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ।

ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥

ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ॥੩॥

ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ।

ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥

(ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ।

ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥

ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ॥੪॥

ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ।

ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥

ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ।

ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥

ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ।

ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥

ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ॥੫॥

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥

ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)।

ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥

ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ।

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥

(ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ।

ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥

ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀਂ ਤੁਰਦੇ ਹਾਂ ॥੬॥

ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥

ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ।

ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥

ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ।

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥

(ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ।

ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥

ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ॥੭॥

ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥

ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ)।

ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥

ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹੈ।

ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥

ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ।

ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

ਹੇ ਨਾਨਕ! ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ॥੮॥੧॥

ਵਾਹਿਗੁਰੂ ਜੀ ਕਿ੍ਪਾ ਕਰਨ ਅਾਪ ਸਾਰਿਆਂ ਨੂੰ ਚੜਦੀ ਕਲਾ , ਨਾਮ ਸਿਮਰਨ ਤੇ ਤੰਦਰੁਸਤੀ ਦੀਆਂ ਦਾਤਾਂ ਬਖਸ਼ਣ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀ ,,,

ਰੋਮ ਰੋਮ ਸ਼ੁਕਰਾਨਾ ਕਰੀਏ ਤਾਂ ਵੀ ਬਹੁਤ ਥੋੜਾ ਅਹਿਸਾਨਾਂ ਦਾ ਬਦਲਾ ਕਿਥੋਂ ਚੁਕਾ ਦੇਣਾ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ
27/12/2021

ਰੋਮ ਰੋਮ ਸ਼ੁਕਰਾਨਾ ਕਰੀਏ ਤਾਂ ਵੀ ਬਹੁਤ ਥੋੜਾ ਅਹਿਸਾਨਾਂ ਦਾ ਬਦਲਾ ਕਿਥੋਂ ਚੁਕਾ ਦੇਣਾ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

ਮੇਰੇ ਹਿਸਾਬ ਨਾਲ ਇਹ ਬਿਲਕੁੱਲ ਗਲਤ ਹੈ।ਬਾਕੀ ਤੁਹਾਡੇ ਹਿਸਾਬ ਨਾਲ ਕੀ ਇਹ ਸਹੀ ਹੈ? ਪੇਜ ਨੂੰ ਲਾਈਕ ਫੋਲੋ ਜਰੂਰ ਕਰੋ ਜੀ 🙏
26/12/2021

ਮੇਰੇ ਹਿਸਾਬ ਨਾਲ ਇਹ ਬਿਲਕੁੱਲ ਗਲਤ ਹੈ।
ਬਾਕੀ ਤੁਹਾਡੇ ਹਿਸਾਬ ਨਾਲ ਕੀ ਇਹ ਸਹੀ ਹੈ?
ਪੇਜ ਨੂੰ ਲਾਈਕ ਫੋਲੋ ਜਰੂਰ ਕਰੋ ਜੀ 🙏

26/12/2021
23/12/2021

ਵਾਹਿਗੁਰੂ ਜੀ 🙏🙏

ਹੁਕਮਨਾਮਾ ਸਾਹਿਬਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ19--12--2021  (ਅੰਗ-698)ਜੈਤਸਰੀ ਮਹਲਾ ੪ ਘਰੁ ੨  ੧ਓ ਸਤਿਗੁਰ ਪ੍ਰਸਾਦਿ ।।ਹਰਿ ਹਰਿ ਸਿਮਰਹੁ...
19/12/2021

ਹੁਕਮਨਾਮਾ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ
19--12--2021 (ਅੰਗ-698)

ਜੈਤਸਰੀ ਮਹਲਾ ੪ ਘਰੁ ੨ ੧ਓ ਸਤਿਗੁਰ ਪ੍ਰਸਾਦਿ ।।
ਹਰਿ ਹਰਿ ਸਿਮਰਹੁ ਅਗਮ ਅਪਾਰਾ ॥
~ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ,

ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ

ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।

ਹਰਿ ਗੁਣ ਗਾਵਹੁ ਮੀਤ ਹਮਾਰੇ ॥

ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ

ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥

ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ

ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨।

ਮਧੁਸੂਦਨ ਹਰਿ ਮਾਧੋ ਪ੍ਰਾਨਾ ॥

ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)!

ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥

ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ ।

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥

ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩।

ਹਰਿ ਹਰਿ ਨਾਮੁ ਸਦਾ ਸੁਖਦਾਤਾ ॥

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ

ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥

ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ

ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

। ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

ਵਾਹਿਗੁਰੂ ਜੀ ਸਰਬੱਤ ਨੂੰ ਨਾਮ ਸਿਮਰਨ , ਤੰਦਰੁਸਤੀ ਤੇ ਚੜਦੀਆਂ ਕਲਾ ਵਾਲਾ ਜੀਵਨ ਬਖਸ਼ਣ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ

25/11/2021

ਧੰਨ ਧੰਨ ਸ਼ੀ੍ ਗੁਰੂ ਰਾਮਦਾਸ ਜੀ 🙏🙏

ਹੁਕਮਨਾਮਾ ਸਾਹਿਬਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ29–10–2021  ਅੰਗ 757 758ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ॥ੴ ਸਤਿਗੁਰ ਪ੍ਰਸਾਦਿ ॥ਕੋਈ ਆ...
29/10/2021

ਹੁਕਮਨਾਮਾ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ
29–10–2021 ਅੰਗ 757 758

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ॥ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
~ ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ॥੧॥

ਦਰਸਨੁ ਹਰਿ ਦੇਖਣ ਕੈ ਤਾਈ ॥

ਹੇ ਪ੍ਰਭੂ! ਤਾਂ ਤੇਰਾ ਦਰਸਨ ਕਰਨ ਵਾਸਤੇ-

ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥

ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ॥੧॥ ਰਹਾਉ ॥

ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥

ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ॥੨॥

ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ॥੩॥

ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥

ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ॥੪॥

ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥

ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ॥੫॥

ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥

ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ॥੬॥

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥

ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ॥੭॥

ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥

ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ॥੮॥

ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥

ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ॥੯॥

ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥

ਹੇ ਪ੍ਰਭੂ! ਜੇ ਮੇਰੀ ਪ੍ਰੀਤ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ॥੧੦॥

ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥

ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ॥੧੧॥

ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥

ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ॥੧੨॥

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥

ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ॥੧੩॥

ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥

ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ ॥੧੪॥

ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧੫॥

ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ ॥੧੬॥

ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥

ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ ॥੧੭॥

ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ ॥੧੮॥

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥

ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ ॥੧੯॥

ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ ॥੨੦॥

ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥

ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ ॥੨੧॥

ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥

ਹੇ ਪ੍ਰਭੂ! (ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ ॥੨੨॥

ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥

ਹੇ ਪ੍ਰਭੂ! (ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ ॥੨੩॥

ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥

ਹੇ ਪ੍ਰਭੂ! (ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ॥੨੪॥

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥

ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) ॥੨੫॥

ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ ॥੨੬॥

ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥

ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ ॥੨੭॥

ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥

ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ ॥੨੮॥

ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥

ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ ॥੨੯॥

ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ ॥੩੦॥

ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥

ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) ॥੩੧॥

ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥

(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ ॥੩੨॥੧॥

ਵਾਹਿਗੁਰੂ ਜੀ ਕਿ੍ਪਾ ਕਰਨ ਅਾਪ ਸਾਰਿਆਂ ਨੂੰ ਚੜਦੀ ਕਲਾ , ਨਾਮ ਸਿਮਰਨ ਤੇ ਤੰਦਰੁਸਤੀ ਦੀਆਂ ਦਾਤਾਂ ਬਖਸ਼ਣ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀ ,,,

Address

Sirhind

Alerts

Be the first to know and let us send you an email when Punjabi Kalol posts news and promotions. Your email address will not be used for any other purpose, and you can unsubscribe at any time.

Contact The Business

Send a message to Punjabi Kalol:

Videos

Share

Category


Other Video Creators in Sirhind

Show All