Post Punjab Daily

  • Home
  • Post Punjab Daily

Post Punjab Daily Latest news

07/04/2024
13/01/2024

ਹੁਸ਼ਿਆਰਪੁਰ ਦੇ ਹਲਕਾ ਟਾਂਡਾ ਵਿੱਚ ਬੀਤੇ ਦਿਨੀ ਹੋਏ ਦੋ ਮਾਮਲਿਆ ਵਿੱਚ ਪੁਲਿਸ ਨੂੰ ਮਿਲੀ ਵੱਡੀ ਕਾਮਜਾਬੀ,

24/12/2022

ਗੱਡੀਆਂ ਨੂੰ ਰੋਕ ਕੇ ਰਿਫਲੈਕਟਰ ਲਗਾਏ

23/12/2022

ਪੰਜਾਬ ਭਰ ਚ ਪੁਲਿਸ ਵਲੋਂ ਵਿਸੇ਼ਸ਼ ਚੈਕਿੰਗ ਅਭਿਆਨ |

ਪੁਰਾਣੇ ਅੰਦਾਜ਼ 'ਚ ਲੋਈ ਲੈ ਕੇ ਸਾਬਕਾ CM ਚਰਨਜੀਤ ਚੰਨੀ ਪਰਿਵਾਰ ਸਮੇਤ ਉਤਰੇ ਪੰਜਾਬ ਦੀ ਸੜਕਾਂ 'ਤੇਤੁਸੀਂ ਆਉਣ ਵਾਲੀ ਚੰਨੀ ਦੀ ਰਣਨੀਤੀ ਕਿੰਝ ਦੇ...
22/12/2022

ਪੁਰਾਣੇ ਅੰਦਾਜ਼ 'ਚ ਲੋਈ ਲੈ ਕੇ ਸਾਬਕਾ CM ਚਰਨਜੀਤ ਚੰਨੀ ਪਰਿਵਾਰ ਸਮੇਤ ਉਤਰੇ ਪੰਜਾਬ ਦੀ ਸੜਕਾਂ 'ਤੇ
ਤੁਸੀਂ ਆਉਣ ਵਾਲੀ ਚੰਨੀ ਦੀ ਰਣਨੀਤੀ ਕਿੰਝ ਦੇਖਦੇ ਹੋਂ ?

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਅਰਦਾਸ, ਸੁਖਬੀਰ ਬਾਦਲ ਸਮੇਤ ਕਈ ਵੱਡੇ ਅਕਾਲੀ ਆਗੂ ਪੁੱਜੇ
22/12/2022

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਅਰਦਾਸ, ਸੁਖਬੀਰ ਬਾਦਲ ਸਮੇਤ ਕਈ ਵੱਡੇ ਅਕਾਲੀ ਆਗੂ ਪੁੱਜੇ

ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਹਿਦਾਇਤਾਂ...ਪੈਨਿਕ ਨਾ ਹੋਵੋ ਰਹੋ ਸਾਵਧਾਨ
22/12/2022

ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਹਿਦਾਇਤਾਂ...
ਪੈਨਿਕ ਨਾ ਹੋਵੋ ਰਹੋ ਸਾਵਧਾਨ

ਪੰਜਾਬੀ ਗਾਇਕ ਹਰਭਜਨ ਮਾਨ ਪਤਨੀ ਤੇ ਬੱਚਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
22/12/2022

ਪੰਜਾਬੀ ਗਾਇਕ ਹਰਭਜਨ ਮਾਨ ਪਤਨੀ ਤੇ ਬੱਚਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਹੁਸ਼ਿਆਰਪੁਰ , ਐਨਪੀਸੀਡੀਸੀਐਸ (ਨੈਸ਼ਨਲ ਪ੍ਰੋਗਰਾਮ ਫਾਰ ਕਾਰਡੀਓਵੈਸਕੁਲਰ ਡਿਸੀਜ਼ ਕੈਂਸਰ ਐਂਡ ਸਟਰੋਕ ਦੇ ਕੰਮ ਦੀ ਸਮੀਖਿਆ ਸੰਬੰਧੀ ਇੱਕ ਵਿਸ਼ੇਸ਼ ਮੀਟਿ...
22/12/2022

ਹੁਸ਼ਿਆਰਪੁਰ , ਐਨਪੀਸੀਡੀਸੀਐਸ (ਨੈਸ਼ਨਲ ਪ੍ਰੋਗਰਾਮ ਫਾਰ ਕਾਰਡੀਓਵੈਸਕੁਲਰ ਡਿਸੀਜ਼ ਕੈਂਸਰ ਐਂਡ ਸਟਰੋਕ ਦੇ ਕੰਮ ਦੀ ਸਮੀਖਿਆ ਸੰਬੰਧੀ ਇੱਕ ਵਿਸ਼ੇਸ਼ ਮੀਟਿੰਗ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ ਪ੍ਰੀਤ ਮੋਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਹੋਈ। ਜਿਸ ਵਿੱਚ ਸਹਾਇਕ ਸਿਵਲ ਸਰਜਨ ਡਾ ਪਵਨ ਕੁਮਾਰ, ਪ੍ਰੋਗਰਾਮ ਅਫਸਰ ਡਾ ਸੁਨੀਲ ਅਹੀਰ, ਸਿਵਲ ਹਸਪਤਾਲ ਦੇ ਐਸਐਮਓ ਡਾ ਸਵਾਤੀ ਸ਼ੀਮਾਰ, ਐਸਐਮਓ ਡਾ ਮਨਮੋਹਨ ਸਿੰਘ ਤੋਂ ਇਲਾਵਾ ਔਰਤ ਰੋਗਾਂ ਦੇ ਮਾਹਿਰ ਡਾਕਟਰ ਅਤੇ ਮੈਡੀਕਲ ਸਪੈਸ਼ਲਿਸਟ ਹਾਜ਼ਰ ਹੋਏ।
ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਨੇ ਕਿਹਾ ਕਿ ਔਰਤਾਂ ਦਾ ਸਰਵਾਇਕਲ ਕੈਂਸਰ ਦੂਸਰੇ ਨੰਬਰ ਦਾ ਖਤਰਨਾਕ ਕੈਂਸਰ ਹੈ ਅਤੇ ਇਸ ਸੰਬੰਧੀ ਹਸਪਤਾਲ ਦੇ ਜੱਚਾ-ਬੱਚਾ ਕੇਂਦਰ ਵਿੱਚ ਆਉਣ ਵਾਲੀਆਂ ਔਰਤਾਂ ਨੂੰ ਔਰਤ ਰੋਗਾਂ ਦੇ ਮਾਹਿਰ ਡਾਕਟਰ ਵਲੋਂ ਜਾਗਰੂਕ ਤੇ ਸੁਚੇਤ ਕਰਨ ਦੀ ਜਰੂਰਤ ਹੈ।
ਉਨ੍ਹਾਂ ਜਿਲ੍ਹਾ ਹਸਪਤਾਲ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਿੱਚ ਹੈਪੇਟਾਈਟਸ ਬੀ ਅਤੇ ਸੀ ਤੋਂ ਪੀੜਤ ਗਰਭਵਤੀ ਔਰਤਾਂ ਦੇ ਜਣੇਪੇ ਲਈ ਉੱਚ ਪ੍ਰਬੰਧ ਕਰਨ ਲਈ ਸੰਬੰਧਿਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਜਰੂਰੀ ਨਿਰਦੇਸ਼ ਦਿੱਤੇ।ਇਸੇ ਤਰ੍ਹਾਂ ਜਿਲ੍ਹੇ ਅੰਦਰ ਚਲ ਰਹੇ ਵੱਖ ਵੱਖ ਓਲਡ ਏਜ ਹੋਮ ਦੇ ਬਜ਼ੁਰਗਾਂ ਦੀ ਠੰਡ ਦੇ ਮੌਸਮ ਦੀ ਸਿਹਤ ਸੰਭਾਲ ਲਈ ਸਰਵੇ ਟੀਮਾਂ ਭੇਜਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸਿਹਤ ਸੰਭਾਲ ਕੀਤੀ ਜਾ ਸਕੇ।ਮੀਟਿੰਗ ਦੌਰਾਨ ਡਾ ਸੁਨੀਲ ਅਹੀਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ IHCI (ਇੰਡੀਆ ਹਾਈਪਰਟੈਂਨਸ਼ਨ ਕੰਟਰੋਲ ਇੰਨੀਸ਼ਿਏਟਿਵ) ਪ੍ਰੋਗਰਾਮ ਤਹਿਤ ਜਿਲ੍ਹੇ ਦੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਬਲੱਡ ਪ੍ਰੈਸ਼ਰ ਪ੍ਰਭਾਵਿਤ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿੱਤੇ ਨਿਰਦੇਸ਼ ਕਿਹਾ, ਅਧਿਕਾਰੀ ਰੋਜ਼ਾਨਾ ਚੈੱਕ ਕਰਨ ਆਪਣਾ ਸ਼ਿਕਾਇਤ ਪੋਰਟਲਹੁਸ਼ਿਆਰਪ...
22/12/2022

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿੱਤੇ ਨਿਰਦੇਸ਼ ਕਿਹਾ, ਅਧਿਕਾਰੀ ਰੋਜ਼ਾਨਾ ਚੈੱਕ ਕਰਨ ਆਪਣਾ ਸ਼ਿਕਾਇਤ ਪੋਰਟਲ

ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਰੋਜ਼ਾਨਾ ਪੀ.ਜੀ.ਆਰ.ਐਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਚੈੱਕ ਕਰਕੇ ਉਸ ਦਾ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ 19 ਤੋਂ 25 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਕੈਂਪ ਲਗਾ ਕੇ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਰਕਾਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਮ ਲੋਕਾਂ ਵਲੋਂ ਪੀ.ਜੀ.ਆਰ.ਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਸਬੰਧੀ ਸਖਤ ਸ਼ਬਦਾਂ ਵਿਚ ਨਿਰਦੇਸ਼ ਦਿੱਤੇ ਹਨ।
ਕੋਮਲ ਮਿੱਤਲ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਕਿਸੇ ਹੋਰ ਵਿਭਾਗ ਦੀ ਸ਼ਿਕਾਇਤ, ਸ਼ਿਕਾਇਤ ਕਰਤਾ ਵਲੋਂ ਗਲਤੀ ਨਾਲ ਆਨਲਾਈਨ ਭੇਜੀ ਜਾਂਦੀ ਹੈ, ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ, ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪ੍ਰਾਪਤ ਸ਼ਿਕਾਇਤਾਂ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਣਨਾ ਲਾਜ਼ਮੀ ਬਣਾਉਣ।

ਹਰਭਜਨ ਮਾਨ ਦੀ ਧੀ ਸਹਿਰ ਨੇ ਲੰਡਨ ’ਚ ਮਾਸਟਰਜ਼ ਆਫ਼ ਸਾਇੰਸ ’ਚ ਡਿਗਰੀ ਕੀਤੀ ਹਾਸਲ
22/12/2022

ਹਰਭਜਨ ਮਾਨ ਦੀ ਧੀ ਸਹਿਰ ਨੇ ਲੰਡਨ ’ਚ ਮਾਸਟਰਜ਼ ਆਫ਼ ਸਾਇੰਸ ’ਚ ਡਿਗਰੀ ਕੀਤੀ ਹਾਸਲ

ਰੂਸ ਦੇ ਦਾਗੇਸਤਾਨ ਵਿੱਚ 200 ਸਾਲ ਪੁਰਾਣਾ ਪੁਲ ਇੱਕ ਵੀ ਮੇਖ ਤੋਂ ਬਿਨਾਂ ਬਣਾਇਆ ਗਿਆ ਹੈ।200-year-old Bridge Built Without A Single Nai...
20/12/2022

ਰੂਸ ਦੇ ਦਾਗੇਸਤਾਨ ਵਿੱਚ 200 ਸਾਲ ਪੁਰਾਣਾ ਪੁਲ ਇੱਕ ਵੀ ਮੇਖ ਤੋਂ ਬਿਨਾਂ ਬਣਾਇਆ ਗਿਆ ਹੈ।

200-year-old Bridge Built Without A Single Nail In Dagestan, Russia.

Punjab 'ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲਿਆ, ਸੰਘਣੀ ਧੁੰਦ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਲਿਆ ਫ਼ੈਸਲਾਪੰਜਾਬ 'ਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਠ...
20/12/2022

Punjab 'ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲਿਆ, ਸੰਘਣੀ ਧੁੰਦ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਲਿਆ ਫ਼ੈਸਲਾ

ਪੰਜਾਬ 'ਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਠੰਡ ਨੇ ਪੂਰੀ ਤਰ੍ਹਾਂ ਜ਼ੋਰ ਫੜ੍ਹ ਲਿਆ ਹੈ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ 'ਚ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 21 ਦਸੰਬਰ ਮਤਲਬ ਕਿ ਭਲਕੇ ਤੋਂ ਸਵੇਰੇ 10 ਵਜੇ ਖੁੱਲ੍ਹਣਗੇ, ਜਦੋਂ ਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ

ਕਪਿਲ ਸ਼ਰਮਾ ਨੇ ਦਿਨ-ਰਾਤ ਸ਼ੂਟਿੰਗ ਕਰਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
20/12/2022

ਕਪਿਲ ਸ਼ਰਮਾ ਨੇ ਦਿਨ-ਰਾਤ ਸ਼ੂਟਿੰਗ ਕਰਦੇ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਰਾਸ਼ਟਰੀ ਤਪਦਿਕ ਖਾਤਮਾ ਪ੍ਰੋਗਰਾਮ ਤਹਿਤ ਸ਼ਹਿਰੀ ਖੇਤਰ ਵਿੱਚ ਕੀਤੇ ਜਾ ਰਹੇ ਉਪ ਰਾਸ਼ਟਰੀ ਪ੍ਰਮਾਣੀਕਰਣ (ਐਸਐਨਸੀ) ਸਰਵੇ ਲਈ ਟੀਮਾਂ ਨੂੰ ਸਿਵਲ ਸਰਜਨ ਹ...
20/12/2022

ਰਾਸ਼ਟਰੀ ਤਪਦਿਕ ਖਾਤਮਾ ਪ੍ਰੋਗਰਾਮ ਤਹਿਤ ਸ਼ਹਿਰੀ ਖੇਤਰ ਵਿੱਚ ਕੀਤੇ ਜਾ ਰਹੇ ਉਪ ਰਾਸ਼ਟਰੀ ਪ੍ਰਮਾਣੀਕਰਣ (ਐਸਐਨਸੀ) ਸਰਵੇ ਲਈ ਟੀਮਾਂ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਡਾ ਪ੍ਰੀਤ ਮੋਹਿੰਦਰ ਸਿੰਘ ਜੀ ਵੱਲੋਂ ਹਰੀ ਝੰਡੀ ਦੇ ਕੇ ਫੀਲਡ ਵਿੱਚ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਬੰਸ ਕੌਰ, ਐਸਐਮਓ ਡਾ ਸਵਾਤੀ ਸ਼ੀਮਾਰ, ਐਸਐਮਓ ਡਾ ਮਨਮੋਹਣ ਸਿੰਘ, ਜਿਲ੍ਹਾ ਟੀਬੀ ਕੰਟਰੋਲ ਅਫਸਰ ਡਾ ਸ਼ਕਤੀ ਸ਼ਰਮਾ, ਜਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਪ੍ਰਸ਼ੋਤਮ ਲਾਲ, ਡਿਪਟੀ ਮਾਸ ਮੀਡੀਆ ਅਫਸਰ ਸ੍ਰੀਮਤੀ ਰਮਨਦੀਪ ਕੌਰ, ਜਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਮੁਹੰਮਦ ਆਸਿਫ, ਸ਼੍ਰੀ ਅਰੁਣ ਕੁਮਾਰ, ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਵਿਜੇ ਕੁਮਾਰ ਹਾਜ਼ਰ ਸਨ।

ਇਸ ਸਰਵੇ ਪ੍ਰੋਗਰਾਮ ਬਾਰੇ ਸਿਵਲ ਸਰਜਨ ਡਾ ਪ੍ਰੀਤ ਮੋਹਿੰਦਰ ਸਿੰਘ ਜੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਭਾਰਤ ਨੂੰ 2025 ਤੱਕ ਟੀਬੀ ਮੁਕਤ ਕਰਨ ਦੇ ਟੀਚੇ ਨੂੰ ਲੈ ਕੇ ਸਰਕਾਰ ਵੱਲੋਂ ਵੱਖ ਵੱਖ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਤਪਦਿਕ ਦੇ ਖਾਤਮੇ ਵੱਲ ਵੱਧਦੇ ਕਦਮਾਂ ਤਹਿਤ ਹੀ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੁਸ਼ਿਆਰਪੁਰ ਜਿਲ੍ਹੇ ਸਮੇਤ 8 ਜ਼ਿਲ੍ਹਿਆਂ ਨੂੰ ਤਾਂਬੇ ਪਦਕ ਲਈ ਚੁਣਿਆ ਗਿਆ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਹੀ ਐਸਐਨਸੀ ਸਰਵੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਰਵੇ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਉਨਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਟੀਬੀ ਦੀ ਬੀਮਾਰੀ ਪ੍ਰਤੀ ਜਾਗਰੂਕ ਕਰਨ ਲਈ ਕਿਹਾ। ਸਰਕਾਰ ਵੱਲੋਂ ਵੀ ਇਲਾਜ ਸੰਬੰਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਵਿਸਥਾਰਪੂਰਣ ਜਾਗਰੂਕ ਕੀਤਾ ਜਾਵੇ।

ਡਾ ਸ਼ਕਤੀ ਸ਼ਰਮਾ ਨੇ ਦੱਸਿਆ ਕਿ ਐਸਐਨਸੀ ਸਰਵੇ ਲਈ ਜਿਲ੍ਹੇ ਭਰ ਦੀਆਂ 10 ਤਪਦਿਕ ਯੂਨਿਟਾਂ ਵਿੱਚ ਸਰਵੇ ਸ਼ੁਰੂ ਕੀਤਾ ਗਿਆ ਹੈ। ਸਰਵੇ ਟੀਮਾਂ ਵੱਲੋਂ ਜਿਲ੍ਹੇ ਦੀ ਲਗਭਗ 5 ਫੀਸਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਸਾਰਾ ਸਰਵੇ ਨਾਲ ਨਾਲ ਹੀ ਆਨਲਾਈਨ ਹੋਵੇਗਾ। ਇਸ ਸਰਵੇ ਦੇ ਅਧਾਰ ਤੇ ਹੀ ਉਪ ਰਾਸ਼ਟਰੀ ਪ੍ਰਮਾਣੀਕਰਣ ਲਈ ਦਾਅਵਾ ਕੀਤਾ ਜਾਵੇਗਾ।

ਵਿਦੇਸ਼ ਤੋਂ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਿਯੰਕਾ ਗਾਂਧੀ ਤੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ
19/12/2022

ਵਿਦੇਸ਼ ਤੋਂ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਿਯੰਕਾ ਗਾਂਧੀ ਤੇ ਕਾਂਗਰਸ ਪ੍ਰਧਾਨ ਖੜਗੇ ਨਾਲ ਕੀਤੀ ਮੁਲਾਕਾਤ

ਪੋਸਟ ਪੰਜਾਬ ਡੇਲੀ ਦੀ ਟੀਮ ਅਸ਼ਫਾਕਉੱਲਾ ਖਾਨ ਨੂੰ ਉਨ੍ਹਾਂ ਦੀ ਬਰਸੀ ਮੌਕੇ ਸਤਿਕਾਰ ਸਹਿਤ ਯਾਦ ਕਰਦੀ ਹੈ। ਉਹ ਇੱਕ ਮਹਾਨ ਭਾਰਤੀ ਸੁਤੰਤਰਤਾ ਸੈਨਾਨੀ...
19/12/2022

ਪੋਸਟ ਪੰਜਾਬ ਡੇਲੀ ਦੀ ਟੀਮ ਅਸ਼ਫਾਕਉੱਲਾ ਖਾਨ ਨੂੰ ਉਨ੍ਹਾਂ ਦੀ ਬਰਸੀ ਮੌਕੇ ਸਤਿਕਾਰ ਸਹਿਤ ਯਾਦ ਕਰਦੀ ਹੈ। ਉਹ ਇੱਕ ਮਹਾਨ ਭਾਰਤੀ ਸੁਤੰਤਰਤਾ ਸੈਨਾਨੀ ਸਨ ਜਿਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ...
19/12/2022

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ।

ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ’ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਕੇ ਦਿੱਤੇ ਨਿਰਦੇਸ਼ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਕੋਮਲ ਮਿ...
19/12/2022

ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ’ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਕੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ,

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਮਾਲ ਅਧਿਕਾਰੀਆਂ ਦੇ ਕੰਮਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿਚ ਗੰਭੀਰਤਾ ਦਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਬਣਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਮੀਟਿੰਗ ਦੌਰਾਨ ਫਸਲ, ਕਰਜ਼ਾ ਯੋਜਨਾਵਾਂ, ਕੋਰਟ ਕੇਸਾਂ ਤੋਂ ਇਲਾਵਾ ਹੋਰ ਵਿਸ਼ਿਆਂ ’ਤੇ ਜਾਣਕਾਰੀ ਹਾਸਲ ਕਰਕੇ ਪੈਡਿੰਗ ਮਾਮਲਿਆਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੇਟੀ ਬਚਾਓ-ਬੇਟੀ ਪੜ੍ਹਾਓ ਪ੍ਰੋਗਰਾਮ ਦੀ ਸਮੀਖਿਆ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਤਾਲਮੇਲ ਕਰਕੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਪ੍ਰੋਗਰਾਮ ਤੈਅ ਕੀਤੇ ਜਾਣ। ਉਨ੍ਹਾਂ ਨੇ ਜ਼ਿਲ੍ਹੇ ਦੇ 1926 ਆਂਗਣਵਾੜੀ ਕੇਂਦਰਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ਦੇ 42341 ਲਾਭਪਾਤਰੀਆਂ ਦੇ ਖਾਤਿਆਂ ਵਿਚ 15,24,6200 ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।
ਕੋਮਲ ਮਿੱਤਲ ਨੇ ਪੋਸ਼ਣ ਅਭਿਆਨ, ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ ਯੋਜਨਾਵਾਂ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੱਗਰ ਸਿੱਖਿਆ ਅਭਿਆਨ, ਮਿਡ-ਡੇ-ਮੀਲ, ਖੇਤੀ ਵਿਭਾਗ, ਸਹਿਕਾਰਤਾ ਵਿਭਾਗ, ਪਸ਼ੂ ਪਾਲਣ ਵਿਭਾਗ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਲੁਧਿਆਣਾ ਦੀ Inayat Verma ਛਾਈ ਬਾਲੀਵੁੱਡ 'ਚ ,ਹੁਣ Ranbir Kapoor ਨਾਲ ਨਵੀਂ ਫਿਲਮ 'ਚ  ਆਵੇਗੀ ਨਜ਼ਰ
19/12/2022

ਲੁਧਿਆਣਾ ਦੀ Inayat Verma ਛਾਈ ਬਾਲੀਵੁੱਡ 'ਚ ,ਹੁਣ Ranbir Kapoor ਨਾਲ ਨਵੀਂ ਫਿਲਮ 'ਚ ਆਵੇਗੀ ਨਜ਼ਰ

15/12/2022

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਲਾਚੋਵਾਲ ਟੋਲ ਪਲਾਜਾ ਕਰਵਾਇਆ ਬੰਦ |

ਹੁਸ਼ਿਆਰਪੁਰ ਪੁਲਿਸ (ਥਾਣਾ ਸਿਟੀ) ਵੱਲੋਂ ਵੱਖ ਵੱਖ ਅਦਾਲਤਾਂ ਵਿੱਚ ਝੂਠੀਆਂ ਗਵਾਹੀਆਂ ਦੇਣ ਵਾਲਾ ਜਾਅਲੀ ਮੋਹਰਾਂ ਸਮੇਤ ਕਾਬੂ।
15/12/2022

ਹੁਸ਼ਿਆਰਪੁਰ ਪੁਲਿਸ (ਥਾਣਾ ਸਿਟੀ) ਵੱਲੋਂ ਵੱਖ ਵੱਖ ਅਦਾਲਤਾਂ ਵਿੱਚ ਝੂਠੀਆਂ ਗਵਾਹੀਆਂ ਦੇਣ ਵਾਲਾ ਜਾਅਲੀ ਮੋਹਰਾਂ ਸਮੇਤ ਕਾਬੂ।

ਦੁਨੀਆ ਦੇ ਸਭ ਤੋਂ ਸ਼ਾਨਦਾਰ ਬਾਰਡਰTomorrow Island and Yesterday IslandMost Stunning Borders in the World
15/12/2022

ਦੁਨੀਆ ਦੇ ਸਭ ਤੋਂ ਸ਼ਾਨਦਾਰ ਬਾਰਡਰ

Tomorrow Island and Yesterday Island

Most Stunning Borders in the World

Multnomah Falls In Oregon, USA
15/12/2022

Multnomah Falls In Oregon, USA

ਸੀਨੀਅਰ ਪੱਤਰਕਾਰ ਹਰਜਾਪ ਸਿੰਘ ਜੀ ਨੂੰ ਪੋਸਟ ਪੰਜਾਬ ਡੇਲੀ ਦੀ ਟੀਮ ਵੱਲੋ ਜਨਮ ਦਿਨ ਮੁਬਾਰਕ ।
15/12/2022

ਸੀਨੀਅਰ ਪੱਤਰਕਾਰ ਹਰਜਾਪ ਸਿੰਘ ਜੀ ਨੂੰ ਪੋਸਟ ਪੰਜਾਬ ਡੇਲੀ ਦੀ ਟੀਮ ਵੱਲੋ ਜਨਮ ਦਿਨ ਮੁਬਾਰਕ ।

Warm wishes from Post Punjab Daily to Mr. Hardeep and Mrs. Sonika on thair fourth wedding anniversary.
13/12/2022

Warm wishes from Post Punjab Daily to Mr. Hardeep and Mrs. Sonika on thair fourth wedding anniversary.

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲਜ਼ਿਲ੍ਹਾ ਰੱਖਿਆ ਸੇਵਾਵਾਂ ਭਲ...
07/12/2022

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸਟਾਫ ਤੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਹੁਸ਼ਿਆਰਪੁਰ,
ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੂਰਾ ਦੇਸ਼ ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਕਿ ਦੇਸ਼ ਵਾਸੀਆਂ ਦੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਇਸ ਦੌਰਾਨ ਉਨ੍ਹਾਂ ਝੰਡਾ ਦਿਵਸ ਪ੍ਰਤੀ ਜਨਤਕ ਦਿਲਚਸਪੀ ਪੈਦਾ ਕਰਨ, ਨਾਗਰਿਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਝੰਡੇ ਦੇ ਸਨਮਾਨ ਵਿਚ ਵਿੱਤੀ ਅੰਸ਼ਦਾਨ ਕਰਨ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸਟਾਫ ਅਤੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੂਰਬੀਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਿਵਾਸੀ ਹੋਣ ਦੇ ਨਾਲ-ਨਾਲ ਵੱਖ-ਵੱਖ ਭਾਸ਼ਾਵਾਂ ਬੋਲਣ ਦੇ ਬਾਵਜੂਦ ਇਕਜੁੱਟ ਹੋ ਕੇ ਦੇਸ਼ ਦੀ ਰੱਖਿਆ ਲਈ ਮਰ-ਮਿਟਣ ਨੂੰ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਰੱਖਿਆ ਸੈਨਾਵਾਂ ਨਾਲ ਅਪਣਾਪਣ ਦਰਸਾਉਂਦੇ ਹੋਏ ਆਪਣੇ-ਆਪਣੇ ਕਾਲਰ ’ਤੇ ਸੰਕੇਤਕ ਝੰਡਾ ਲਗਾ ਕੇ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਲਈ ਦਿਲ ਖੋਲ੍ਹ ਕੇ ਦਾਨ ਦੇਣ, ਤਾਂ ਜੋ ਜ਼ਰੂਰਤ ਸਮੇਂ ਫੌਜੀਆਂ, ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾ ਸਕੇ।

Address


Alerts

Be the first to know and let us send you an email when Post Punjab Daily posts news and promotions. Your email address will not be used for any other purpose, and you can unsubscribe at any time.

Contact The Business

Send a message to Post Punjab Daily:

Videos

Shortcuts

  • Address
  • Telephone
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share