Live Punjab News

  • Home
  • Live Punjab News

Live Punjab News This News Channel is about Punjab state. It's aim is to inform people. latest News from Punjab Today.
(2)

17/06/2024
ਜਲੰਧਰ - ਅੱਜ ਮਿਤੀ 16/6/2024 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲਾ ਜਲੰਧਰ ਦੇ ਜੋਨ ਸ਼ਾਹਕੋਟ ਅਤੇ ਜ਼ੋਨ ਸ਼ਹੀਦ ਸੰਦੀਪ ਕੁਮਾਰ ਤ...
17/06/2024

ਜਲੰਧਰ - ਅੱਜ ਮਿਤੀ 16/6/2024 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲਾ ਜਲੰਧਰ ਦੇ ਜੋਨ ਸ਼ਾਹਕੋਟ ਅਤੇ ਜ਼ੋਨ ਸ਼ਹੀਦ ਸੰਦੀਪ ਕੁਮਾਰ ਤਲਵੰਡੀ ਸੰਘੇੜਾ ਦੀਆਂ ਮੀਟਿੰਗਾਂ ਜਿਲ਼ਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਅਤੇ ਜਿਲਾ ਮੀਤ ਖਜਾਨਚੀ ਰਜਿੰਦਰ ਸਿੰਘ ਨੰਗਲਅੰਬੀਆਂ ਦੀ ਅਗਵਾਈ ਵਿਚ ਪਿੰਡ ਚੱਕ ਬਾਹਮਣੀਆਂ ,ਭੋਏਪੁਰ,ਕਿੱਲੀ,ਰਾਮੇ ,ਰਾਜੇਵਾਲ,ਕੰਗ ਕਲਾਂ,ਸਾਂਦਾਂ,ਰੋਂਤਾਂ,ਨੰਗਲਅੰਬੀਆਂ,ਮੰਡਿਆਲਾ,ਰਾਮਪੁਰ ਵਿਚ ਕੀਤੀਆਂ ਗਈਆਂ ਜਿਸ ਵਿਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਉਚੇਚੇ ਤੌਰ ਤੇ ਪੁੱਜੇ ।ਇਸ ਮੌਕੇ ਤੇ ਗੱਲ ਬਾਤ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੁਆਰਾ ਬਿਜਲੀ ਦਰਾਂ ਵਿੱਚ ਕੀਤਾ ਨਾਜਾਇਜ਼ ਵਾਧਾ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਹ ਵਾਧਾ ਤੁਰੰਤ ਵਾਪਸ ਲਵੇ ਅਤੇ ਬਿਜਲੀ ਇੱਕ ਰੂ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਦੇਵੇ ।ਉਹਨਾਂ ਅੱਗੇ ਕਿਹਾ ਕਿ ਕਿਹਾ ਕਿ ਜਿਲਾ ਜਲੰਧਰ ਤੋਂ 20 ਜੂਨ ਨੂੰ ਕਿਸਾਨਾਂ ਮਜ਼ਦੂਰਾਂ ਦੇ ਵਿਸ਼ਾਲ ਕਾਫ਼ਲੇ ਰਵਾਨਾਂ ਹੋ ਰਹੇ ਹਨ ਜਿਸ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਿੱਸਾ ਲੈਣਗੀਆਂ ਉਹਨਾਂ ਸਾਰੇ ਪਿੰਡਾਂ ਨੂੰ ਆਪਣੇ ਪਿੰਡਾਂ ਖਜਾਨੇ ਭਰਨ ਦੀ ਅਪੀਲ ਕੀਤੀ।ਬੁਲਾਰਿਆਂ ਨੇ ਅੱਗੇ ਕਿਹਾ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਮਜ਼ਦੂਰ ਨੂੰ 700 ਰੂ ਦਿਹਾੜੀ ਦਵਾਉਣੀ ਹੈ ,ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ : ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਸਾਨੂੰ ਹਰ ਹਾਲਤ ਵਿਚ ਸ਼ੰਭੂ ਮੋਰਚਾ ਕਾਮਯਾਬ ਕਰਨਾ ਪਵੇਗਾ ।ਇਸ ਮੌਕੇ ਤੇ ਹੋਰਨਾ ਤੋ ਇਲਾਵਾ ਜਿਲਾ ਸਕੱਤਰ ਜਰਨੈਲ ਸਿੰਘ ਰਾਮੇ, ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ,ਜਿਲਾ ਖਜਾਨਚੀ ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ ,ਦਲਬੀਰ ਸੰਘ ਕੰਗ ਕਲਾਂ,ਸੁਖਪਾਲ ਸਿੰਘ ਰੌਤਾਂ,ਸ਼ੇਰ ਸਿੰਘ ਰਾਮੇ,ਹਰਪ੍ਰੀਤ ਸਿੰਘ ਭੋਏਪੁਰ,ਸਵਰਨ ਸਿੰਘ ਕਿੱਲੀ ,ਹਰਫੂਲ ਸਿੰਘ ਰਾਜੇਵਾਲ,ਰਣਜੀਤ ਕੌਰ ਰਾਮਪੁਰ,ਬਾਬਾ ਬਲਜੀਤ ਸਿੰਘ ਸਾਂਦਾਂ ,ਇਸ਼ਵਰ ਸਿੰਘ ਮੰਢਾਲਾ,ਨਿਰਮਲ ਸਿੰਘ ਜਾਣੀਆਂ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜਰ ਸਨ।

ਜਲੰਧਰ - ਅੱਜ ਮਿਤੀ 16/6/2024 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲਾ ਜਲੰਧਰ ਦੇ ਜੋਨ ਸ਼ਾਹਕੋਟ ਅਤੇ ਜ਼ੋਨ ਸ਼ਹੀਦ ਸੰਦੀਪ ਕੁਮਾਰ ਤਲ....

ਬਿਊਰੋ ਰਿਪੋਰਟ - ਜਦੋ ਸੰਤਾਂ ਦੀ ਸੰਗਤ ਵਿੱਚ ਪੁੱਜੀ ਇੱਕ ਫਰਾਂਸੀਸੀ ਮੁਟਿਆਰ।ਉਹ ਲੜਕੀ ਕੌਣ ਸੀ ? ਉਸ ਦਾ ਮਕਸਦ ਕੀ ਸੀ ? ਸੰਤਾਂ ਦੀ ਸ਼ਖ਼ਸੀਅਤ ਤੋਂ ...
15/06/2024

ਬਿਊਰੋ ਰਿਪੋਰਟ - ਜਦੋ ਸੰਤਾਂ ਦੀ ਸੰਗਤ ਵਿੱਚ ਪੁੱਜੀ ਇੱਕ ਫਰਾਂਸੀਸੀ ਮੁਟਿਆਰ।ਉਹ ਲੜਕੀ ਕੌਣ ਸੀ ? ਉਸ ਦਾ ਮਕਸਦ ਕੀ ਸੀ ? ਸੰਤਾਂ ਦੀ ਸ਼ਖ਼ਸੀਅਤ ਤੋਂ ਉਹ ਕਿਵੇਂ ਪ੍ਰਭਾਵਿਤ ਹੋ ਗਈ ? ਇਨ੍ਹਾਂ ਸਵਾਲਾਂ ਦੇ ਜਵਾਬ ਕਿਸੇ ਕੋਲ ਨਹੀਂ ਹਨ। ਹਾਂ ਏਨਾ ਜ਼ਰੂਰ ਪਤਾ ਹੈ ਕਿ ਉਹ ਬੀਬੀ ਫਰਾਂਸੀਸੀ ਮੂਲ ਦੀ ਸੀ। ਜਦੋਂ ਸੰਤ ਜੀ ਦਿਨੇ ਲੰਗਰ ਹਾਲ ਤੇ ਆਈਆਂ ਸੰਗਤਾਂ ਅਤੇ ਪੰਥਕ ਆਗੂਆਂ ਨਾਲ ਵਿਚਾਰਾਂ ਕਰਦੇ, ਤਾਂ ਉਹ ਬੀਬੀ ਵੀ ਮੌਕੇ ਤੇ ਪਹੁੰਚ ਕੇ ਬੜੇ ਗਹੁ ਨਾਲ ਆਉਂਦੀਆਂ ਜਾਂਦੀਆਂ ਸੰਗਤਾਂ ਦਾ ਵਰਤਾਰਾ ਵੇਖਦੀ ਰਹਿੰਦੀ ਤੇ ਫਿਰ ਆਪਣੀ ਰਿਹਾਇਸ਼ ਤੇ ਪਹੁੰਚ ਜਾਂਦੀ, ਜਿੱਥੇ ਆਮ ਤੌਰ ਤੇ ਵਿਦੇਸ਼ੀ ਪੱਤਰਕਾਰ ਠਹਿਰਦੇ ਸਨ।...

ਬਿਊਰੋ ਰਿਪੋਰਟ - ਜਦੋ ਸੰਤਾਂ ਦੀ ਸੰਗਤ ਵਿੱਚ ਪੁੱਜੀ ਇੱਕ ਫਰਾਂਸੀਸੀ ਮੁਟਿਆਰ।ਉਹ ਲੜਕੀ ਕੌਣ ਸੀ ? ਉਸ ਦਾ ਮਕਸਦ ਕੀ ਸੀ ? ਸੰਤਾਂ ਦੀ ਸ਼ਖ਼ਸੀਅਤ ਤੋ.....

ਜਲੰਧਰ (ਪਰਮਜੀਤ ਸਾਬੀ) ਅੱਜ ਬਲੱਡ ਡੋਨਰ ਡੇ ਮਨਾਉਂਦਿਆਂ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਸਮੂਹ ਗੁਰਦੁਆਰਾ ਪ੍ਰ...
15/06/2024

ਜਲੰਧਰ (ਪਰਮਜੀਤ ਸਾਬੀ) ਅੱਜ ਬਲੱਡ ਡੋਨਰ ਡੇ ਮਨਾਉਂਦਿਆਂ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਲੱਡ ਦਾਨੀ ਵੀਰਾਂ ਭੈਣਾਂ ਦੇ ਪੂਰਨ ਸਹਿਯੋਗ 32 ਵਾ ਸਵੈਂ ਇੱਛੁਕ ਖੂਨਦਾਨ ਕੈਂਪ ਹਾੜ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਲਗਾਇਆ ਗਿਆ ਜਿਸ ਵਿੱਚ ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ …...

ਜਲੰਧਰ (ਪਰਮਜੀਤ ਸਾਬੀ) ਅੱਜ ਬਲੱਡ ਡੋਨਰ ਡੇ ਮਨਾਉਂਦਿਆਂ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਸਮੂਹ ਗੁਰਦੁਆ...

ਬਿਜਲੀ ਦਰਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਸਰਕਾਰ—-ਜਸਬੀਰ ਸਿੰਘ ਪਿੱਦੀ ਜਲੰਧਰ (ਪਰਮਜੀਤ ਸਾਬੀ) - ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ...
15/06/2024

ਬਿਜਲੀ ਦਰਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਸਰਕਾਰ—-ਜਸਬੀਰ ਸਿੰਘ ਪਿੱਦੀ ਜਲੰਧਰ (ਪਰਮਜੀਤ ਸਾਬੀ) - ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲਾ ਜਲੰਧਰ ਦੇ ਜੋਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀਆਂ ਮੀਟਿੰਗਾਂ ਜਿਲ਼ਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿਚ ਪਿੰਡ ਢੱਡਾ ਲਹਿਣਾਂ,ਢੱਡਾ ਖਾਨਪੁਰ ਅਤੇ ਨਾਲ ਲਗਦੇ ਪਿੰਡਾਂ ਵਿਖੇ ਹੋਈਆਂ ਜਿਸ ਵਿਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਉਚੇਚੇ ਤੌਰ ਤੇ ਪੁੱਜੇ ।ਇਸ ਮੌਕੇ ਤੇ ਗੱਲ ਬਾਤ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਪਿੱਦੀ ਜੀ ਨੇ ਸਰਕਾਰ ਦੁਆਰਾ ਬਿਜਲੀ ਦਰਾਂ ਵਿੱਚ ਨਾਜਾਇਜ਼ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਹ ਵਾਧਾ ਤੁਰੰਤ ਵਾਪਸ ਲਵੇ ਉਹਨਾਂ ਅੱਗੇ ਕਿਹਾ ਕਿ ਕਿਹਾ ਕਿ ਜਿਲਾ ਜਲੰਧਰ ਤੋਂ 20 ਜੂਨ ਨੂੰ ਕਿਸਾਨਾਂ ਮਜ਼ਦੂਰਾਂ ਦੇ ਵਿਸ਼ਾਲ ਕਾਫ਼ਲੇ ਰਵਾਨਾਂ ਹੋ ਰਹੇ ਹਨ ਜਿਸ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਿੱਸਾ ਲੈਣਗੀਆਂ ਅਸੀ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਾ ।ਇਸ ਮੋਕੇ ਤੇ ਉਹਨਾਂ ਲੋਕਾ ਸਾਨੂੰ ਅਪੀਲ ਕੀਤੀ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਮਜ਼ਦੂਰ ਨੂੰ 700 ਰੂ ਦਿਹਾੜੀ ਦਵਾਉਣੀ ਹੈ ,ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ : ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਤਾਂ ਇਕ ਜੁੱਟ ਹੋ ਕਿ ਸੰਘਰਸ਼ਾਂ ਦੇ ਪਿੜ ਮੱਲਣੇ ਪੈਣਗੇ ।ਇਸ ਮੌਕੇ ਤੇ ਹੋਰਨਾ ਤੋ ਇਲਾਵਾ ਜਿਲਾ ਸਕੱਤਰ ਜਰਨੈਲ ਸਿੰਘ ਰਾਮੇ, ਜੱਗਪ੍ਰੀਤ ਢੱਡਾ,ਅਵਤਾਰ ਸਿੰਘ ਖਾਨਪੁਰ ਢੱਡਾ,ਜਿੰਦਰ ਸਿੰਘ ਈਦਾਂ ,ਸੱਤਾ ਬੱਲ ਨੋ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜਰ ਸਨ।

ਬਿਜਲੀ ਦਰਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਸਰਕਾਰ—-ਜਸਬੀਰ ਸਿੰਘ ਪਿੱਦੀ ਜਲੰਧਰ (ਪਰਮਜੀਤ ਸਾਬੀ) - ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕ...

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅਪੀਲ ਕੀਤੀ ਕਿ ਉਦਯੋਗਪਤੀਆਂ ਅਤੇ ਬੇਰੁਜ਼ਗਾਰਾਂ ਵਿੱਚ ਪਾੜੇ ਨੂੰ ਪੂਰਾ ਕਰਨ ਦੇ ਮੰਤਵ ਨ...
14/06/2024

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅਪੀਲ ਕੀਤੀ ਕਿ ਉਦਯੋਗਪਤੀਆਂ ਅਤੇ ਬੇਰੁਜ਼ਗਾਰਾਂ ਵਿੱਚ ਪਾੜੇ ਨੂੰ ਪੂਰਾ ਕਰਨ ਦੇ ਮੰਤਵ ਨਾਲ ਸਥਾਨਕ ਉਦਯੋਗਾਂ ਦੀ ਮੰਗ ਅਨੁਸਾਰ ਨਵੇਂ ਹੁਨਰ ਵਿਕਾਸ ਕੋਰਸਾਂ ਤਿਆਰ ਕੀਤੇ ਜਾਣ। ਉਦਯੋਗਾਂ ਦੇ ਵੱਖ-ਵੱਖ ਨੁਮਾਇੰਦਿਆਂ ਅਤੇ ਸਰਕਾਰ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਸਥਾਨਕ ਉਦਯੋਗਾਂ ਦੀ ਮੰਗ ਅਨੁਸਾਰ ਲੋੜੀਂਦੇ ਮਨੁੱਖੀ ਸਰੋਤਾਂ ਸਬੰਧੀ ਵਿਸਥਾਰ ਨਾਲ ਖਾਕਾ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਦਯੋਗਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਹ ਪਹਿਲ ਭਵਿੱਖ ਦੇ ਲੋੜੀਂਦੇ ਹੁਨਰ ਵਿਕਾਸ ਕੋਰਸਾਂ ਦੀ ਸ਼ੁਰੂਆਤ ਵਿੱਚ ਮਦਦਗਾਰ ਸਾਬਿਤ ਹੋਵੇਗੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਵਿੱਚ ਵੀ ਵਾਧਾ ਹੋਵੇਗਾ।...

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅਪੀਲ ਕੀਤੀ ਕਿ ਉਦਯੋਗਪਤੀਆਂ ਅਤੇ ਬੇਰੁਜ਼ਗਾਰਾਂ ਵਿੱਚ ਪਾੜੇ ਨੂੰ ਪੂਰਾ ਕਰਨ ਦੇ ਮੰ.....

ਚੰਡੀਗੜ੍ਹ, 14 ਜੂਨ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ...
14/06/2024

ਚੰਡੀਗੜ੍ਹ, 14 ਜੂਨ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ ਪੈਦਾਵਾਰ ਵਧਾ ਕੇ ਸੂਬੇ ਦੀ ਵਿੱਤੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। …...

ਚੰਡੀਗੜ੍ਹ, 14 ਜੂਨ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ...

ਚੰਡੀਗੜ੍ਹ, 14 ਜੂਨ, 2024 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ...
14/06/2024

ਚੰਡੀਗੜ੍ਹ, 14 ਜੂਨ, 2024 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਵਿਧਾਨ ਸਭਾ ਕੰਪਲੈਕਸ ਵਿਖੇ ਗਿੱਦੜਬਾਹਾ ਦੇ ਵਿਧਾਇਕ ਵਜੋਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਸਾਢੇ ਬਾਰਾਂ ਸਾਲਾਂ ਤੋਂ ਗਿੱਦੜਬਾਹਾ ਦੇ ਲੋਕਾਂ ਦੀ ਸੇਵਾ ਕਰਨਾ ਮਾਣ ਵਾਲੀ ਗੱਲ ਹੈ। ਗਿੱਦੜਬਾਹਾ ਦੇ ਲੋਕਾਂ ਨੇ 2012 ਵਿੱਚ ਇੱਕ ਚਾਹਵਨ ਨੌਜਵਾਨ, ਸਿਆਸਤ ਨੂੰ ਸੌਂਪਿਆ ਜਦੋਂ ਮੈਂ ਸਿਰਫ 33 ਸਾਲਾਂ ਦਾ ਸੀ। ਮੈਨੂੰ ਉਮੀਦ ਹੈ ਕਿ ਮੈਂ ਉਨ੍ਹਾਂ ਦੇ ਭਰੋਸੇ ਨੂੰ ਸਹੀ ਸਾਬਤ ਕੀਤਾ ਹੈ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਤਨਦੇਹੀ ਨਾਲ ਕੰਮ ਕੀਤਾ ਹੈ।...

ਚੰਡੀਗੜ੍ਹ, 14 ਜੂਨ, 2024 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ .....

ਚੰਡੀਗੜ੍ਹ, 14 ਜੂਨ, 2024 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ...
14/06/2024

ਚੰਡੀਗੜ੍ਹ, 14 ਜੂਨ, 2024 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਗੱਲਬਾਤ ਦੌਰਾਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਸਾਨੂੰ ਪੰਜਾਬ ਵਿੱਚ ਲੋਕ ਸਭਾ ਚੋਣ ਨਤੀਜਿਆਂ ਬਾਰੇ ਹਮੇਸ਼ਾ ਤੋਂ ਹੀ ਭਰੋਸਾ ਸੀ। ਸਾਡੀ ਪੂਰੀ ਪਾਰਟੀ ਨੇ ਪਿਛਲੇ ਦੋ ਸਾਲਾਂ ਵਿੱਚ ਲਗਨ ਨਾਲ ਕੰਮ ਕੀਤਾ ਹੈ, ਅਤੇ ਨਤੀਜੇ ਇਸ ਕੋਸ਼ਿਸ਼ ਨੂੰ ਹੀ ਦਰਸਾਉਂਦੇ ਹਨ। ਪੰਜਾਬ ਕਾਂਗਰਸ ਨੇ ਲਗਾਤਾਰ ਪੰਜਾਬ ਦੇ ਹੱਕਾਂ ਦੀ ਵਕਾਲਤ ਕੀਤੀ ਹੈ ਅਤੇ ਕਰਦੀ ਰਹੇਗੀ। ਅਸੀਂ ਉਪਲਬਧ 13 ਵਿੱਚੋਂ 7 ਸੀਟਾਂ ਜਿੱਤੀਆਂ ਹਨ, ਅਤੇ ਇਹ ਰੁਝਾਨ 2027 ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਨਾਲ ਜਾਰੀ ਰਹੇਗਾ। ਸਾਡਾ ਕੰਮ ਹੁਣੇ ਸ਼ੁਰੂ ਹੋਇਆ ਹੈ ਅਤੇ ਅੱਗੇ ਵਧਦਾ ਰਹੇਗਾ।"...

ਚੰਡੀਗੜ੍ਹ, 14 ਜੂਨ, 2024 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ .....

ਚੰਡੀਗੜ੍ਹ, 14 ਜੂਨ - ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ...
14/06/2024

ਚੰਡੀਗੜ੍ਹ, 14 ਜੂਨ - ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਫੀਲਡ ਅਫਸਰਾਂ (ਪਟਵਾਰੀ/ਕਾਨੂੰਨਗੋ/ਨਾਇਬ ਤਹਿਸੀਲਦਾਰ/ਤਹਿਸੀਲਦਾਰ) ਲਈ ਇਹ ਜ਼ਰੂਰੀ ਕੀਤਾ ਜਾਵੇਗਾ ਕਿ ਉਹ ਆਮ ਲੋਕਾਂ ਨੂੰ ਮਿਲਣ, ਸ਼ਿਕਾਇਤਾਂ ਸੁਣਨ ਤੇ ਜਨਤਾ ਦੀ ਸੁਵਿਧਾ ਲਈ ਰੋਜ਼ਾਨਾ ਇਕ ਨਿਸ਼ਚਿਤ ਸਮੇਂ ਉੱਤੇ ਆਪਣੇ ਦਫਤਰ ਵਿਚ ਬੈਠਣ ਅਤੇ ਇਸ ਦੀ ਜਾਣਕਾਰੀ ਸਾਰੇ ਦਫਤਰਾਂ ਦੇ ਬਾਹਰ ਬੋਰਡ ਲਗਾ ਕੇ ਦਿੱਤੀ ਜਾਵੇ। ਮਾਲ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਇਸ ਬਾਬਤ ਜਲਦ ਵਿਭਾਗੀ ਹੁਕਮ ਜਾਰੀ ਕਰਨ ਲਈ ਕਿਹਾ ਹੈ। …...

ਚੰਡੀਗੜ੍ਹ, 14 ਜੂਨ - ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆ.....

ਜਲੰਧਰ, 14 ਜੂਨ - ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪ...
14/06/2024

ਜਲੰਧਰ, 14 ਜੂਨ - ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਜਲੰਧਰ, ਜੋ ਹਲਕੇ ਦੇ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 21 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ।...

ਜਲੰਧਰ, 14 ਜੂਨ - ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤ...

ਜਲੰਧਰ, 14 ਜੂਨ - ਜੁਆਇੰਟ ਕਮਿਸ਼ਨਰ ਪੁਲਿਸ ਸੰਦੀਪ ਸ਼ਰਮਾ ਵਲੋਂ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ...
14/06/2024

ਜਲੰਧਰ, 14 ਜੂਨ - ਜੁਆਇੰਟ ਕਮਿਸ਼ਨਰ ਪੁਲਿਸ ਸੰਦੀਪ ਸ਼ਰਮਾ ਵਲੋਂ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਅੰਦਰ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ.ਬੀ.(ਏ) ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। …...

ਜਲੰਧਰ, 14 ਜੂਨ - ਜੁਆਇੰਟ ਕਮਿਸ਼ਨਰ ਪੁਲਿਸ ਸੰਦੀਪ ਸ਼ਰਮਾ ਵਲੋਂ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦ....

ਜਲੰਧਰ, 14 ਜੂਨ: - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 22 ਜੂਨ ਨੂੰ ਸਤਿਗੁਰ...
14/06/2024

ਜਲੰਧਰ, 14 ਜੂਨ: - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 22 ਜੂਨ ਨੂੰ ਸਤਿਗੁਰੂ ਕਬੀਰ ਜੀ ਦੇ ਮਨਾਏ ਜਾ ਰਹੇ ਪ੍ਰਗਟ ਦਿਵਸ ਅਤੇ ਇਸ ਤੋਂ ਇਕ ਦਿਨ ਪਹਿਲਾਂ 21 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਸਮੁੱਚੇ ਇੰਤਜ਼ਾਮਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਾਰੇ ਬੰਦੋਬਸਤ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। …...

ਜਲੰਧਰ, 14 ਜੂਨ: - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 22 ਜੂਨ ਨੂੰ ਸਤਿਗੁਰ...

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੀ.ਟੀ. ਗਰੁੱਪ ਵਿਖੇ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਵਾਸੀ...
14/06/2024

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੀ.ਟੀ. ਗਰੁੱਪ ਵਿਖੇ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਜਲੰਧਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੱਤਾ।ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 45 ਲੱਖ ਬੂਟੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਵਿੱਚ ਹਰੇਕ ਵਰਗ ਨੂੰ ਸਰਗਰਮ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ, ਜਿਸ ਦੇ ਲਈ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਨੇ ਚਾਹੀਦੇ ਹਨ।...

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੀ.ਟੀ. ਗਰੁੱਪ ਵਿਖੇ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਵਾ.....

ਚੰਡੀਗੜ੍ਹ, 14 ਜੂਨ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾ...
14/06/2024

ਚੰਡੀਗੜ੍ਹ, 14 ਜੂਨ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ....

ਚੰਡੀਗੜ੍ਹ, 14 ਜੂਨ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆ...

ਚੰਡੀਗੜ੍ਹ, 14 ਜੂਨ - ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...
14/06/2024

ਚੰਡੀਗੜ੍ਹ, 14 ਜੂਨ - ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ....

ਚੰਡੀਗੜ੍ਹ, 14 ਜੂਨ - ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...

ਚੰਡੀਗੜ੍ਹ, 12 ਜੂਨ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ...
13/06/2024

ਚੰਡੀਗੜ੍ਹ, 12 ਜੂਨ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਸ੍ਰੀ ਜਗਦੀਸ਼ ਪ੍ਰਸ਼ਾਦ ਜੀ (104 ਸਾਲ) ਨੇ ਦੇਸ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ੍ਰੀ ਜਗਦੀਸ਼ ਪ੍ਰਸ਼ਾਦ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।...

ਚੰਡੀਗੜ੍ਹ, 12 ਜੂਨ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁ....

ਚੰਡੀਗੜ੍ਹ,12 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛ...
13/06/2024

ਚੰਡੀਗੜ੍ਹ,12 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਚਲਾਈ ਗਈ ਹੈ।...

ਚੰਡੀਗੜ੍ਹ,12 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋ....

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬ...
13/06/2024

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।...

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ .....

ਚੰਡੀਗੜ੍ਹ, 13 ਜੂਨ - ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ...
13/06/2024

ਚੰਡੀਗੜ੍ਹ, 13 ਜੂਨ - ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ....

ਚੰਡੀਗੜ੍ਹ, 13 ਜੂਨ - ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ...

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮ...
13/06/2024

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮੇਹਮਦਪੁਰ, ਐਸ.ਏ.ਐਸ.ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ।...

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾ.....

ਚੰਡੀਗੜ੍ਹ, 13 ਜੂਨ, 2024 - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿ...
13/06/2024

ਚੰਡੀਗੜ੍ਹ, 13 ਜੂਨ, 2024 - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫੌਜੀ ਜਸਬੀਰ ਸਿੰਘ ਨੂੰ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ ਦੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਉਕਤ ਲੜਕੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਸਨ।...

ਚੰਡੀਗੜ੍ਹ, 13 ਜੂਨ, 2024 - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ .....

ਚੰਡੀਗੜ੍ਹ, 13 ਜੂਨ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈ...
13/06/2024

ਚੰਡੀਗੜ੍ਹ, 13 ਜੂਨ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ....

ਚੰਡੀਗੜ੍ਹ, 13 ਜੂਨ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸ...

ਚੰਡੀਗੜ੍ਹ, 13 ਜੂਨ:- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ...
13/06/2024

ਚੰਡੀਗੜ੍ਹ, 13 ਜੂਨ:- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਉਪਰੰਤ ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਸੰਸਕਰਨਾਂ ਨੂੰ ਰੱਦ ਕਰਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਠਿਤ ਕਮੇਟੀ ਮੈਂਬਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਇਹ ਕਾਰਜ ਕੀਤਾ ਜਾਵੇਗਾ।...

ਚੰਡੀਗੜ੍ਹ, 13 ਜੂਨ:- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮ.....

ਚੰਡੀਗੜ੍ਹ, 13 ਜੂਨ: - ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟ...
13/06/2024

ਚੰਡੀਗੜ੍ਹ, 13 ਜੂਨ: - ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ।...

ਚੰਡੀਗੜ੍ਹ, 13 ਜੂਨ: - ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ .....

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵ...
13/06/2024

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ। …...

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸ....

ਚੰਡੀਗੜ੍ਹ, 13 ਜੂਨ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂ...
13/06/2024

ਚੰਡੀਗੜ੍ਹ, 13 ਜੂਨ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।...

ਚੰਡੀਗੜ੍ਹ, 13 ਜੂਨ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ .....

13/06/2024

ਚੰਡੀਗੜ੍ਹ, 13 ਜੂਨ, 2024 - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਢੰਡਾਰੀ ਖੁਰਦ, ਲੁਧਿਆਣਾ ਸਿਟੀ ਦੇ ਵਸਨੀਕ ਅਨੁਜ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।...

13/06/2024

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ।...

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟ...
13/06/2024

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ।...

ਚੰਡੀਗੜ੍ਹ, 13 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰ....

Address


Alerts

Be the first to know and let us send you an email when Live Punjab News posts news and promotions. Your email address will not be used for any other purpose, and you can unsubscribe at any time.

Videos

Shortcuts

  • Address
  • Telephone
  • Alerts
  • Videos
  • Claim ownership or report listing
  • Want your business to be the top-listed Media Company?

Share