AMRITSAR TIMES

AMRITSAR TIMES This is the official page of 'Amritsar Times', the United States' most trusted newspaper. Follow us

ਪਤੰਗ ਉਡਾਉਂਦੇ ਵੇਲੇ ਤੀਜੀ ਮੰਜਿਲ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ
01/13/2026

ਪਤੰਗ ਉਡਾਉਂਦੇ ਵੇਲੇ ਤੀਜੀ ਮੰਜਿਲ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ

ਜਥੇਦਾਰ ਕੁਲਦੀਪ ਸਿੰਘ ਗੜਗੱਜ  ਨੇ SGPC ਨੂੰ ਆਦੇਸ਼ ਕੀਤਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰੋ। ਜਥ...
01/12/2026

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ SGPC ਨੂੰ ਆਦੇਸ਼ ਕੀਤਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰੋ। ਜਥੇਦਾਰ ਕੁਲਦੀਪ ਸਿੰਘ ਨੇ ਕਿਹਾ ਕੋਈ ਪਾਰਟੀ ਸਿਆਸੀ ਲਾਭ ਚੁੱਕਣ ਦਾ ਯਤਨ ਨਾ ਕਰੇ।

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ  ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਵਿਧਾਨ ਸਭਾ ਦੀ ਵੀਡੀਓ...
01/10/2026

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਮਾਮਲੇ ਵਿੱਚ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।ਇਹ ਨੋਟਿਸ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀ.ਜੀ.ਪੀ.), ਸਪੈਸ਼ਲ ਡੀ.ਜੀ.ਪੀ. (ਸਾਈਬਰ ਕ੍ਰਾਈਮ) ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ "ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ" ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਕਿ ਦਿੱਲੀ ਵਿਧਾਨ ਸਭਾ ਦੀ ਜਾਇਦਾਦ ਹੈ, ਅਤੇ ਉਸ ਦੇ ਆਧਾਰ 'ਤੇ ਪੰਜਾਬ ਪੁਲਿਸ ਵੱਲੋਂ ਐੱਫ ਆਈ ਆਰ ਦਰਜ ਕਰਨਾ ਮੰਦਭਾਗਾ ਹੈ ਅਤੇ ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਦਾਲਤਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਅੱਜ ਮੋਹਾਲੀ (Mohali) ਜ਼ਿਲ੍ਹੇ ਦੇ ਐ...
01/09/2026

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਦਾਲਤਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਅੱਜ ਮੋਹਾਲੀ (Mohali) ਜ਼ਿਲ੍ਹੇ ਦੇ ਐਸਡੀਐਮ ਖਰੜ ਦਫ਼ਤਰ ਸਬ-ਡਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਦੇ ਅਧਿਕਾਰਤ ਈਮੇਲ ਆਈਡੀ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਕਿਸੇ ਵੀ ਜੋਖਮ ਤੋਂ ਬਚਣ ਲਈ ਦਫ਼ਤਰ ਦੇ ਪੂਰੇ ਕੰਪਲੈਕਸ ਨੂੰ ਥੋੜ੍ਹੇ ਸਮੇਂ ਵਿੱਚ ਖਾਲੀ ਕਰਵਾ ਲਿਆ ਗਿਆ। ਪੁਲਿਸ ਨੇ ਟੀਮਾਂ ਨੇ ਦਫ਼ਤਰ ਦੀ ਇਮਾਰਤ, ਨੇੜਲੇ ਕਮਰਿਆਂ, ਪਾਰਕਿੰਗ ਖੇਤਰਾਂ ਅਤੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ। ਧਮਕੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਬੰਬ ਨਿਰੋਧਕ ਦਸਤੇ ਅਤੇ ਡਾਕ-ਸਕੁਆਇਡ ਦਸਤੇ ਵੀ ਮੌਕੇ 'ਤੇ ਤਾਇਨਾਤ ਕੀਤੇ ਗਏ ਸਨ।

SGPC ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵ...
01/08/2026

SGPC ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਨਿੰਦਾ ਕਰਦਿਆਂ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ।

ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਮੁਰੰਮਤ ਕਰਵਾ ਕੇ ਮੁੜ ਸਜਾਈ ਗਈ ਪੁਰਾਤਨ ਕੀਮਤੀ ਅਤੇ ਵਿਲੱਖਣ ਘੜੀ
01/06/2026

ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਮੁਰੰਮਤ ਕਰਵਾ ਕੇ ਮੁੜ ਸਜਾਈ ਗਈ ਪੁਰਾਤਨ ਕੀਮਤੀ ਅਤੇ ਵਿਲੱਖਣ ਘੜੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਭਾਈ ਬੇਅੰਤ ਸਿੰਘ ਜੀ ਦੀ ਸਾਲਾਨਾ ਬਰਸੀ ਬੜੀ ...
01/06/2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਭਾਈ ਬੇਅੰਤ ਸਿੰਘ ਜੀ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਦੇ ਆਗੂਆਂ ਅਤੇ ਸਮੂਹ ਸੰਗਤਾਂ ਨੇ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਜਥੇ. ਕੁਲਦੀਪ ਸਿੰਘ ਗੜਗੱਜ ਨੇ ਕੀਤਾ ਤਲਬ15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ 'ਤੇ ਪੇਸ਼ ਹੋਣ ਦੇ ਹੁਕਮ
01/05/2026

ਮੁੱਖ ਮੰਤਰੀ ਭਗਵੰਤ ਮਾਨ ਨੂੰ ਜਥੇ. ਕੁਲਦੀਪ ਸਿੰਘ ਗੜਗੱਜ ਨੇ ਕੀਤਾ ਤਲਬ
15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ 'ਤੇ ਪੇਸ਼ ਹੋਣ ਦੇ ਹੁਕਮ

ਮਿਸਲ ਸਤਲੁਜ ਦੇ ਮੁਖੀ ਸ. ਅਜੇਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ, ਇਸ ਵੇਲੇ ਪੰਥਕ ਏਕਤਾ ਸਮੇਂ ਦੀ ਮੁੱਖ ਲੋੜ ਹੈ। ਇਸ ਵੇਲੇ ਕੇਂਦਰ ਨਾਲ ਜੁੜੇ ਵੱਡੇ...
01/03/2026

ਮਿਸਲ ਸਤਲੁਜ ਦੇ ਮੁਖੀ ਸ. ਅਜੇਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ, ਇਸ ਵੇਲੇ ਪੰਥਕ ਏਕਤਾ ਸਮੇਂ ਦੀ ਮੁੱਖ ਲੋੜ ਹੈ। ਇਸ ਵੇਲੇ ਕੇਂਦਰ ਨਾਲ ਜੁੜੇ ਵੱਡੇ ਮੁੱਦਿਆਂ ਦੇ ਹੱਲ ਲਈ ਸਿੱਖਾਂ ਨੂੰ ਇਕਜੁਟਤਾ ਦਾ ਪ੍ਰਭਾਵ ਦਿਖਾਉਣਾ ਲਾਜ਼ਮੀ ਹੈ। ਸਰਦਾਰ ਬਰਾੜ ਨੇ ਕਿਹਾ ਇਹ, ਇਸ ਵਰ੍ਹੇ ਨੂੰ ਮਹਿਜ ਚੋਣ ਵਰ੍ਹੇ ਤੱਕ ਸੀਮਤ ਕਰਕੇ ਵੇਖਣਾ, ਵੱਡੀ ਭੁੱਲ ਹੋਵੇਗੀ। ਇਹ ਵਰਾ ਸਿੱਖ ਕੌਮ ਅਤੇ ਪੰਥ ਲਈ ਹੋਂਦ ਦੀ ਰਾਖੀ ਅਤੇ ਇਮਤਿਹਾਨ ਦਾ ਵਰਾ ਹੈ। ਪੰਥਕ ਸਫਾਂ ਵਿੱਚ ਅਜਿਹੀਆਂ ਬਹੁਤ ਵੱਡੀਆਂ ਸਨਮਾਨਜਨਕ ਸਖਸ਼ੀਅਤਾਂ ਹਨ, ਜਿਹੜੀਆਂ ਆਪਣੀ ਪਹਿਲਕਦਮੀ ਨਾਲ ਪੰਥਕ ਏਕਤਾ ਦੀ ਗੱਲ ਨੂੰ ਮਜ਼ਬੂਤੀ ਨਾਲ ਅੱਗੇ ਨਾ ਸਿਰਫ ਤੋਰ ਸਕਦੀਆਂ ਹਨ, ਸਗੋ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇੱਕ ਨਿਸ਼ਾਨ, ਇੱਕ ਵਿਧਾਨ ਹੇਠ ਬਿਖਰੀ ਹੋਈ ਸਿੱਖ ਸ਼ਕਤੀ ਨੂੰ ਕੇਂਦਰਿਤ ਕਰ ਸਕਦੀਆਂ ਹਨ।

ਅਜੇਪਾਲ ਸਿੰਘ ਬਰਾੜ ਮਿਸਲ ਸਤਲੁਜ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ 'ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ...
01/03/2026

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ 'ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ‘ਤੇ ਗੁਮਰਾਹਕੁੰਨ ਤੇ ਭੁਲੇਖਾ ਪਾਊ ਜਾਣਕਾਰੀ ਦੇਣ ਦੇ ਦੋਸ਼ ‘ਚ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਦਿੱਲੀ ਦੇ ਮੰਤਰੀ ਅਸ਼ੀਸ਼ ਸੂਦ ਨੇ ਕਿਹਾ ਕਿ ਕੇਜਰੀਵਾਲ ਨੇ ਇਕ ਟਵੀਟ ‘ਚ ਕਿਹਾ ਸੀ, ‘ਦਿੱਲੀ ਦੇ ਅਧਿਆਪਕਾਂ ਦੀ ਡਿਊਟੀ ਕੁੱਤਿਆਂ ਦੀ ਗਿਣਤੀ ਕਰਨ ‘ਤੇ ਲਾਈ ਗਈ ਹੈl ਉਹ ਪੜ੍ਹਾਉਣਗੇ ਜਾਂ ਕੁੱਤੇ ਗਿਣਨਗੇl ਇਹ ਬਿਲਕੁਲ ਬੇਤੁਕਾ ਬਿਆਨ ਹੈ ਅਤੇ ਸਰਕਾਰ ਕੇਜਰੀਵਾਲ ਤੇ ਸਖਤ ਕਾਰਵਾਈ ਕਰੇਗੀ।

ਬੀਜੇਪੀ-ਆਰ.ਐਸ.ਐਸ ਦੇ ਜ਼ਬਰ-ਜੁਲਮ ਮੁਗਲਾਂ ਤੋਂ ਘੱਟ ਨਹੀਂ, ਇਸ ਲਈ ਇਸ ਜਮਾਤ ਨੂੰ ਮੁਕਤਸਰ ਵਿਖੇ ਕਾਨਫਰੰਸ ਨਹੀਂ ਕਰਨ ਦੇਣੀ ਚਾਹੀਦੀ  - ਸ. ਸਿਮਰਨ...
01/02/2026

ਬੀਜੇਪੀ-ਆਰ.ਐਸ.ਐਸ ਦੇ ਜ਼ਬਰ-ਜੁਲਮ ਮੁਗਲਾਂ ਤੋਂ ਘੱਟ ਨਹੀਂ, ਇਸ ਲਈ ਇਸ ਜਮਾਤ ਨੂੰ ਮੁਕਤਸਰ ਵਿਖੇ ਕਾਨਫਰੰਸ ਨਹੀਂ ਕਰਨ ਦੇਣੀ ਚਾਹੀਦੀ - ਸ. ਸਿਮਰਨਜੀਤ ਸਿੰਘ ਮਾਨ

ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਨਾਗਪੁਰ 'ਚ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਂਚ ਉੱਤੇ ਲੱਤਾਂ ਲਮਕਾ ਕੇ ਬੈਠਣ ...
01/01/2026

ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਨਾਗਪੁਰ 'ਚ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਂਚ ਉੱਤੇ ਲੱਤਾਂ ਲਮਕਾ ਕੇ ਬੈਠਣ ਵਾਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਤੌਹੀਨ ਕਰਨ ਵਾਲੇ ਗਿਆਨੀ ਹਰਨਾਮ ਸਿੰਘ ਧੁੰਮਾ ਖ਼ਿਲਾਫ਼ ਇੱਕ ਪੱਤਰ ਲਿਖਿਆ ਹੈ, ਜੋ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੌਂਪਿਆ ਗਿਆ ਤੇ ਮੰਗ ਕੀਤੀ ਕਿ ਗਿਆਨੀ ਹਰਨਾਮ ਸਿੰਘ ਉੱਤੇ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੰਗ ਪੱਤਰ ਵਿੱਚ ਲਿਖਿਆ ਹੈ ਕਿ ਹਰਨਾਮ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਗਈ ਤੇ ਸਿੱਖੀ ਸਿਧਾਂਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ ਜਿਸ ਕਾਰਨ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਭਾਰੀ ਠੇਸ ਪੁੱਜੀ ਹੈ।

Address

Fremont, CA

Alerts

Be the first to know and let us send you an email when AMRITSAR TIMES posts news and promotions. Your email address will not be used for any other purpose, and you can unsubscribe at any time.

Contact The Business

Send a message to AMRITSAR TIMES:

Share