Anchor Jasmeet

  • Home
  • Anchor Jasmeet

Anchor Jasmeet Passionate

03/02/2024

ਭਾਨਾ ਸਿੱਧੂ ਦੇ ਹੱਕ 'ਚ ਕਿੱਥੇ ਕਿੱਥੇ ਲੱਗੇ ਧਰਨੇ ?,ਕੀ ਤੁਸੀਂ ਗਏ ਭਾਨਾ ਸਿੱਧੂ ਦੇ ਹੱਕ 'ਚ ਦੱਸਿਓ ਜ਼ਰਾ

01/12/2023
21/11/2023

ਸਿਆਹ ਕਾਲ਼ਾ

Celebrating my 2nd year on Facebook. Thank you for your continuing support. I could never have made it without you. 🙏🤗🎉
13/11/2023

Celebrating my 2nd year on Facebook. Thank you for your continuing support. I could never have made it without you. 🙏🤗🎉

Thank you amazone.in
12/11/2023

Thank you amazone.in

31/08/2023

ਰੱਖੀਂ ਹੁਣ ਆਵਦਾ ਬਚਾਅ ਪਟਵਾਰੀਆ, ਝਾੜੂ ਵਾਲੇ ਦੇਣ ਨਾ ਫਸਾ ਪਟਵਾਰੀਆ

12/08/2023

ਸਾਦਗੀ

11/08/2023

ਰੰਗ ਪੰਜਾਬ ਦੇ

ਹੱਡੀਂ ਵਸੇ ਪਿੰਡ...
10/08/2023

ਹੱਡੀਂ ਵਸੇ ਪਿੰਡ...

ਬਹੁਤ ਹੀ ਦੁਖਦਾਈ...
10/08/2023

ਬਹੁਤ ਹੀ ਦੁਖਦਾਈ...

I've just reached 1.5K followers! Thank you for continuing support. I could never have made it without each one of you. ...
16/07/2023

I've just reached 1.5K followers! Thank you for continuing support. I could never have made it without each one of you. 🙏🤗🎉

ਹਰ ਇੱਕ ਪੁਲਸੀਆ ਚੋਰ ਨਹੀਂ ਹੁੰਦਾ
22/06/2023

ਹਰ ਇੱਕ ਪੁਲਸੀਆ ਚੋਰ ਨਹੀਂ ਹੁੰਦਾ

01/05/2023



ਮਾਂ ਧਰਤੀਏ ! ਤੇਰੀ ਗੋਦ ਨੂੰ ਚੰਨ ਹੋਰ ਬਥੇਰੇ
ਤੂੰ ਮਘਦਾ ਰਈਂ ਵੇ ਸੂਰਜਾ ਕੰਮੀਆਂ ਦੇ ਵੇਹੜੇ

ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ
ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ
ਜਿੱਥੇ ਵਾਲ ਤਰਸਦੇ ਕੰਘੀਆਂ ਨੂੰ
ਨੱਕ ਵਗਦੇ, ਅੱਖਾਂ ਚੁੰਨ੍ਹੀਆਂ ਤੇ ਦੰਦ ਕਰੇੜੇ
ਤੂੰ ਮਘਦਾ ਰਈਂ ਵੇ ਸੂਰਜਾ……

ਜਿੱਥੇ ਰੂਹ ਬਣਗੀ ਇੱਕ ਹਾਵਾ ਹੈ
ਜਿੱਥੇ ਜ਼ਿੰਦਗੀ ਇੱਕ ਪਛਤਾਵਾ ਹੈ
ਜਿੱਥੇ ਕੈਦ ਅਣਖ ਦਾ ਲਾਵਾ ਹੈ
ਜਿੱਥੇ ਅਕਲ ਮਸੋਸੀ ਮੁੜ ਪਈ ਖਾ ਰੋਜ਼ ਥਪੇੜੇ
ਤੂੰ ਮਘਦਾ ਰਈਂ ਵੇ ਸੂਰਜਾ……

ਜਿੱਥੇ ਲੋਕ ਬੜੇ ਮਜਬੂਰ ਜਿਹੇ
ਦਿੱਲੀ ਦੇ ਦਿਲ ਤੋਂ ਦੂਰ ਜਿਹੇ
ਤੇ ਭੁੱਖਾਂ ਵਿਚ ਮਸ਼ਹੂਰ ਜਿਹੇ
ਜਿੱਥੇ ਮਰ ਕੇ ਚਾਂਭਲ ਜਾਂਵਦੇ ਹਨ ਭੂਤ ਜਠੇਰੇ
ਤੂੰ ਮਘਦਾ ਰਈਂ ਵੇ ਸੂਰਜਾ……

ਜਿੱਥੇ ਬੰਦਾ ਜੰਮਦਾ ਸੀਰੀ ਹੈ
ਟਕਿਆਂ ਦੀ ਮੀਰੀ ਪੀਰੀ ਹੈ
ਜਿੱਥੇ ਕਰਜ਼ੇ ਹੇਠ ਪੰਜੀਰੀ ਹੈ
ਬਾਪੂ ਦੇ ਕਰਜ਼ ਦਾ ਸੂਦ ਨੇ ਪੁੱਤ ਜੰਮਦੇ ਜੇਹੜੇ
ਤੂੰ ਮਘਦਾ ਰਈਂ ਵੇ ਸੂਰਜਾ……

ਜੇ ਸੋਕਾ ਇਹ ਹੀ ਸੜਦੇ ਨੇ
ਜੇ ਡੋਬਾ ਇਹ ਹੀ ਮਰਦੇ ਨੇ
ਸਭ ਕਹਿਰ ਇਨ੍ਹਾਂ ਸਿਰ ਵਰ੍ਹਦੇ ਨੇ
ਜਿੱਥੇ ਫ਼ਸਲਾਂ ਨੇ ਛੱਡ ਜਾਂਦੀਆਂ ਅਰਮਾਨ ਤ੍ਰੇੜੇ
ਤੂੰ ਮੱਘਦਾ ਰਈਂ ਵੇ ਸੂਰਜਾ……

ਜਿੱਥੇ ਹਾਰ ਮੰਨ ਲਈ ਚਾਵਾਂ ਨੇ
ਜਿੱਥੇ ਕੂੰਜ ਘੇਰ ਲਈ ਕਾਵਾਂ ਨੇ
ਜਿੱਥੇ ਅਣਵਿਆਹੀਆਂ ਹੀ ਮਾਵਾਂ ਨੇ
ਜਿੱਥੇ ਧੀਆਂ ਹੌਕੇ ਲੈਂਦੀਆਂ ਅਸਮਾਨ ਜਡੇਰੇ
ਤੂੰ ਮੱਘਦਾ ਰਈਂ ਵੇ ਸੂਰਜਾ……

ਜਿੱਥੇ ਰੋਟੀ ਵਿੱਚ ਮਨ ਘੁੱਟਿਆ ਹੈ
ਜਿੱਥੇ ਨ੍ਹੇਰਾ ਦੱਬ ਕੇ ਜੁੱਟਿਆ ਹੈ
ਜਿੱਥੇ ਗ਼ੈਰਤ ਦਾ ਤਗ ਟੁੱਟਿਆ ਹੈ
ਜਿੱਥੇ ਆ ਕੇ ਵੋਟਾਂ ਵਾਲਿਆਂ ਟਟਵੈਰ ਸਹੇੜੇ
ਤੂੰ ਮੱਘਦਾ ਰਈਂ ਵੇ ਸੂਰਜਾ……

ਤੂੰ ਆਪਣਾ ਆਪ ਮਚਾਂਦਾ ਹੈਂ
ਪਰ ਆਪਾ ਹੀ ਰੁਸ਼ਨਾਂਦਾ ਹੈਂ
ਕਿਉਂ ਕੰਮੀਆਂ ਤੋਂ ਸ਼ਰਮਾਂਦਾ ਹੈਂ
ਇਹ ਸਦਾ ਸਦਾ ਨਾ ਰਹਿਣਗੇ ਮੰਦਹਾਲ ਮਰੇੜੇ
ਤੂੰ ਮੱਘਦਾ ਰਈਂ ਵੇ ਸੂਰਜਾ……

30/04/2023

25-25 ਪੰਜਾਹ ਕੋਈ ਸਾਨੂੰ, ਸਾਥੋਂ 'ਤਾਹਾਂ ਵਿਖਾ, ਜਵਾਕ ਵੀ ਕਿਸੇ ਤੋਂ ਘੱਟ ਨਹੀਂ

28/04/2023

ਕਰ ਗਿਆ ਫਿਰ ਕਮਾਲ ਦੁਸਾਂਝਾਂ ਵਾਲਾ ਦਿਲਜੀਤ, ਨਜ਼ਾਰਾ ਆ ਜਾਊ ਵੀਡੀਓ ਵੇਖ ਕੇ, ਜੇ ਇਹ ਵੀਡੀਓ ਨਹੀਂ ਵੇਖੀ ਤਾਂ ਸਮਝੋ ਕੁਝ ਨਹੀਂ ਵੇਖਿਆ

ਜੇਹਾ ਚਿਰੀ ਲਿਖਿਆ, ਤਿਹਾ ਹੁਕਮ ਕਮਾਇ, ਘੱਲੇ ਆਵਹਿ ਨਾਨਕਾ ਸੱਦੇ ਉਠਿ ਜਾਇ।ਇੱਕ ਯੁੱਗ ਦਾ ਹੋਇਆ ਅੰਤ ...RIP ਸ.ਪ੍ਰਕਾਸ਼ ਸਿੰਘ ਬਾਦਲ
25/04/2023

ਜੇਹਾ ਚਿਰੀ ਲਿਖਿਆ, ਤਿਹਾ ਹੁਕਮ ਕਮਾਇ, ਘੱਲੇ ਆਵਹਿ ਨਾਨਕਾ ਸੱਦੇ ਉਠਿ ਜਾਇ।
ਇੱਕ ਯੁੱਗ ਦਾ ਹੋਇਆ ਅੰਤ ...RIP ਸ.ਪ੍ਰਕਾਸ਼ ਸਿੰਘ ਬਾਦਲ

24/04/2023

ਜਨਤਾ ਨੂੰ ਕਿਵੇਂ ਮੂਰਖ ਬਣਾਇਆ ਜਾਂ ਸਕਦਾ, ਇਸ ਬੱਚੇ ਨੇ ਖੇਡ -ਖੇਡ 'ਚ ਦੱਸਤਾ, ਦੱਸੋ ਖਾਂ ਭਲਾਂ ਵੱਡਾ ਹੋ ਕੇ ਕੀ ਬਣੂ ?

23/04/2023

ਅੰਮ੍ਰਿਤਪਾਲ ਸਿੰਘ ਨੇ ਕੀਤਾ ਸਰੈਂਡਰ ਜਾਂ ਹੋਈ ਗ੍ਰਿਫਤਾਰੀ, ਗੁਰੂ ਘਰ ਚ ਇਸਤੋਂ ਪਹਿਲਾਂ ਸੰਬੋਧਨ ਕਰਨ ਦੀ ਵੀਡੀਓ ਆਈ ਸਾਹਮਣੇ

18/04/2023

ਦਰਬਾਰ ਸਾਹਿਬ ਆਲੀ ਕੁੜੀ ਦਾ ਟੱਬਰ ਤੰਬਾਕੂ ਲੈਕੇ ਵੜਿਆ ਸੀ ਅੰਦਰ, ਵੇਖੋ,ਅਸਲੀ ਹਕੀਕਤ

16/04/2023

ਬੇਨਤੀ- ਕਿਰਪਾ ਗੁਰੂ ਸਾਹਿਬ ਜੀ ਦਾ ਫੁਰਮਾਨ ਪੜਨ ਤੋਂ ਪਹਿਲਾਂ ਸਿਰ ਢਕੋ ਜੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ।
ਅੰਗ 6️⃣0️⃣2️⃣
1️⃣6️⃣ ਅਪ੍ਰੈਲ 2️⃣0️⃣2️⃣3️⃣

ਸੋਰਠਿ ਮਃ ੩ ਦੁਤੁਕੇ ॥

ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ।੧। ਹੇ ਮਨ!ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ । ਹੇ ਮਨ!ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ (ਦਾਣਿਆਂ ਉਪਰਲੇ ਸਿੱਕੜ) ਹੀ ਕੁੱਟਦੇ ਹਨ,(ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ । ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।੪।੮।

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

12/04/2023

Burning car in mohali

12/04/2023

ਆਹ ਵੀਡੀਓ ਵੇਖ ਦੰਦਾਂ ਥੱਲੇ ਉਂਗਲੀ ਆਜੂ.... ਵਾਕਿਆ ਹੀ ਕੁੜੀਆਂ ਵੀ ਘੱਟ ਨਹੀਂ.. ਬੱਲੇ ਬੀਬਾ ਤੇਰੇ

Girls Powers

ਪਪਲਪ੍ਰੀਤ ਗ੍ਰਿਫਤਾਰ ਜਾਂ ਆਤਮਸਮਰਪਣ, ਕੀ ਲੱਗਦੈ ਤੁਹਾਨੂੰ ?
11/04/2023

ਪਪਲਪ੍ਰੀਤ ਗ੍ਰਿਫਤਾਰ ਜਾਂ ਆਤਮਸਮਰਪਣ, ਕੀ ਲੱਗਦੈ ਤੁਹਾਨੂੰ ?

11/04/2023

ਬੇਨਤੀ- ਕਿਰਪਾ ਗੁਰੂ ਸਾਹਿਬ ਜੀ ਦਾ ਫੁਰਮਾਨ ਪੜਨ ਤੋਂ ਪਹਿਲਾਂ ਸਿਰ ਢਕੋ ਜੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ।
ਅੰਗ 6️⃣5️⃣1️⃣
1️⃣1️⃣ ਅਪ੍ਰੈਲ 2️⃣0️⃣2️⃣3️⃣

ਸਲੋਕੁ ਮਃ ੩ ॥

ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨। ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

03/04/2023

ਬੇਨਤੀ- ਕਿਰਪਾ ਗੁਰੂ ਸਾਹਿਬ ਜੀ ਦਾ ਫੁਰਮਾਨ ਪੜਨ ਤੋਂ ਪਹਿਲਾਂ ਸਿਰ ਢਕੋ ਜੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ।
ਅੰਗ 8️⃣6️⃣6️⃣
0️⃣3️⃣ ਅਪ੍ਰੈਲ 2️⃣0️⃣2️⃣3️⃣

ਗੋਂਡ ਮਹਲਾ ੫ ॥

ਧੂਪ ਦੀਪ ਸੇਵਾ ਗੋਪਾਲ ॥ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਆਹ ਫੋਟੋ ਵੇਖ ਕੇ ਹੰਝੂ ਆ ਗਏ
30/03/2023

ਆਹ ਫੋਟੋ ਵੇਖ ਕੇ ਹੰਝੂ ਆ ਗਏ

30/03/2023

ਅੰਮ੍ਰਿਤਪਾਲ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ, ਕਿਹਾ 8ਪਹਿਰ ਪ੍ਰਸ਼ਾਦਾ ਸ਼ਕਦਾ ਹਾਂ ਤੇ ਰੋਜ ਮੀਲਾਂ ਚਲ ਰਿਹਾ ਹਾਂ

29/03/2023

ਅੰਮ੍ਰਿਤਪਾਲ ਸਿੰਘ ਦਾ video ਆਇਆ ਸਾਹਮਣੇ, ਕਿਉਂ ਨਹੀਂ ਦਿੱਤੀ ਗ੍ਰਿਫਤਾਰੀ ਸੁਣੋ

26/03/2023

ਬੇਨਤੀ- ਕਿਰਪਾ ਗੁਰੂ ਸਾਹਿਬ ਜੀ ਦਾ ਫੁਰਮਾਨ ਪੜਨ ਤੋਂ ਪਹਿਲਾਂ ਸਿਰ ਢਕੋ ਜੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ।
ਅੰਗ 6️⃣6️⃣4️⃣
2️⃣6️⃣ ਮਾਰਚ 2️⃣0️⃣2️⃣3️⃣

ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Address


Website

Alerts

Be the first to know and let us send you an email when Anchor Jasmeet posts news and promotions. Your email address will not be used for any other purpose, and you can unsubscribe at any time.

Videos

Shortcuts

  • Address
  • Alerts
  • Videos
  • Claim ownership or report listing
  • Want your business to be the top-listed Media Company?

Share