Great punjab News

  • Home
  • Great punjab News

Great punjab News In this channel we will upload videos related to News, entertainment, information and wedding shoot

11/04/2024

ਗੁਰਦਾਸਪੁਰ ਵਿੱਚ ਇਤਿਹਾਸਿਕ IELTS ਮੇਲਾ ਲਗਾਇਆ ਗਿਆ ਇਸ ਮੇਲੇ ਵਿੱਚ 200 ਤੋਂ ਵੱਧ ਬੱਚਿਆਂ ਨੇ ਇਸ ਮੇਲੇ ਦਾ ਫਾਇਦਾ ਉਠਾਇਆ

23/03/2024

दिल्ली के मुख्यमंत्री अरविंद केजरीवाल की धर्मपत्नी ने की प्रेस कॉन्फ्रेंस में दिया देशवासियों को संदेश

22/03/2024

Aradhya ब्यूटी Event अमृतसर में ब्यूटी Event का आयोजन किया गया इस कार्यक्रम में अभिनेत्री और गायिका निशा भानु सेलिब्रिटी मेकअप कलाकार सुंदर रंधावा सेलिब्रिटी मेकअप कलाकार सितारा और गुंजन मेहता शामिल थे

12/03/2024

ਸ਼ਰਾਬ ਦੇ ਠੇਕੇ ਆ ਲਈ ਪਾਓ ਪਰਚੀ ਤੇ ਆਪ ਬਣੋ ਠੇਕੇਦਾਰ

09/03/2024

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ 10 ਦਿਨ ਦੇ ਅੰਦਰ ਕੀਤਾ ਲੋਕਾਂ ਨਾਲ ਵਾਅਦਾ ਪੂਰਾ

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ
04/01/2024

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ

Great punjab NEWS Gurdaspur
22/11/2023

Great punjab NEWS Gurdaspur

ਗੁਰਦਾਸਪੁਰ ਉੱਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆਉੱਜ ਦਰਿਆ ਦਾ ਵਧਿਆ ਪਾਣੀ ਅੱਜ ਸਵੇਰੇ 10:00 ਵਜੇ ਮਕੌੜਾ ਪੱਤਣ ਅਤੇ ਦੁਪਹਿਰ 12:00 ਤੱਕ...
09/07/2023

ਗੁਰਦਾਸਪੁਰ

ਉੱਜ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ

ਉੱਜ ਦਰਿਆ ਦਾ ਵਧਿਆ ਪਾਣੀ ਅੱਜ ਸਵੇਰੇ 10:00 ਵਜੇ ਮਕੌੜਾ ਪੱਤਣ ਅਤੇ ਦੁਪਹਿਰ 12:00 ਤੱਕ ਧਰਮਪਕੋਟ ਪੱਤਣ ਤੱਕ ਪਹੁੰਚ ਜਾਵੇਗਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ

ਗੁਰਦਾਸਪੁਰ, 9 ਜੁਲਾਈ ( ਦਵਿੰਦਰ ਸਿੰਘ ) - ਬੀਤੇ ਦਿਨ ਤੋਂ ਮੈਦਾਨੀ ਤੇ ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਉੱਜ ਦਰਿਆ ਵਿੱਚ ਅੱਜ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 2 ਲੱਖ ਕਿਊਸਿਕ ਪਾਣੀ ਅੱਜ ਸਵੇਰੇ 10:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਅਤੇ ਕਰੀਬ ਦੁਪਹਿਰ 12:00 ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਘੱਟੋ-ਘੱਟ 200 ਮੀਟਰ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

Great Punjab News Gurdaspurਰਿਪੋਰਟਰ ਦਵਿੰਦਰ ਸਿੰਘ ਚੇਅਰਮੈਨ ਰਮਨ ਬਹਿਲ ਨੇ ਹਰੀ ਦਰਬਾਰ ਕਲੋਨੀ ਦੀ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆਆਮ ...
07/01/2023

Great Punjab News Gurdaspur
ਰਿਪੋਰਟਰ ਦਵਿੰਦਰ ਸਿੰਘ

ਚੇਅਰਮੈਨ ਰਮਨ ਬਹਿਲ ਨੇ ਹਰੀ ਦਰਬਾਰ ਕਲੋਨੀ ਦੀ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਆਮ ਆਦਮੀ ਪਾਰਟੀ ਵੱਲੋਂ ਲਿਆਂਦੇ ਜਾ ਰਹੇ ਬਦਲਾਵ ਦੇ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ ਹੋਏ - ਚੇਅਰਮੈਨ ਸ੍ਰੀ ਰਮਨ ਬਹਿਲ

ਗੁਰਦਾਸਪੁਰ, 7 ਜਨਵਰੀ ( ਦਵਿੰਦਰ ਸਿੰਘ ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਸਬੰਧੀ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਅੱਜ ਹਰੀ ਦਰਬਾਰ ਕਲੋਨੀ ਵਿਖੇ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਹੈ।

ਹਰੀ ਦਰਬਾਰ ਕਲੋਨੀ ਵਿਖੇ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਯਤਨ ਅਰੰਭੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਵੀਂ ਪਿਰਤ ਪਾਉਂਦਿਆਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਜਦਕਿ ਰਿਵਾਇਤੀ ਪਾਰਟੀਆਂ ਸਰਕਾਰ ਬਣਾਉਣ ਤੋਂ ਬਾਅਦ ਅਕਸਰ ਆਪਣੇ ਚੋਣ ਵਾਅਦੇ ਭੁੱਲ ਜਾਂਦੀਆਂ ਸਨ।

ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਸੂਬੇ ਵਿੱਚ ਜੋ ਬਦਲਾਵ ਦੀ ਨੀਂਹ ਰੱਖੀ ਸੀ ਉਸਦੇ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪਹਿਲੇ 9 ਮਹੀਨਿਆਂ ਅੰਦਰ ਹੀ 25000 ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰੀਕ੍ਰਿਆ ਵੀ ਚੱਲ ਰਹੀ ਹੈ ਅਤੇ ਜਲਦ ਹੀ ਸਾਰੇ ਕੱਚੇ ਮੁਲਾਜ਼ਮ ਪੱਕੇ ਜਾਣਗੇ। 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਫੈਸਲਾ ਲੈ ਕੇ ਮਾਨ ਸਰਕਾਰ ਨੇ ਸੂਬਾ ਵਾਸੀਆਂ ਦਾ ਦਿਲ ਜਿੱਤ ਲਿਆ ਹੈ।

ਸਿਹਤ ਖੇਤਰ ਦੀ ਗੱਲ ਕਰਦਿਆਂ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ਦੇਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਦੇ ਨਾਲ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਥੇ ਮਰੀਜ਼ਾਂ ਨੂੰ ਟੈਸਟ ਅਤੇ ਇਲਾਜ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੀ 26 ਜਨਵਰੀ ਨੂੰ ਸੂਬੇ ਭਰ ਵਿੱਚ 500 ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ।

ਗੁਰਦਾਸਪੁਰ ਹਲਕੇ ਦੇ ਵਿਕਾਸ ਬਾਰੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਇਸ ਸਾਲ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣ ਦੇ ਨਾਲ ਪੁਰਾਣੇ ਸਿਵਲ ਹਸਪਤਾਲ ਨੂੰ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜੋ ਹਰੀ ਦਰਬਾਰ ਕਲੋਨੀ ਦੀ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਇਸ ਸੜਕ ਦੇ ਬਣਨ ਨਾਲ ਇਸ ਕਲੋਨੀ ਦੇ ਵਸਨੀਕਾਂ ਸਮੇਤ ਪੂਰੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਸਹੂਲਤ ਮਿਲੇਗੀ। ਇਨ੍ਹਾਂ ਸਭ ਵਿਕਾਸ ਕਾਰਜਾਂ ਲਈ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।

Great Punjab News Gurdaspurਰਿਪੋਰਟਰ..... ਦਵਿੰਦਰ ਸਿੰਘ ਗੁਰਦਾਸਪੁਰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ...
29/10/2022

Great Punjab News Gurdaspur
ਰਿਪੋਰਟਰ..... ਦਵਿੰਦਰ ਸਿੰਘ ਗੁਰਦਾਸਪੁਰ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ : ਕੈਬਨਿਟ ਮੰਤਰੀ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੀਨਾਨਗਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ

ਦੀਨਾਨਗਰ/ਗੁਰਦਾਸਪੁਰ, 29 ਅਕਤੂਬਰ ( ਦਵਿੰਦਰ ਸਿੰਘ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 1 ਕਰੋੜ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 98 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਪੰਜਾਬ ਦੇ ਕਿਸਾਨਾਂ ਨੂੰ 15000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਪ੍ਰਗਟਾਵਾ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੀਨਾਨਗਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸਮਸ਼ੇਰ ਸਿੰਘ, ਐੱਸ.ਡੀ.ਐੱਮ. ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਤਹਿਸੀਲਦਾਰ ਪਰਮਦੀਪ ਸਿੰਘ ਗੋਰਾਇਆ, ਡੀ.ਐੱਫ.ਐੱਸ.ਸੀ. ਸੁਖਜਿੰਦਰ ਸਿੰਘ, ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਹੀ ਕਿਸਾਨਾਂ ਨੂੰ ਅਦਾਇਗੀ ਹੋ ਰਹੀ ਹੈ। ਉਨਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈ ਰਹੇ ਹਨ ਅਤੇ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਕਿਸਾਨ ਅਤੇ ਆੜ੍ਹਤੀਏ ਪੂਰੀ ਤਰਾਂ ਖੁਸ਼ ਹਨ।

ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕਣ ’ਤੇ ਹੀ ਝੋਨੇ ਦੀ ਵਾਢੀ ਕਰਨ ਤਾਂ ਦਾਣਿਆਂ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆਵੇ।

ਇਸ ਮੌਕੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਜੋ ਪੁਖਤਾ ਪ੍ਰਬੰਧ ਕੀਤੇ ਹਨ ਉਸ ਤੋਂ ਕਿਸਾਨ, ਮਜ਼ਦੂਰ, ਆੜਤੀਏ, ਟਰਾਂਸਪੋਟਰ ਸਾਰੇ ਹੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਰਾਜ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਇੱਕ ਵਾਰ ਫਿਰ ਸਬੂਤ ਦਿੱਤਾ ਹੈ।

Great Punjab Newsਦੀਵਾਲੀ ਮੌਕੇ ਪਟਾਖੇ ਵੇਚਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਆਰਜ਼ੀ ਲਾਇਸੰਸ ਜਾਰੀਸਿਰਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾ...
19/10/2022

Great Punjab News

ਦੀਵਾਲੀ ਮੌਕੇ ਪਟਾਖੇ ਵੇਚਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਆਰਜ਼ੀ ਲਾਇਸੰਸ ਜਾਰੀ

ਸਿਰਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ ’ਤੇ ਹੀ ਆਰਜ਼ੀ ਲਾਇਸੰਸ ਧਾਰਕ ਵੇਚ ਸਕਣਗੇ ਪਟਾਖੇ

ਬਿਨ੍ਹਾਂ ਆਰਜ਼ੀ ਲਾਇਸੰਸ ਤੋਂ ਜੇਕਰ ਕਿਸੇ ਦੁਕਾਨਦਾਰ ਨੇ ਪਟਾਖੇ ਵੇਚੇ ਜਾਂ ਸਟੋਰ ਕੀਤੇ ਤਾਂ ਹੋਵੇਗੀ ਕਾਨੂੰਨੀ ਕਾਰਵਾਈ

ਗੁਰਦਾਸਪੁਰ, 19 ਅਕਤੂਬਰ ( ਦਵਿੰਦਰ ਸਿੰਘ ) - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਦੀਵਾਲੀ ਮੌਕੇ ਪਟਾਖੇ ਵੇਚਣ/ਸਟੋਰ ਕਰਨ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਖੇ ਵੇਚਣ ਲਈ ਥਾਂ ਨਿਰਧਾਰਤ ਕੀਤੀ ਗਈ ਹੈ ਜਿਥੇ ਕੇਵਲ ਆਰਜ਼ੀ ਲਾਇਸੰਸ ਧਾਰਕ ਹੀ ਪਟਾਕੇ ਵੇਚ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਦੀਵਾਲੀ ਮੌਕੇ ਪਟਾਖੇ ਵੇਚਣ ਲਈ ਬਟਾਲਾ ਸ਼ਹਿਰ ਵਿੱਚ 5 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ ਜਦਕਿ ਗੁਰਦਾਸਪੁਰ ਸ਼ਹਿਰ ਵਿੱਚ 4, ਦੀਨਾਨਗਰ ਵਿੱਚ 3 ਅਤੇ ਡੇਰਾ ਬਾਬਾ ਨਾਨਕ ਵਿੱਚ 3 ਲਾਇਸੰਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਪਸ਼ੂ ਮੰਡੀ (ਗੁਰਦਾਸਪੁਰ ਰੋਡ) ਵਿਖੇ, ਗੁਰਦਾਸਪੁਰ ਸ਼ਹਿਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੀਜ਼ਨਲ ਕੈਂਪਸ ਦੇ ਸਾਹਮਣੇ ਵਾਲੀ ਗਰਾਉਂਡ ਵਿੱਚ, ਦੀਨਾ ਨਗਰ ਸ਼ਹਿਰ ਵਿੱਚ ਪਾਰਕ ਨਜ਼ਦੀਕ 5 ਨੰਬਰ ਬਿਜਲੀ ਘਰ ਜੀ.ਟੀ. ਰੋਡ ਵਿਖੇ ਅਤੇ ਡੇਰਾ ਬਾਬਾ ਨਾਨਕ ਵਿਖੇ ਦਾਣਾ ਮੰਡੀ ਵਿੱਚ ਪਟਾਕੇ ਵੇਚਣ ਲਈ ਥਾਂ ਨਿਰਧਾਰਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰਜ਼ੀ ਲਾਇਸੰਸ ਧਾਰਕਾਂ ਪਾਸੋਂ ਉਕਤ ਸਥਾਨਾਂ ਦਾ ਕਿਰਾਇਆ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਪੋਰੇਸ਼ਨ ਬਟਾਲਾ ਲਈ 2000 ਰੁਪਏ ਅਤੇ ਨਗਰ ਕੌਂਲਸ ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਦੀਨਾਨਗਰ ਲਈ ਪ੍ਰਤੀ ਨਗਰ ਕੌਂਸਲ 1000 ਰੁਪਏ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਧਾਰਤ ਥਾਵਾਂ ਉੱਪਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਸਮੂਹ ਐੱਸ.ਡੀ.ਐੱਮ. ਓਵਰਆਲ ਇੰਚਾਰਜ ਹੋਣਗੇ। ਨਿਰਧਾਰਤ ਥਾਵਾਂ ’ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਅਤੇ ਉਨ੍ਹਾਂ ਦੇ ਇਲੈਕਟਰੀਕਲ ਵਿੰਗ ਐਕਸਪਲੋਸਿਵ ਰੂਲਜ਼ 1998 ਵਿੱਚ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਗੇ। ਪਟਾਖਾ ਵਿਕਰੇਤਾ ਵੱਲੋਂ ਪਟਾਖੇ ਵੇਚਣ ਲਈ ਬਣਾਏ ਜਾਣ ਵਾਲੇ ਸ਼ੈੱਡ ਨਾਜਲਣਯੋਗ ਮਟੀਰੀਅਲ ਦੇ ਪੂਰੀ ਤਰਾਂ ਬੰਦ ਅਤੇ ਸੁਰੱਖਿਅਤ ਹੋਣੇ ਚਾਹੀਦੇ ਹਨ। ਪਟਾਕੇ ਵੇਚਣ ਵਾਲੀ ਥਾਂ ’ਤੇ ਜਲਣਯੋਗ ਪਦਾਰਥ ਤੇਲ ਦੇ ਦੀਵੇ, ਗੈਸ ਲੈਂਪ ਆਦਿ ਨਹੀਂ ਹੋਣੇ ਚਾਹੀਦੇ।

ਪਟਾਖੇ ਵੇਚਣ ਵਾਲੇ ਵਿਅਕਤੀਆਂ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਐਕਸੀਅਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਪਟਾਖਿਆਂ ਵਿੱਚ ਕੋਈ ਵਿਸਫੋਟਿਕ ਸਮੱਗਰੀ ਨਹੀਂ ਭਰੀ ਗਈ ਹੈ। ਪਟਾਖਿਆਂ ਦੀ ਵਿਕਰੀ ਆਨ-ਲਾਈਨ ਨਹੀਂ ਕੀਤੀ ਜਾ ਸਕੇਗੀ। ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਪਟਾਖੇ ਵੇਚਣ ਵਾਲੇ ਥਾਂ ’ਤੇ ਚਿਤਾਵਨੀ ਬੋਰਡ ਲਗਾਉਣ ਦੇ ਨਾਲ ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਗੇ। ਜੇਕਰ ਕਿਸੇ ਆਰਜ਼ੀ ਲਾਇਸੰਸ ਧਾਰਕ ਵੱਲੋਂ ਮਾਣਯੋਗ ਅਦਾਲਤਾਂ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਤੁਰੰਤ ਉਸਦਾ ਲਾਇਸੰਸ ਰੱਦ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਾਖੇ ਵੇਚਣ ਸਮੇਂ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ 2015 ਦਾ ਫੈਸਲਾ ਮਿਤੀ 23 ਅਕਤੂਬਰ 2018 ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਸਮੇਂ-ਸਮੇਂ ’ਤੇ ਦਿੱਤੇ ਹੁਕਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਜਾਰੀ ਕੀਤੇ 15 ਪਟਾਖਾ ਵੇਚਣ/ਸਟੋਰ ਦੇ ਆਰਜ਼ੀ ਲਾਇਸੰਸਾਂ ਤੋਂ ਇਲਾਵਾ ਜੇਕਰ ਕੋਈ ਵੀ ਦੁਕਾਨਦਾਰ ਆਤਸ਼ਿਬਾਜ਼ੀ ਸਟੋਰ ਕਰਦਾ ਹੈ ਜਾਂ ਵੇਚਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

19/10/2022

Great Punjab News

ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਵੱਲੋਂ ਕਲੀਨ ਇੰਡੀਆ ਦੇ ਤਹਿਤ ਮੈਗਾ ਕਲੀਨ ਡਰਾਈਵ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਦੁਪਹਿਰ 2:30 ਵਜੇ ਫਿਸ਼ ਪਾਰਕ ਗੁਰਦਾਸਪੁਰ ਤੋਂ ਕੀਤੀ ਗਈ ।
ਰਿਪੋਰਟ...ਦਵਿੰਦਰ ਸਿੰਘ ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਨੇ ਪਿੰਡ ਬਾਹੀਆਂ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆGreat Punjab News Gurdaspur ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿ...
10/10/2022

ਚੇਅਰਮੈਨ ਰਮਨ ਬਹਿਲ ਨੇ ਪਿੰਡ ਬਾਹੀਆਂ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

Great Punjab News Gurdaspur
ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ – ਰਮਨ ਬਹਿਲ

ਗੁਰਦਾਸਪੁਰ, 10 ਅਕਤੂਬਰ (ਦਵਿੰਦਰ ਸਿੰਘ ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਨੇੜਲੇ ਪਿੰਡ ਬਾਹੀਆਂ ਵਿਖੇ ਸੰਪਰਕ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 700 ਮੀਟਰ ਲੰਬੀ ਇਸ ਸੰਪਰਕ ਸੜਕ ਨੂੰ ਬਣਾਉਣ ’ਤੇ ਪੰਜਾਬ ਸਰਕਾਰ ਵੱਲੋਂ 14 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਪਿੰਡ ਬਾਹੀਆਂ ਅਤੇ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ ਜਿਸ ਤੋਂ ਇਲਾਕਾ ਨਿਵਾਸੀ ਖੁਸ਼ ਹਨ।

ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਜੋ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਅਖੀਰਲੇ 6 ਮਹੀਨੇ ਵਿੱਚ ਸ਼ੁਰੂ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ ਆਪ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਕੋਈ ਫਰਕ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੱਖਾਂ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਉਹ ਪਰਿਵਾਰ ਇਸ ਬਚੀ ਹੋਈ ਰਾਸ਼ੀ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰ ਦੀ ਬੇਹਤਰੀ ਲਈ ਖਰਚ ਸਕਣਗੇ।

ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਵਿਕਾਸ ਦਾ ਜਿਕਰ ਕਰਦਿਆਂ ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਲਈ ਉਪਰਾਲੇ ਜਾਰੀ ਹਨ ਅਤੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਫਸਟ ਕਲਾਸ ਸਿਹਤ ਸੇਵਾਵਾਂ ਮਿਲਣਗੀਆਂ।

09/10/2022

Address


Website

Alerts

Be the first to know and let us send you an email when Great punjab News posts news and promotions. Your email address will not be used for any other purpose, and you can unsubscribe at any time.

Contact The Business

Send a message to Great punjab News:

Videos

Shortcuts

  • Address
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share