15/10/2023
ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸਰਲ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਖੁਦ ਪੜ੍ਹ ਸਕੇਗਾ। ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਭਾਗ ਨੇ ਜਾਇਦਾਦ ਦੀ ਰਜਿਸਟਰੀ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਮਾਲ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਜਾਇਦਾਦ ਦੇ ਮਾਲਕ ਦੀ ਇੱਛਾ ਮੁਤਾਬਕ ਨਵੇਂ ਪ੍ਰੋਫਾਰਮੇ ਨਾਲ ਰਜਿਸਟ੍ਰੇਸ਼ਨ ਕੀਤੀ ਜਾਵੇ ਤਾਂ ਕਿ ਉਸ ਨੂੰ ਆਪਣੇ ਦਸਤਾਵੇਜ਼ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਫਾਰਮਾ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦੇ ਦਫ਼ਤਰਾਂ ਵਿੱਚ ਵੀ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਅਕਤੀ ਆਪਣੀ ਜਾਇਦਾਦ ਦੀ ਰਜਿਸਟਰੀ ਨਵੇਂ ਪ੍ਰੋਫਾਰਮੇ ਮੁਤਾਬਕ ਕਰਵਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਫਾਰਮਾ ਮਾਲ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://revenue.punjab.gov.in ਉਤੇ ਉਪਲਬਧ ਹੈ।..
Punjab government has decided to conduct the work of registration of property by the Revenue department in simple Punjabi language to facilitate the people. Divulging more details, Revenue Minister Bram Shanker Sharma - Jimpa said that the department has already introduced a form in this regard. He said that the Divisional Commissioners, Deputy Commissioners, District Revenue Officers and others have been directed to use this form for the registration of property in a simple language. He said that the performa is available on website of the department https://revenue.punjab.gov.in adding that persons desirous of registration of property can download the form from it.