District Public Relations Office Kapurthala

  • Home
  • District Public Relations Office Kapurthala

District Public Relations Office Kapurthala Contact information, map and directions, contact form, opening hours, services, ratings, photos, videos and announcements from District Public Relations Office Kapurthala, News & Media Website, .

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਨੂੰ ਬਣਾਓ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ-ਮੁਹੰਮਦ ਤਇਅਬ*'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਚੌਥੇ ਅੰਤਰਰਾਸ਼ਟਰੀ ਯੋ...
21/06/2018

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਨੂੰ ਬਣਾਓ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ-ਮੁਹੰਮਦ ਤਇਅਬ
*'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਸ਼ਾਲ ਜ਼ਿਲਾ ਪੱਧਰੀ ਸਮਾਗਮ
ਕਪੂਰਥਲਾ, 21 ਜੂਨ :
ਅੱਜ ਦੀ ਭੱਜ-ਦੌੜ ਅਤੇ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਨੇ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਕਪੂਰਥਲਾ (ਆਯੂਸ਼ ਵਿਭਾਗ) ਦੇ ਸਹਿਯੋਗ ਨਾਲ ਕਰਵਾਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਸਵੇਰੇ 7 ਤੋਂ 8 ਵਜੇ ਤੱਕ ਲਗਾਏ ਯੋਗ ਕੈਂਪ ਦੌਰਾਨ ਜ਼ਿਲਾ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਦੌਰਾਨ ਟ੍ਰੇਨਡ ਯੋਗਾ ਡਾਕਟਰਾਂ ਵੱਲੋਂ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਭਾਗ ਲਿਆ।
ਉਤਸ਼ਾਹ ਨਾਲ ਭਰੇ ਯੋਗ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤਇਅਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਵਿਚ ਸਿਹਤ, ਸਵੱਛਤਾ ਅਤੇ ਵਾਤਾਵਰਨ ਪ੍ਰਤੀ ਬੇਹੱਦ ਜਾਗਰੂਕਤਾ ਆਈ ਹੈ ਅਤੇ ਇਸ ਨਾਲ ਇਕ ਲੋਕ ਲਹਿਰ ਉਸਰਦੀ ਨਜ਼ਰ ਆ ਰਹੀ ਹੈ। ਉਨਾਂ ਕਿਹਾ ਕਿ ਯੋਗ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾ ਕੇ ਅਸੀਂ ਨਿਰੋਗ, ਚੇਤੰਨ ਅਤੇ ਇਕਾਗਰ ਰਹਿ ਸਕਦੇ ਹਾਂ। ਇਸ ਲਈ ਇਕ ਨਰੋਏ ਸਮਾਜ ਦੀ ਸਿਰਜਣਾ ਲਈ ਯੋਗ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਕਿਹਾ ਕਿ ਸਾਨੂੰ ਕੇਵਲ 21 ਜੂਨ ਹੀ ਯੋਗ ਵਜੋਂ ਨਹੀਂ ਅਪਨਾਉਣਾ ਚਾਹੀਦਾ ਬਲਕਿ ਸਾਰਾ ਸਾਲ ਹੀ ਯੋਗ ਨੂੰ ਅਪਣਾ ਕੇ ਰਿਸ਼ਟ-ਪੁਸ਼ਟ ਰਹਿਣਾ ਚਾਹੀਦਾ ਹੈ। ਇਸ ਮੌਕੇ ਯੋਗ ਕੈਂਪ ਵਿਚ ਭਾਗ ਲੈਣ ਵਾਲਿਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਕਪੂਰਥਲਾ ਡਾ. ਸ਼ਾਉਰ ਅਹਿਮਦ ਖ਼ਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਆਰ. ਸੀ ਬਿਰਹਾ, ਸ੍ਰੀ ਮੁਲਖ ਰਾਜ, ਡਾ. ਹੀਰਾ ਸਿੰਘ, ਡਾ. ਕੰਵਰਦੀਪ ਸਿੰਘ, ਡਾ. ਦਲਬੀਰ, ਡਾ. ਬਲਰਾਮ, ਡਾ. ਗੁਰਦੀਪ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮਜੀਤ ਸਿੰਘ, ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਪ੍ਰੋ. ਸਰਬਜੀਤ ਸਿੰਘ ਧੀਰ, ਸ. ਐਚ. ਐਸ ਬਾਵਾ, ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀ ਗੁਰਬਚਨ ਸਿੰਘ ਬੰਗੜ, ਸ੍ਰੀ ਹਰਮਿੰਦਰ ਅਰੋੜਾ, ਵੈਦ ਸੁਰਿੰਦਰ ਕੁਮਾਰ, ਸ. ਬਖਤਾਵਰ ਸਿੰਘ, ਸ. ਰਮੇਸ਼ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Address


Website

Alerts

Be the first to know and let us send you an email when District Public Relations Office Kapurthala posts news and promotions. Your email address will not be used for any other purpose, and you can unsubscribe at any time.

Shortcuts

  • Address
  • Alerts
  • Claim ownership or report listing
  • Want your business to be the top-listed Media Company?

Share

Comments

1st Reminder to request for cleanup Kapurthala City

ਕਪੂਰਥਲਾ ਸ਼ਹਿਰ ਕਿਉਂ ਬਣਦਾ ਜਾ ਰਿਹਾ ਕੂੜਾ ਦਾ ਢੇਰ। ਪ੍ਰਸ਼ਾਸਨ ਨੂੰ ਅਪੀਲ ਇਸ ਵੱਲ ਧਿਆਨ ਦਿੱਤਾ ਜਾਵੇ, ਨਹੀਂ ਤਾਂ ਇਹ ਬਿਮਾਰੀ ਦਾ ਘਰ ਵੀ ਬਣ ਸਕਦਾ ਹੈ। ਵੀਡੀਓ ਪੁਰਾਣੇ ਹਸਪਤਾਲ ਦੇ ਬਾਹਰ ਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਜਗ੍ਹਾਵਾਂ ਨੇ, ਤਸਵੀਰਾਂ attach ਨੇ।

District Public Relations Office Kapurthala Jagjit Singh Dhanju Subeg Dhanju Adv Suket Gupta Sandeep Oberoi District Public Relations Office, Kapurthala Hello Kapurthala HELLO KAPURTHALA Indian Youth Congress Indian National Congress - Punjab Punjab Youth Congress CMO Punjab Government of Punjab Captain Amarinder Singh Rana Gurjeet Singh Punjab Kesari PTC News PTC Punjabi News18 Punjab Daily Post Punjabi Daily Ajit Living India News Dainik Savera Dainik Jagran Dainik Bhaskar Punjabi Jagran The Tribune Hindustan Times The Times of India Disha Sethi

Share post to support so that our must be clean & green ASAP

https://m.facebook.com/story.php?story_fbid=3589140631310261&id=100006430770928