11/05/2024
ਪੰਜਾਬ ਦੀ ਮਾਣ ਮੱਤੀ ਸ਼ਖਸ਼ੀਅਤ ਉੱਘੇ ਕਵੀ ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਦੀ ਖਬਰ ਬਹੁਤ ਹੀ ਦੁਖਦਾਈ ਹੈ।
ਉਹਨਾਂ ਦੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਦੇਣ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ।
ਬੇਹੱਦ ਸ਼ਾਂਤ, ਮਿਲਣਸਾਰ ਤੇ ਨਿੱਘੇ ਸੁਭਾਅ ਦੇ ਮਾਲਕ ਸੁਰਜੀਤ ਪਾਤਰ ਜੀ ਪੰਜਾਬ ਦਾ ਮਾਣ ਸਨ, ਹਨ ਤੇ ਹਮੇਸ਼ਾ ਰਹਿਣਗੇ।
ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।